ਅੰਤਰਿ ਹਰਿ ਗੁਰੂ ਧਿਆਇਦਾ ਵਡੀ ਵਡਿਆਈ ॥ ਤੁਸਿ ਦਿਤੀ ਪੂਰੈ ਸਤਿਗੁਰੂ ਘਟੈ ਨਾਹੀ ਇਕੁ ਤਿਲੁ ਕਿਸੈ ਦੀ ਘਟਾਈ ॥ ਸਚੁ ਸਾਹਿਬੁ ਸਤਿਗੁਰੂ ਕੈ ਵਲਿ ਹੈ ਤਾਂ ਝਖਿ ਝਖਿ ਮਰੈ ਸਭ ਲੋੁਕਾਈ ॥ ਨਿੰਦਕਾ ਕੇ ਮੁਹ ਕਾਲੇ ਕਰੇ ਹਰਿ ਕਰਤੈ ਆਪਿ ਵਧਾਈ ॥ ਜਿਉ ਜਿਉ ਨਿੰਦਕ ਨਿੰਦ ਕਰਹਿ ਤਿਉ ਤਿਉ ਨਿਤ ਨਿਤ ਚੜੈ ਸਵਾਈ ॥ ਜਨ ਨਾਨਕ ਹਰਿ ਆਰਾਧਿਆ ਤਿਨਿ ਪੈਰੀ ਆਣਿ ਸਭ ਪਾਈ ॥੧॥
ਮਃ ੪ ॥
ਸਤਿਗੁਰ ਸੇਤੀ ਗਣਤ ਜਿ ਰਖੈ ਹਲਤੁ ਪਲਤੁ ਸਭੁ ਤਿਸ ਕਾ ਗਇਆ ॥ ਨਿਤ ਝਹੀਆ ਪਾਏ ਝਗੂ ਸੁਟੇ ਝਖਦਾ ਝਖਦਾ ਝੜਿ ਪਇਆ ॥ ਨਿਤ ਉਪਾਵ ਕਰੈ ਮਾਇਆ ਧਨ ਕਾਰਣਿ ਅਗਲਾ ਧਨੁ ਭੀ ਉਡਿ ਗਇਆ ॥ ਕਿਆ ਓਹੁ ਖਟੇ ਕਿਆ ਓਹੁ ਖਾਵੈ ਜਿਸੁ ਅੰਦਰਿ ਸਹਸਾ ਦੁਖੁ ਪਇਆ ॥ ਨਿਰਵੈਰੈ ਨਾਲਿ ਜਿ ਵੈਰੁ ਰਚਾਏ ਸਭੁ ਪਾਪੁ ਜਗਤੈ ਕਾ ਤਿਨਿ ਸਿਰਿ ਲਇਆ ॥ ਓਸੁ ਅਗੈ ਪਿਛੈ ਢੋਈ ਨਾਹੀ ਜਿਸੁ ਅੰਦਰਿ ਨਿੰਦਾ ਮੁਹਿ ਅੰਬੁ ਪਇਆ ॥ ਜੇ ਸੁਇਨੇ ਨੋ ਓਹੁ ਹਥੁ ਪਾਏ ਤਾ ਖੇਹੂ ਸੇਤੀ ਰਲਿ ਗਇਆ ॥ ਜੇ ਗੁਰ ਕੀ ਸਰਣੀ ਫਿਰਿ ਓਹੁ ਆਵੈ ਤਾ ਪਿਛਲੇ ਅਉਗਣ ਬਖਸਿ ਲਇਆ ॥ ਜਨ ਨਾਨਕ ਅਨਦਿਨੁ ਨਾਮੁ ਧਿਆਇਆ ਹਰਿ ਸਿਮਰਤ ਕਿਲਵਿਖ ਪਾਪ ਗਇਆ ॥੨॥
ਪਉੜੀ ॥
ਤੂਹੈ ਸਚਾ ਸਚੁ ਤੂ ਸਭ ਦੂ ਉਪਰਿ ਤੂ ਦੀਬਾਣੁ ॥ ਜੋ ਤੁਧੁ ਸਚੁ ਧਿਆਇਦੇ ਸਚੁ ਸੇਵਨਿ ਸਚੇ ਤੇਰਾ ਮਾਣੁ ॥ ਓਨਾ ਅੰਦਰਿ ਸਚੁ ਮੁਖ ਉਜਲੇ ਸਚੁ ਬੋਲਨਿ ਸਚੇ ਤੇਰਾ ਤਾਣੁ ॥ ਸੇ ਭਗਤ ਜਿਨੀ ਗੁਰਮੁਖਿ ਸਾਲਾਹਿਆ ਸਚੁ ਸਬਦੁ ਨੀਸਾਣੁ ॥ ਸਚੁ ਜਿ ਸਚੇ ਸੇਵਦੇ ਤਿਨ ਵਾਰੀ ਸਦ ਕੁਰਬਾਣੁ ॥੧੩॥
ਸਲੋਕ ਮਃ ੪ ॥
ਧੁਰਿ ਮਾਰੇ ਪੂਰੈ ਸਤਿਗੁਰੂ ਸੇਈ ਹੁਣਿ ਸਤਿਗੁਰਿ ਮਾਰੇ ॥ ਜੇ ਮੇਲਣ ਨੋ ਬਹੁਤੇਰਾ ਲੋਚੀਐ ਨ ਦੇਈ ਮਿਲਣ ਕਰਤਾਰੇ ॥ ਸਤਸੰਗਤਿ ਢੋਈ ਨਾ ਲਹਨਿ ਵਿਚਿ ਸੰਗਤਿ ਗੁਰਿ ਵੀਚਾਰੇ ॥ ਕੋਈ ਜਾਇ ਮਿਲੈ ਹੁਣਿ ਓਨਾ ਨੋ ਤਿਸੁ ਮਾਰੇ ਜਮੁ ਜੰਦਾਰੇ ॥ ਗੁਰਿ ਬਾਬੈ ਫਿਟਕੇ ਸੇ ਫਿਟੇ ਗੁਰਿ ਅੰਗਦਿ ਕੀਤੇ ਕੂੜਿਆਰੇ ॥ ਗੁਰਿ ਤੀਜੀ ਪੀੜੀ ਵੀਚਾਰਿਆ ਕਿਆ ਹਥਿ ਏਨਾ ਵੇਚਾਰੇ ॥ ਗੁਰੁ ਚਉਥੀ ਪੀੜੀ ਟਿਕਿਆ ਤਿਨਿ ਨਿੰਦਕ ਦੁਸਟ ਸਭਿ ਤਾਰੇ ॥ ਕੋਈ ਪੁਤੁ ਸਿਖੁ ਸੇਵਾ ਕਰੇ ਸਤਿਗੁਰੂ ਕੀ ਤਿਸੁ ਕਾਰਜ ਸਭਿ ਸਵਾਰੇ ॥ ਜੋ ਇਛੈ ਸੋ ਫਲੁ ਪਾਇਸੀ ਪੁਤੁ ਧਨੁ ਲਖਮੀ ਖੜਿ ਮੇਲੇ ਹਰਿ ਨਿਸਤਾਰੇ ॥ ਸਭਿ ਨਿਧਾਨ ਸਤਿਗੁਰੂ ਵਿਚਿ ਜਿਸੁ ਅੰਦਰਿ ਹਰਿ ਉਰ ਧਾਰੇ ॥ ਸੋ ਪਾਏ ਪੂਰਾ ਸਤਿਗੁਰੂ ਜਿਸੁ ਲਿਖਿਆ ਲਿਖਤੁ ਲਿਲਾਰੇ ॥ ਜਨੁ ਨਾਨਕੁ ਮਾਗੈ ਧੂੜਿ ਤਿਨ ਜੋ ਗੁਰਸਿਖ ਮਿਤ ਪਿਆਰੇ ॥੧॥
a(n)tar har guroo dhiaaidhaa vaddee vaddiaaiee ||
tus dhitee poorai satiguroo ghaTai naahee ik til kisai dhee ghaTaiee ||
sach saahib satiguroo kai val hai taa(n) jhakh jhakh marai sabh luokaiee ||
