ਤਾ ਸੋਹਾਗਣਿ ਜਾਣੀਐ ਗੁਰ ਸਬਦੁ ਬੀਚਾਰੇ ॥੩॥
ਕਿਰਤ ਕੀ ਬਾਂਧੀ ਸਭ ਫਿਰੈ ਦੇਖਹੁ ਬੀਚਾਰੀ ॥ ਏਸ ਨੋ ਕਿਆ ਆਖੀਐ ਕਿਆ ਕਰੇ ਵਿਚਾਰੀ ॥੪॥
ਭਈ ਨਿਰਾਸੀ ਉਠਿ ਚਲੀ ਚਿਤ ਬੰਧਿ ਨ ਧੀਰਾ ॥ ਹਰਿ ਕੀ ਚਰਣੀ ਲਾਗਿ ਰਹੁ ਭਜੁ ਸਰਣਿ ਕਬੀਰਾ ॥੫॥੬॥੫੦॥
ਗਉੜੀ ॥
ਜੋਗੀ ਕਹਹਿ ਜੋਗੁ ਭਲ ਮੀਠਾ ਅਵਰੁ ਨ ਦੂਜਾ ਭਾਈ ॥ ਰੁੰਡਿਤ ਮੁੰਡਿਤ ਏਕੈ ਸਬਦੀ ਏਇ ਕਹਹਿ ਸਿਧਿ ਪਾਈ ॥੧॥
ਹਰਿ ਬਿਨੁ ਭਰਮਿ ਭੁਲਾਨੇ ਅੰਧਾ ॥ ਜਾ ਪਹਿ ਜਾਉ ਆਪੁ ਛੁਟਕਾਵਨਿ ਤੇ ਬਾਧੇ ਬਹੁ ਫੰਧਾ ॥੧॥ ਰਹਾਉ ॥
ਜਹ ਤੇ ਉਪਜੀ ਤਹੀ ਸਮਾਨੀ ਇਹ ਬਿਧਿ ਬਿਸਰੀ ਤਬ ਹੀ ॥ ਪੰਡਿਤ ਗੁਣੀ ਸੂਰ ਹਮ ਦਾਤੇ ਏਹਿ ਕਹਹਿ ਬਡ ਹਮ ਹੀ ॥੨॥
ਜਿਸਹਿ ਬੁਝਾਏ ਸੋਈ ਬੂਝੈ ਬਿਨੁ ਬੂਝੇ ਕਿਉ ਰਹੀਐ ॥ ਸਤਿਗੁਰੁ ਮਿਲੈ ਅੰਧੇਰਾ ਚੂਕੈ ਇਨ ਬਿਧਿ ਮਾਣਕੁ ਲਹੀਐ ॥੩॥
ਤਜਿ ਬਾਵੇ ਦਾਹਨੇ ਬਿਕਾਰਾ ਹਰਿ ਪਦੁ ਦ੍ਰਿੜੁ ਕਰਿ ਰਹੀਐ ॥ ਕਹੁ ਕਬੀਰ ਗੂੰਗੈ ਗੁੜੁ ਖਾਇਆ ਪੂਛੇ ਤੇ ਕਿਆ ਕਹੀਐ ॥੪॥੭॥੫੧॥
ਰਾਗੁ ਗਉੜੀ ਪੂਰਬੀ ਕਬੀਰ ਜੀ ॥
ੴ ਸਤਿਗੁਰ ਪ੍ਰਸਾਦਿ ॥
ਜਹ ਕਛੁ ਅਹਾ ਤਹਾ ਕਿਛੁ ਨਾਹੀ ਪੰਚ ਤਤੁ ਤਹ ਨਾਹੀ ॥ ਇੜਾ ਪਿੰਗੁਲਾ ਸੁਖਮਨ ਬੰਦੇ ਏ ਅਵਗਨ ਕਤ ਜਾਹੀ ॥੧॥
ਤਾਗਾ ਤੂਟਾ ਗਗਨੁ ਬਿਨਸਿ ਗਇਆ ਤੇਰਾ ਬੋਲਤੁ ਕਹਾ ਸਮਾਈ ॥ ਏਹ ਸੰਸਾ ਮੋ ਕਉ ਅਨਦਿਨੁ ਬਿਆਪੈ ਮੋ ਕਉ ਕੋ ਨ ਕਹੈ ਸਮਝਾਈ ॥੧॥ ਰਹਾਉ ॥
ਜਹ ਬਰਭੰਡੁ ਪਿੰਡੁ ਤਹ ਨਾਹੀ ਰਚਨਹਾਰੁ ਤਹ ਨਾਹੀ ॥ ਜੋੜਨਹਾਰੋ ਸਦਾ ਅਤੀਤਾ ਇਹ ਕਹੀਐ ਕਿਸੁ ਮਾਹੀ ॥੨॥
ਜੋੜੀ ਜੁੜੈ ਨ ਤੋੜੀ ਤੂਟੈ ਜਬ ਲਗੁ ਹੋਇ ਬਿਨਾਸੀ ॥ ਕਾ ਕੋ ਠਾਕੁਰੁ ਕਾ ਕੋ ਸੇਵਕੁ ਕੋ ਕਾਹੂ ਕੈ ਜਾਸੀ ॥੩॥
ਕਹੁ ਕਬੀਰ ਲਿਵ ਲਾਗਿ ਰਹੀ ਹੈ ਜਹਾ ਬਸੇ ਦਿਨ ਰਾਤੀ ॥ ਉਆ ਕਾ ਮਰਮੁ ਓਹੀ ਪਰੁ ਜਾਨੈ ਓਹੁ ਤਉ ਸਦਾ ਅਬਿਨਾਸੀ ॥੪॥੧॥੫੨॥
ਗਉੜੀ ॥
ਸੁਰਤਿ ਸਿਮ੍ਰਿਤਿ ਦੁਇ ਕੰਨੀ ਮੁੰਦਾ ਪਰਮਿਤਿ ਬਾਹਰਿ ਖਿੰਥਾ ॥ ਸੁੰਨ ਗੁਫਾ ਮਹਿ ਆਸਣੁ ਬੈਸਣੁ ਕਲਪ ਬਿਬਰਜਿਤ ਪੰਥਾ ॥੧॥
ਮੇਰੇ ਰਾਜਨ ਮੈ ਬੈਰਾਗੀ ਜੋਗੀ ॥ ਮਰਤ ਨ ਸੋਗ ਬਿਓਗੀ ॥੧॥ ਰਹਾਉ ॥
ਖੰਡ ਬ੍ਰਹਮੰਡ ਮਹਿ ਸਿੰਙੀ ਮੇਰਾ ਬਟੂਆ ਸਭੁ ਜਗੁ ਭਸਮਾਧਾਰੀ ॥ ਤਾੜੀ ਲਾਗੀ ਤ੍ਰਿਪਲੁ ਪਲਟੀਐ ਛੂਟੈ ਹੋਇ ਪਸਾਰੀ ॥੨॥
ਮਨੁ ਪਵਨੁ ਦੁਇ ਤੂੰਬਾ ਕਰੀ ਹੈ ਜੁਗ ਜੁਗ ਸਾਰਦ ਸਾਜੀ ॥
taa sohaagan jaaneeaai gur sabadh beechaare ||3||
kirat kee baa(n)dhee sabh firai dhekhahu beechaaree ||
es no kiaa aakheeaai kiaa kare vichaaree ||4||
bhiee niraasee uTh chalee chit ba(n)dh na dheeraa ||
har kee charanee laag rahu bhaj saran kabeeraa ||5||6||50||
