Sri Guru Granth Sahib

ਅੰਗ ੩੪੭

ੴ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰਪ੍ਰਸਾਦਿ ॥
ਰਾਗੁ ਆਸਾ ਮਹਲਾ ੧ ਘਰੁ ੧ ਸੋ ਦਰੁ ॥
ਸੋ ਦਰੁ ਤੇਰਾ ਕੇਹਾ ਸੋ ਘਰੁ ਕੇਹਾ ਜਿਤੁ ਬਹਿ ਸਰਬ ਸਮ੍ਹ੍ਹਾਲੇ ॥ ਵਾਜੇ ਤੇਰੇ ਨਾਦ ਅਨੇਕ ਅਸੰਖਾ ਕੇਤੇ ਤੇਰੇ ਵਾਵਣਹਾਰੇ ॥ ਕੇਤੇ ਤੇਰੇ ਰਾਗ ਪਰੀ ਸਿਉ ਕਹੀਅਹਿ ਕੇਤੇ ਤੇਰੇ ਗਾਵਣਹਾਰੇ ॥ ਗਾਵਨੑਿ ਤੁਧਨੋ ਪਉਣੁ ਪਾਣੀ ਬੈਸੰਤਰੁ ਗਾਵੈ ਰਾਜਾ ਧਰਮ ਦੁਆਰੇ ॥ ਗਾਵਨੑਿ ਤੁਧਨੋ ਚਿਤੁ ਗੁਪਤੁ ਲਿਖਿ ਜਾਣਨਿ ਲਿਖਿ ਲਿਖਿ ਧਰਮੁ ਵੀਚਾਰੇ ॥ ਗਾਵਨੑਿ ਤੁਧਨੋ ਈਸਰੁ ਬ੍ਰਹਮਾ ਦੇਵੀ ਸੋਹਨਿ ਤੇਰੇ ਸਦਾ ਸਵਾਰੇ ॥ ਗਾਵਨੑਿ ਤੁਧਨੋ ਇੰਦ੍ਰ ਇੰਦ੍ਰਾਸਣਿ ਬੈਠੇ ਦੇਵਤਿਆ ਦਰਿ ਨਾਲੇ ॥ ਗਾਵਨੑਿ ਤੁਧਨੋ ਸਿਧ ਸਮਾਧੀ ਅੰਦਰਿ ਗਾਵਨੑਿ ਤੁਧਨੋ ਸਾਧ ਬੀਚਾਰੇ ॥ ਗਾਵਨੑਿ ਤੁਧਨੋ ਜਤੀ ਸਤੀ ਸੰਤੋਖੀ ਗਾਵਨਿ ਤੁਧਨੋ ਵੀਰ ਕਰਾਰੇ ॥ ਗਾਵਨਿ ਤੁਧਨੋ ਪੰਡਿਤ ਪੜੇ ਰਖੀਸੁਰ ਜੁਗੁ ਜੁਗੁ ਬੇਦਾ ਨਾਲੇ ॥ ਗਾਵਨਿ ਤੁਧਨੋ ਮੋਹਣੀਆ ਮਨੁ ਮੋਹਨਿ ਸੁਰਗੁ ਮਛੁ ਪਇਆਲੇ ॥ ਗਾਵਨੑਿ ਤੁਧਨੋ ਰਤਨ ਉਪਾਏ ਤੇਰੇ ਜੇਤੇ ਅਠਸਠਿ ਤੀਰਥ ਨਾਲੇ ॥ ਗਾਵਨੑਿ ਤੁਧਨੋ ਜੋਧ ਮਹਾਬਲ ਸੂਰਾ ਗਾਵਨੑਿ ਤੁਧਨੋ ਖਾਣੀ ਚਾਰੇ ॥ ਗਾਵਨੑਿ ਤੁਧਨੋ ਖੰਡ ਮੰਡਲ ਬ੍ਰਹਮੰਡਾ ਕਰਿ ਕਰਿ ਰਖੇ ਤੇਰੇ ਧਾਰੇ ॥ ਸੇਈ ਤੁਧਨੋ ਗਾਵਨੑਿ ਜੋ ਤੁਧੁ ਭਾਵਨੑਿ ਰਤੇ ਤੇਰੇ ਭਗਤ ਰਸਾਲੇ ॥ ਹੋਰਿ ਕੇਤੇ ਤੁਧਨੋ ਗਾਵਨਿ ਸੇ ਮੈ ਚਿਤਿ ਨ ਆਵਨਿ ਨਾਨਕੁ ਕਿਆ ਬੀਚਾਰੇ ॥ ਸੋਈ ਸੋਈ ਸਦਾ ਸਚੁ ਸਾਹਿਬੁ ਸਾਚਾ ਸਾਚੀ ਨਾਈ ॥ ਹੈ ਭੀ ਹੋਸੀ ਜਾਇ ਨ ਜਾਸੀ ਰਚਨਾ ਜਿਨਿ ਰਚਾਈ ॥ ਰੰਗੀ ਰੰਗੀ ਭਾਤੀ ਜਿਨਸੀ ਮਾਇਆ ਜਿਨਿ ਉਪਾਈ ॥ ਕਰਿ ਕਰਿ ਦੇਖੈ ਕੀਤਾ ਅਪਣਾ ਜਿਉ ਤਿਸ ਦੀ ਵਡਿਆਈ ॥ ਜੋ ਤਿਸੁ ਭਾਵੈ ਸੋਈ ਕਰਸੀ ਫਿਰਿ ਹੁਕਮੁ ਨ ਕਰਣਾ ਜਾਈ ॥

