Sri Guru Granth Sahib

ਅੰਗ ੩੧੧

ਸਚੁ ਸਚਾ ਰਸੁ ਜਿਨੀ ਚਖਿਆ ਸੇ ਤ੍ਰਿਪਤਿ ਰਹੇ ਆਘਾਈ ॥ ਇਹੁ ਹਰਿ ਰਸੁ ਸੇਈ ਜਾਣਦੇ ਜਿਉ ਗੂੰਗੈ ਮਿਠਿਆਈ ਖਾਈ ॥ ਗੁਰਿ ਪੂਰੈ ਹਰਿ ਪ੍ਰਭੁ ਸੇਵਿਆ ਮਨਿ ਵਜੀ ਵਾਧਾਈ ॥੧੮॥
ਸਲੋਕ ਮਃ ੪ ॥
ਜਿਨਾ ਅੰਦਰਿ ਉਮਰਥਲ ਸੇਈ ਜਾਣਨਿ ਸੂਲੀਆ ॥ ਹਰਿ ਜਾਣਹਿ ਸੇਈ ਬਿਰਹੁ ਹਉ ਤਿਨ ਵਿਟਹੁ ਸਦ ਘੁਮਿ ਘੋਲੀਆ ॥ ਹਰਿ ਮੇਲਹੁ ਸਜਣੁ ਪੁਰਖੁ ਮੇਰਾ ਸਿਰੁ ਤਿਨ ਵਿਟਹੁ ਤਲ ਰੋਲੀਆ ॥ ਜੋ ਸਿਖ ਗੁਰ ਕਾਰ ਕਮਾਵਹਿ ਹਉ ਗੁਲਮੁ ਤਿਨਾ ਕਾ ਗੋਲੀਆ ॥ ਹਰਿ ਰੰਗਿ ਚਲੂਲੈ ਜੋ ਰਤੇ ਤਿਨ ਭਿਨੀ ਹਰਿ ਰੰਗਿ ਚੋਲੀਆ ॥ ਕਰਿ ਕਿਰਪਾ ਨਾਨਕ ਮੇਲਿ ਗੁਰ ਪਹਿ ਸਿਰੁ ਵੇਚਿਆ ਮੋਲੀਆ ॥੧॥
ਮਃ ੪ ॥
ਅਉਗਣੀ ਭਰਿਆ ਸਰੀਰੁ ਹੈ ਕਿਉ ਸੰਤਹੁ ਨਿਰਮਲੁ ਹੋਇ ॥ ਗੁਰਮੁਖਿ ਗੁਣ ਵੇਹਾਝੀਅਹਿ ਮਲੁ ਹਉਮੈ ਕਢੈ ਧੋਇ ॥ ਸਚੁ ਵਣੰਜਹਿ ਰੰਗ ਸਿਉ ਸਚੁ ਸਉਦਾ ਹੋਇ ॥ ਤੋਟਾ ਮੂਲਿ ਨ ਆਵਈ ਲਾਹਾ ਹਰਿ ਭਾਵੈ ਸੋਇ ॥ ਨਾਨਕ ਤਿਨ ਸਚੁ ਵਣੰਜਿਆ ਜਿਨਾ ਧੁਰਿ ਲਿਖਿਆ ਪਰਾਪਤਿ ਹੋਇ ॥੨॥
ਪਉੜੀ ॥
ਸਾਲਾਹੀ ਸਚੁ ਸਾਲਾਹਣਾ ਸਚੁ ਸਚਾ ਪੁਰਖੁ ਨਿਰਾਲੇ ॥ ਸਚੁ ਸੇਵੀ ਸਚੁ ਮਨਿ ਵਸੈ ਸਚੁ ਸਚਾ ਹਰਿ ਰਖਵਾਲੇ ॥ ਸਚੁ ਸਚਾ ਜਿਨੀ ਅਰਾਧਿਆ ਸੇ ਜਾਇ ਰਲੇ ਸਚ ਨਾਲੇ ॥ ਸਚੁ ਸਚਾ ਜਿਨੀ ਨ ਸੇਵਿਆ ਸੇ ਮਨਮੁਖ ਮੂੜ ਬੇਤਾਲੇ ॥ ਓਹ ਆਲੁ ਪਤਾਲੁ ਮੁਹਹੁ ਬੋਲਦੇ ਜਿਉ ਪੀਤੈ ਮਦਿ ਮਤਵਾਲੇ ॥੧੯॥
ਸਲੋਕ ਮਹਲਾ ੩ ॥
ਗਉੜੀ ਰਾਗਿ ਸੁਲਖਣੀ ਜੇ ਖਸਮੈ ਚਿਤਿ ਕਰੇਇ ॥ ਭਾਣੈ ਚਲੈ ਸਤਿਗੁਰੂ ਕੈ ਐਸਾ ਸੀਗਾਰੁ ਕਰੇਇ ॥ ਸਚਾ ਸਬਦੁ ਭਤਾਰੁ ਹੈ ਸਦਾ ਸਦਾ ਰਾਵੇਇ ॥ ਜਿਉ ਉਬਲੀ ਮਜੀਠੈ ਰੰਗੁ ਗਹਗਹਾ ਤਿਉ ਸਚੇ ਨੋ ਜੀਉ ਦੇਇ ॥ ਰੰਗਿ ਚਲੂਲੈ ਅਤਿ ਰਤੀ ਸਚੇ ਸਿਉ ਲਗਾ ਨੇਹੁ ॥ ਕੂੜੁ ਠਗੀ ਗੁਝੀ ਨਾ ਰਹੈ ਕੂੜੁ ਮੁਲੰਮਾ ਪਲੇਟਿ ਧਰੇਹੁ ॥ ਕੂੜੀ ਕਰਨਿ ਵਡਾਈਆ ਕੂੜੇ ਸਿਉ ਲਗਾ ਨੇਹੁ ॥ ਨਾਨਕ ਸਚਾ ਆਪਿ ਹੈ ਆਪੇ ਨਦਰਿ ਕਰੇਇ ॥੧॥
ਮਃ ੪ ॥
ਸਤਸੰਗਤਿ ਮਹਿ ਹਰਿ ਉਸਤਤਿ ਹੈ ਸੰਗਿ ਸਾਧੂ ਮਿਲੇ ਪਿਆਰਿਆ ॥ ਓਇ ਪੁਰਖ ਪ੍ਰਾਣੀ ਧੰਨਿ ਜਨ ਹਹਿ ਉਪਦੇਸੁ ਕਰਹਿ ਪਰਉਪਕਾਰਿਆ ॥ ਹਰਿ ਨਾਮੁ ਦ੍ਰਿੜਾਵਹਿ ਹਰਿ ਨਾਮੁ ਸੁਣਾਵਹਿ ਹਰਿ ਨਾਮੇ ਜਗੁ ਨਿਸਤਾਰਿਆ ॥ ਗੁਰ ਵੇਖਣ ਕਉ ਸਭੁ ਕੋਈ ਲੋਚੈ ਨਵ ਖੰਡ ਜਗਤਿ ਨਮਸਕਾਰਿਆ ॥ ਤੁਧੁ ਆਪੇ ਆਪੁ ਰਖਿਆ ਸਤਿਗੁਰ ਵਿਚਿ ਗੁਰੁ ਆਪੇ ਤੁਧੁ ਸਵਾਰਿਆ ॥ ਤੂ ਆਪੇ ਪੂਜਹਿ ਪੂਜ ਕਰਾਵਹਿ ਸਤਿਗੁਰ ਕਉ ਸਿਰਜਣਹਾਰਿਆ ॥ ਕੋਈ ਵਿਛੁੜਿ ਜਾਇ ਸਤਿਗੁਰੂ ਪਾਸਹੁ ਤਿਸੁ ਕਾਲਾ ਮੁਹੁ ਜਮਿ ਮਾਰਿਆ ॥

