Sri Guru Granth Sahib

ਅੰਗ ੩੧੮

ਗਉੜੀ ਕੀ ਵਾਰ ਮਹਲਾ ੫ ਰਾਇ ਕਮਾਲਦੀ ਮੋਜਦੀ ਕੀ ਵਾਰ ਕੀ ਧੁਨਿ ਉਪਰਿ ਗਾਵਣੀ
ੴ ਸਤਿਗੁਰ ਪ੍ਰਸਾਦਿ ॥
ਸਲੋਕ ਮਃ ੫ ॥
ਹਰਿ ਹਰਿ ਨਾਮੁ ਜੋ ਜਨੁ ਜਪੈ ਸੋ ਆਇਆ ਪਰਵਾਣੁ ॥ ਤਿਸੁ ਜਨ ਕੈ ਬਲਿਹਾਰਣੈ ਜਿਨਿ ਭਜਿਆ ਪ੍ਰਭੁ ਨਿਰਬਾਣੁ ॥ ਜਨਮ ਮਰਨ ਦੁਖੁ ਕਟਿਆ ਹਰਿ ਭੇਟਿਆ ਪੁਰਖੁ ਸੁਜਾਣੁ ॥ ਸੰਤ ਸੰਗਿ ਸਾਗਰੁ ਤਰੇ ਜਨ ਨਾਨਕ ਸਚਾ ਤਾਣੁ ॥੧॥
ਮਃ ੫ ॥
ਭਲਕੇ ਉਠਿ ਪਰਾਹੁਣਾ ਮੇਰੈ ਘਰਿ ਆਵਉ ॥ ਪਾਉ ਪਖਾਲਾ ਤਿਸ ਕੇ ਮਨਿ ਤਨਿ ਨਿਤ ਭਾਵਉ ॥ ਨਾਮੁ ਸੁਣੇ ਨਾਮੁ ਸੰਗ੍ਰਹੈ ਨਾਮੇ ਲਿਵ ਲਾਵਉ ॥ ਗ੍ਰਿਹੁ ਧਨੁ ਸਭੁ ਪਵਿਤ੍ਰੁ ਹੋਇ ਹਰਿ ਕੇ ਗੁਣ ਗਾਵਉ ॥ ਹਰਿ ਨਾਮ ਵਾਪਾਰੀ ਨਾਨਕਾ ਵਡਭਾਗੀ ਪਾਵਉ ॥੨॥
ਪਉੜੀ ॥
ਜੋ ਤੁਧੁ ਭਾਵੈ ਸੋ ਭਲਾ ਸਚੁ ਤੇਰਾ ਭਾਣਾ ॥ ਤੂ ਸਭ ਮਹਿ ਏਕੁ ਵਰਤਦਾ ਸਭ ਮਾਹਿ ਸਮਾਣਾ ॥ ਥਾਨ ਥਨੰਤਰਿ ਰਵਿ ਰਹਿਆ ਜੀਅ ਅੰਦਰਿ ਜਾਣਾ ॥ ਸਾਧਸੰਗਿ ਮਿਲਿ ਪਾਈਐ ਮਨਿ ਸਚੇ ਭਾਣਾ ॥ ਨਾਨਕ ਪ੍ਰਭ ਸਰਣਾਗਤੀ ਸਦ ਸਦ ਕੁਰਬਾਣਾ ॥੧॥
ਸਲੋਕ ਮਃ ੫ ॥
ਚੇਤਾ ਈ ਤਾਂ ਚੇਤਿ ਸਾਹਿਬੁ ਸਚਾ ਸੋ ਧਣੀ ॥ ਨਾਨਕ ਸਤਿਗੁਰੁ ਸੇਵਿ ਚੜਿ ਬੋਹਿਥਿ ਭਉਜਲੁ ਪਾਰਿ ਪਉ ॥੧॥
ਮਃ ੫ ॥
ਵਾਊ ਸੰਦੇ ਕਪੜੇ ਪਹਿਰਹਿ ਗਰਬਿ ਗਵਾਰ ॥ ਨਾਨਕ ਨਾਲਿ ਨ ਚਲਨੀ ਜਲਿ ਬਲਿ ਹੋਏ ਛਾਰੁ ॥੨॥
ਪਉੜੀ ॥
ਸੇਈ ਉਬਰੇ ਜਗੈ ਵਿਚਿ ਜੋ ਸਚੈ ਰਖੇ ॥ ਮੁਹਿ ਡਿਠੈ ਤਿਨ ਕੈ ਜੀਵੀਐ ਹਰਿ ਅੰਮ੍ਰਿਤੁ ਚਖੇ ॥ ਕਾਮੁ ਕ੍ਰੋਧੁ ਲੋਭੁ ਮੋਹੁ ਸੰਗਿ ਸਾਧਾ ਭਖੇ ॥ ਕਰਿ ਕਿਰਪਾ ਪ੍ਰਭਿ ਆਪਣੀ ਹਰਿ ਆਪਿ ਪਰਖੇ ॥ ਨਾਨਕ ਚਲਤ ਨ ਜਾਪਨੀ ਕੋ ਸਕੈ ਨ ਲਖੇ ॥੨॥
ਸਲੋਕ ਮਃ ੫ ॥
ਨਾਨਕ ਸੋਈ ਦਿਨਸੁ ਸੁਹਾਵੜਾ ਜਿਤੁ ਪ੍ਰਭੁ ਆਵੈ ਚਿਤਿ ॥ ਜਿਤੁ ਦਿਨਿ ਵਿਸਰੈ ਪਾਰਬ੍ਰਹਮੁ ਫਿਟੁ ਭਲੇਰੀ ਰੁਤਿ ॥੧॥
ਮਃ ੫ ॥
ਨਾਨਕ ਮਿਤ੍ਰਾਈ ਤਿਸੁ ਸਿਉ ਸਭ ਕਿਛੁ ਜਿਸ ਕੈ ਹਾਥਿ ॥ ਕੁਮਿਤ੍ਰਾ ਸੇਈ ਕਾਂਢੀਅਹਿ ਇਕ ਵਿਖ ਨ ਚਲਹਿ ਸਾਥਿ ॥੨॥
ਪਉੜੀ ॥
ਅੰਮ੍ਰਿਤੁ ਨਾਮੁ ਨਿਧਾਨੁ ਹੈ ਮਿਲਿ ਪੀਵਹੁ ਭਾਈ ॥ ਜਿਸੁ ਸਿਮਰਤ ਸੁਖੁ ਪਾਈਐ ਸਭ ਤਿਖਾ ਬੁਝਾਈ ॥ ਕਰਿ ਸੇਵਾ ਪਾਰਬ੍ਰਹਮ ਗੁਰ ਭੁਖ ਰਹੈ ਨ ਕਾਈ ॥ ਸਗਲ ਮਨੋਰਥ ਪੁੰਨਿਆ ਅਮਰਾ ਪਦੁ ਪਾਈ ॥ ਤੁਧੁ ਜੇਵਡੁ ਤੂਹੈ ਪਾਰਬ੍ਰਹਮ ਨਾਨਕ ਸਰਣਾਈ ॥੩॥
ਸਲੋਕ ਮਃ ੫ ॥
ਡਿਠੜੋ ਹਭ ਠਾਇ ਊਣ ਨ ਕਾਈ ਜਾਇ ॥ ਨਾਨਕ ਲਧਾ ਤਿਨ ਸੁਆਉ ਜਿਨਾ ਸਤਿਗੁਰੁ ਭੇਟਿਆ ॥੧॥

