ਸਭਿ ਜੀਅ ਤੇਰੇ ਤੂ ਸਭਸ ਦਾ ਤੂ ਸਭ ਛਡਾਹੀ ॥੪॥
ਸਲੋਕ ਮਃ ੪ ॥
ਸੁਣਿ ਸਾਜਨ ਪ੍ਰੇਮ ਸੰਦੇਸਰਾ ਅਖੀ ਤਾਰ ਲਗੰਨਿ ॥ ਗੁਰਿ ਤੁਠੈ ਸਜਣੁ ਮੇਲਿਆ ਜਨ ਨਾਨਕ ਸੁਖਿ ਸਵੰਨਿ ॥੧॥
ਮਃ ੪ ॥
ਸਤਿਗੁਰੁ ਦਾਤਾ ਦਇਆਲੁ ਹੈ ਜਿਸ ਨੋ ਦਇਆ ਸਦਾ ਹੋਇ ॥ ਸਤਿਗੁਰੁ ਅੰਦਰਹੁ ਨਿਰਵੈਰੁ ਹੈ ਸਭੁ ਦੇਖੈ ਬ੍ਰਹਮੁ ਇਕੁ ਸੋਇ ॥ ਨਿਰਵੈਰਾ ਨਾਲਿ ਜਿ ਵੈਰੁ ਚਲਾਇਦੇ ਤਿਨ ਵਿਚਹੁ ਤਿਸਟਿਆ ਨ ਕੋਇ ॥ ਸਤਿਗੁਰੁ ਸਭਨਾ ਦਾ ਭਲਾ ਮਨਾਇਦਾ ਤਿਸ ਦਾ ਬੁਰਾ ਕਿਉ ਹੋਇ ॥ ਸਤਿਗੁਰ ਨੋ ਜੇਹਾ ਕੋ ਇਛਦਾ ਤੇਹਾ ਫਲੁ ਪਾਏ ਕੋਇ ॥ ਨਾਨਕ ਕਰਤਾ ਸਭੁ ਕਿਛੁ ਜਾਣਦਾ ਜਿਦੂ ਕਿਛੁ ਗੁਝਾ ਨ ਹੋਇ ॥੨॥
ਪਉੜੀ ॥
ਜਿਸ ਨੋ ਸਾਹਿਬੁ ਵਡਾ ਕਰੇ ਸੋਈ ਵਡ ਜਾਣੀ ॥ ਜਿਸੁ ਸਾਹਿਬ ਭਾਵੈ ਤਿਸੁ ਬਖਸਿ ਲਏ ਸੋ ਸਾਹਿਬ ਮਨਿ ਭਾਣੀ ॥ ਜੇ ਕੋ ਓਸ ਦੀ ਰੀਸ ਕਰੇ ਸੋ ਮੂੜ ਅਜਾਣੀ ॥ ਜਿਸ ਨੋ ਸਤਿਗੁਰੁ ਮੇਲੇ ਸੁ ਗੁਣ ਰਵੈ ਗੁਣ ਆਖਿ ਵਖਾਣੀ ॥ ਨਾਨਕ ਸਚਾ ਸਚੁ ਹੈ ਬੁਝਿ ਸਚਿ ਸਮਾਣੀ ॥੫॥
ਸਲੋਕ ਮਃ ੪ ॥
ਹਰਿ ਸਤਿ ਨਿਰੰਜਨ ਅਮਰੁ ਹੈ ਨਿਰਭਉ ਨਿਰਵੈਰੁ ਨਿਰੰਕਾਰੁ ॥ ਜਿਨ ਜਪਿਆ ਇਕ ਮਨਿ ਇਕ ਚਿਤਿ ਤਿਨ ਲਥਾ ਹਉਮੈ ਭਾਰੁ ॥ ਜਿਨ ਗੁਰਮੁਖਿ ਹਰਿ ਆਰਾਧਿਆ ਤਿਨ ਸੰਤ ਜਨਾ ਜੈਕਾਰੁ ॥ ਕੋਈ ਨਿੰਦਾ ਕਰੇ ਪੂਰੇ ਸਤਿਗੁਰੂ ਕੀ ਤਿਸ ਨੋ ਫਿਟੁ ਫਿਟੁ ਕਹੈ ਸਭੁ ਸੰਸਾਰੁ ॥ ਸਤਿਗੁਰ ਵਿਚਿ ਆਪਿ ਵਰਤਦਾ ਹਰਿ ਆਪੇ ਰਖਣਹਾਰੁ ॥ ਧਨੁ ਧੰਨੁ ਗੁਰੂ ਗੁਣ ਗਾਵਦਾ ਤਿਸ ਨੋ ਸਦਾ ਸਦਾ ਨਮਸਕਾਰੁ ॥ ਜਨ ਨਾਨਕ ਤਿਨ ਕਉ ਵਾਰਿਆ ਜਿਨ ਜਪਿਆ ਸਿਰਜਣਹਾਰੁ ॥੧॥
ਮਃ ੪ ॥
ਆਪੇ ਧਰਤੀ ਸਾਜੀਅਨੁ ਆਪੇ ਆਕਾਸੁ ॥ ਵਿਚਿ ਆਪੇ ਜੰਤ ਉਪਾਇਅਨੁ ਮੁਖਿ ਆਪੇ ਦੇਇ ਗਿਰਾਸੁ ॥ ਸਭੁ ਆਪੇ ਆਪਿ ਵਰਤਦਾ ਆਪੇ ਹੀ ਗੁਣਤਾਸੁ ॥ ਜਨ ਨਾਨਕ ਨਾਮੁ ਧਿਆਇ ਤੂ ਸਭਿ ਕਿਲਵਿਖ ਕਟੇ ਤਾਸੁ ॥੨॥
ਪਉੜੀ ॥
ਤੂ ਸਚਾ ਸਾਹਿਬੁ ਸਚੁ ਹੈ ਸਚੁ ਸਚੇ ਭਾਵੈ ॥ ਜੋ ਤੁਧੁ ਸਚੁ ਸਲਾਹਦੇ ਤਿਨ ਜਮ ਕੰਕਰੁ ਨੇੜਿ ਨ ਆਵੈ ॥ ਤਿਨ ਕੇ ਮੁਖ ਦਰਿ ਉਜਲੇ ਜਿਨ ਹਰਿ ਹਿਰਦੈ ਸਚਾ ਭਾਵੈ ॥ ਕੂੜਿਆਰ ਪਿਛਾਹਾ ਸਟੀਅਨਿ ਕੂੜੁ ਹਿਰਦੈ ਕਪਟੁ ਮਹਾ ਦੁਖੁ ਪਾਵੈ ॥ ਮੁਹ ਕਾਲੇ ਕੂੜਿਆਰੀਆ ਕੂੜਿਆਰ ਕੂੜੋ ਹੋਇ ਜਾਵੈ ॥੬॥
ਸਲੋਕ ਮਃ ੪ ॥
ਸਤਿਗੁਰੁ ਧਰਤੀ ਧਰਮ ਹੈ ਤਿਸੁ ਵਿਚਿ ਜੇਹਾ ਕੋ ਬੀਜੇ ਤੇਹਾ ਫਲੁ ਪਾਏ ॥ ਗੁਰਸਿਖੀ ਅੰਮ੍ਰਿਤੁ ਬੀਜਿਆ ਤਿਨ ਅੰਮ੍ਰਿਤ ਫਲੁ ਹਰਿ ਪਾਏ ॥ ਓਨਾ ਹਲਤਿ ਪਲਤਿ ਮੁਖ ਉਜਲੇ ਓਇ ਹਰਿ ਦਰਗਹ ਸਚੀ ਪੈਨਾਏ ॥ ਇਕਨੑਾ ਅੰਦਰਿ ਖੋਟੁ ਨਿਤ ਖੋਟੁ ਕਮਾਵਹਿ ਓਹੁ ਜੇਹਾ ਬੀਜੇ ਤੇਹਾ ਫਲੁ ਖਾਏ ॥
sabh jeea tere too sabhas dhaa too sabh chhaddaahee ||4||
salok mahalaa chauthhaa ||
sun saajan prem sa(n)dhesaraa akhee taar laga(n)n ||
gur tuThai sajan meliaa jan naanak sukh sava(n)n ||1||
mahalaa chauthhaa ||
satigur dhaataa dhiaal hai jis no dhiaa sadhaa hoi ||
