ਜੁਗੁ ਜੁਗੁ ਜੀਵਹੁ ਅਮਰ ਫਲ ਖਾਹੁ ॥੧੦॥
ਦਸਮੀ ਦਹ ਦਿਸ ਹੋਇ ਅਨੰਦ ॥ ਛੂਟੈ ਭਰਮੁ ਮਿਲੈ ਗੋਬਿੰਦ ॥ ਜੋਤਿ ਸਰੂਪੀ ਤਤ ਅਨੂਪ ॥ ਅਮਲ ਨ ਮਲ ਨ ਛਾਹ ਨਹੀ ਧੂਪ ॥੧੧॥
ਏਕਾਦਸੀ ਏਕ ਦਿਸ ਧਾਵੈ ॥ ਤਉ ਜੋਨੀ ਸੰਕਟ ਬਹੁਰਿ ਨ ਆਵੈ ॥ ਸੀਤਲ ਨਿਰਮਲ ਭਇਆ ਸਰੀਰਾ ॥ ਦੂਰਿ ਬਤਾਵਤ ਪਾਇਆ ਨੀਰਾ ॥੧੨॥
ਬਾਰਸਿ ਬਾਰਹ ਉਗਵੈ ਸੂਰ ॥ ਅਹਿਨਿਸਿ ਬਾਜੇ ਅਨਹਦ ਤੂਰ ॥ ਦੇਖਿਆ ਤਿਹੂੰ ਲੋਕ ਕਾ ਪੀਉ ॥ ਅਚਰਜੁ ਭਇਆ ਜੀਵ ਤੇ ਸੀਉ ॥੧੩॥
ਤੇਰਸਿ ਤੇਰਹ ਅਗਮ ਬਖਾਣਿ ॥ ਅਰਧ ਉਰਧ ਬਿਚਿ ਸਮ ਪਹਿਚਾਣਿ ॥ ਨੀਚ ਊਚ ਨਹੀ ਮਾਨ ਅਮਾਨ ॥ ਬਿਆਪਿਕ ਰਾਮ ਸਗਲ ਸਾਮਾਨ ॥੧੪॥
ਚਉਦਸਿ ਚਉਦਹ ਲੋਕ ਮਝਾਰਿ ॥ ਰੋਮ ਰੋਮ ਮਹਿ ਬਸਹਿ ਮੁਰਾਰਿ ॥ ਸਤ ਸੰਤੋਖ ਕਾ ਧਰਹੁ ਧਿਆਨ ॥ ਕਥਨੀ ਕਥੀਐ ਬ੍ਰਹਮ ਗਿਆਨ ॥੧੫॥
ਪੂਨਿਉ ਪੂਰਾ ਚੰਦ ਅਕਾਸ ॥ ਪਸਰਹਿ ਕਲਾ ਸਹਜ ਪਰਗਾਸ ॥ ਆਦਿ ਅੰਤਿ ਮਧਿ ਹੋਇ ਰਹਿਆ ਥੀਰ ॥ ਸੁਖ ਸਾਗਰ ਮਹਿ ਰਮਹਿ ਕਬੀਰ ॥੧੬॥
ੴ ਸਤਿਗੁਰ ਪ੍ਰਸਾਦਿ ॥
ਰਾਗੁ ਗਉੜੀ ਵਾਰ ਕਬੀਰ ਜੀਉ ਕੇ ੭ ॥
ਬਾਰ ਬਾਰ ਹਰਿ ਕੇ ਗੁਨ ਗਾਵਉ ॥ ਗੁਰ ਗਮਿ ਭੇਦੁ ਸੁ ਹਰਿ ਕਾ ਪਾਵਉ ॥੧॥ ਰਹਾਉ ॥
ਆਦਿਤ ਕਰੈ ਭਗਤਿ ਆਰੰਭ ॥ ਕਾਇਆ ਮੰਦਰ ਮਨਸਾ ਥੰਭ ॥ ਅਹਿਨਿਸਿ ਅਖੰਡ ਸੁਰਹੀ ਜਾਇ ॥ ਤਉ ਅਨਹਦ ਬੇਣੁ ਸਹਜ ਮਹਿ ਬਾਇ ॥੧॥
ਸੋਮਵਾਰਿ ਸਸਿ ਅੰਮ੍ਰਿਤੁ ਝਰੈ ॥ ਚਾਖਤ ਬੇਗਿ ਸਗਲ ਬਿਖ ਹਰੈ ॥ ਬਾਣੀ ਰੋਕਿਆ ਰਹੈ ਦੁਆਰ ॥ ਤਉ ਮਨੁ ਮਤਵਾਰੋ ਪੀਵਨਹਾਰ ॥੨॥
ਮੰਗਲਵਾਰੇ ਲੇ ਮਾਹੀਤਿ ॥ ਪੰਚ ਚੋਰ ਕੀ ਜਾਣੈ ਰੀਤਿ ॥ ਘਰ ਛੋਡੇਂ ਬਾਹਰਿ ਜਿਨਿ ਜਾਇ ॥ ਨਾਤਰੁ ਖਰਾ ਰਿਸੈ ਹੈ ਰਾਇ ॥੩॥
ਬੁਧਵਾਰਿ ਬੁਧਿ ਕਰੈ ਪ੍ਰਗਾਸ ॥ ਹਿਰਦੈ ਕਮਲ ਮਹਿ ਹਰਿ ਕਾ ਬਾਸ ॥ ਗੁਰ ਮਿਲਿ ਦੋਊ ਏਕ ਸਮ ਧਰੈ ॥ ਉਰਧ ਪੰਕ ਲੈ ਸੂਧਾ ਕਰੈ ॥੪॥
ਬ੍ਰਿਹਸਪਤਿ ਬਿਖਿਆ ਦੇਇ ਬਹਾਇ ॥ ਤੀਨਿ ਦੇਵ ਏਕ ਸੰਗਿ ਲਾਇ ॥ ਤੀਨਿ ਨਦੀ ਤਹ ਤ੍ਰਿਕੁਟੀ ਮਾਹਿ ॥ ਅਹਿਨਿਸਿ ਕਸਮਲ ਧੋਵਹਿ ਨਾਹਿ ॥੫॥
ਸੁਕ੍ਰਿਤੁ ਸਹਾਰੈ ਸੁ ਇਹ ਬ੍ਰਤਿ ਚੜੈ ॥ ਅਨਦਿਨ ਆਪਿ ਆਪ ਸਿਉ ਲੜੈ ॥ ਸੁਰਖੀ ਪਾਂਚਉ ਰਾਖੈ ਸਬੈ ॥ ਤਉ ਦੂਜੀ ਦ੍ਰਿਸਟਿ ਨ ਪੈਸੈ ਕਬੈ ॥੬॥
ਥਾਵਰ ਥਿਰੁ ਕਰਿ ਰਾਖੈ ਸੋਇ ॥ ਜੋਤਿ ਦੀ ਵਟੀ ਘਟ ਮਹਿ ਜੋਇ ॥ ਬਾਹਰਿ ਭੀਤਰਿ ਭਇਆ ਪ੍ਰਗਾਸੁ ॥ ਤਬ ਹੂਆ ਸਗਲ ਕਰਮ ਕਾ ਨਾਸੁ ॥੭॥
jug jug jeevahu amar fal khaahu ||10||
dhasamee dheh dhis hoi ana(n)dh ||
chhooTai bharam milai gobi(n)dh ||
jot saroopee tat anoop ||
amal na mal na chhaeh nahee dhoop ||11||
ekaadhasee ek dhis dhaavai ||
tau jonee sa(n)kaT bahur na aavai ||