Ang 347

ikOankaar sat naam karataa purakh nirabhau niravair akaal moorat ajoonee saibha(n) gur prasaadh ||
raag aasaa mahalaa pehilaa ghar pehilaa so dhar ||
so dhar teraa kehaa so ghar kehaa jit beh sarab sam(h)aale ||
vaaje tere naadh anek asa(n)khaa kete tere vaavanahaare ||
kete tere raag paree siau kahe’eeh kete tere gaavanahaare ||
gaavani(h) tudhano paun paanee baisa(n)tar gaavai raajaa dharam dhuaare ||
gaavani(h) tudhano chit gupat likh jaanan likh likh dharam veechaare ||
gaavani(h) tudhano ieesar brahamaa dhevee sohan tere sadhaa savaare ||
gaavani(h) tudhano i(n)dhr i(n)dhraasan baiThe dhevatiaa dhar naale ||
gaavani(h) tudhano sidh samaadhee a(n)dhar gaavani(h) tudhano saadh beechaare ||
gaavani(h) tudhano jatee satee sa(n)tokhee gaavan tudhano veer karaare ||
gaavan tudhano pa(n)ddit paRe rakheesur jug jug bedhaa naale ||
gaavan tudhano mohaneeaa man mohan surag machh piaale ||
gaavani(h) tudhano ratan upaae tere jete aThasaTh teerath naale ||
gaavani(h) tudhano jodh mahaabal sooraa gaavani(h) tudhano khaanee chaare ||
gaavani(h) tudhano kha(n)dd ma(n)ddal brahama(n)ddaa kar kar rakhe tere dhaare ||
seiee tudhano gaavani(h) jo tudh bhaavani(h) rate tere bhagat rasaale ||
hor kete tudhano gaavan se mai chit na aavan naanak kiaa beechaare ||
soiee soiee sadhaa sach saahib saachaa saachee naiee ||
hai bhee hosee jai na jaasee rachanaa jin rachaiee ||
ra(n)gee ra(n)gee bhaatee jinasee maiaa jin upaiee ||
kar kar dhekhai keetaa apanaa jiau tis dhee vaddiaaiee ||
jo tis bhaavai soiee karasee fir hukam na karanaa jaiee ||