ਤੂੰ ਸਤਿਗੁਰੁ ਹਉ ਨਉਤਨੁ ਚੇਲਾ ॥ ਕਹਿ ਕਬੀਰ ਮਿਲੁ ਅੰਤ ਕੀ ਬੇਲਾ ॥੪॥੨॥
ਗਉੜੀ ਕਬੀਰ ਜੀ ॥
ਜਬ ਹਮ ਏਕੋ ਏਕੁ ਕਰਿ ਜਾਨਿਆ ॥ ਤਬ ਲੋਗਹ ਕਾਹੇ ਦੁਖੁ ਮਾਨਿਆ ॥੧॥
ਹਮ ਅਪਤਹ ਅਪੁਨੀ ਪਤਿ ਖੋਈ ॥ ਹਮਰੈ ਖੋਜਿ ਪਰਹੁ ਮਤਿ ਕੋਈ ॥੧॥ ਰਹਾਉ ॥
ਹਮ ਮੰਦੇ ਮੰਦੇ ਮਨ ਮਾਹੀ ॥ ਸਾਝ ਪਾਤਿ ਕਾਹੂ ਸਿਉ ਨਾਹੀ ॥੨॥
ਪਤਿ ਅਪਤਿ ਤਾ ਕੀ ਨਹੀ ਲਾਜ ॥ ਤਬ ਜਾਨਹੁਗੇ ਜਬ ਉਘਰੈਗੋ ਪਾਜ ॥੩॥
ਕਹੁ ਕਬੀਰ ਪਤਿ ਹਰਿ ਪਰਵਾਨੁ ॥ ਸਰਬ ਤਿਆਗਿ ਭਜੁ ਕੇਵਲ ਰਾਮੁ ॥੪॥੩॥
ਗਉੜੀ ਕਬੀਰ ਜੀ ॥
ਨਗਨ ਫਿਰਤ ਜੌ ਪਾਈਐ ਜੋਗੁ ॥ ਬਨ ਕਾ ਮਿਰਗੁ ਮੁਕਤਿ ਸਭੁ ਹੋਗੁ ॥੧॥
ਕਿਆ ਨਾਗੇ ਕਿਆ ਬਾਧੇ ਚਾਮ ॥ ਜਬ ਨਹੀ ਚੀਨਸਿ ਆਤਮ ਰਾਮ ॥੧॥ ਰਹਾਉ ॥
ਮੂਡ ਮੁੰਡਾਏ ਜੌ ਸਿਧਿ ਪਾਈ ॥ ਮੁਕਤੀ ਭੇਡ ਨ ਗਈਆ ਕਾਈ ॥੨॥
ਬਿੰਦੁ ਰਾਖਿ ਜੌ ਤਰੀਐ ਭਾਈ ॥ ਖੁਸਰੈ ਕਿਉ ਨ ਪਰਮ ਗਤਿ ਪਾਈ ॥੩॥
ਕਹੁ ਕਬੀਰ ਸੁਨਹੁ ਨਰ ਭਾਈ ॥ ਰਾਮ ਨਾਮ ਬਿਨੁ ਕਿਨਿ ਗਤਿ ਪਾਈ ॥੪॥੪॥
ਗਉੜੀ ਕਬੀਰ ਜੀ ॥
ਸੰਧਿਆ ਪ੍ਰਾਤ ਇਸ੍ਨਾਨੁ ਕਰਾਹੀ ॥ ਜਿਉ ਭਏ ਦਾਦੁਰ ਪਾਨੀ ਮਾਹੀ ॥੧॥
ਜਉ ਪੈ ਰਾਮ ਰਾਮ ਰਤਿ ਨਾਹੀ ॥ ਤੇ ਸਭਿ ਧਰਮ ਰਾਇ ਕੈ ਜਾਹੀ ॥੧॥ ਰਹਾਉ ॥
ਕਾਇਆ ਰਤਿ ਬਹੁ ਰੂਪ ਰਚਾਹੀ ॥ ਤਿਨ ਕਉ ਦਇਆ ਸੁਪਨੈ ਭੀ ਨਾਹੀ ॥੨॥
ਚਾਰਿ ਚਰਨ ਕਹਹਿ ਬਹੁ ਆਗਰ ॥ ਸਾਧੂ ਸੁਖੁ ਪਾਵਹਿ ਕਲਿ ਸਾਗਰ ॥੩॥
ਕਹੁ ਕਬੀਰ ਬਹੁ ਕਾਇ ਕਰੀਜੈ ॥ ਸਰਬਸੁ ਛੋਡਿ ਮਹਾ ਰਸੁ ਪੀਜੈ ॥੪॥੫॥
ਕਬੀਰ ਜੀ ਗਉੜੀ ॥
ਕਿਆ ਜਪੁ ਕਿਆ ਤਪੁ ਕਿਆ ਬ੍ਰਤ ਪੂਜਾ ॥ ਜਾ ਕੈ ਰਿਦੈ ਭਾਉ ਹੈ ਦੂਜਾ ॥੧॥
ਰੇ ਜਨ ਮਨੁ ਮਾਧਉ ਸਿਉ ਲਾਈਐ ॥ ਚਤੁਰਾਈ ਨ ਚਤੁਰਭੁਜੁ ਪਾਈਐ ॥ ਰਹਾਉ ॥
ਪਰਹਰੁ ਲੋਭੁ ਅਰੁ ਲੋਕਾਚਾਰੁ ॥ ਪਰਹਰੁ ਕਾਮੁ ਕ੍ਰੋਧੁ ਅਹੰਕਾਰੁ ॥੨॥
ਕਰਮ ਕਰਤ ਬਧੇ ਅਹੰਮੇਵ ॥ ਮਿਲਿ ਪਾਥਰ ਕੀ ਕਰਹੀ ਸੇਵ ॥੩॥
ਕਹੁ ਕਬੀਰ ਭਗਤਿ ਕਰਿ ਪਾਇਆ ॥ ਭੋਲੇ ਭਾਇ ਮਿਲੇ ਰਘੁਰਾਇਆ ॥੪॥੬॥
ਗਉੜੀ ਕਬੀਰ ਜੀ ॥
ਗਰਭ ਵਾਸ ਮਹਿ ਕੁਲੁ ਨਹੀ ਜਾਤੀ ॥ ਬ੍ਰਹਮ ਬਿੰਦੁ ਤੇ ਸਭ ਉਤਪਾਤੀ ॥੧॥
ਕਹੁ ਰੇ ਪੰਡਿਤ ਬਾਮਨ ਕਬ ਕੇ ਹੋਏ ॥ ਬਾਮਨ ਕਹਿ ਕਹਿ ਜਨਮੁ ਮਤ ਖੋਏ ॥੧॥ ਰਹਾਉ ॥
ਜੌ ਤੂੰ ਬ੍ਰਾਹਮਣੁ ਬ੍ਰਹਮਣੀ ਜਾਇਆ ॥ ਤਉ ਆਨ ਬਾਟ ਕਾਹੇ ਨਹੀ ਆਇਆ ॥੨॥
ਤੁਮ ਕਤ ਬ੍ਰਾਹਮਣ ਹਮ ਕਤ ਸੂਦ ॥ ਹਮ ਕਤ ਲੋਹੂ ਤੁਮ ਕਤ ਦੂਧ ॥੩॥
ਕਹੁ ਕਬੀਰ ਜੋ ਬ੍ਰਹਮੁ ਬੀਚਾਰੈ ॥ ਸੋ ਬ੍ਰਾਹਮਣੁ ਕਹੀਅਤੁ ਹੈ ਹਮਾਰੈ ॥੪॥੭॥
too(n) satigur hau nautan chelaa ||
keh kabeer mil a(n)t kee belaa ||4||2||
gauRee kabeer jee ||
jab ham eko ek kar jaaniaa ||
tab logeh kaahe dhukh maaniaa ||1||
ham apateh apunee pat khoiee ||
hamarai khoj parahu mat koiee ||1|| rahaau ||
