ਜਿਨਾ ਸਾਸਿ ਗਿਰਾਸਿ ਨ ਵਿਸਰੈ ਸੇ ਪੂਰੇ ਪੁਰਖ ਪਰਧਾਨ ॥ ਕਰਮੀ ਸਤਿਗੁਰੁ ਪਾਈਐ ਅਨਦਿਨੁ ਲਗੈ ਧਿਆਨੁ ॥ ਤਿਨ ਕੀ ਸੰਗਤਿ ਮਿਲਿ ਰਹਾ ਦਰਗਹ ਪਾਈ ਮਾਨੁ ॥ ਸਉਦੇ ਵਾਹੁ ਵਾਹੁ ਉਚਰਹਿ ਉਠਦੇ ਭੀ ਵਾਹੁ ਕਰੇਨਿ ॥ ਨਾਨਕ ਤੇ ਮੁਖ ਉਜਲੇ ਜਿ ਨਿਤ ਉਠਿ ਸੰਮਾਲੇਨਿ ॥੧॥
ਮਃ ੪ ॥
ਸਤਿਗੁਰੁ ਸੇਵੀਐ ਆਪਣਾ ਪਾਈਐ ਨਾਮੁ ਅਪਾਰੁ ॥ ਭਉਜਲਿ ਡੁਬਦਿਆ ਕਢਿ ਲਏ ਹਰਿ ਦਾਤਿ ਕਰੇ ਦਾਤਾਰੁ ॥ ਧੰਨੁ ਧੰਨੁ ਸੇ ਸਾਹ ਹੈ ਜਿ ਨਾਮਿ ਕਰਹਿ ਵਾਪਾਰੁ ॥ ਵਣਜਾਰੇ ਸਿਖ ਆਵਦੇ ਸਬਦਿ ਲਘਾਵਣਹਾਰੁ ॥ ਜਨ ਨਾਨਕ ਜਿਨ ਕਉ ਕ੍ਰਿਪਾ ਭਈ ਤਿਨ ਸੇਵਿਆ ਸਿਰਜਣਹਾਰੁ ॥੨॥
ਪਉੜੀ ॥
ਸਚੁ ਸਚੇ ਕੇ ਜਨ ਭਗਤ ਹਹਿ ਸਚੁ ਸਚਾ ਜਿਨੀ ਅਰਾਧਿਆ ॥ ਜਿਨ ਗੁਰਮੁਖਿ ਖੋਜਿ ਢੰਢੋਲਿਆ ਤਿਨ ਅੰਦਰਹੁ ਹੀ ਸਚੁ ਲਾਧਿਆ ॥ ਸਚੁ ਸਾਹਿਬੁ ਸਚੁ ਜਿਨੀ ਸੇਵਿਆ ਕਾਲੁ ਕੰਟਕੁ ਮਾਰਿ ਤਿਨੀ ਸਾਧਿਆ ॥ ਸਚੁ ਸਚਾ ਸਭ ਦੂ ਵਡਾ ਹੈ ਸਚੁ ਸੇਵਨਿ ਸੇ ਸਚਿ ਰਲਾਧਿਆ ॥ ਸਚੁ ਸਚੇ ਨੋ ਸਾਬਾਸਿ ਹੈ ਸਚੁ ਸਚਾ ਸੇਵਿ ਫਲਾਧਿਆ ॥੨੨॥
ਸਲੋਕ ਮਃ ੪ ॥
ਮਨਮੁਖੁ ਪ੍ਰਾਣੀ ਮੁਗਧੁ ਹੈ ਨਾਮਹੀਣ ਭਰਮਾਇ ॥ ਬਿਨੁ ਗੁਰ ਮਨੂਆ ਨਾ ਟਿਕੈ ਫਿਰਿ ਫਿਰਿ ਜੂਨੀ ਪਾਇ ॥ ਹਰਿ ਪ੍ਰਭੁ ਆਪਿ ਦਇਆਲ ਹੋਹਿ ਤਾਂ ਸਤਿਗੁਰੁ ਮਿਲਿਆ ਆਇ ॥ ਜਨ ਨਾਨਕ ਨਾਮੁ ਸਲਾਹਿ ਤੂ ਜਨਮ ਮਰਣ ਦੁਖੁ ਜਾਇ ॥੧॥
ਮਃ ੪ ॥
ਗੁਰੁ ਸਾਲਾਹੀ ਆਪਣਾ ਬਹੁ ਬਿਧਿ ਰੰਗਿ ਸੁਭਾਇ ॥ ਸਤਿਗੁਰ ਸੇਤੀ ਮਨੁ ਰਤਾ ਰਖਿਆ ਬਣਤ ਬਣਾਇ ॥ ਜਿਹਵਾ ਸਾਲਾਹਿ ਨ ਰਜਈ ਹਰਿ ਪ੍ਰੀਤਮ ਚਿਤੁ ਲਾਇ ॥ ਨਾਨਕ ਨਾਵੈ ਕੀ ਮਨਿ ਭੁਖ ਹੈ ਮਨੁ ਤ੍ਰਿਪਤੈ ਹਰਿ ਰਸੁ ਖਾਇ ॥੨॥
ਪਉੜੀ ॥
ਸਚੁ ਸਚਾ ਕੁਦਰਤਿ ਜਾਣੀਐ ਦਿਨੁ ਰਾਤੀ ਜਿਨਿ ਬਣਾਈਆ ॥ ਸੋ ਸਚੁ ਸਲਾਹੀ ਸਦਾ ਸਦਾ ਸਚੁ ਸਚੇ ਕੀਆ ਵਡਿਆਈਆ ॥ ਸਾਲਾਹੀ ਸਚੁ ਸਲਾਹ ਸਚੁ ਸਚੁ ਕੀਮਤਿ ਕਿਨੈ ਨ ਪਾਈਆ ॥ ਜਾ ਮਿਲਿਆ ਪੂਰਾ ਸਤਿਗੁਰੂ ਤਾ ਹਾਜਰੁ ਨਦਰੀ ਆਈਆ ॥ ਸਚੁ ਗੁਰਮੁਖਿ ਜਿਨੀ ਸਲਾਹਿਆ ਤਿਨਾ ਭੁਖਾ ਸਭਿ ਗਵਾਈਆ ॥੨੩॥
ਸਲੋਕ ਮਃ ੪ ॥
ਮੈ ਮਨੁ ਤਨੁ ਖੋਜਿ ਖੋਜੇਦਿਆ ਸੋ ਪ੍ਰਭੁ ਲਧਾ ਲੋੜਿ ॥ ਵਿਸਟੁ ਗੁਰੂ ਮੈ ਪਾਇਆ ਜਿਨਿ ਹਰਿ ਪ੍ਰਭੁ ਦਿਤਾ ਜੋੜਿ ॥੧॥
ਮਃ ੩ ॥
ਮਾਇਆਧਾਰੀ ਅਤਿ ਅੰਨਾ ਬੋਲਾ ॥ ਸਬਦੁ ਨ ਸੁਣਈ ਬਹੁ ਰੋਲ ਘਚੋਲਾ ॥ ਗੁਰਮੁਖਿ ਜਾਪੈ ਸਬਦਿ ਲਿਵ ਲਾਇ ॥ ਹਰਿ ਨਾਮੁ ਸੁਣਿ ਮੰਨੇ ਹਰਿ ਨਾਮਿ ਸਮਾਇ ॥ ਜੋ ਤਿਸੁ ਭਾਵੈ ਸੁ ਕਰੇ ਕਰਾਇਆ ॥ ਨਾਨਕ ਵਜਦਾ ਜੰਤੁ ਵਜਾਇਆ ॥੨॥
jinaa saas giraas na visarai se poore purakh paradhaan ||
karamee satigur paieeaai anadhin lagai dhiaan ||
tin kee sa(n)gat mil rahaa dharageh paiee maan ||
saudhe vaahu vaahu uchareh uThadhe bhee vaahu karen ||
naanak te mukh ujale j nit uTh sa(n)maalen ||1||
