Sri Guru Granth Sahib

ਅੰਗ ੩੦੩

ਜਾ ਸਤਿਗੁਰੁ ਸਰਾਫੁ ਨਦਰਿ ਕਰਿ ਦੇਖੈ ਸੁਆਵਗੀਰ ਸਭਿ ਉਘੜਿ ਆਏ ॥ ਓਇ ਜੇਹਾ ਚਿਤਵਹਿ ਨਿਤ ਤੇਹਾ ਪਾਇਨਿ ਓਇ ਤੇਹੋ ਜੇਹੇ ਦਯਿ ਵਜਾਏ ॥ ਨਾਨਕ ਦੁਹੀ ਸਿਰੀ ਖਸਮੁ ਆਪੇ ਵਰਤੈ ਨਿਤ ਕਰਿ ਕਰਿ ਦੇਖੈ ਚਲਤ ਸਬਾਏ ॥੧॥
ਮਃ ੪ ॥
ਇਕੁ ਮਨੁ ਇਕੁ ਵਰਤਦਾ ਜਿਤੁ ਲਗੈ ਸੋ ਥਾਇ ਪਾਇ ॥ ਕੋਈ ਗਲਾ ਕਰੇ ਘਨੇਰੀਆ ਜਿ ਘਰਿ ਵਥੁ ਹੋਵੈ ਸਾਈ ਖਾਇ ॥ ਬਿਨੁ ਸਤਿਗੁਰ ਸੋਝੀ ਨਾ ਪਵੈ ਅਹੰਕਾਰੁ ਨ ਵਿਚਹੁ ਜਾਇ ॥ ਅਹੰਕਾਰੀਆ ਨੋ ਦੁਖ ਭੁਖ ਹੈ ਹਥੁ ਤਡਹਿ ਘਰਿ ਘਰਿ ਮੰਗਾਇ ॥ ਕੂੜੁ ਠਗੀ ਗੁਝੀ ਨਾ ਰਹੈ ਮੁਲੰਮਾ ਪਾਜੁ ਲਹਿ ਜਾਇ ॥ ਜਿਸੁ ਹੋਵੈ ਪੂਰਬਿ ਲਿਖਿਆ ਤਿਸੁ ਸਤਿਗੁਰੁ ਮਿਲੈ ਪ੍ਰਭੁ ਆਇ ॥ ਜਿਉ ਲੋਹਾ ਪਾਰਸਿ ਭੇਟੀਐ ਮਿਲਿ ਸੰਗਤਿ ਸੁਵਰਨੁ ਹੋਇ ਜਾਇ ॥ ਜਨ ਨਾਨਕ ਕੇ ਪ੍ਰਭ ਤੂ ਧਣੀ ਜਿਉ ਭਾਵੈ ਤਿਵੈ ਚਲਾਇ ॥੨॥
ਪਉੜੀ ॥
ਜਿਨ ਹਰਿ ਹਿਰਦੈ ਸੇਵਿਆ ਤਿਨ ਹਰਿ ਆਪਿ ਮਿਲਾਏ ॥ ਗੁਣ ਕੀ ਸਾਝਿ ਤਿਨ ਸਿਉ ਕਰੀ ਸਭਿ ਅਵਗਣ ਸਬਦਿ ਜਲਾਏ ॥ ਅਉਗਣ ਵਿਕਣਿ ਪਲਰੀ ਜਿਸੁ ਦੇਹਿ ਸੁ ਸਚੇ ਪਾਏ ॥ ਬਲਿਹਾਰੀ ਗੁਰ ਆਪਣੇ ਜਿਨਿ ਅਉਗਣ ਮੇਟਿ ਗੁਣ ਪਰਗਟੀਆਏ ॥ ਵਡੀ ਵਡਿਆਈ ਵਡੇ ਕੀ ਗੁਰਮੁਖਿ ਆਲਾਏ ॥੭॥
ਸਲੋਕ ਮਃ ੪ ॥
ਸਤਿਗੁਰ ਵਿਚਿ ਵਡੀ ਵਡਿਆਈ ਜੋ ਅਨਦਿਨੁ ਹਰਿ ਹਰਿ ਨਾਮੁ ਧਿਆਵੈ ॥ ਹਰਿ ਹਰਿ ਨਾਮੁ ਰਮਤ ਸੁਚ ਸੰਜਮੁ ਹਰਿ ਨਾਮੇ ਹੀ ਤ੍ਰਿਪਤਾਵੈ ॥ ਹਰਿ ਨਾਮੁ ਤਾਣੁ ਹਰਿ ਨਾਮੁ ਦੀਬਾਣੁ ਹਰਿ ਨਾਮੋ ਰਖ ਕਰਾਵੈ ॥ ਜੋ ਚਿਤੁ ਲਾਇ ਪੂਜੇ ਗੁਰ ਮੂਰਤਿ ਸੋ ਮਨ ਇਛੇ ਫਲ ਪਾਵੈ ॥ ਜੋ ਨਿੰਦਾ ਕਰੇ ਸਤਿਗੁਰ ਪੂਰੇ ਕੀ ਤਿਸੁ ਕਰਤਾ ਮਾਰ ਦਿਵਾਵੈ ॥ ਫੇਰਿ ਓਹ ਵੇਲਾ ਓਸੁ ਹਥਿ ਨ ਆਵੈ ਓਹੁ ਆਪਣਾ ਬੀਜਿਆ ਆਪੇ ਖਾਵੈ ॥ ਨਰਕਿ ਘੋਰਿ ਮੁਹਿ ਕਾਲੈ ਖੜਿਆ ਜਿਉ ਤਸਕਰੁ ਪਾਇ ਗਲਾਵੈ ॥ ਫਿਰਿ ਸਤਿਗੁਰ ਕੀ ਸਰਣੀ ਪਵੈ ਤਾ ਉਬਰੈ ਜਾ ਹਰਿ ਹਰਿ ਨਾਮੁ ਧਿਆਵੈ ॥ ਹਰਿ ਬਾਤਾ ਆਖਿ ਸੁਣਾਏ ਨਾਨਕੁ ਹਰਿ ਕਰਤੇ ਏਵੈ ਭਾਵੈ ॥੧॥
ਮਃ ੪ ॥
ਪੂਰੇ ਗੁਰ ਕਾ ਹੁਕਮੁ ਨ ਮੰਨੈ ਓਹੁ ਮਨਮੁਖੁ ਅਗਿਆਨੁ ਮੁਠਾ ਬਿਖੁ ਮਾਇਆ ॥ ਓਸੁ ਅੰਦਰਿ ਕੂੜੁ ਕੂੜੋ ਕਰਿ ਬੁਝੈ ਅਣਹੋਦੇ ਝਗੜੇ ਦਯਿ ਓਸ ਦੈ ਗਲਿ ਪਾਇਆ ॥ ਓਹੁ ਗਲ ਫਰੋਸੀ ਕਰੇ ਬਹੁਤੇਰੀ ਓਸ ਦਾ ਬੋਲਿਆ ਕਿਸੈ ਨ ਭਾਇਆ ॥ ਓਹੁ ਘਰਿ ਘਰਿ ਹੰਢੈ ਜਿਉ ਰੰਨ ਦੋੁਹਾਗਣਿ ਓਸੁ ਨਾਲਿ ਮੁਹੁ ਜੋੜੇ ਓਸੁ ਭੀ ਲਛਣੁ ਲਾਇਆ ॥ ਗੁਰਮੁਖਿ ਹੋਇ ਸੁ ਅਲਿਪਤੋ ਵਰਤੈ ਓਸ ਦਾ ਪਾਸੁ ਛਡਿ ਗੁਰ ਪਾਸਿ ਬਹਿ ਜਾਇਆ ॥