Ang 311

sach sachaa ras jinee chakhiaa se tirapat rahe aaghaiee ||
eih har ras seiee jaanadhe jiau goo(n)gai miThiaaiee khaiee ||
gur poorai har prabh seviaa man vajee vaadhaiee ||18||
salok mahalaa chauthhaa ||
jinaa a(n)dhar umarathal seiee jaanan sooleeaa ||
har jaaneh seiee birahu hau tin viTahu sadh ghum gholeeaa ||
har melahu sajan purakh meraa sir tin viTahu tal roleeaa ||
jo sikh gur kaar kamaaveh hau gulam tinaa kaa goleeaa ||
har ra(n)g chaloolai jo rate tin bhinee har ra(n)g choleeaa ||
kar kirapaa naanak mel gur peh sir vechiaa moleeaa ||1||
mahalaa chauthhaa ||
aauganee bhariaa sareer hai kiau sa(n)tahu niramal hoi ||
gurmukh gun vehaajhe’eeh mal haumai kaddai dhoi ||
sach vana(n)jeh ra(n)g siau sach saudhaa hoi ||
toTaa mool na aaviee laahaa har bhaavai soi ||
naanak tin sach vana(n)jiaa jinaa dhur likhiaa paraapat hoi ||2||
pauRee ||
saalaahee sach saalaahanaa sach sachaa purakh niraale ||
sach sevee sach man vasai sach sachaa har rakhavaale ||
sach sachaa jinee araadhiaa se jai rale sach naale ||
sach sachaa jinee na seviaa se manmukh mooR betaale ||
oh aal pataal muhahu boladhe jiau peetai madh matavaale ||19||
salok mahalaa teejaa ||
gauRee raag sulakhanee je khasamai chit karei ||
bhaanai chalai satiguroo kai aaisaa seegaar karei ||
sachaa sabadh bhataar hai sadhaa sadhaa raavei ||
jiau ubalee majeeThai ra(n)g gahagahaa tiau sache no jeeau dhei ||
ra(n)g chaloolai at ratee sache siau lagaa neh ||
kooR Thagee gujhee naa rahai kooR mula(n)maa paleT dhareh ||
kooRee karan vaddaieeaa kooRe siau lagaa neh ||
naanak sachaa aap hai aape nadhar karei ||1||
mahalaa chauthhaa ||
satasa(n)gat meh har usatat hai sa(n)g saadhoo mile piaariaa ||
oi purakh praanee dha(n)n jan heh upadhes kareh paraupakaariaa ||
har naam dhiraRaaveh har naam sunaaveh har naame jag nisataariaa ||
gur vekhan kau sabh koiee lochai nav kha(n)dd jagat namasakaariaa ||
tudh aape aap rakhiaa satigur vich gur aape tudh savaariaa ||
too aape poojeh pooj karaaveh satigur kau sirajanahaariaa ||
koiee vichhuR jai satiguroo paasahu tis kaalaa muh jam maariaa ||