ਜੋ ਮਾਰੇ ਤਿਨਿ ਪਾਰਬ੍ਰਹਮਿ ਸੇ ਕਿਸੈ ਨ ਸੰਦੇ ॥ ਵੈਰੁ ਕਰਨਿ ਨਿਰਵੈਰ ਨਾਲਿ ਧਰਮਿ ਨਿਆਇ ਪਚੰਦੇ ॥ ਜੋ ਜੋ ਸੰਤਿ ਸਰਾਪਿਆ ਸੇ ਫਿਰਹਿ ਭਵੰਦੇ ॥ ਪੇਡੁ ਮੁੰਢਾਹੂ ਕਟਿਆ ਤਿਸੁ ਡਾਲ ਸੁਕੰਦੇ ॥੩੧॥
ਸਲੋਕ ਮਃ ੫ ॥
ਗੁਰ ਨਾਨਕ ਹਰਿ ਨਾਮੁ ਦ੍ਰਿੜਾਇਆ ਭੰਨਣ ਘੜਣ ਸਮਰਥੁ ॥ ਪ੍ਰਭੁ ਸਦਾ ਸਮਾਲਹਿ ਮਿਤ੍ਰ ਤੂ ਦੁਖੁ ਸਬਾਇਆ ਲਥੁ ॥੧॥
ਮਃ ੫ ॥
ਖੁਧਿਆਵੰਤੁ ਨ ਜਾਣਈ ਲਾਜ ਕੁਲਾਜ ਕੁਬੋਲੁ ॥ ਨਾਨਕੁ ਮਾਂਗੈ ਨਾਮੁ ਹਰਿ ਕਰਿ ਕਿਰਪਾ ਸੰਜੋਗੁ ॥੨॥
ਪਉੜੀ ॥
ਜੇਵੇਹੇ ਕਰਮ ਕਮਾਵਦਾ ਤੇਵੇਹੇ ਫਲਤੇ ॥ ਚਬੇ ਤਤਾ ਲੋਹ ਸਾਰੁ ਵਿਚਿ ਸੰਘੈ ਪਲਤੇ ॥ ਘਤਿ ਗਲਾਵਾਂ ਚਾਲਿਆ ਤਿਨਿ ਦੂਤਿ ਅਮਲ ਤੇ ॥ ਕਾਈ ਆਸ ਨ ਪੁੰਨੀਆ ਨਿਤ ਪਰ ਮਲੁ ਹਿਰਤੇ ॥ ਕੀਆ ਨ ਜਾਣੈ ਅਕਿਰਤਘਣ ਵਿਚਿ ਜੋਨੀ ਫਿਰਤੇ ॥ ਸਭੇ ਧਿਰਾਂ ਨਿਖੁਟੀਅਸੁ ਹਿਰਿ ਲਈਅਸੁ ਧਰ ਤੇ ॥ ਵਿਝਣ ਕਲਹ ਨ ਦੇਵਦਾ ਤਾਂ ਲਇਆ ਕਰਤੇ ॥ ਜੋ ਜੋ ਕਰਤੇ ਅਹੰਮੇਉ ਝੜਿ ਧਰਤੀ ਪੜਤੇ ॥੩੨॥
ਸਲੋਕ ਮਃ ੩ ॥
ਗੁਰਮੁਖਿ ਗਿਆਨੁ ਬਿਬੇਕ ਬੁਧਿ ਹੋਇ ॥ ਹਰਿ ਗੁਣ ਗਾਵੈ ਹਿਰਦੈ ਹਾਰੁ ਪਰੋਇ ॥ ਪਵਿਤੁ ਪਾਵਨੁ ਪਰਮ ਬੀਚਾਰੀ ॥ ਜਿ ਓਸੁ ਮਿਲੈ ਤਿਸੁ ਪਾਰਿ ਉਤਾਰੀ ॥ ਅੰਤਰਿ ਹਰਿ ਨਾਮੁ ਬਾਸਨਾ ਸਮਾਣੀ ॥ ਹਰਿ ਦਰਿ ਸੋਭਾ ਮਹਾ ਉਤਮ ਬਾਣੀ ॥ ਜਿ ਪੁਰਖੁ ਸੁਣੈ ਸੁ ਹੋਇ ਨਿਹਾਲੁ ॥ ਨਾਨਕ ਸਤਿਗੁਰ ਮਿਲਿਐ ਪਾਇਆ ਨਾਮੁ ਧਨੁ ਮਾਲੁ ॥੧॥
ਮਃ ੪ ॥
ਸਤਿਗੁਰ ਕੇ ਜੀਅ ਕੀ ਸਾਰ ਨ ਜਾਪੈ ਕਿ ਪੂਰੈ ਸਤਿਗੁਰ ਭਾਵੈ ॥ ਗੁਰਸਿਖਾਂ ਅੰਦਰਿ ਸਤਿਗੁਰੂ ਵਰਤੈ ਜੋ ਸਿਖਾਂ ਨੋ ਲੋਚੈ ਸੋ ਗੁਰ ਖੁਸੀ ਆਵੈ ॥ ਸਤਿਗੁਰੁ ਆਖੈ ਸੁ ਕਾਰ ਕਮਾਵਨਿ ਸੁ ਜਪੁ ਕਮਾਵਹਿ ਗੁਰਸਿਖਾਂ ਕੀ ਘਾਲ ਸਚਾ ਥਾਇ ਪਾਵੈ ॥ ਵਿਣੁ ਸਤਿਗੁਰ ਕੇ ਹੁਕਮੈ ਜਿ ਗੁਰਸਿਖਾਂ ਪਾਸਹੁ ਕੰਮੁ ਕਰਾਇਆ ਲੋੜੇ ਤਿਸੁ ਗੁਰਸਿਖੁ ਫਿਰਿ ਨੇੜਿ ਨ ਆਵੈ ॥ ਗੁਰ ਸਤਿਗੁਰ ਅਗੈ ਕੋ ਜੀਉ ਲਾਇ ਘਾਲੈ ਤਿਸੁ ਅਗੈ ਗੁਰਸਿਖੁ ਕਾਰ ਕਮਾਵੈ ॥ ਜਿ ਠਗੀ ਆਵੈ ਠਗੀ ਉਠਿ ਜਾਇ ਤਿਸੁ ਨੇੜੈ ਗੁਰਸਿਖੁ ਮੂਲਿ ਨ ਆਵੈ ॥ ਬ੍ਰਹਮੁ ਬੀਚਾਰੁ ਨਾਨਕੁ ਆਖਿ ਸੁਣਾਵੈ ॥ ਜਿ ਵਿਣੁ ਸਤਿਗੁਰ ਕੇ ਮਨੁ ਮੰਨੇ ਕੰਮੁ ਕਰਾਏ ਸੋ ਜੰਤੁ ਮਹਾ ਦੁਖੁ ਪਾਵੈ ॥੨॥
ਪਉੜੀ ॥
ਤੂੰ ਸਚਾ ਸਾਹਿਬੁ ਅਤਿ ਵਡਾ ਤੁਹਿ ਜੇਵਡੁ ਤੂੰ ਵਡ ਵਡੇ ॥ ਜਿਸੁ ਤੂੰ ਮੇਲਹਿ ਸੋ ਤੁਧੁ ਮਿਲੈ ਤੂੰ ਆਪੇ ਬਖਸਿ ਲੈਹਿ ਲੇਖਾ ਛਡੇ ॥ ਜਿਸ ਨੋ ਤੂੰ ਆਪਿ ਮਿਲਾਇਦਾ ਸੋ ਸਤਿਗੁਰੁ ਸੇਵੇ ਮਨੁ ਗਡ ਗਡੇ ॥ ਤੂੰ ਸਚਾ ਸਾਹਿਬੁ ਸਚੁ ਤੂ ਸਭੁ ਜੀਉ ਪਿੰਡੁ ਚੰਮੁ ਤੇਰਾ ਹਡੇ ॥ ਜਿਉ ਭਾਵੈ ਤਿਉ ਰਖੁ ਤੂੰ ਸਚਿਆ ਨਾਨਕ ਮਨਿ ਆਸ ਤੇਰੀ ਵਡ ਵਡੇ ॥੩੩॥੧॥ ਸੁਧੁ ॥
jo maare tin paarabraham se kisai na sa(n)dhe ||
vair karan niravair naal dharam niaai pacha(n)dhe ||
jo jo sa(n)t saraapiaa se fireh bhava(n)dhe ||
pedd mu(n)ddaahoo kaTiaa tis ddaal suka(n)dhe ||31||
salok mahalaa panjavaa ||
