ਸਚਿਆਰ ਸਿਖ ਬਹਿ ਸਤਿਗੁਰ ਪਾਸਿ ਘਾਲਨਿ ਕੂੜਿਆਰ ਨ ਲਭਨੀ ਕਿਤੈ ਥਾਇ ਭਾਲੇ ॥ ਜਿਨਾ ਸਤਿਗੁਰ ਕਾ ਆਖਿਆ ਸੁਖਾਵੈ ਨਾਹੀ ਤਿਨਾ ਮੁਹ ਭਲੇਰੇ ਫਿਰਹਿ ਦਯਿ ਗਾਲੇ ॥ ਜਿਨ ਅੰਦਰਿ ਪ੍ਰੀਤਿ ਨਹੀ ਹਰਿ ਕੇਰੀ ਸੇ ਕਿਚਰਕੁ ਵੇਰਾਈਅਨਿ ਮਨਮੁਖ ਬੇਤਾਲੇ ॥ ਸਤਿਗੁਰ ਨੋ ਮਿਲੈ ਸੁ ਆਪਣਾ ਮਨੁ ਥਾਇ ਰਖੈ ਓਹੁ ਆਪਿ ਵਰਤੈ ਆਪਣੀ ਵਥੁ ਨਾਲੇ ॥ ਜਨ ਨਾਨਕ ਇਕਨਾ ਗੁਰੁ ਮੇਲਿ ਸੁਖੁ ਦੇਵੈ ਇਕਿ ਆਪੇ ਵਖਿ ਕਢੈ ਠਗਵਾਲੇ ॥੧॥
ਮਃ ੪ ॥
ਜਿਨਾ ਅੰਦਰਿ ਨਾਮੁ ਨਿਧਾਨੁ ਹਰਿ ਤਿਨ ਕੇ ਕਾਜ ਦਯਿ ਆਦੇ ਰਾਸਿ ॥ ਤਿਨ ਚੂਕੀ ਮੁਹਤਾਜੀ ਲੋਕਨ ਕੀ ਹਰਿ ਪ੍ਰਭੁ ਅੰਗੁ ਕਰਿ ਬੈਠਾ ਪਾਸਿ ॥ ਜਾਂ ਕਰਤਾ ਵਲਿ ਤਾ ਸਭੁ ਕੋ ਵਲਿ ਸਭਿ ਦਰਸਨੁ ਦੇਖਿ ਕਰਹਿ ਸਾਬਾਸਿ ॥ ਸਾਹੁ ਪਾਤਿਸਾਹੁ ਸਭੁ ਹਰਿ ਕਾ ਕੀਆ ਸਭਿ ਜਨ ਕਉ ਆਇ ਕਰਹਿ ਰਹਰਾਸਿ ॥ ਗੁਰ ਪੂਰੇ ਕੀ ਵਡੀ ਵਡਿਆਈ ਹਰਿ ਵਡਾ ਸੇਵਿ ਅਤੁਲੁ ਸੁਖੁ ਪਾਇਆ ॥ ਗੁਰਿ ਪੂਰੈ ਦਾਨੁ ਦੀਆ ਹਰਿ ਨਿਹਚਲੁ ਨਿਤ ਬਖਸੇ ਚੜੈ ਸਵਾਇਆ ॥ ਕੋਈ ਨਿੰਦਕੁ ਵਡਿਆਈ ਦੇਖਿ ਨ ਸਕੈ ਸੋ ਕਰਤੈ ਆਪਿ ਪਚਾਇਆ ॥ ਜਨੁ ਨਾਨਕੁ ਗੁਣ ਬੋਲੈ ਕਰਤੇ ਕੇ ਭਗਤਾ ਨੋ ਸਦਾ ਰਖਦਾ ਆਇਆ ॥੨॥
ਪਉੜੀ ॥
ਤੂ ਸਾਹਿਬੁ ਅਗਮ ਦਇਆਲੁ ਹੈ ਵਡ ਦਾਤਾ ਦਾਣਾ ॥ ਤੁਧੁ ਜੇਵਡੁ ਮੈ ਹੋਰੁ ਕੋ ਦਿਸਿ ਨ ਆਵਈ ਤੂਹੈਂ ਸੁਘੜੁ ਮੇਰੈ ਮਨਿ ਭਾਣਾ ॥ ਮੋਹੁ ਕੁਟੰਬੁ ਦਿਸਿ ਆਵਦਾ ਸਭੁ ਚਲਣਹਾਰਾ ਆਵਣ ਜਾਣਾ ॥ ਜੋ ਬਿਨੁ ਸਚੇ ਹੋਰਤੁ ਚਿਤੁ ਲਾਇਦੇ ਸੇ ਕੂੜਿਆਰ ਕੂੜਾ ਤਿਨ ਮਾਣਾ ॥ ਨਾਨਕ ਸਚੁ ਧਿਆਇ ਤੂ ਬਿਨੁ ਸਚੇ ਪਚਿ ਪਚਿ ਮੁਏ ਅਜਾਣਾ ॥੧੦॥
ਸਲੋਕ ਮਃ ੪ ॥
ਅਗੋ ਦੇ ਸਤ ਭਾਉ ਨ ਦਿਚੈ ਪਿਛੋ ਦੇ ਆਖਿਆ ਕੰਮਿ ਨ ਆਵੈ ॥ ਅਧ ਵਿਚਿ ਫਿਰੈ ਮਨਮੁਖੁ ਵੇਚਾਰਾ ਗਲੀ ਕਿਉ ਸੁਖੁ ਪਾਵੈ ॥ ਜਿਸੁ ਅੰਦਰਿ ਪ੍ਰੀਤਿ ਨਹੀ ਸਤਿਗੁਰ ਕੀ ਸੁ ਕੂੜੀ ਆਵੈ ਕੂੜੀ ਜਾਵੈ ॥ ਜੇ ਕ੍ਰਿਪਾ ਕਰੇ ਮੇਰਾ ਹਰਿ ਪ੍ਰਭੁ ਕਰਤਾ ਤਾਂ ਸਤਿਗੁਰੁ ਪਾਰਬ੍ਰਹਮੁ ਨਦਰੀ ਆਵੈ ॥ ਤਾ ਅਪਿਉ ਪੀਵੈ ਸਬਦੁ ਗੁਰ ਕੇਰਾ ਸਭੁ ਕਾੜਾ ਅੰਦੇਸਾ ਭਰਮੁ ਚੁਕਾਵੈ ॥ ਸਦਾ ਅਨੰਦਿ ਰਹੈ ਦਿਨੁ ਰਾਤੀ ਜਨ ਨਾਨਕ ਅਨਦਿਨੁ ਹਰਿ ਗੁਣ ਗਾਵੈ ॥੧॥
ਮਃ ੪ ॥
ਗੁਰ ਸਤਿਗੁਰ ਕਾ ਜੋ ਸਿਖੁ ਅਖਾਏ ਸੁ ਭਲਕੇ ਉਠਿ ਹਰਿ ਨਾਮੁ ਧਿਆਵੈ ॥ ਉਦਮੁ ਕਰੇ ਭਲਕੇ ਪਰਭਾਤੀ ਇਸਨਾਨੁ ਕਰੇ ਅੰਮ੍ਰਿਤ ਸਰਿ ਨਾਵੈ ॥ ਉਪਦੇਸਿ ਗੁਰੂ ਹਰਿ ਹਰਿ ਜਪੁ ਜਾਪੈ ਸਭਿ ਕਿਲਵਿਖ ਪਾਪ ਦੋਖ ਲਹਿ ਜਾਵੈ ॥ ਫਿਰਿ ਚੜੈ ਦਿਵਸੁ ਗੁਰਬਾਣੀ ਗਾਵੈ ਬਹਦਿਆ ਉਠਦਿਆ ਹਰਿ ਨਾਮੁ ਧਿਆਵੈ ॥ ਜੋ ਸਾਸਿ ਗਿਰਾਸਿ ਧਿਆਏ ਮੇਰਾ ਹਰਿ ਹਰਿ ਸੋ ਗੁਰਸਿਖੁ ਗੁਰੂ ਮਨਿ ਭਾਵੈ ॥
sachiaar sikh beh satigur paas ghaalan kooRiaar na labhanee kitai thai bhaale ||
jinaa satigur kaa aakhiaa sukhaavai naahee tinaa muh bhalere fireh dhay gaale ||
jin a(n)dhar preet nahee har keree se kicharak veraieean manmukh betaale ||
