ਜਿਸ ਨੋ ਦਇਆਲੁ ਹੋਵੈ ਮੇਰਾ ਸੁਆਮੀ ਤਿਸੁ ਗੁਰਸਿਖ ਗੁਰੂ ਉਪਦੇਸੁ ਸੁਣਾਵੈ ॥ ਜਨੁ ਨਾਨਕੁ ਧੂੜਿ ਮੰਗੈ ਤਿਸੁ ਗੁਰਸਿਖ ਕੀ ਜੋ ਆਪਿ ਜਪੈ ਅਵਰਹ ਨਾਮੁ ਜਪਾਵੈ ॥੨॥
ਪਉੜੀ ॥
ਜੋ ਤੁਧੁ ਸਚੁ ਧਿਆਇਦੇ ਸੇ ਵਿਰਲੇ ਥੋੜੇ ॥ ਜੋ ਮਨਿ ਚਿਤਿ ਇਕੁ ਅਰਾਧਦੇ ਤਿਨ ਕੀ ਬਰਕਤਿ ਖਾਹਿ ਅਸੰਖ ਕਰੋੜੇ ॥ ਤੁਧੁਨੋ ਸਭ ਧਿਆਇਦੀ ਸੇ ਥਾਇ ਪਏ ਜੋ ਸਾਹਿਬ ਲੋੜੇ ॥ ਜੋ ਬਿਨੁ ਸਤਿਗੁਰ ਸੇਵੇ ਖਾਦੇ ਪੈਨਦੇ ਸੇ ਮੁਏ ਮਰਿ ਜੰਮੇ ਕੋੜ੍ਹੇ ॥ ਓਇ ਹਾਜਰੁ ਮਿਠਾ ਬੋਲਦੇ ਬਾਹਰਿ ਵਿਸੁ ਕਢਹਿ ਮੁਖਿ ਘੋਲੇ ॥ ਮਨਿ ਖੋਟੇ ਦਯਿ ਵਿਛੋੜੇ ॥੧੧॥
ਸਲੋਕ ਮਃ ੪ ॥
ਮਲੁ ਜੂਈ ਭਰਿਆ ਨੀਲਾ ਕਾਲਾ ਖਿਧੋਲੜਾ ਤਿਨਿ ਵੇਮੁਖਿ ਵੇਮੁਖੈ ਨੋ ਪਾਇਆ ॥ ਪਾਸਿ ਨ ਦੇਈ ਕੋਈ ਬਹਣਿ ਜਗਤ ਮਹਿ ਗੂਹ ਪੜਿ ਸਗਵੀ ਮਲੁ ਲਾਇ ਮਨਮੁਖੁ ਆਇਆ ॥ ਪਰਾਈ ਜੋ ਨਿੰਦਾ ਚੁਗਲੀ ਨੋ ਵੇਮੁਖੁ ਕਰਿ ਕੈ ਭੇਜਿਆ ਓਥੈ ਭੀ ਮੁਹੁ ਕਾਲਾ ਦੁਹਾ ਵੇਮੁਖਾ ਦਾ ਕਰਾਇਆ ॥ ਤੜ ਸੁਣਿਆ ਸਭਤੁ ਜਗਤ ਵਿਚਿ ਭਾਈ ਵੇਮੁਖੁ ਸਣੈ ਨਫਰੈ ਪਉਲੀ ਪਉਦੀ ਫਾਵਾ ਹੋਇ ਕੈ ਉਠਿ ਘਰਿ ਆਇਆ ॥ ਅਗੈ ਸੰਗਤੀ ਕੁੜਮੀ ਵੇਮੁਖੁ ਰਲਣਾ ਨ ਮਿਲੈ ਤਾ ਵਹੁਟੀ ਭਤੀਜੀਂ ਫਿਰਿ ਆਣਿ ਘਰਿ ਪਾਇਆ ॥ ਹਲਤੁ ਪਲਤੁ ਦੋਵੈ ਗਏ ਨਿਤ ਭੁਖਾ ਕੂਕੇ ਤਿਹਾਇਆ ॥ ਧਨੁ ਧਨੁ ਸੁਆਮੀ ਕਰਤਾ ਪੁਰਖੁ ਹੈ ਜਿਨਿ ਨਿਆਉ ਸਚੁ ਬਹਿ ਆਪਿ ਕਰਾਇਆ ॥ ਜੋ ਨਿੰਦਾ ਕਰੇ ਸਤਿਗੁਰ ਪੂਰੇ ਕੀ ਸੋ ਸਾਚੈ ਮਾਰਿ ਪਚਾਇਆ ॥ ਏਹੁ ਅਖਰੁ ਤਿਨਿ ਆਖਿਆ ਜਿਨਿ ਜਗਤੁ ਸਭੁ ਉਪਾਇਆ ॥੧॥
ਮਃ ੪ ॥
ਸਾਹਿਬੁ ਜਿਸ ਕਾ ਨੰਗਾ ਭੁਖਾ ਹੋਵੈ ਤਿਸ ਦਾ ਨਫਰੁ ਕਿਥਹੁ ਰਜਿ ਖਾਏ ॥ ਜਿ ਸਾਹਿਬ ਕੈ ਘਰਿ ਵਥੁ ਹੋਵੈ ਸੁ ਨਫਰੈ ਹਥਿ ਆਵੈ ਅਣਹੋਦੀ ਕਿਥਹੁ ਪਾਏ ॥ ਜਿਸ ਦੀ ਸੇਵਾ ਕੀਤੀ ਫਿਰਿ ਲੇਖਾ ਮੰਗੀਐ ਸਾ ਸੇਵਾ ਅਉਖੀ ਹੋਈ ॥ ਨਾਨਕ ਸੇਵਾ ਕਰਹੁ ਹਰਿ ਗੁਰ ਸਫਲ ਦਰਸਨ ਕੀ ਫਿਰਿ ਲੇਖਾ ਮੰਗੈ ਨ ਕੋਈ ॥੨॥
ਪਉੜੀ ॥
ਨਾਨਕ ਵੀਚਾਰਹਿ ਸੰਤ ਜਨ ਚਾਰਿ ਵੇਦ ਕਹੰਦੇ ॥ ਭਗਤ ਮੁਖੈ ਤੇ ਬੋਲਦੇ ਸੇ ਵਚਨ ਹੋਵੰਦੇ ॥ ਪ੍ਰਗਟ ਪਹਾਰਾ ਜਾਪਦਾ ਸਭਿ ਲੋਕ ਸੁਣੰਦੇ ॥ ਸੁਖੁ ਨ ਪਾਇਨਿ ਮੁਗਧ ਨਰ ਸੰਤ ਨਾਲਿ ਖਹੰਦੇ ॥ ਓਇ ਲੋਚਨਿ ਓਨਾ ਗੁਣੈ ਨੋ ਓਇ ਅਹੰਕਾਰਿ ਸੜੰਦੇ ॥ ਓਇ ਵਿਚਾਰੇ ਕਿਆ ਕਰਹਿ ਜਾ ਭਾਗ ਧੁਰਿ ਮੰਦੇ ॥ ਜੋ ਮਾਰੇ ਤਿਨਿ ਪਾਰਬ੍ਰਹਮਿ ਸੇ ਕਿਸੈ ਨ ਸੰਦੇ ॥ ਵੈਰੁ ਕਰਹਿ ਨਿਰਵੈਰ ਨਾਲਿ ਧਰਮ ਨਿਆਇ ਪਚੰਦੇ ॥ ਜੋ ਜੋ ਸੰਤਿ ਸਰਾਪਿਆ ਸੇ ਫਿਰਹਿ ਭਵੰਦੇ ॥ ਪੇਡੁ ਮੁੰਢਾਹੂੰ ਕਟਿਆ ਤਿਸੁ ਡਾਲ ਸੁਕੰਦੇ ॥੧੨॥
ਸਲੋਕ ਮਃ ੪ ॥
jis no dhiaal hovai meraa suaamee tis gursikh guroo upadhes sunaavai ||
jan naanak dhooR ma(n)gai tis gursikh kee jo aap japai avareh naam japaavai ||2||
pauRee ||
jo tudh sach dhiaaidhe se virale thoRe ||
jo man chit ik araadhadhe tin kee barakat khaeh asa(n)kh karoRe ||