gur naanak har naam dhiraRaiaa bha(n)nan ghaRan samarath ||
prabh sadhaa samaaleh mitr too dhukh sabaiaa lath ||1||
mahalaa panjavaa ||
khudhiaava(n)t na jaaniee laaj kulaaj kubol ||
naanak maa(n)gai naam har kar kirapaa sa(n)jog ||2||
pauRee ||
jevehe karam kamaavadhaa tevehe falate ||
chabe tataa loh saar vich sa(n)ghai palate ||
ghat galaavaa(n) chaaliaa tin dhoot amal te ||
kaiee aas na pu(n)neeaa nit par mal hirate ||
keeaa na jaanai akirataghan vich jonee firate ||
sabhe dhiraa(n) nikhuTeeas hir lieeas dhar te ||
vijhan kaleh na dhevadhaa taa(n) liaa karate ||
jo jo karate aha(n)meau jhaR dharatee paRate ||32||
salok mahalaa teejaa ||
gurmukh giaan bibek budh hoi ||
har gun gaavai hiradhai haar paroi ||
pavit paavan param beechaaree ||
j os milai tis paar utaaree ||
a(n)tar har naam baasanaa samaanee ||
har dhar sobhaa mahaa utam baanee ||
j purakh sunai su hoi nihaal ||
naanak satigur miliaai paiaa naam dhan maal ||1||
mahalaa chauthhaa ||
satigur ke jeea kee saar na jaapai k poorai satigur bhaavai ||
gursikhaa(n) a(n)dhar satiguroo varatai jo sikhaa(n) no lochai so gur khusee aavai ||
satigur aakhai su kaar kamaavan su jap kamaaveh gursikhaa(n) kee ghaal sachaa thai paavai ||
vin satigur ke hukamai j gursikhaa(n) paasahu ka(n)m karaiaa loRe tis gursikh fir neR na aavai ||
gur satigur agai ko jeeau lai ghaalai tis agai gursikh kaar kamaavai ||
j Thagee aavai Thagee uTh jai tis neRai gursikh mool na aavai ||
braham beechaar naanak aakh sunaavai ||
j vin satigur ke man ma(n)ne ka(n)m karaae so ja(n)t mahaa dhukh paavai ||2||
pauRee ||
too(n) sachaa saahib at vaddaa tuh jevadd too(n) vadd vadde ||
jis too(n) meleh so tudh milai too(n) aape bakhas laih lekhaa chhadde ||
jis no too(n) aap milaidhaa so satigur seve man gadd gadde ||
too(n) sachaa saahib sach too sabh jeeau pi(n)dd cha(n)m teraa hadde ||
jiau bhaavai tiau rakh too(n) sachiaa naanak man aas teree vadd vadde ||33||1|| sudh ||