ਤਿਸੁ ਅਗੈ ਪਿਛੈ ਢੋਈ ਨਾਹੀ ਗੁਰਸਿਖੀ ਮਨਿ ਵੀਚਾਰਿਆ ॥ ਸਤਿਗੁਰੂ ਨੋ ਮਿਲੇ ਸੇਈ ਜਨ ਉਬਰੇ ਜਿਨ ਹਿਰਦੈ ਨਾਮੁ ਸਮਾਰਿਆ ॥ ਜਨ ਨਾਨਕ ਕੇ ਗੁਰਸਿਖ ਪੁਤਹਹੁ ਹਰਿ ਜਪਿਅਹੁ ਹਰਿ ਨਿਸਤਾਰਿਆ ॥੨॥
ਮਹਲਾ ੩ ॥
ਹਉਮੈ ਜਗਤੁ ਭੁਲਾਇਆ ਦੁਰਮਤਿ ਬਿਖਿਆ ਬਿਕਾਰ ॥ ਸਤਿਗੁਰੁ ਮਿਲੈ ਤ ਨਦਰਿ ਹੋਇ ਮਨਮੁਖ ਅੰਧ ਅੰਧਿਆਰ ॥ ਨਾਨਕ ਆਪੇ ਮੇਲਿ ਲਏ ਜਿਸ ਨੋ ਸਬਦਿ ਲਾਏ ਪਿਆਰੁ ॥੩॥
ਪਉੜੀ ॥
ਸਚੁ ਸਚੇ ਕੀ ਸਿਫਤਿ ਸਲਾਹ ਹੈ ਸੋ ਕਰੇ ਜਿਸੁ ਅੰਦਰੁ ਭਿਜੈ ॥ ਜਿਨੀ ਇਕ ਮਨਿ ਇਕੁ ਅਰਾਧਿਆ ਤਿਨ ਕਾ ਕੰਧੁ ਨ ਕਬਹੂ ਛਿਜੈ ॥ ਧਨੁ ਧਨੁ ਪੁਰਖ ਸਾਬਾਸਿ ਹੈ ਜਿਨ ਸਚੁ ਰਸਨਾ ਅੰਮ੍ਰਿਤੁ ਪਿਜੈ ॥ ਸਚੁ ਸਚਾ ਜਿਨ ਮਨਿ ਭਾਵਦਾ ਸੇ ਮਨਿ ਸਚੀ ਦਰਗਹ ਲਿਜੈ ॥ ਧਨੁ ਧੰਨੁ ਜਨਮੁ ਸਚਿਆਰੀਆ ਮੁਖ ਉਜਲ ਸਚੁ ਕਰਿਜੈ ॥੨੦॥
ਸਲੋਕ ਮਃ ੪ ॥
ਸਾਕਤ ਜਾਇ ਨਿਵਹਿ ਗੁਰ ਆਗੈ ਮਨਿ ਖੋਟੇ ਕੂੜਿ ਕੂੜਿਆਰੇ ॥ ਜਾ ਗੁਰੁ ਕਹੈ ਉਠਹੁ ਮੇਰੇ ਭਾਈ ਬਹਿ ਜਾਹਿ ਘੁਸਰਿ ਬਗੁਲਾਰੇ ॥ ਗੁਰਸਿਖਾ ਅੰਦਰਿ ਸਤਿਗੁਰੁ ਵਰਤੈ ਚੁਣਿ ਕਢੇ ਲਧੋਵਾਰੇ ॥ ਓਇ ਅਗੈ ਪਿਛੈ ਬਹਿ ਮੁਹੁ ਛਪਾਇਨਿ ਨ ਰਲਨੀ ਖੋਟੇਆਰੇ ॥ ਓਨਾ ਦਾ ਭਖੁ ਸੁ ਓਥੈ ਨਾਹੀ ਜਾਇ ਕੂੜੁ ਲਹਨਿ ਭੇਡਾਰੇ ॥ ਜੇ ਸਾਕਤੁ ਨਰੁ ਖਾਵਾਈਐ ਲੋਚੀਐ ਬਿਖੁ ਕਢੈ ਮੁਖਿ ਉਗਲਾਰੇ ॥ ਹਰਿ ਸਾਕਤ ਸੇਤੀ ਸੰਗੁ ਨ ਕਰੀਅਹੁ ਓਇ ਮਾਰੇ ਸਿਰਜਣਹਾਰੇ ॥ ਜਿਸ ਕਾ ਇਹੁ ਖੇਲੁ ਸੋਈ ਕਰਿ ਵੇਖੈ ਜਨ ਨਾਨਕ ਨਾਮੁ ਸਮਾਰੇ ॥੧॥
ਮਃ ੪ ॥
ਸਤਿਗੁਰੁ ਪੁਰਖੁ ਅਗੰਮੁ ਹੈ ਜਿਸੁ ਅੰਦਰਿ ਹਰਿ ਉਰਿ ਧਾਰਿਆ ॥ ਸਤਿਗੁਰੂ ਨੋ ਅਪੜਿ ਕੋਇ ਨ ਸਕਈ ਜਿਸੁ ਵਲਿ ਸਿਰਜਣਹਾਰਿਆ ॥ ਸਤਿਗੁਰੂ ਕਾ ਖੜਗੁ ਸੰਜੋਉ ਹਰਿ ਭਗਤਿ ਹੈ ਜਿਤੁ ਕਾਲੁ ਕੰਟਕੁ ਮਾਰਿ ਵਿਡਾਰਿਆ ॥ ਸਤਿਗੁਰੂ ਕਾ ਰਖਣਹਾਰਾ ਹਰਿ ਆਪਿ ਹੈ ਸਤਿਗੁਰੂ ਕੈ ਪਿਛੈ ਹਰਿ ਸਭਿ ਉਬਾਰਿਆ ॥ ਜੋ ਮੰਦਾ ਚਿਤਵੈ ਪੂਰੇ ਸਤਿਗੁਰੂ ਕਾ ਸੋ ਆਪਿ ਉਪਾਵਣਹਾਰੈ ਮਾਰਿਆ ॥ ਏਹ ਗਲ ਹੋਵੈ ਹਰਿ ਦਰਗਹ ਸਚੇ ਕੀ ਜਨ ਨਾਨਕ ਅਗਮੁ ਵੀਚਾਰਿਆ ॥੨॥
ਪਉੜੀ ॥
ਸਚੁ ਸੁਤਿਆ ਜਿਨੀ ਅਰਾਧਿਆ ਜਾ ਉਠੇ ਤਾ ਸਚੁ ਚਵੇ ॥ ਸੇ ਵਿਰਲੇ ਜੁਗ ਮਹਿ ਜਾਣੀਅਹਿ ਜੋ ਗੁਰਮੁਖਿ ਸਚੁ ਰਵੇ ॥ ਹਉ ਬਲਿਹਾਰੀ ਤਿਨ ਕਉ ਜਿ ਅਨਦਿਨੁ ਸਚੁ ਲਵੇ ॥ ਜਿਨ ਮਨਿ ਤਨਿ ਸਚਾ ਭਾਵਦਾ ਸੇ ਸਚੀ ਦਰਗਹ ਗਵੇ ॥ ਜਨੁ ਨਾਨਕੁ ਬੋਲੈ ਸਚੁ ਨਾਮੁ ਸਚੁ ਸਚਾ ਸਦਾ ਨਵੇ ॥੨੧॥
ਸਲੋਕੁ ਮਃ ੪ ॥
ਕਿਆ ਸਵਣਾ ਕਿਆ ਜਾਗਣਾ ਗੁਰਮੁਖਿ ਤੇ ਪਰਵਾਣੁ ॥
tis agai pichhai ddoiee naahee gursikhee man veechaariaa ||
satiguroo no mile seiee jan ubare jin hiradhai naam samaariaa ||
jan naanak ke gursikh putahahu har japiahu har nisataariaa ||2||
mahalaa teejaa ||
haumai jagat bhulaiaa dhuramat bikhiaa bikaar ||
