Sri Guru Granth Sahib

ਅੰਗ ੩੦੮

ਮਃ ੪ ॥
ਜਿਨ ਕਉ ਆਪਿ ਦੇਇ ਵਡਿਆਈ ਜਗਤੁ ਭੀ ਆਪੇ ਆਣਿ ਤਿਨ ਕਉ ਪੈਰੀ ਪਾਏ ॥ ਡਰੀਐ ਤਾਂ ਜੇ ਕਿਛੁ ਆਪ ਦੂ ਕੀਚੈ ਸਭੁ ਕਰਤਾ ਆਪਣੀ ਕਲਾ ਵਧਾਏ ॥ ਦੇਖਹੁ ਭਾਈ ਏਹੁ ਅਖਾੜਾ ਹਰਿ ਪ੍ਰੀਤਮ ਸਚੇ ਕਾ ਜਿਨਿ ਆਪਣੈ ਜੋਰਿ ਸਭਿ ਆਣਿ ਨਿਵਾਏ ॥ ਆਪਣਿਆ ਭਗਤਾ ਕੀ ਰਖ ਕਰੇ ਹਰਿ ਸੁਆਮੀ ਨਿੰਦਕਾ ਦੁਸਟਾ ਕੇ ਮੁਹ ਕਾਲੇ ਕਰਾਏ ॥ ਸਤਿਗੁਰ ਕੀ ਵਡਿਆਈ ਨਿਤ ਚੜੈ ਸਵਾਈ ਹਰਿ ਕੀਰਤਿ ਭਗਤਿ ਨਿਤ ਆਪਿ ਕਰਾਏ ॥ ਅਨਦਿਨੁ ਨਾਮੁ ਜਪਹੁ ਗੁਰਸਿਖਹੁ ਹਰਿ ਕਰਤਾ ਸਤਿਗੁਰੁ ਘਰੀ ਵਸਾਏ ॥ ਸਤਿਗੁਰ ਕੀ ਬਾਣੀ ਸਤਿ ਸਤਿ ਕਰਿ ਜਾਣਹੁ ਗੁਰਸਿਖਹੁ ਹਰਿ ਕਰਤਾ ਆਪਿ ਮੁਹਹੁ ਕਢਾਏ ॥ ਗੁਰਸਿਖਾ ਕੇ ਮੁਹ ਉਜਲੇ ਕਰੇ ਹਰਿ ਪਿਆਰਾ ਗੁਰ ਕਾ ਜੈਕਾਰੁ ਸੰਸਾਰਿ ਸਭਤੁ ਕਰਾਏ ॥ ਜਨੁ ਨਾਨਕੁ ਹਰਿ ਕਾ ਦਾਸੁ ਹੈ ਹਰਿ ਦਾਸਨ ਕੀ ਹਰਿ ਪੈਜ ਰਖਾਏ ॥੨॥
ਪਉੜੀ ॥
ਤੂ ਸਚਾ ਸਾਹਿਬੁ ਆਪਿ ਹੈ ਸਚੁ ਸਾਹ ਹਮਾਰੇ ॥ ਸਚੁ ਪੂਜੀ ਨਾਮੁ ਦ੍ਰਿੜਾਇ ਪ੍ਰਭ ਵਣਜਾਰੇ ਥਾਰੇ ॥ ਸਚੁ ਸੇਵਹਿ ਸਚੁ ਵਣੰਜਿ ਲੈਹਿ ਗੁਣ ਕਥਹ ਨਿਰਾਰੇ ॥ ਸੇਵਕ ਭਾਇ ਸੇ ਜਨ ਮਿਲੇ ਗੁਰ ਸਬਦਿ ਸਵਾਰੇ ॥ ਤੂ ਸਚਾ ਸਾਹਿਬੁ ਅਲਖੁ ਹੈ ਗੁਰ ਸਬਦਿ ਲਖਾਰੇ ॥੧੪॥
ਸਲੋਕ ਮਃ ੪ ॥
ਜਿਸੁ ਅੰਦਰਿ ਤਾਤਿ ਪਰਾਈ ਹੋਵੈ ਤਿਸ ਦਾ ਕਦੇ ਨ ਹੋਵੀ ਭਲਾ ॥ ਓਸ ਦੈ ਆਖਿਐ ਕੋਈ ਨ ਲਗੈ ਨਿਤ ਓਜਾੜੀ ਪੂਕਾਰੇ ਖਲਾ ॥ ਜਿਸੁ ਅੰਦਰਿ ਚੁਗਲੀ ਚੁਗਲੋ ਵਜੈ ਕੀਤਾ ਕਰਤਿਆ ਓਸ ਦਾ ਸਭੁ ਗਇਆ ॥ ਨਿਤ ਚੁਗਲੀ ਕਰੇ ਅਣਹੋਦੀ ਪਰਾਈ ਮੁਹੁ ਕਢਿ ਨ ਸਕੈ ਓਸ ਦਾ ਕਾਲਾ ਭਇਆ ॥ ਕਰਮ ਧਰਤੀ ਸਰੀਰੁ ਕਲਿਜੁਗ ਵਿਚਿ ਜੇਹਾ ਕੋ ਬੀਜੇ ਤੇਹਾ ਕੋ ਖਾਏ ॥ ਗਲਾ ਉਪਰਿ ਤਪਾਵਸੁ ਨ ਹੋਈ ਵਿਸੁ ਖਾਧੀ ਤਤਕਾਲ ਮਰਿ ਜਾਏ ॥ ਭਾਈ ਵੇਖਹੁ ਨਿਆਉ ਸਚੁ ਕਰਤੇ ਕਾ ਜੇਹਾ ਕੋਈ ਕਰੇ ਤੇਹਾ ਕੋਈ ਪਾਏ ॥ ਜਨ ਨਾਨਕ ਕਉ ਸਭ ਸੋਝੀ ਪਾਈ ਹਰਿ ਦਰ ਕੀਆ ਬਾਤਾ ਆਖਿ ਸੁਣਾਏ ॥੧॥
ਮਃ ੪ ॥
ਹੋਦੈ ਪਰਤਖਿ ਗੁਰੂ ਜੋ ਵਿਛੁੜੇ ਤਿਨ ਕਉ ਦਰਿ ਢੋਈ ਨਾਹੀ ॥ ਕੋਈ ਜਾਇ ਮਿਲੈ ਤਿਨ ਨਿੰਦਕਾ ਮੁਹ ਫਿਕੇ ਥੁਕ ਥੁਕ ਮੁਹਿ ਪਾਹੀ ॥ ਜੋ ਸਤਿਗੁਰਿ ਫਿਟਕੇ ਸੇ ਸਭ ਜਗਤਿ ਫਿਟਕੇ ਨਿਤ ਭੰਭਲ ਭੂਸੇ ਖਾਹੀ ॥ ਜਿਨ ਗੁਰੁ ਗੋਪਿਆ ਆਪਣਾ ਸੇ ਲੈਦੇ ਢਹਾ ਫਿਰਾਹੀ ॥ ਤਿਨ ਕੀ ਭੁਖ ਕਦੇ ਨ ਉਤਰੈ ਨਿਤ ਭੁਖਾ ਭੁਖ ਕੂਕਾਹੀ ॥ ਓਨਾ ਦਾ ਆਖਿਆ ਕੋ ਨਾ ਸੁਣੈ ਨਿਤ ਹਉਲੇ ਹਉਲਿ ਮਰਾਹੀ ॥ ਸਤਿਗੁਰ ਕੀ ਵਡਿਆਈ ਵੇਖਿ ਨ ਸਕਨੀ ਓਨਾ ਅਗੈ ਪਿਛੈ ਥਾਉ ਨਾਹੀ ॥ ਜੋ ਸਤਿਗੁਰਿ ਮਾਰੇ ਤਿਨ ਜਾਇ ਮਿਲਹਿ ਰਹਦੀ ਖੁਹਦੀ ਸਭ ਪਤਿ ਗਵਾਹੀ ॥