seetal niramal bhiaa sareeraa ||
dhoor bataavat paiaa neeraa ||12||
baaras baareh ugavai soor ||
ahinis baaje anahadh toor ||
dhekhiaa tihoo(n) lok kaa peeau ||
acharaj bhiaa jeev te seeau ||13||
teras tereh agam bakhaan ||
aradh uradh bich sam pahichaan ||
neech uooch nahee maan amaan ||
biaapik raam sagal saamaan ||14||
chaudhas chaudheh lok majhaar ||
rom rom meh baseh muraar ||
sat sa(n)tokh kaa dharahu dhiaan ||
kathanee katheeaai braham giaan ||15||
pooniau pooraa cha(n)dh akaas ||
pasareh kalaa sahaj paragaas ||
aadh a(n)t madh hoi rahiaa theer ||
sukh saagar meh rameh kabeer ||16||
ikOankaar satigur prasaadh ||
raag gauRee vaar kabeer jeeau ke 7 ||
baar baar har ke gun gaavau ||
gur gam bhedhu su har kaa paavau ||1|| rahaau ||
aadhit karai bhagat aara(n)bh ||
kaiaa ma(n)dhar manasaa tha(n)bh ||
ahinis akha(n)dd surahee jai ||
tau anahadh ben sahaj meh bai ||1||
somavaar sas a(n)mrit jharai ||
chaakhat beg sagal bikh harai ||
baanee rokiaa rahai dhuaar ||
tau man matavaaro peevanahaar ||2||
ma(n)galavaare le maaheet ||
pa(n)ch chor kee jaanai reet ||
ghar chhodde(n) baahar jin jai ||
naatar kharaa risai hai rai ||3||
budhavaar budh karai pragaas ||
hiradhai kamal meh har kaa baas ||
gur mil dhouoo ek sam dharai ||
auradh pa(n)k lai soodhaa karai ||4||
birahasapat bikhiaa dhei bahai ||
teen dhev ek sa(n)g lai ||
teen nadhee teh tirakuTee maeh ||
ahinis kasamal dhoveh naeh ||5||
sukirat sahaarai su ieh brat chaRai ||
anadhin aap aap siau laRai ||
surakhee paa(n)chau raakhai sabai ||
tau dhoojee dhirasaT na paisai kabai ||6||
thaavar thir kar raakhai soi || jot dhee vaTee ghaT meh joi ||
baahar bheetar bhiaa pragaas ||
tab hooaa sagal karam kaa naas ||7||