satigur no milai su aapanaa man thai rakhai oh aap varatai aapanee vath naale ||
jan naanak ikanaa gur mel sukh dhevai ik aape vakh kaddai Thagavaale ||1||
mahalaa chauthhaa ||
jinaa a(n)dhar naam nidhaan har tin ke kaaj dhay aadhe raas ||
tin chookee muhataajee lokan kee har prabh a(n)g kar baiThaa paas ||
jaa(n) karataa val taa sabh ko val sabh dharasan dhekh kareh saabaas ||
saahu paatisaahu sabh har kaa keeaa sabh jan kau aai kareh raharaas ||
gur poore kee vaddee vaddiaaiee har vaddaa sev atul sukh paiaa ||
gur poorai dhaan dheeaa har nihachal nit bakhase chaRai savaiaa ||
koiee ni(n)dhak vaddiaaiee dhekh na sakai so karatai aap pachaiaa ||
jan naanak gun bolai karate ke bhagataa no sadhaa rakhadhaa aaiaa ||2||
pauRee ||
too saahib agam dhiaal hai vadd dhaataa dhaanaa ||
tudh jevadd mai hor ko dhis naa aaviee toohai(n) sughaR merai man bhaanaa ||
moh kuTa(n)b dhis aavadhaa sabh chalanahaaraa aavan jaanaa ||
jo bin sache horat chit laidhe se kooRiaar kooRaa tin maanaa ||
naanak sach dhiaai too bin sache pach pach mue ajaanaa ||10||
salok mahalaa chauthhaa ||
ago dhe sat bhaau na dhichai pichho dhe aakhiaa ka(n)m na aavai ||
adh vich firai manmukh vechaaraa galee kiau sukh paavai ||
jis a(n)dhar preet nahee satigur kee su kooRee aavai kooRee jaavai ||
je kirapaa kare meraa har prabh karataa taa(n) satigur paarabraham nadharee aavai ||
taa apiau peevai sabadh gur keraa sabh kaaRaa a(n)dhesaa bharam chukaavai ||
sadhaa ana(n)dh rahai dhin raatee jan naanak anadhin har gun gaavai ||1||
mahalaa chauthhaa ||
gur satigur kaa jo sikh akhaae su bhalake uTh har naam dhiaavai ||
audham kare bhalake parabhaatee isanaan kare a(n)mirat sar naavai ||
aupadhes guroo har har jap jaapai sabh kilavikh paap dhokh leh jaavai ||
fir chaRai dhivas gurbaanee gaavai bahadhiaa uThadhiaa har naam dhiaavai ||
jo saas giraas dhiaae meraa har har so gursikh guroo man bhaavai ||