Sri Guru Granth Sahib

ਅੰਗ ੩੧੯

ਮਃ ੫ ॥
ਦਾਮਨੀ ਚਮਤਕਾਰ ਤਿਉ ਵਰਤਾਰਾ ਜਗ ਖੇ ॥ ਵਥੁ ਸੁਹਾਵੀ ਸਾਇ ਨਾਨਕ ਨਾਉ ਜਪੰਦੋ ਤਿਸੁ ਧਣੀ ॥੨॥
ਪਉੜੀ ॥
ਸਿਮ੍ਰਿਤਿ ਸਾਸਤ੍ਰ ਸੋਧਿ ਸਭਿ ਕਿਨੈ ਕੀਮ ਨ ਜਾਣੀ ॥ ਜੋ ਜਨੁ ਭੇਟੈ ਸਾਧਸੰਗਿ ਸੋ ਹਰਿ ਰੰਗੁ ਮਾਣੀ ॥ ਸਚੁ ਨਾਮੁ ਕਰਤਾ ਪੁਰਖੁ ਏਹ ਰਤਨਾ ਖਾਣੀ ॥ ਮਸਤਕਿ ਹੋਵੈ ਲਿਖਿਆ ਹਰਿ ਸਿਮਰਿ ਪਰਾਣੀ ॥ ਤੋਸਾ ਦਿਚੈ ਸਚੁ ਨਾਮੁ ਨਾਨਕ ਮਿਹਮਾਣੀ ॥੪॥
ਸਲੋਕ ਮਃ ੫ ॥
ਅੰਤਰਿ ਚਿੰਤਾ ਨੈਣੀ ਸੁਖੀ ਮੂਲਿ ਨ ਉਤਰੈ ਭੁਖ ॥ ਨਾਨਕ ਸਚੇ ਨਾਮ ਬਿਨੁ ਕਿਸੈ ਨ ਲਥੋ ਦੁਖੁ ॥੧॥
ਮਃ ੫ ॥
ਮੁਠੜੇ ਸੇਈ ਸਾਥ ਜਿਨੀ ਸਚੁ ਨ ਲਦਿਆ ॥ ਨਾਨਕ ਸੇ ਸਾਬਾਸਿ ਜਿਨੀ ਗੁਰ ਮਿਲਿ ਇਕੁ ਪਛਾਣਿਆ ॥੨॥
ਪਉੜੀ ॥
ਜਿਥੈ ਬੈਸਨਿ ਸਾਧ ਜਨ ਸੋ ਥਾਨੁ ਸੁਹੰਦਾ ॥ ਓਇ ਸੇਵਨਿ ਸੰਮ੍ਰਿਥੁ ਆਪਣਾ ਬਿਨਸੈ ਸਭੁ ਮੰਦਾ ॥ ਪਤਿਤ ਉਧਾਰਣ ਪਾਰਬ੍ਰਹਮ ਸੰਤ ਬੇਦੁ ਕਹੰਦਾ ॥ ਭਗਤਿ ਵਛਲੁ ਤੇਰਾ ਬਿਰਦੁ ਹੈ ਜੁਗਿ ਜੁਗਿ ਵਰਤੰਦਾ ॥ ਨਾਨਕੁ ਜਾਚੈ ਏਕੁ ਨਾਮੁ ਮਨਿ ਤਨਿ ਭਾਵੰਦਾ ॥੫॥
ਸਲੋਕ ਮਃ ੫ ॥
ਚਿੜੀ ਚੁਹਕੀ ਪਹੁ ਫੁਟੀ ਵਗਨਿ ਬਹੁਤੁ ਤਰੰਗ ॥ ਅਚਰਜ ਰੂਪ ਸੰਤਨ ਰਚੇ ਨਾਨਕ ਨਾਮਹਿ ਰੰਗ ॥੧॥
ਮਃ ੫ ॥
ਘਰ ਮੰਦਰ ਖੁਸੀਆ ਤਹੀ ਜਹ ਤੂ ਆਵਹਿ ਚਿਤਿ ॥ ਦੁਨੀਆ ਕੀਆ ਵਡਿਆਈਆ ਨਾਨਕ ਸਭਿ ਕੁਮਿਤ ॥੨॥
ਪਉੜੀ ॥
ਹਰਿ ਧਨੁ ਸਚੀ ਰਾਸਿ ਹੈ ਕਿਨੈ ਵਿਰਲੈ ਜਾਤਾ ॥ ਤਿਸੈ ਪਰਾਪਤਿ ਭਾਇਰਹੁ ਜਿਸੁ ਦੇਇ ਬਿਧਾਤਾ ॥ ਮਨ ਤਨ ਭੀਤਰਿ ਮਉਲਿਆ ਹਰਿ ਰੰਗਿ ਜਨੁ ਰਾਤਾ ॥ ਸਾਧਸੰਗਿ ਗੁਣ ਗਾਇਆ ਸਭਿ ਦੋਖਹ ਖਾਤਾ ॥ ਨਾਨਕ ਸੋਈ ਜੀਵਿਆ ਜਿਨਿ ਇਕੁ ਪਛਾਤਾ ॥੬॥
ਸਲੋਕ ਮਃ ੫ ॥
ਖਖੜੀਆ ਸੁਹਾਵੀਆ ਲਗੜੀਆ ਅਕ ਕੰਠਿ ॥ ਬਿਰਹ ਵਿਛੋੜਾ ਧਣੀ ਸਿਉ ਨਾਨਕ ਸਹਸੈ ਗੰਠਿ ॥੧॥
ਮਃ ੫ ॥
ਵਿਸਾਰੇਦੇ ਮਰਿ ਗਏ ਮਰਿ ਭਿ ਨ ਸਕਹਿ ਮੂਲਿ ॥ ਵੇਮੁਖ ਹੋਏ ਰਾਮ ਤੇ ਜਿਉ ਤਸਕਰ ਉਪਰਿ ਸੂਲਿ ॥੨॥
ਪਉੜੀ ॥
ਸੁਖ ਨਿਧਾਨੁ ਪ੍ਰਭੁ ਏਕੁ ਹੈ ਅਬਿਨਾਸੀ ਸੁਣਿਆ ॥ ਜਲਿ ਥਲਿ ਮਹੀਅਲਿ ਪੂਰਿਆ ਘਟਿ ਘਟਿ ਹਰਿ ਭਣਿਆ ॥ ਊਚ ਨੀਚ ਸਭ ਇਕ ਸਮਾਨਿ ਕੀਟ ਹਸਤੀ ਬਣਿਆ ॥ ਮੀਤ ਸਖਾ ਸੁਤ ਬੰਧਿਪੋ ਸਭਿ ਤਿਸ ਦੇ ਜਣਿਆ ॥ ਤੁਸਿ ਨਾਨਕੁ ਦੇਵੈ ਜਿਸੁ ਨਾਮੁ ਤਿਨਿ ਹਰਿ ਰੰਗੁ ਮਣਿਆ ॥੭॥
ਸਲੋਕ ਮਃ ੫ ॥
ਜਿਨਾ ਸਾਸਿ ਗਿਰਾਸਿ ਨ ਵਿਸਰੈ ਹਰਿ ਨਾਮਾਂ ਮਨਿ ਮੰਤੁ ॥ ਧੰਨੁ ਸਿ ਸੇਈ ਨਾਨਕਾ ਪੂਰਨੁ ਸੋਈ ਸੰਤੁ ॥੧॥
ਮਃ ੫ ॥
ਅਠੇ ਪਹਰ ਭਉਦਾ ਫਿਰੈ ਖਾਵਣ ਸੰਦੜੈ ਸੂਲਿ ॥ ਦੋਜਕਿ ਪਉਦਾ ਕਿਉ ਰਹੈ ਜਾ ਚਿਤਿ ਨ ਹੋਇ ਰਸੂਲਿ ॥੨॥

