Sri Guru Granth Sahib

ਅੰਗ ३१

ਸਿਰੀਰਾਗੁ ਮਹਲਾ ੩ ॥
ਅੰਮ੍ਰਿਤੁ ਛੋਡਿ ਬਿਖਿਆ ਲੋਭਾਣੇ ਸੇਵਾ ਕਰਹਿ ਵਿਡਾਣੀ ॥ ਆਪਣਾ ਧਰਮੁ ਗਵਾਵਹਿ ਬੂਝਹਿ ਨਾਹੀ ਅਨਦਿਨੁ ਦੁਖਿ ਵਿਹਾਣੀ ॥ ਮਨਮੁਖ ਅੰਧ ਨ ਚੇਤਹੀ ਡੂਬਿ ਮੁਏ ਬਿਨੁ ਪਾਣੀ ॥੧॥
ਮਨ ਰੇ ਸਦਾ ਭਜਹੁ ਹਰਿ ਸਰਣਾਈ ॥ ਗੁਰ ਕਾ ਸਬਦੁ ਅੰਤਰਿ ਵਸੈ ਤਾ ਹਰਿ ਵਿਸਰਿ ਨ ਜਾਈ ॥੧॥ ਰਹਾਉ ॥
ਇਹੁ ਸਰੀਰੁ ਮਾਇਆ ਕਾ ਪੁਤਲਾ ਵਿਚਿ ਹਉਮੈ ਦੁਸਟੀ ਪਾਈ ॥ ਆਵਣੁ ਜਾਣਾ ਜੰਮਣੁ ਮਰਣਾ ਮਨਮੁਖਿ ਪਤਿ ਗਵਾਈ ॥ ਸਤਗੁਰੁ ਸੇਵਿ ਸਦਾ ਸੁਖੁ ਪਾਇਆ ਜੋਤੀ ਜੋਤਿ ਮਿਲਾਈ ॥੨॥
ਸਤਗੁਰ ਕੀ ਸੇਵਾ ਅਤਿ ਸੁਖਾਲੀ ਜੋ ਇਛੇ ਸੋ ਫਲੁ ਪਾਏ ॥ ਜਤੁ ਸਤੁ ਤਪੁ ਪਵਿਤੁ ਸਰੀਰਾ ਹਰਿ ਹਰਿ ਮੰਨਿ ਵਸਾਏ ॥ ਸਦਾ ਅਨੰਦਿ ਰਹੈ ਦਿਨੁ ਰਾਤੀ ਮਿਲਿ ਪ੍ਰੀਤਮ ਸੁਖੁ ਪਾਏ ॥੩॥
ਜੋ ਸਤਗੁਰ ਕੀ ਸਰਣਾਗਤੀ ਹਉ ਤਿਨ ਕੈ ਬਲਿ ਜਾਉ ॥ ਦਰਿ ਸਚੈ ਸਚੀ ਵਡਿਆਈ ਸਹਜੇ ਸਚਿ ਸਮਾਉ ॥ ਨਾਨਕ ਨਦਰੀ ਪਾਈਐ ਗੁਰਮੁਖਿ ਮੇਲਿ ਮਿਲਾਉ ॥੪॥੧੨॥੪੫॥
ਸਿਰੀਰਾਗੁ ਮਹਲਾ ੩ ॥
ਮਨਮੁਖ ਕਰਮ ਕਮਾਵਣੇ ਜਿਉ ਦੋਹਾਗਣਿ ਤਨਿ ਸੀਗਾਰੁ ॥ ਸੇਜੈ ਕੰਤੁ ਨ ਆਵਈ ਨਿਤ ਨਿਤ ਹੋਇ ਖੁਆਰੁ ॥ ਪਿਰ ਕਾ ਮਹਲੁ ਨ ਪਾਵਈ ਨਾ ਦੀਸੈ ਘਰੁ ਬਾਰੁ ॥੧॥
ਭਾਈ ਰੇ ਇਕ ਮਨਿ ਨਾਮੁ ਧਿਆਇ ॥ ਸੰਤਾ ਸੰਗਤਿ ਮਿਲਿ ਰਹੈ ਜਪਿ ਰਾਮ ਨਾਮੁ ਸੁਖੁ ਪਾਇ ॥੧॥ ਰਹਾਉ ॥
ਗੁਰਮੁਖਿ ਸਦਾ ਸੋਹਾਗਣੀ ਪਿਰੁ ਰਾਖਿਆ ਉਰ ਧਾਰਿ ॥ ਮਿਠਾ ਬੋਲਹਿ ਨਿਵਿ ਚਲਹਿ ਸੇਜੈ ਰਵੈ ਭਤਾਰੁ ॥ ਸੋਭਾਵੰਤੀ ਸੋਹਾਗਣੀ ਜਿਨ ਗੁਰ ਕਾ ਹੇਤੁ ਅਪਾਰੁ ॥੨॥
ਪੂਰੈ ਭਾਗਿ ਸਤਗੁਰੁ ਮਿਲੈ ਜਾ ਭਾਗੈ ਕਾ ਉਦਉ ਹੋਇ ॥ ਅੰਤਰਹੁ ਦੁਖੁ ਭ੍ਰਮੁ ਕਟੀਐ ਸੁਖੁ ਪਰਾਪਤਿ ਹੋਇ ॥ ਗੁਰ ਕੈ ਭਾਣੈ ਜੋ ਚਲੈ ਦੁਖੁ ਨ ਪਾਵੈ ਕੋਇ ॥੩॥
ਗੁਰ ਕੇ ਭਾਣੇ ਵਿਚਿ ਅੰਮ੍ਰਿਤੁ ਹੈ ਸਹਜੇ ਪਾਵੈ ਕੋਇ ॥ ਜਿਨਾ ਪਰਾਪਤਿ ਤਿਨ ਪੀਆ ਹਉਮੈ ਵਿਚਹੁ ਖੋਇ ॥ ਨਾਨਕ ਗੁਰਮੁਖਿ ਨਾਮੁ ਧਿਆਈਐ ਸਚਿ ਮਿਲਾਵਾ ਹੋਇ ॥੪॥੧੩॥੪੬॥
ਸਿਰੀਰਾਗੁ ਮਹਲਾ ੩ ॥
ਜਾ ਪਿਰੁ ਜਾਣੈ ਆਪਣਾ ਤਨੁ ਮਨੁ ਅਗੈ ਧਰੇਇ ॥ ਸੋਹਾਗਣੀ ਕਰਮ ਕਮਾਵਦੀਆ ਸੇਈ ਕਰਮ ਕਰੇਇ ॥ ਸਹਜੇ ਸਾਚਿ ਮਿਲਾਵੜਾ ਸਾਚੁ ਵਡਾਈ ਦੇਇ ॥੧॥
ਭਾਈ ਰੇ ਗੁਰ ਬਿਨੁ ਭਗਤਿ ਨ ਹੋਇ ॥ ਬਿਨੁ ਗੁਰ ਭਗਤਿ ਨ ਪਾਈਐ ਜੇ ਲੋਚੈ ਸਭੁ ਕੋਇ ॥੧॥ ਰਹਾਉ ॥
ਲਖ ਚਉਰਾਸੀਹ ਫੇਰੁ ਪਇਆ ਕਾਮਣਿ ਦੂਜੈ ਭਾਇ ॥ ਬਿਨੁ ਗੁਰ ਨੀਦ ਨ ਆਵਈ ਦੁਖੀ ਰੈਣਿ ਵਿਹਾਇ ॥ ਬਿਨੁ ਸਬਦੈ ਪਿਰੁ ਨ ਪਾਈਐ ਬਿਰਥਾ ਜਨਮੁ ਗਵਾਇ ॥੨॥