mahalaa chauthhaa ||
satigur seveeaai aapanaa paieeaai naam apaar ||
bhaujal ddubadhiaa kadd le har dhaat kare dhaataar ||
dha(n)n dha(n)n se saeh hai j naam kareh vaapaar ||
vanajaare sikh aavadhe sabadh laghaavanahaar ||
jan naanak jin kau kirapaa bhiee tin seviaa sirajanahaar ||2||
pauRee ||
sach sache ke jan bhagat heh sach sachaa jinee araadhiaa ||
jin gurmukh khoj dda(n)ddoliaa tin a(n)dharahu hee sach laadhiaa ||
sach saahib sach jinee seviaa kaal ka(n)Tak maar tinee saadhiaa ||
sach sachaa sabh dhoo vaddaa hai sach sevan se sach ralaadhiaa ||
sach sache no saabaas hai sach sachaa sev falaadhiaa ||22||
salok mahalaa chauthhaa ||
manmukh praanee mugadh hai naamaheen bharamai ||
bin gur manooaa naa Tikai fir fir joonee pai ||
har prabh aap dhiaal hoh taa(n) satigur miliaa aai ||
jan naanak naam salaeh too janam maran dhukh jai ||1||
mahalaa chauthhaa ||
gur saalaahee aapanaa bahu bidh ra(n)g subhai ||
satigur setee man rataa rakhiaa banat banai ||
jihavaa saalaeh na rajiee har preetam chit lai ||
naanak naavai kee man bhukh hai man tirapatai har ras khai ||2||
pauRee ||
sach sachaa kudharat jaaneeaai dhin raatee jin banaieeaa ||
so sach salaahee sadhaa sadhaa sach sache keeaa vaddiaaieeaa ||
saalaahee sach salaeh sach sach keemat kinai na paieeaa ||
jaa miliaa pooraa satiguroo taa haajar nadharee aaieeaa ||
sach gurmukh jinee salaahiaa tinaa bhukhaa sabh gavaieeaa ||23||
salok mahalaa chauthhaa ||
mai man tan khoj khojedhiaa so prabh ladhaa loR ||
visaT guroo mai paiaa jin har prabh dhitaa joR ||1||
mahalaa teejaa ||
maiaadhaaree at a(n)naa bolaa ||
sabadh na suniee bahu rol ghacholaa ||
gurmukh jaapai sabadh liv lai ||
har naam sun ma(n)ne har naam samai ||
jo tis bhaavai su kare karaiaa ||
naanak vajadhaa ja(n)t vajaiaa ||2||