Ang 319

mahalaa panjavaa ||
dhaamanee chamatakaar tiau varataaraa jag khe ||
vath suhaavee sai naanak naau japa(n)dho tis dhanee ||2||
pauRee ||
simirat saasatr sodh sabh kinai keem na jaanee ||
jo jan bheTai saadhasa(n)g so har ra(n)g maanee ||
sach naam karataa purakh eh ratanaa khaanee ||
masatak hovai likhiaa har simar paraanee ||
tosaa dhichai sach naam naanak mihamaanee ||4||
salok mahalaa panjavaa ||
a(n)tar chi(n)taa nainee sukhee mool na utarai bhukh ||
naanak sache naam bin kisai na latho dhukh ||1||
mahalaa panjavaa ||
muThaRe seiee saath jinee sach na ladhiaa ||
naanak se saabaas jinee gur mil ik pachhaaniaa ||2||
pauRee ||
jithai baisan saadh jan so thaan suha(n)dhaa ||
oi sevan sa(n)mrith aapanaa binasai sabh ma(n)dhaa ||
patit udhaaran paarabraham sa(n)t bedh kaha(n)dhaa ||
bhagat vachhal teraa biradh hai jug jug varata(n)dhaa ||
naanak jaachai ek naam man tan bhaava(n)dhaa ||5||
salok mahalaa panjavaa ||
chiRee chuhakee pahu fuTee vagan bahut tara(n)g ||
acharaj roop sa(n)tan rache naanak naameh ra(n)g ||1||
mahalaa panjavaa ||
ghar ma(n)dhar khuseeaa tahee jeh too aaveh chit ||
dhuneeaa keeaa vaddiaaieeaa naanak sabh kumit ||2||
pauRee ||
har dhan sachee raas hai kinai viralai jaataa ||
tisai paraapat bhairahu jis dhei bidhaataa ||
man tan bheetar mauliaa har ra(n)g jan raataa ||
saadhasa(n)g gun gaiaa sabh dhokheh khaataa ||
naanak soiee jeeviaa jin ik pachhaataa ||6||
salok mahalaa panjavaa ||
khakhaReeaa suhaaveeaa lagaReeaa ak ka(n)Th ||
bireh vichhoRaa dhanee siau naanak sahasai ga(n)Th ||1||
mahalaa panjavaa ||
visaaredhe mar ge mar bh na sakeh mool ||
vemukh hoe raam te jiau tasakar upar sool ||2||
pauRee ||
sukh nidhaan prabh ek hai abinaasee suniaa ||
jal thal maheeal pooriaa ghaT ghaT har bhaniaa ||
uooch neech sabh ik samaan keeT hasatee baniaa ||
meet sakhaa sut ba(n)dhipo sabh tis dhe janiaa ||
tus naanak dhevai jis naam tin har ra(n)g maniaa ||7||
salok mahalaa panjavaa ||
jinaa saas giraas na visarai har naamaa(n) man ma(n)t ||
dha(n)n s seiee naanakaa pooran soiee sa(n)t ||1||
mahalaa panjavaa ||
aThe pahar bhaudhaa firai khaavan sa(n)dhaRai sool ||
dhojak paudhaa kiau rahai jaa chit na hoi rasool ||2||