ਸਭਿ ਕਾਰਜ ਤਿਨ ਕੇ ਸਿਧਿ ਹਹਿ ਜਿਨ ਗੁਰਮੁਖਿ ਕਿਰਪਾ ਧਾਰਿ ॥ ਨਾਨਕ ਜੋ ਧੁਰਿ ਮਿਲੇ ਸੇ ਮਿਲਿ ਰਹੇ ਹਰਿ ਮੇਲੇ ਸਿਰਜਣਹਾਰਿ ॥੨॥
ਪਉੜੀ ॥
ਤੂ ਸਚਾ ਸਾਹਿਬੁ ਸਚੁ ਹੈ ਸਚੁ ਸਚਾ ਗੋਸਾਈ ॥ ਤੁਧੁਨੋ ਸਭ ਧਿਆਇਦੀ ਸਭ ਲਗੈ ਤੇਰੀ ਪਾਈ ॥ ਤੇਰੀ ਸਿਫਤਿ ਸੁਆਲਿਉ ਸਰੂਪ ਹੈ ਜਿਨਿ ਕੀਤੀ ਤਿਸੁ ਪਾਰਿ ਲਘਾਈ ॥ ਗੁਰਮੁਖਾ ਨੋ ਫਲੁ ਪਾਇਦਾ ਸਚਿ ਨਾਮਿ ਸਮਾਈ ॥ ਵਡੇ ਮੇਰੇ ਸਾਹਿਬਾ ਵਡੀ ਤੇਰੀ ਵਡਿਆਈ ॥੧॥
ਸਲੋਕ ਮਃ ੪ ॥
ਵਿਣੁ ਨਾਵੈ ਹੋਰੁ ਸਲਾਹਣਾ ਸਭੁ ਬੋਲਣੁ ਫਿਕਾ ਸਾਦੁ ॥ ਮਨਮੁਖ ਅਹੰਕਾਰੁ ਸਲਾਹਦੇ ਹਉਮੈ ਮਮਤਾ ਵਾਦੁ ॥ ਜਿਨ ਸਾਲਾਹਨਿ ਸੇ ਮਰਹਿ ਖਪਿ ਜਾਵੈ ਸਭੁ ਅਪਵਾਦੁ ॥ ਜਨ ਨਾਨਕ ਗੁਰਮੁਖਿ ਉਬਰੇ ਜਪਿ ਹਰਿ ਹਰਿ ਪਰਮਾਨਾਦੁ ॥੧॥
ਮਃ ੪ ॥
ਸਤਿਗੁਰ ਹਰਿ ਪ੍ਰਭੁ ਦਸਿ ਨਾਮੁ ਧਿਆਈ ਮਨਿ ਹਰੀ ॥ ਨਾਨਕ ਨਾਮੁ ਪਵਿਤੁ ਹਰਿ ਮੁਖਿ ਬੋਲੀ ਸਭਿ ਦੁਖ ਪਰਹਰੀ ॥੨॥
ਪਉੜੀ ॥
ਤੂ ਆਪੇ ਆਪਿ ਨਿਰੰਕਾਰੁ ਹੈ ਨਿਰੰਜਨ ਹਰਿ ਰਾਇਆ ॥ ਜਿਨੀ ਤੂ ਇਕ ਮਨਿ ਸਚੁ ਧਿਆਇਆ ਤਿਨ ਕਾ ਸਭੁ ਦੁਖੁ ਗਵਾਇਆ ॥ ਤੇਰਾ ਸਰੀਕੁ ਕੋ ਨਾਹੀ ਜਿਸ ਨੋ ਲਵੈ ਲਾਇ ਸੁਣਾਇਆ ॥ ਤੁਧੁ ਜੇਵਡੁ ਦਾਤਾ ਤੂਹੈ ਨਿਰੰਜਨਾ ਤੂਹੈ ਸਚੁ ਮੇਰੈ ਮਨਿ ਭਾਇਆ ॥ ਸਚੇ ਮੇਰੇ ਸਾਹਿਬਾ ਸਚੇ ਸਚੁ ਨਾਇਆ ॥੨॥
ਸਲੋਕ ਮਃ ੪ ॥
ਮਨ ਅੰਤਰਿ ਹਉਮੈ ਰੋਗੁ ਹੈ ਭ੍ਰਮਿ ਭੂਲੇ ਮਨਮੁਖ ਦੁਰਜਨਾ ॥ ਨਾਨਕ ਰੋਗੁ ਗਵਾਇ ਮਿਲਿ ਸਤਿਗੁਰ ਸਾਧੂ ਸਜਨਾ ॥੧॥
ਮਃ ੪ ॥
ਮਨੁ ਤਨੁ ਰਤਾ ਰੰਗ ਸਿਉ ਗੁਰਮੁਖਿ ਹਰਿ ਗੁਣਤਾਸੁ ॥ ਜਨ ਨਾਨਕ ਹਰਿ ਸਰਣਾਗਤੀ ਹਰਿ ਮੇਲੇ ਗੁਰ ਸਾਬਾਸਿ ॥੨॥
ਪਉੜੀ ॥
ਤੂ ਕਰਤਾ ਪੁਰਖੁ ਅਗੰਮੁ ਹੈ ਕਿਸੁ ਨਾਲਿ ਤੂ ਵੜੀਐ ॥ ਤੁਧੁ ਜੇਵਡੁ ਹੋਇ ਸੁ ਆਖੀਐ ਤੁਧੁ ਜੇਹਾ ਤੂਹੈ ਪੜੀਐ ॥ ਤੂ ਘਟਿ ਘਟਿ ਇਕੁ ਵਰਤਦਾ ਗੁਰਮੁਖਿ ਪਰਗੜੀਐ ॥ ਤੂ ਸਚਾ ਸਭਸ ਦਾ ਖਸਮੁ ਹੈ ਸਭ ਦੂ ਤੂ ਚੜੀਐ ॥ ਤੂ ਕਰਹਿ ਸੁ ਸਚੇ ਹੋਇਸੀ ਤਾ ਕਾਇਤੁ ਕੜੀਐ ॥੩॥
ਸਲੋਕ ਮਃ ੪ ॥
ਮੈ ਮਨਿ ਤਨਿ ਪ੍ਰੇਮੁ ਪਿਰੰਮ ਕਾ ਅਠੇ ਪਹਰ ਲਗੰਨਿ ॥ ਜਨ ਨਾਨਕ ਕਿਰਪਾ ਧਾਰਿ ਪ੍ਰਭ ਸਤਿਗੁਰ ਸੁਖਿ ਵਸੰਨਿ ॥੧॥
ਮਃ ੪ ॥
ਜਿਨ ਅੰਦਰਿ ਪ੍ਰੀਤਿ ਪਿਰੰਮ ਕੀ ਜਿਉ ਬੋਲਨਿ ਤਿਵੈ ਸੋਹੰਨਿ ॥ ਨਾਨਕ ਹਰਿ ਆਪੇ ਜਾਣਦਾ ਜਿਨਿ ਲਾਈ ਪ੍ਰੀਤਿ ਪਿਰੰਨਿ ॥੨॥
ਪਉੜੀ ॥
ਤੂ ਕਰਤਾ ਆਪਿ ਅਭੁਲੁ ਹੈ ਭੁਲਣ ਵਿਚਿ ਨਾਹੀ ॥ ਤੂ ਕਰਹਿ ਸੁ ਸਚੇ ਭਲਾ ਹੈ ਗੁਰ ਸਬਦਿ ਬੁਝਾਹੀ ॥ ਤੂ ਕਰਣ ਕਾਰਣ ਸਮਰਥੁ ਹੈ ਦੂਜਾ ਕੋ ਨਾਹੀ ॥ ਤੂ ਸਾਹਿਬੁ ਅਗਮੁ ਦਇਆਲੁ ਹੈ ਸਭਿ ਤੁਧੁ ਧਿਆਹੀ ॥
sabh kaaraj tin ke sidh heh jin gurmukh kirapaa dhaar ||
naanak jo dhur mile se mil rahe har mele sirajanahaar ||2||
pauRee ||
too sachaa saahib sach hai sach sachaa gosaiee ||
tudhuno sabh dhiaaidhee sabh lagai teree paiee ||