satigur milai ta nadhar hoi manmukh a(n)dh a(n)dhiaar ||
naanak aape mel le jis no sabadh laae piaar ||3||
pauRee ||
sach sache kee sifat salaeh hai so kare jis a(n)dhar bhijai ||
jinee ik man ik araadhiaa tin kaa ka(n)dh na kabahoo chhijai ||
dhan dhan purakh saabaas hai jin sach rasanaa a(n)mrit pijai ||
sach sachaa jin man bhaavadhaa se man sachee dharageh lijai ||
dhan dha(n)n janam sachiaareeaa mukh ujal sach karijai ||20||
salok mahalaa chauthhaa ||
saakat jai niveh gur aagai man khoTe kooR kooRiaare ||
jaa gur kahai uThahu mere bhaiee beh jaeh ghusar bagulaare ||
gursikhaa a(n)dhar satigur varatai chun kadde ladhovaare ||
oi agai pichhai beh muh chhapain na ralanee khoTeaare ||
onaa dhaa bhakhu su othai naahee jai kooR lahan bheddaare ||
je saakat nar khaavaieeaai locheeaai bikh kaddai mukh ugalaare ||
har saakat setee sa(n)g na kareeahu oi maare sirajanahaare ||
jis kaa ih khel soiee kar vekhai jan naanak naam samaare ||1||
mahalaa chauthhaa ||
satigur purakh aga(n)m hai jis a(n)dhar har ur dhaariaa ||
satiguroo no apaR koi na sakiee jis val sirajanahaariaa ||
satiguroo kaa khaRag sa(n)joau har bhagat hai jit kaal ka(n)Tak maar viddaariaa ||
satiguroo kaa rakhanahaaraa har aap hai satiguroo kai pichhai har sabh ubaariaa ||
jo ma(n)dhaa chitavai poore satiguroo kaa so aap upaavanahaarai maariaa ||
eh gal hovai har dharageh sache kee jan naanak agam veechaariaa ||2||
pauRee ||
sach sutiaa jinee araadhiaa jaa uThe taa sach chave ||
se virale jug meh jaane’eeh jo gurmukh sach rave ||
hau balihaaree tin kau j anadhin sach lave ||
jin man tan sachaa bhaavadhaa se sachee dharageh gave ||
jan naanak bolai sach naam sach sachaa sadhaa nave ||21||
salok mahalaa chauthhaa ||
kiaa savanaa kiaa jaaganaa gurmukh te paravaan ||