Ang 31

sireeraag mahalaa teejaa ||
a(n)mrit chhodd bikhiaa lobhaane sevaa kareh viddaanee ||
aapanaa dharam gavaaveh boojheh naahee anadhin dhukh vihaanee ||
manmukh a(n)dh na chetahee ddoob mue bin paanee ||1||
man re sadhaa bhajahu har saranaiee ||
gur kaa sabadh a(n)tar vasai taa har visar na jaiee ||1|| rahaau ||
eih sareer maiaa kaa putalaa vich haumai dhusaTee paiee ||
aavan jaanaa ja(n)man maranaa manmukh pat gavaiee ||
satagur sev sadhaa sukh paiaa jotee jot milaiee ||2||
satagur kee sevaa at sukhaalee jo ichhe so fal paae ||
jat sat tap pavit sareeraa har har ma(n)n vasaae ||
sadhaa ana(n)dh rahai dhin raatee mil preetam sukh paae ||3||
jo satagur kee saranaagatee hau tin kai bal jaau ||
dhar sachai sachee vaddiaaiee sahaje sach samaau ||
naanak nadharee paieeaai gurmukh mel milaau ||4||12||45||
sireeraag mahalaa teejaa ||
manmukh karam kamaavane jiau dhohaagan tan seegaar ||
sejai ka(n)t na aaviee nit nit hoi khuaar ||
pir kaa mahal na paaviee naa dheesai ghar baar ||1||
bhaiee re ik man naam dhiaai ||
sa(n)taa sa(n)gat mil rahai jap raam naam sukh pai ||1|| rahaau ||
gurmukh sadhaa sohaaganee pir raakhiaa ur dhaar ||
miThaa boleh niv chaleh sejai ravai bhataar ||
sobhaava(n)tee sohaaganee jin gur kaa het apaar ||2||
poorai bhaag satagur milai jaa bhaagai kaa udhau hoi ||
a(n)tarahu dhukh bhram kaTeeaai sukh paraapat hoi ||
gur kai bhaanai jo chalai dhukh na paavai koi ||3||
gur ke bhaane vich a(n)mrit hai sahaje paavai koi ||
jinaa paraapat tin peeaa haumai vichahu khoi ||
naanak gurmukh naam dhiaaieeaai sach milaavaa hoi ||4||13||46||
sireeraag mahalaa teejaa ||
jaa pir jaanai aapanaa tan man agai dharei ||
sohaaganee karam kamaavadheeaa seiee karam karei ||
sahaje saach milaavaRaa saach vaddaiee dhei ||1||
bhaiee re gur bin bhagat na hoi ||
bin gur bhagat na paieeaai je lochai sabh koi ||1|| rahaau ||
lakh chauraaseeh fer piaa kaaman dhoojai bhai ||
bin gur needh na aaviee dhukhee rain vihai ||
bin sabadhai pir na paieeaai birathaa janam gavai ||2||