tudhuno sabh dhiaaidhee se thai pe jo saahib loRe ||
jo bin satigur seve khaadhe painadhe se mue mar ja(n)me koRhe ||
oi haajar miThaa boladhe baahar vis kaddeh mukh ghole ||
man khoTe dhay vichhoRe ||11||
salok mahalaa chauthhaa ||
mal jooiee bhariaa neelaa kaalaa khidholaRaa tin vemukh vemukhai no paiaa ||
paas na dheiee koiee bahan jagat meh gooh paR sagavee mal lai manmukh aaiaa ||
paraiee jo ni(n)dhaa chugalee no vemukh kar kai bhejiaa othai bhee muh kaalaa dhuhaa vemukhaa dhaa karaiaa ||
taR suniaa sabhat jagat vich bhaiee vemukh sanai nafarai paulee paudhee faavaa hoi kai uTh ghar aaiaa ||
agai sa(n)gatee kuRamee vemukh ralanaa na milai taa vahuTee bhateeja(n)ee fir aan ghar paiaa ||
halat palat dhovai ge nit bhukhaa kooke tihaiaa ||
dhan dhan suaamee karataa purakh hai jin niaau sach beh aap karaiaa ||
jo ni(n)dhaa kare satigur poore kee so saachai maar pachaiaa ||
eh akhar tin aakhiaa jin jagat sabh upaiaa ||1||
mahalaa chauthhaa ||
saahib jis kaa na(n)gaa bhukhaa hovai tis dhaa nafar kithahu raj khaae ||
j saahib kai ghar vath hovai su nafarai hath aavai anahodhee kithahu paae ||
jis dhee sevaa keetee fir lekhaa ma(n)geeaai saa sevaa aaukhee hoiee ||
naanak sevaa karahu har gur safal dharasan kee fir lekhaa ma(n)gai na koiee ||2||
pauRee ||
naanak veechaareh sa(n)t jan chaar vedh kaha(n)dhe ||
bhagat mukhai te boladhe se vachan hova(n)dhe ||
pragaT pahaaraa jaapadhaa sabh lok suna(n)dhe ||
sukh na pain mugadh nar sa(n)t naal khaha(n)dhe ||
oi lochan onaa gunai no oi aha(n)kaar saRa(n)dhe ||
oi vichaare kiaa kareh jaa bhaag dhur ma(n)dhe ||
jo maare tin paarabraham se kisai na sa(n)dhe ||
vair kareh niravair naal dharam niaai pacha(n)dhe ||
jo jo sa(n)t saraapiaa se fireh bhava(n)dhe ||
pedd mu(n)ddaahoo(n) kaTiaa tis ddaal suka(n)dhe ||12||
salok mahalaa chauthhaa ||