Sri Guru Granth Sahib

ਅੰਗ ੩੧੪

ਪਉੜੀ ॥
ਤੂ ਕਰਤਾ ਸਭੁ ਕਿਛੁ ਜਾਣਦਾ ਜੋ ਜੀਆ ਅੰਦਰਿ ਵਰਤੈ ॥ ਤੂ ਕਰਤਾ ਆਪਿ ਅਗਣਤੁ ਹੈ ਸਭੁ ਜਗੁ ਵਿਚਿ ਗਣਤੈ ॥ ਸਭੁ ਕੀਤਾ ਤੇਰਾ ਵਰਤਦਾ ਸਭ ਤੇਰੀ ਬਣਤੈ ॥ ਤੂ ਘਟਿ ਘਟਿ ਇਕੁ ਵਰਤਦਾ ਸਚੁ ਸਾਹਿਬ ਚਲਤੈ ॥ ਸਤਿਗੁਰ ਨੋ ਮਿਲੇ ਸੁ ਹਰਿ ਮਿਲੇ ਨਾਹੀ ਕਿਸੈ ਪਰਤੈ ॥੨੪॥
ਸਲੋਕੁ ਮਃ ੪ ॥
ਇਹੁ ਮਨੂਆ ਦ੍ਰਿੜੁ ਕਰਿ ਰਖੀਐ ਗੁਰਮੁਖਿ ਲਾਈਐ ਚਿਤੁ ॥ ਕਿਉ ਸਾਸਿ ਗਿਰਾਸਿ ਵਿਸਾਰੀਐ ਬਹਦਿਆ ਉਠਦਿਆ ਨਿਤ ॥ ਮਰਣ ਜੀਵਣ ਕੀ ਚਿੰਤਾ ਗਈ ਇਹੁ ਜੀਅੜਾ ਹਰਿ ਪ੍ਰਭ ਵਸਿ ॥ ਜਿਉ ਭਾਵੈ ਤਿਉ ਰਖੁ ਤੂ ਜਨ ਨਾਨਕ ਨਾਮੁ ਬਖਸਿ ॥੧॥
ਮਃ ੩ ॥
ਮਨਮੁਖੁ ਅਹੰਕਾਰੀ ਮਹਲੁ ਨ ਜਾਣੈ ਖਿਨੁ ਆਗੈ ਖਿਨੁ ਪੀਛੈ ॥ ਸਦਾ ਬੁਲਾਈਐ ਮਹਲਿ ਨ ਆਵੈ ਕਿਉ ਕਰਿ ਦਰਗਹ ਸੀਝੈ ॥ ਸਤਿਗੁਰ ਕਾ ਮਹਲੁ ਵਿਰਲਾ ਜਾਣੈ ਸਦਾ ਰਹੈ ਕਰ ਜੋੜਿ ॥ ਆਪਣੀ ਕ੍ਰਿਪਾ ਕਰੇ ਹਰਿ ਮੇਰਾ ਨਾਨਕ ਲਏ ਬਹੋੜਿ ॥੨॥
ਪਉੜੀ ॥
ਸਾ ਸੇਵਾ ਕੀਤੀ ਸਫਲ ਹੈ ਜਿਤੁ ਸਤਿਗੁਰ ਕਾ ਮਨੁ ਮੰਨੇ ॥ ਜਾ ਸਤਿਗੁਰ ਕਾ ਮਨੁ ਮੰਨਿਆ ਤਾ ਪਾਪ ਕਸੰਮਲ ਭੰਨੇ ॥ ਉਪਦੇਸੁ ਜਿ ਦਿਤਾ ਸਤਿਗੁਰੂ ਸੋ ਸੁਣਿਆ ਸਿਖੀ ਕੰਨੇ ॥ ਜਿਨ ਸਤਿਗੁਰ ਕਾ ਭਾਣਾ ਮੰਨਿਆ ਤਿਨ ਚੜੀ ਚਵਗਣਿ ਵੰਨੇ ॥ ਇਹ ਚਾਲ ਨਿਰਾਲੀ ਗੁਰਮੁਖੀ ਗੁਰ ਦੀਖਿਆ ਸੁਣਿ ਮਨੁ ਭਿੰਨੇ ॥੨੫॥
ਸਲੋਕੁ ਮਃ ੩ ॥
ਜਿਨਿ ਗੁਰੁ ਗੋਪਿਆ ਆਪਣਾ ਤਿਸੁ ਠਉਰ ਨ ਠਾਉ ॥ ਹਲਤੁ ਪਲਤੁ ਦੋਵੈ ਗਏ ਦਰਗਹ ਨਾਹੀ ਥਾਉ ॥ ਓਹ ਵੇਲਾ ਹਥਿ ਨ ਆਵਈ ਫਿਰਿ ਸਤਿਗੁਰ ਲਗਹਿ ਪਾਇ ॥ ਸਤਿਗੁਰ ਕੀ ਗਣਤੈ ਘੁਸੀਐ ਦੁਖੇ ਦੁਖਿ ਵਿਹਾਇ ॥ ਸਤਿਗੁਰੁ ਪੁਰਖੁ ਨਿਰਵੈਰੁ ਹੈ ਆਪੇ ਲਏ ਜਿਸੁ ਲਾਇ ॥ ਨਾਨਕ ਦਰਸਨੁ ਜਿਨਾ ਵੇਖਾਲਿਓਨੁ ਤਿਨਾ ਦਰਗਹ ਲਏ ਛਡਾਇ ॥੧॥
ਮਃ ੩ ॥
ਮਨਮੁਖੁ ਅਗਿਆਨੁ ਦੁਰਮਤਿ ਅਹੰਕਾਰੀ ॥ ਅੰਤਰਿ ਕ੍ਰੋਧੁ ਜੂਐ ਮਤਿ ਹਾਰੀ ॥ ਕੂੜੁ ਕੁਸਤੁ ਓਹੁ ਪਾਪ ਕਮਾਵੈ ॥ ਕਿਆ ਓਹੁ ਸੁਣੈ ਕਿਆ ਆਖਿ ਸੁਣਾਵੈ ॥ ਅੰਨਾ ਬੋਲਾ ਖੁਇ ਉਝੜਿ ਪਾਇ ॥ ਮਨਮੁਖੁ ਅੰਧਾ ਆਵੈ ਜਾਇ ॥ ਬਿਨੁ ਸਤਿਗੁਰ ਭੇਟੇ ਥਾਇ ਨ ਪਾਇ ॥ ਨਾਨਕ ਪੂਰਬਿ ਲਿਖਿਆ ਕਮਾਇ ॥੨॥
ਪਉੜੀ ॥
ਜਿਨ ਕੇ ਚਿਤ ਕਠੋਰ ਹਹਿ ਸੇ ਬਹਹਿ ਨ ਸਤਿਗੁਰ ਪਾਸਿ ॥ ਓਥੈ ਸਚੁ ਵਰਤਦਾ ਕੂੜਿਆਰਾ ਚਿਤ ਉਦਾਸਿ ॥ ਓਇ ਵਲੁ ਛਲੁ ਕਰਿ ਝਤਿ ਕਢਦੇ ਫਿਰਿ ਜਾਇ ਬਹਹਿ ਕੂੜਿਆਰਾ ਪਾਸਿ ॥ ਵਿਚਿ ਸਚੇ ਕੂੜੁ ਨ ਗਡਈ ਮਨਿ ਵੇਖਹੁ ਕੋ ਨਿਰਜਾਸਿ ॥ ਕੂੜਿਆਰ ਕੂੜਿਆਰੀ ਜਾਇ ਰਲੇ ਸਚਿਆਰ ਸਿਖ ਬੈਠੇ ਸਤਿਗੁਰ ਪਾਸਿ ॥੨੬॥

