Sri Guru Granth Sahib

ਅੰਗ ੩੪੬

ਹਉ ਬਨਜਾਰੋ ਰਾਮ ਕੋ ਸਹਜ ਕਰਉ ਬੵਾਪਾਰੁ ॥ ਮੈ ਰਾਮ ਨਾਮ ਧਨੁ ਲਾਦਿਆ ਬਿਖੁ ਲਾਦੀ ਸੰਸਾਰਿ ॥੨॥
ਉਰਵਾਰ ਪਾਰ ਕੇ ਦਾਨੀਆ ਲਿਖਿ ਲੇਹੁ ਆਲ ਪਤਾਲੁ ॥ ਮੋਹਿ ਜਮ ਡੰਡੁ ਨ ਲਾਗਈ ਤਜੀਲੇ ਸਰਬ ਜੰਜਾਲ ॥੩॥
ਜੈਸਾ ਰੰਗੁ ਕਸੁੰਭ ਕਾ ਤੈਸਾ ਇਹੁ ਸੰਸਾਰੁ ॥ ਮੇਰੇ ਰਮਈਏ ਰੰਗੁ ਮਜੀਠ ਕਾ ਕਹੁ ਰਵਿਦਾਸ ਚਮਾਰ ॥੪॥੧॥
ਗਉੜੀ ਪੂਰਬੀ ਰਵਿਦਾਸ ਜੀਉ
ੴ ਸਤਿਗੁਰ ਪ੍ਰਸਾਦਿ ॥
ਕੂਪੁ ਭਰਿਓ ਜੈਸੇ ਦਾਦਿਰਾ ਕਛੁ ਦੇਸੁ ਬਿਦੇਸੁ ਨ ਬੂਝ ॥ ਐਸੇ ਮੇਰਾ ਮਨੁ ਬਿਖਿਆ ਬਿਮੋਹਿਆ ਕਛੁ ਆਰਾ ਪਾਰੁ ਨ ਸੂਝ ॥੧॥
ਸਗਲ ਭਵਨ ਕੇ ਨਾਇਕਾ ਇਕੁ ਛਿਨੁ ਦਰਸੁ ਦਿਖਾਇ ਜੀ ॥੧॥ ਰਹਾਉ ॥
ਮਲਿਨ ਭਈ ਮਤਿ ਮਾਧਵਾ ਤੇਰੀ ਗਤਿ ਲਖੀ ਨ ਜਾਇ ॥ ਕਰਹੁ ਕ੍ਰਿਪਾ ਭ੍ਰਮੁ ਚੂਕਈ ਮੈ ਸੁਮਤਿ ਦੇਹੁ ਸਮਝਾਇ ॥੨॥
ਜੋਗੀਸਰ ਪਾਵਹਿ ਨਹੀ ਤੁਅ ਗੁਣ ਕਥਨੁ ਅਪਾਰ ॥ ਪ੍ਰੇਮ ਭਗਤਿ ਕੈ ਕਾਰਣੈ ਕਹੁ ਰਵਿਦਾਸ ਚਮਾਰ ॥੩॥੧॥
ਗਉੜੀ ਬੈਰਾਗਣਿ
ੴ ਸਤਿਗੁਰ ਪ੍ਰਸਾਦਿ ॥
ਸਤਜੁਗਿ ਸਤੁ ਤੇਤਾ ਜਗੀ ਦੁਆਪਰਿ ਪੂਜਾਚਾਰ ॥ ਤੀਨੌ ਜੁਗ ਤੀਨੌ ਦਿੜੇ ਕਲਿ ਕੇਵਲ ਨਾਮ ਅਧਾਰ ॥੧॥
ਪਾਰੁ ਕੈਸੇ ਪਾਇਬੋ ਰੇ ॥ ਮੋ ਸਉ ਕੋਊ ਨ ਕਹੈ ਸਮਝਾਇ ॥ ਜਾ ਤੇ ਆਵਾ ਗਵਨੁ ਬਿਲਾਇ ॥੧॥ ਰਹਾਉ ॥
ਬਹੁ ਬਿਧਿ ਧਰਮ ਨਿਰੂਪੀਐ ਕਰਤਾ ਦੀਸੈ ਸਭ ਲੋਇ ॥ ਕਵਨ ਕਰਮ ਤੇ ਛੂਟੀਐ ਜਿਹ ਸਾਧੇ ਸਭ ਸਿਧਿ ਹੋਇ ॥੨॥
ਕਰਮ ਅਕਰਮ ਬੀਚਾਰੀਐ ਸੰਕਾ ਸੁਨਿ ਬੇਦ ਪੁਰਾਨ ॥ ਸੰਸਾ ਸਦ ਹਿਰਦੈ ਬਸੈ ਕਉਨੁ ਹਿਰੈ ਅਭਿਮਾਨੁ ॥੩॥
ਬਾਹਰੁ ਉਦਕਿ ਪਖਾਰੀਐ ਘਟ ਭੀਤਰਿ ਬਿਬਿਧਿ ਬਿਕਾਰ ॥ ਸੁਧ ਕਵਨ ਪਰ ਹੋਇਬੋ ਸੁਚ ਕੁੰਚਰ ਬਿਧਿ ਬਿਉਹਾਰ ॥੪॥
ਰਵਿ ਪ੍ਰਗਾਸ ਰਜਨੀ ਜਥਾ ਗਤਿ ਜਾਨਤ ਸਭ ਸੰਸਾਰ ॥ ਪਾਰਸ ਮਾਨੋ ਤਾਬੋ ਛੁਏ ਕਨਕ ਹੋਤ ਨਹੀ ਬਾਰ ॥੫॥
ਪਰਮ ਪਰਸ ਗੁਰੁ ਭੇਟੀਐ ਪੂਰਬ ਲਿਖਤ ਲਿਲਾਟ ॥ ਉਨਮਨ ਮਨ ਮਨ ਹੀ ਮਿਲੇ ਛੁਟਕਤ ਬਜਰ ਕਪਾਟ ॥੬॥
ਭਗਤਿ ਜੁਗਤਿ ਮਤਿ ਸਤਿ ਕਰੀ ਭ੍ਰਮ ਬੰਧਨ ਕਾਟਿ ਬਿਕਾਰ ॥ ਸੋਈ ਬਸਿ ਰਸਿ ਮਨ ਮਿਲੇ ਗੁਨ ਨਿਰਗੁਨ ਏਕ ਬਿਚਾਰ ॥੭॥
ਅਨਿਕ ਜਤਨ ਨਿਗ੍ਰਹ ਕੀਏ ਟਾਰੀ ਨ ਟਰੈ ਭ੍ਰਮ ਫਾਸ ॥ ਪ੍ਰੇਮ ਭਗਤਿ ਨਹੀ ਊਪਜੈ ਤਾ ਤੇ ਰਵਿਦਾਸ ਉਦਾਸ ॥੮॥੧॥