Ang 303

jaa satigur saraaf nadhar kar dhekhai suaavageer sabh ughaR aae ||
oi jehaa chitaveh nit tehaa pain oi teho jehe dhay vajaae ||
naanak dhuhee siree khasam aape varatai nit kar kar dhekhai chalat sabaae ||1||
mahalaa chauthhaa ||
eik man ik varatadhaa jit lagai so thai pai ||
koiee galaa kare ghanereeaa j ghar vath hovai saiee khai ||
bin satigur sojhee naa pavai aha(n)kaar na vichahu jai ||
aha(n)kaareeaa no dhukh bhukh hai hath taddeh ghar ghar ma(n)gai ||
kooR Thagee gujhee naa rahai mula(n)maa paaj leh jai ||
jis hovai poorab likhiaa tis satigur milai prabh aai ||
jiau lohaa paaras bheTeeaai mil sa(n)gat suvaran hoi jai ||
jan naanak ke prabh too dhanee jiau bhaavai tivai chalai ||2||
pauRee ||
jin har hiradhai seviaa tin har aap milaae ||
gun kee saajh tin siau karee sabh avagan sabadh jalaae ||
aaugan vikan palaree jis dheh su sache paae ||
balihaaree gur aapane jin aaugan meT gun paragaTeeaae ||
vaddee vaddiaaiee vadde kee gurmukh aalaae ||7||
salok mahalaa chauthhaa ||
satigur vich vaddee vaddiaaiee jo anadhin har har naam dhiaavai ||
har har naam ramat such sa(n)jam har naame hee tirapataavai ||
har naam taan har naam dheebaan har naamo rakh karaavai ||
jo chit lai pooje gur moorat so man ichhe fal paavai ||
jo ni(n)dhaa kare satigur poore kee tis karataa maar dhivaavai ||
fer oh velaa os hath na aavai oh aapanaa beejiaa aape khaavai ||
narak ghor muh kaalai khaRiaa jiau tasakar pai galaavai ||
fir satigur kee saranee pavai taa ubarai jaa har har naam dhiaavai ||
har baataa aakh sunaae naanak har karate evai bhaavai ||1||
mahalaa chauthhaa ||
poore gur kaa hukam na ma(n)nai oh manmukh agiaan muThaa bikh maiaa ||
os a(n)dhar kooR kooRo kar bujhai anahodhe jhagaRe dhay os dhai gal paiaa ||
oh gal farosee kare bahuteree os dhaa boliaa kisai na bhaiaa ||
oh ghar ghar ha(n)ddai jiau ra(n)n dhuohaagan os naal muh joRe os bhee lachhan laiaa ||
gurmukh hoi su alipato varatai os dhaa paas chhadd gur paas beh jaiaa ||