Ang 314

pauRee ||
too karataa sabh kichh jaanadhaa jo jeeaa a(n)dhar varatai ||
too karataa aap aganat hai sabh jag vich ganatai ||
sabh keetaa teraa varatadhaa sabh teree banatai ||
too ghaT ghaT ik varatadhaa sach saahib chalatai ||
satigur no mile su har mile naahee kisai paratai ||24||
salok mahalaa chauthhaa ||
eih manooaa dhiraR kar rakheeaai gurmukh laieeaai chit ||
kiau saas giraas visaareeaai bahadhiaa uThadhiaa nit ||
maran jeevan kee chi(n)taa giee ih jeeaRaa har prabh vas ||
jiau bhaavai tiau rakh too jan naanak naam bakhas ||1||
mahalaa teejaa ||
manmukh aha(n)kaaree mahal na jaanai khin aagai khin peechhai ||
sadhaa bulaieeaai mahal na aavai kiau kar dharageh seejhai ||
satigur kaa mahal viralaa jaanai sadhaa rahai kar joR ||
aapanee kirapaa kare har meraa naanak le bahoR ||2||
pauRee ||
saa sevaa keetee safal hai jit satigur kaa man ma(n)ne ||
jaa satigur kaa man ma(n)niaa taa paap kasa(n)mal bha(n)ne ||
aupadhes j dhitaa satiguroo so suniaa sikhee ka(n)ne ||
jin satigur kaa bhaanaa ma(n)niaa tin chaRee chavagan va(n)ne ||
eeh chaal niraalee gurmukhee gur dheekhiaa sun man bhi(n)ne ||25||
salok mahalaa teejaa ||
jin gur gopiaa aapanaa tis Thaur na Thaau ||
halat palat dhovai ge dharageh naahee thaau ||
oh velaa hath na aaviee fir satigur lageh pai ||
satigur kee ganatai ghuseeaai dhukhe dhukh vihai ||
satigur purakh niravair hai aape le jis lai ||
naanak dharasan jinaa vekhaalion tinaa dharageh le chhaddai ||1||
mahalaa teejaa ||
manmukh agiaan dhuramat aha(n)kaaree ||
a(n)tar karodh jooaai mat haaree ||
kooR kusat oh paap kamaavai ||
kiaa oh sunai kiaa aakh sunaavai ||
a(n)naa bolaa khui ujhaR pai ||
manmukh a(n)dhaa aavai jai ||
bin satigur bheTe thai na pai ||
naanak poorab likhiaa kamai ||2||
pauRee ||
jin ke chit kaThor heh se baheh na satigur paas ||
othai sach varatadhaa kooRiaaraa chit udhaas ||
oi val chhal kar jhat kaddadhe fir jai baheh kooRiaaraa paas ||
vich sache kooR na gaddiee man vekhahu ko nirajaas ||
kooRiaar kooRiaaree jai rale sachiaar sikh baiThe satigur paas ||26||