teree sifat suaaliau saroop hai jin keetee tis paar laghaiee ||
gurmukhaa no fal paidhaa sach naam samaiee ||
vadde mere saahibaa vaddee teree vaddiaaiee ||1||
salok mahalaa chauthhaa ||
vin naavai hor salaahanaa sabh bolan fikaa saadh ||
manmukh aha(n)kaar salaahadhe haumai mamataa vaadh ||
jin saalaahan se mareh khap jaavai sabh apavaadh ||
jan naanak gurmukh ubare jap har har paramaanaadh ||1||
mahalaa chauthhaa ||
satigur har prabh dhas naam dhiaaiee man haree ||
naanak naam pavit har mukh bolee sabh dhukh paraharee ||2||
pauRee ||
too aape aap nira(n)kaar hai nira(n)jan har raiaa ||
jinee too ik man sach dhiaaiaa tin kaa sabh dhukh gavaiaa ||
teraa sareek ko naahee jis no lavai lai sunaiaa ||
tudh jevadd dhaataa toohai nira(n)janaa toohai sach merai man bhaiaa ||
sache mere saahibaa sache sach naiaa ||2||
salok mahalaa chauthhaa ||
man a(n)tar haumai rog hai bhram bhoole manmukh dhurajanaa ||
naanak rog gavai mil satigur saadhoo sajanaa ||1||
mahalaa chauthhaa ||
man tan rataa ra(n)g siau gurmukh har gunataas ||
jan naanak har saranaagatee har mele gur saabaas ||2||
pauRee ||
too karataa purakh aga(n)m hai kis naal too vaReeaai ||
tudh jevadd hoi su aakheeaai tudh jehaa toohai paReeaai ||
too ghaT ghaT ik varatadhaa gurmukh paragaReeaai ||
too sachaa sabhas dhaa khasam hai sabh dhoo too chaReeaai ||
too kareh su sache hoisee taa kait kaReeaai ||3||
salok mahalaa chauthhaa ||
mai man tan prem pira(n)m kaa aThe pahar laga(n)n ||
jan naanak kirapaa dhaar prabh satigur sukh vasa(n)n ||1||
mahalaa chauthhaa ||
jin a(n)dhar preet pira(n)m kee jiau bolan tivai soha(n)n ||
naanak har aape jaanadhaa jin laiee preet pira(n)n ||2||
pauRee ||
too karataa aap abhul hai bhulan vich naahee ||
too kareh su sache bhalaa hai gur sabadh bujhaahee ||
too karan kaaran samarath hai dhoojaa ko naahee ||
too saahib agam dhiaal hai sabh tudh dhiaahee ||