Ang 346

hau banajaaro raam ko sahaj karau bayeaapaar ||
mai raam naam dhan laadhiaa bikh laadhee sa(n)saar ||2||
auravaar paar ke dhaaneeaa likh leh aal pataal ||
moh jam dda(n)dd na laagiee tajeele sarab ja(n)jaal ||3||
jaisaa ra(n)g kasu(n)bh kaa taisaa ih sa(n)saar ||
mere ramie’ee ra(n)g majeeTh kaa kahu ravidhaas chamaar ||4||1||
gauRee poorabee ravidhaas jeeau
ikOankaar satigur prasaadh ||
koop bhario jaise dhaadhiraa kachh dhes bidhes na boojh ||
aaise meraa man bikhiaa bimohiaa kachh aaraa paar na soojh ||1||
sagal bhavan ke naikaa ik chhin dharas dhikhai jee ||1|| rahaau ||
malin bhiee mat maadhavaa teree gat lakhee na jai ||
karahu kirapaa bhram chookiee mai sumat dheh samajhai ||2||
jogeesar paaveh nahee tua gun kathan apaar ||
prem bhagat kai kaaranai kahu ravidhaas chamaar ||3||1||
gauRee bairaagan
ikOankaar satigur prasaadh ||
satajug sat tetaa jagee dhuaapar poojaachaar ||
teenau jug teenau dhiRe kal keval naam adhaar ||1||
paar kaise paibo re ||
mo sau kouoo na kahai samajhai ||
jaa te aavaa gavan bilai ||1|| rahaau ||
bahu bidh dharam niroopeeaai karataa dheesai sabh loi ||
kavan karam te chhooTeeaai jeh saadhe sabh sidh hoi ||2||
karam akaram beechaareeaai sa(n)kaa sun bedh puraan ||
sa(n)saa sadh hiradhai basai kaun hirai abhimaan ||3||
baahar udhak pakhaareeaai ghaT bheetar bibidh bikaar ||
sudh kavan par hoibo such ku(n)char bidh biauhaar ||4||
rav pragaas rajanee jathaa gat jaanat sabh sa(n)saar ||
paaras maano taabo chhue kanak hot nahee baar ||5||
param paras gur bheTeeaai poorab likhat lilaaT ||
aunaman man man hee mile chhuTakat bajar kapaaT ||6||
bhagat jugat mat sat karee bhram ba(n)dhan kaaT bikaar ||
soiee bas ras man mile gun niragun ek bichaar ||7||
anik jatan nigreh ke’ee Taaree na Tarai bhram faas ||
prem bhagat nahee uoopajai taa te ravidhaas udhaas ||8||1||