ni(n)dhakaa ke muh kaale kare har karatai aap vadhaiee ||
jiau jiau ni(n)dhak ni(n)dh kareh tiau tiau nit nit chaRai savaiee ||
jan naanak har aaraadhiaa tin pairee aan sabh paiee ||1||
mahalaa chauthhaa ||
satigur setee ganat j rakhai halat palat sabh tis kaa giaa ||
nit jhaheeaa paae jhagoo suTe jhakhadhaa jhakhadhaa jhaR piaa ||
nit upaav karai maiaa dhan kaaran agalaa dhan bhee udd giaa ||
kiaa oh khaTe kiaa oh khaavai jis a(n)dhar sahasaa dhukh piaa ||
niravairai naal j vair rachaae sabh paap jagatai kaa tin sir liaa ||
os agai pichhai ddoiee naahee jis a(n)dhar ni(n)dhaa muh a(n)b piaa ||
je suine no oh hath paae taa khehoo setee ral giaa ||
je gur kee saranee fir oh aavai taa pichhale aaugan bakhas liaa ||
jan naanak anadhin naam dhiaaiaa har simarat kilavikh paap giaa ||2||
pauRee ||
toohai sachaa sach too sabh dhoo upar too dheebaan ||
jo tudh sach dhiaaidhe sach sevan sache teraa maan ||
onaa a(n)dhar sach mukh ujale sach bolan sache teraa taan ||
se bhagat jinee gurmukh saalaahiaa sach sabadh neesaan ||
sach j sache sevadhe tin vaaree sadh kurabaan ||13||
salok mahalaa chauthhaa ||
dhur maare poorai satiguroo seiee hun satigur maare ||
je melan no bahuteraa locheeaai na dheiee milan karataare ||
satasa(n)gat ddoiee naa lahan vich sa(n)gat gur veechaare ||
koiee jai milai hun onaa no tis maare jam ja(n)dhaare ||
gur baabai fiTake se fiTe gur a(n)gadh keete kooRiaare ||
gur teejee peeRee veechaariaa kiaa hath enaa vechaare ||
gur chauthee peeRee Tikiaa tin ni(n)dhak dhusaT sabh taare ||
koiee put sikh sevaa kare satiguroo kee tis kaaraj sabh savaare ||
jo ichhai so fal paisee put dhan lakhamee khaR mele har nisataare ||
sabh nidhaan satiguroo vich jis a(n)dhar har ur dhaare ||
so paae pooraa satiguroo jis likhiaa likhat lilaare ||
jan naanak maagai dhooR tin jo gursikh mit piaare ||1||