ham ma(n)dhe ma(n)dhe man maahee ||
saajh paat kaahoo siau naahee ||2||
pat apat taa kee nahee laaj ||
tab jaanahuge jab ugharaigo paaj ||3||
kahu kabeer pat har paravaan ||
sarab tiaag bhaj keval raam ||4||3||
gauRee kabeer jee ||
nagan firat jau paieeaai jog ||
ban kaa mirag mukat sabh hog ||1||
kiaa naage kiaa baadhe chaam ||
jab nahee cheenas aatam raam ||1|| rahaau ||
moodd mu(n)ddaae jau sidh paiee ||
mukatee bhedd na gieeaa kaiee ||2||
bi(n)dh raakh jau tareeaai bhaiee ||
khusarai kiau na param gat paiee ||3||
kahu kabeer sunahu nar bhaiee ||
raam naam bin kin gat paiee ||4||4||
gauRee kabeer jee ||
sa(n)dhiaa praat isanaan karaahee ||
jiau bhe dhaadhur paanee maahee ||1||
jau pai raam raam rat naahee ||
te sabh dharam rai kai jaahee ||1|| rahaau ||
kaiaa rat bahu roop rachaahee ||
tin kau dhiaa supanai bhee naahee ||2||
chaar charan kaheh bahu aagar ||
saadhoo sukh paaveh kal saagar ||3||
kahu kabeer bahu kai kareejai ||
sarabas chhodd mahaa ras peejai ||4||5||
kabeer jee gauRee ||
kiaa jap kiaa tap kiaa brat poojaa ||
jaa kai ridhai bhaau hai dhoojaa ||1||
re jan man maadhau siau laieeaai ||
chaturaiee na chaturabhuj paieeaai || rahaau ||
parahar lobh ar lokaachaar ||
parahar kaam karodh aha(n)kaar ||2||
karam karat badhe aha(n)mev ||
mil paathar kee karahee sev ||3||
kahu kabeer bhagat kar paiaa ||
bhole bhai mile raghuraiaa ||4||6||
gauRee kabeer jee ||
garabh vaas meh kul nahee jaatee ||
braham bi(n)dh te sabh utapaatee ||1||
kahu re pa(n)ddit baaman kab ke hoe ||
baaman keh keh janam mat khoe ||1|| rahaau ||
jau too(n) braahaman brahamanee jaiaa ||
tau aan baaT kaahe nahee aaiaa ||2||
tum kat braahaman ham kat soodh ||
ham kat lohoo tum kat dhoodh ||3||
kahu kabeer jo braham beechaarai ||
so braahaman kaheeat hai hamaarai ||4||7||