gauRee ||
jogee kaheh jog bhal meeThaa avar na dhoojaa bhaiee ||
ru(n)ddit mu(n)ddit ekai sabadhee ei kaheh sidh paiee ||1||
har bin bharam bhulaane a(n)dhaa ||
jaa peh jaau aap chhuTakaavan te baadhe bahu fa(n)dhaa ||1|| rahaau ||
jeh te upajee tahee samaanee ieh bidh bisaree tab hee ||
pa(n)ddit gunee soor ham dhaate eh kaheh badd ham hee ||2||
jiseh bujhaae soiee boojhai bin boojhe kiau raheeaai ||
satigur milai a(n)dheraa chookai in bidh maanak laheeaai ||3||
taj baave dhaahane bikaaraa har padh dhiraR kar raheeaai ||
kahu kabeer goo(n)gai guR khaiaa poochhe te kiaa kaheeaai ||4||7||51||
raag gauRee poorabee kabeer jee ||
ikOankaar satigur prasaadh ||
jeh kachh ahaa tahaa kichh naahee pa(n)ch tat teh naahee ||
eiRaa pi(n)gulaa sukhaman ba(n)dhe e avagan kat jaahee ||1||
taagaa tooTaa gagan binas giaa teraa bolat kahaa samaiee ||
eh sa(n)saa mo kau anadhin biaapai mo kau ko na kahai samajhaiee ||1|| rahaau ||
jeh barabha(n)dd pi(n)dd teh naahee rachanahaar teh naahee ||
joRanahaaro sadhaa ateetaa ieh kaheeaai kis maahee ||2||
joRee juRai na toRee tooTai jab lag hoi binaasee ||
kaa ko Thaakur kaa ko sevak ko kaahoo kai jaasee ||3||
kahu kabeer liv laag rahee hai jahaa base dhin raatee ||
auaa kaa maram ohee par jaanai oh tau sadhaa abinaasee ||4||1||52||
gauRee ||
surat simirat dhui ka(n)nee mu(n)dhaa paramit baahar khi(n)thaa ||
su(n)n gufaa meh aasan baisan kalap bibarajit pa(n)thaa ||1||
mere raajan mai bairaagee jogee ||
marat na sog biogee ||1|| rahaau ||
kha(n)dd brahama(n)dd meh si(n)n(g)ee meraa baTooaa sabh jag bhasamaadhaaree ||
taaRee laagee tirapal palaTeeaai chhooTai hoi pasaaree ||2||
man pavan dhui too(n)baa karee hai jug jug saaradh saajee ||