Ang 318

gauRee kee vaar mahalaa panjavaa rai kamaaladhee mojadhee kee vaar kee dhun upar gaavanee
ikOankaar satigur prasaadh ||
salok mahalaa panjavaa ||
har har naam jo jan japai so aaiaa paravaan ||
tis jan kai balihaaranai jin bhajiaa prabh nirabaan ||
janam maran dhukh kaTiaa har bheTiaa purakh sujaan ||
sa(n)t sa(n)g saagar tare jan naanak sachaa taan ||1||
mahalaa panjavaa ||
bhalake uTh paraahunaa merai ghar aavau ||
paau pakhaalaa tis ke man tan nit bhaavau ||
naam sune naam sa(n)grahai naame liv laavau ||
girahu dhan sabh pavitr hoi har ke gun gaavau ||
har naam vaapaaree naanakaa vaddabhaagee paavau ||2||
pauRee ||
jo tudh bhaavai so bhalaa sach teraa bhaanaa ||
too sabh meh ek varatadhaa sabh maeh samaanaa ||
thaan thana(n)tar rav rahiaa jeea a(n)dhar jaanaa ||
saadhasa(n)g mil paieeaai man sache bhaanaa ||
naanak prabh saranaagatee sadh sadh kurabaanaa ||1||
salok mahalaa panjavaa ||
chetaa iee taa(n) chet saahib sachaa so dhanee ||
naanak satigur sev chaR bohith bhaujal paar pau ||1||
mahalaa panjavaa ||
vaauoo sa(n)dhe kapaRe pahireh garab gavaar ||
naanak naal na chalanee jal bal hoe chhaar ||2||
pauRee ||
seiee ubare jagai vich jo sachai rakhe ||
muh ddiThai tin kai jeeveeaai har a(n)mrit chakhe ||
kaam karodh lobh moh sa(n)g saadhaa bhakhe ||
kar kirapaa prabh aapanee har aap parakhe ||
naanak chalat na jaapanee ko sakai na lakhe ||2||
salok mahalaa panjavaa ||
naanak soiee dhinas suhaavaRaa jit prabh aavai chit ||
jit dhin visarai paarabraham fiT bhaleree rut ||1||
mahalaa panjavaa ||
naanak mitraiee tis siau sabh kichh jis kai haath ||
kumitraa seiee kaa(n)dde’eeh ik vikh na chaleh saath ||2||
pauRee ||
a(n)mrit naam nidhaan hai mil peevahu bhaiee ||
jis simarat sukh paieeaai sabh tikhaa bujhaiee ||
kar sevaa paarabraham gur bhukh rahai na kaiee ||
sagal manorath pu(n)niaa amaraa padh paiee ||
tudh jevadd toohai paarabraham naanak saranaiee ||3||
salok mahalaa panjavaa ||
ddiThaRo habh Thai uoon na kaiee jai ||
naanak ladhaa tin suaau jinaa satigur bheTiaa ||1||