ਨਾਨਕ ਲੜਿ ਲਾਇ ਉਧਾਰਿਅਨੁ ਦਯੁ ਸੇਵਿ ਅਮਿਤਾ ॥੧੯॥
ਸਲੋਕ ਮਃ ੫ ॥
ਧੰਧੜੇ ਕੁਲਾਹ ਚਿਤਿ ਨ ਆਵੈ ਹੇਕੜੋ ॥ ਨਾਨਕ ਸੇਈ ਤੰਨ ਫੁਟੰਨਿ ਜਿਨਾ ਸਾਂਈ ਵਿਸਰੈ ॥੧॥
ਮਃ ੫ ॥
ਪਰੇਤਹੁ ਕੀਤੋਨੁ ਦੇਵਤਾ ਤਿਨਿ ਕਰਣੈਹਾਰੇ ॥ ਸਭੇ ਸਿਖ ਉਬਾਰਿਅਨੁ ਪ੍ਰਭਿ ਕਾਜ ਸਵਾਰੇ ॥ ਨਿੰਦਕ ਪਕੜਿ ਪਛਾੜਿਅਨੁ ਝੂਠੇ ਦਰਬਾਰੇ ॥ ਨਾਨਕ ਕਾ ਪ੍ਰਭੁ ਵਡਾ ਹੈ ਆਪਿ ਸਾਜਿ ਸਵਾਰੇ ॥੨॥
ਪਉੜੀ ॥
ਪ੍ਰਭੁ ਬੇਅੰਤੁ ਕਿਛੁ ਅੰਤੁ ਨਾਹਿ ਸਭੁ ਤਿਸੈ ਕਰਣਾ ॥ ਅਗਮ ਅਗੋਚਰੁ ਸਾਹਿਬੋ ਜੀਆਂ ਕਾ ਪਰਣਾ ॥ ਹਸਤ ਦੇਇ ਪ੍ਰਤਿਪਾਲਦਾ ਭਰਣ ਪੋਖਣੁ ਕਰਣਾ ॥ ਮਿਹਰਵਾਨੁ ਬਖਸਿੰਦੁ ਆਪਿ ਜਪਿ ਸਚੇ ਤਰਣਾ ॥ ਜੋ ਤੁਧੁ ਭਾਵੈ ਸੋ ਭਲਾ ਨਾਨਕ ਦਾਸ ਸਰਣਾ ॥੨੦॥
ਸਲੋਕ ਮਃ ੫ ॥
ਤਿੰਨਾ ਭੁਖ ਨ ਕਾ ਰਹੀ ਜਿਸ ਦਾ ਪ੍ਰਭੁ ਹੈ ਸੋਇ ॥ ਨਾਨਕ ਚਰਣੀ ਲਗਿਆ ਉਧਰੈ ਸਭੋ ਕੋਇ ॥੧॥
ਮਃ ੫ ॥
ਜਾਚਿਕੁ ਮੰਗੈ ਨਿਤ ਨਾਮੁ ਸਾਹਿਬੁ ਕਰੇ ਕਬੂਲੁ ॥ ਨਾਨਕ ਪਰਮੇਸਰੁ ਜਜਮਾਨੁ ਤਿਸਹਿ ਭੁਖ ਨ ਮੂਲਿ ॥੨॥
ਪਉੜੀ ॥
ਮਨੁ ਰਤਾ ਗੋਵਿੰਦ ਸੰਗਿ ਸਚੁ ਭੋਜਨੁ ਜੋੜੇ ॥ ਪ੍ਰੀਤਿ ਲਗੀ ਹਰਿ ਨਾਮ ਸਿਉ ਏ ਹਸਤੀ ਘੋੜੇ ॥ ਰਾਜ ਮਿਲਖ ਖੁਸੀਆ ਘਣੀ ਧਿਆਇ ਮੁਖੁ ਨ ਮੋੜੇ ॥ ਢਾਢੀ ਦਰਿ ਪ੍ਰਭ ਮੰਗਣਾ ਦਰੁ ਕਦੇ ਨ ਛੋੜੇ ॥ ਨਾਨਕ ਮਨਿ ਤਨਿ ਚਾਉ ਏਹੁ ਨਿਤ ਪ੍ਰਭ ਕਉ ਲੋੜੇ ॥੨੧॥੧॥ ਸੁਧੁ ਕੀਚੇ
ਰਾਗੁ ਗਉੜੀ ਭਗਤਾਂ ਕੀ ਬਾਣੀ
ੴ ਸਤਿਨਾਮੁ ਕਰਤਾ ਪੁਰਖੁ ਗੁਰਪ੍ਰਸਾਦਿ ॥
ਗਉੜੀ ਗੁਆਰੇਰੀ ਸ੍ਰੀ ਕਬੀਰ ਜੀਉ ਕੇ ਚਉਪਦੇ ੧੪ ॥
ਅਬ ਮੋਹਿ ਜਲਤ ਰਾਮ ਜਲੁ ਪਾਇਆ ॥ ਰਾਮ ਉਦਕਿ ਤਨੁ ਜਲਤ ਬੁਝਾਇਆ ॥੧॥ ਰਹਾਉ ॥
ਮਨੁ ਮਾਰਣ ਕਾਰਣਿ ਬਨ ਜਾਈਐ ॥ ਸੋ ਜਲੁ ਬਿਨੁ ਭਗਵੰਤ ਨ ਪਾਈਐ ॥੧॥
ਜਿਹ ਪਾਵਕ ਸੁਰਿ ਨਰ ਹੈ ਜਾਰੇ ॥ ਰਾਮ ਉਦਕਿ ਜਨ ਜਲਤ ਉਬਾਰੇ ॥੨॥
ਭਵ ਸਾਗਰ ਸੁਖ ਸਾਗਰ ਮਾਹੀ ॥ ਪੀਵਿ ਰਹੇ ਜਲ ਨਿਖੁਟਤ ਨਾਹੀ ॥੩॥
ਕਹਿ ਕਬੀਰ ਭਜੁ ਸਾਰਿੰਗਪਾਨੀ ॥ ਰਾਮ ਉਦਕਿ ਮੇਰੀ ਤਿਖਾ ਬੁਝਾਨੀ ॥੪॥੧॥
ਗਉੜੀ ਕਬੀਰ ਜੀ ॥
ਮਾਧਉ ਜਲ ਕੀ ਪਿਆਸ ਨ ਜਾਇ ॥ ਜਲ ਮਹਿ ਅਗਨਿ ਉਠੀ ਅਧਿਕਾਇ ॥੧॥ ਰਹਾਉ ॥
ਤੂੰ ਜਲਨਿਧਿ ਹਉ ਜਲ ਕਾ ਮੀਨੁ ॥ ਜਲ ਮਹਿ ਰਹਉ ਜਲਹਿ ਬਿਨੁ ਖੀਨੁ ॥੧॥
ਤੂੰ ਪਿੰਜਰੁ ਹਉ ਸੂਅਟਾ ਤੋਰ ॥ ਜਮੁ ਮੰਜਾਰੁ ਕਹਾ ਕਰੈ ਮੋਰ ॥੨॥
ਤੂੰ ਤਰਵਰੁ ਹਉ ਪੰਖੀ ਆਹਿ ॥ ਮੰਦਭਾਗੀ ਤੇਰੋ ਦਰਸਨੁ ਨਾਹਿ ॥੩॥
naanak laR lai udhaarian dhay sev amitaa ||19||
salok mahalaa panjavaa ||
dha(n)dhaRe kulaeh chit na aavai hekaRo ||
naanak seiee ta(n)n fuTa(n)n jinaa saa(n)iee visarai ||1||
mahalaa panjavaa ||
paretahu keeton dhevataa tin karanaihaare ||