satigur a(n)dharahu niravair hai sabh dhekhai braham ik soi ||
niravairaa naal j vair chalaidhe tin vichahu tisaTiaa na koi ||
satigur sabhanaa dhaa bhalaa manaidhaa tis dhaa buraa kiau hoi ||
satigur no jehaa ko ichhadhaa tehaa fal paae koi ||
naanak karataa sabh kichh jaanadhaa jidhoo kichh gujhaa na hoi ||2||
pauRee ||
jis no saahib vaddaa kare soiee vadd jaanee ||
jis saahib bhaavai tis bakhas le so saahib man bhaanee ||
je ko os dhee rees kare so mooR ajaanee ||
jis no satigur mele su gun ravai gun aakh vakhaanee ||
naanak sachaa sach hai bujh sach samaanee ||5||
salok mahalaa chauthhaa ||
har sat nira(n)jan amar hai nirabhau niravair nira(n)kaar ||
jin japiaa ik man ik chit tin lathaa haumai bhaar ||
jin gurmukh har aaraadhiaa tin sa(n)t janaa jaikaar ||
koiee ni(n)dhaa kare poore satiguroo kee tis no fiT fiT kahai sabh sa(n)saar ||
satigur vich aap varatadhaa har aape rakhanahaar ||
dhan dha(n)n guroo gun gaavadhaa tis no sadhaa sadhaa namasakaar ||
jan naanak tin kau vaariaa jin japiaa sirajanahaar ||1||
mahalaa chauthhaa ||
aape dharatee saajeean aape aakaas ||
vich aape ja(n)t upaian mukh aape dhei giraas ||
sabh aape aap varatadhaa aape hee gunataas ||
jan naanak naam dhiaai too sabh kilavikh kaTe taas ||2||
pauRee ||
too sachaa saahib sach hai sach sache bhaavai ||
jo tudh sach salaahadhe tin jam ka(n)kar neR na aavai ||
tin ke mukh dhar ujale jin har hiradhai sachaa bhaavai ||
kooRiaar pichhaahaa saTeean kooR hiradhai kapaT mahaa dhukh paavai ||
muh kaale kooRiaareeaa kooRiaar kooRo hoi jaavai ||6||
salok mahalaa chauthhaa ||
satigur dharatee dharam hai tis vich jehaa ko beeje tehaa fal paae ||
gursikhee a(n)mrit beejiaa tin a(n)mirat fal har paae ||
onaa halat palat mukh ujale oi har dharageh sachee painaae ||
eikan(h)aa a(n)dhar khoT nit khoT kamaaveh oh jehaa beeje tehaa fal khaae ||