Ang 308

mahalaa chauthhaa ||
jin kau aap dhei vaddiaaiee jagat bhee aape aan tin kau pairee paae ||
ddareeaai taa(n) je kichh aap dhoo keechai sabh karataa aapanee kalaa vadhaae ||
dhekhahu bhaiee eh akhaaRaa har preetam sache kaa jin aapanai jor sabh aan nivaae ||
aapaniaa bhagataa kee rakh kare har suaamee ni(n)dhakaa dhusaTaa ke muh kaale karaae ||
satigur kee vaddiaaiee nit chaRai savaiee har keerat bhagat nit aap karaae ||
anadhin naam japahu gursikhahu har karataa satigur gharee vasaae ||
satigur kee baanee sat sat kar jaanahu gursikhahu har karataa aap muhahu kaddaae ||
gursikhaa ke muh ujale kare har piaaraa gur kaa jaikaar sa(n)saar sabhat karaae ||
jan naanak har kaa dhaas hai har dhaasan kee har paij rakhaae ||2||
pauRee ||
too sachaa saahib aap hai sach saeh hamaare ||
sach poojee naam dhiraRai prabh vanajaare thaare ||
sach seveh sach vana(n)j laih gun katheh niraare ||
sevak bhai se jan mile gur sabadh savaare ||
too sachaa saahib alakh hai gur sabadh lakhaare ||14||
salok mahalaa chauthhaa ||
jis a(n)dhar taat paraiee hovai tis dhaa kadhe na hovee bhalaa ||
os dhai aakhiaai koiee na lagai nit ojaaRee pookaare khalaa ||
jis a(n)dhar chugalee chugalo vajai keetaa karatiaa os dhaa sabh giaa ||
nit chugalee kare anahodhee paraiee muh kadd na sakai os dhaa kaalaa bhiaa ||
karam dharatee sareer kalijug vich jehaa ko beeje tehaa ko khaae ||
galaa upar tapaavas na hoiee vis khaadhee tatakaal mar jaae ||
bhaiee vekhahu niaau sach karate kaa jehaa koiee kare tehaa koiee paae ||
jan naanak kau sabh sojhee paiee har dhar keeaa baataa aakh sunaae ||1||
mahalaa chauthhaa ||
hodhai paratakh guroo jo vichhuRe tin kau dhar ddoiee naahee ||
koiee jai milai tin ni(n)dhakaa muh fike thuk thuk muh paahee ||
jo satigur fiTake se sabh jagat fiTake nit bha(n)bhal bhoose khaahee ||
jin gur gopiaa aapanaa se laidhe ddahaa firaahee ||
tin kee bhukh kadhe na utarai nit bhukhaa bhukh kookaahee ||
onaa dhaa aakhiaa ko naa sunai nit haule haul maraahee ||
satigur kee vaddiaaiee vekh na sakanee onaa agai pichhai thaau naahee ||
jo satigur maare tin jai mileh rahadhee khuhadhee sabh pat gavaahee ||