sabhe sikh ubaarian prabh kaaj savaare ||
ni(n)dhak pakaR pachhaaRian jhooThe dharabaare ||
naanak kaa prabh vaddaa hai aap saaj savaare ||2||
pauRee ||
prabh bea(n)t kichh a(n)t naeh sabh tisai karanaa ||
agam agochar saahibo jeeaa(n) kaa paranaa ||
hasat dhei pratipaaladhaa bharan pokhan karanaa ||
miharavaan bakhasi(n)dh aap jap sache taranaa ||
jo tudh bhaavai so bhalaa naanak dhaas saranaa ||20||
salok mahalaa panjavaa ||
ti(n)naa bhukh na kaa rahee jis dhaa prabh hai soi ||
naanak charanee lagiaa udharai sabho koi ||1||
mahalaa panjavaa ||
jaachik ma(n)gai nit naam saahib kare kabool ||
naanak paramesar jajamaan tiseh bhukh na mool ||2||
pauRee ||
man rataa govi(n)dh sa(n)g sach bhojan joRe ||
preet lagee har naam siau e hasatee ghoRe ||
raaj milakh khuseeaa ghanee dhiaai mukh na moRe ||
ddaaddee dhar prabh ma(n)ganaa dhar kadhe na chhoRe ||
naanak man tan chaau eh nit prabh kau loRe ||21||1|| sudh keeche
raag gauRee bhagataa(n) kee baanee
ikOankaar satinaam karataa purakh gur prasaadh ||
gauRee guaareree sree kabeer jeeau ke chaupadhe 14 ||
ab moh jalat raam jal paiaa ||
raam udhak tan jalat bujhaiaa ||1|| rahaau ||
man maaran kaaran ban jaieeaai ||
so jal bin bhagava(n)t na paieeaai ||1||
jeh paavak sur nar hai jaare ||
raam udhak jan jalat ubaare ||2||
bhav saagar sukh saagar maahee ||
peev rahe jal nikhuTat naahee ||3||
keh kabeer bhaj saari(n)gapaanee ||
raam udhak meree tikhaa bujhaanee ||4||1||
gauRee kabeer jee ||
maadhau jal kee piaas na jai ||
jal meh agan uThee adhikai ||1|| rahaau ||
too(n) jalanidh hau jal kaa meen ||
jal meh rahau jaleh bin kheen ||1||
too(n) pi(n)jar hau sooaTaa tor ||
jam ma(n)jaar kahaa karai mor ||2||
too(n) taravar hau pa(n)khee aaeh ||
ma(n)dhabhaagee tero dharasan naeh ||3||