Sri Guru Granth Sahib

ਅੰਗ ੩੪੯

ਕੀਮਤਿ ਪਾਇ ਨ ਕਹਿਆ ਜਾਇ ॥ ਕਹਣੈ ਵਾਲੇ ਤੇਰੇ ਰਹੇ ਸਮਾਇ ॥੧॥
ਵਡੇ ਮੇਰੇ ਸਾਹਿਬਾ ਗਹਿਰ ਗੰਭੀਰਾ ਗੁਣੀ ਗਹੀਰਾ ॥ ਕੋਈ ਨ ਜਾਣੈ ਤੇਰਾ ਕੇਤਾ ਕੇਵਡੁ ਚੀਰਾ ॥੧॥ ਰਹਾਉ ॥
ਸਭਿ ਸੁਰਤੀ ਮਿਲਿ ਸੁਰਤਿ ਕਮਾਈ ॥ ਸਭ ਕੀਮਤਿ ਮਿਲਿ ਕੀਮਤਿ ਪਾਈ ॥ ਗਿਆਨੀ ਧਿਆਨੀ ਗੁਰ ਗੁਰ ਹਾਈ ॥ ਕਹਣੁ ਨ ਜਾਈ ਤੇਰੀ ਤਿਲੁ ਵਡਿਆਈ ॥੨॥
ਸਭਿ ਸਤ ਸਭਿ ਤਪ ਸਭਿ ਚੰਗਿਆਈਆ ॥ ਸਿਧਾ ਪੁਰਖਾ ਕੀਆ ਵਡਿਆਈਆਂ ॥ ਤੁਧੁ ਵਿਣੁ ਸਿਧੀ ਕਿਨੈ ਨ ਪਾਈਆ ॥ ਕਰਮਿ ਮਿਲੈ ਨਾਹੀ ਠਾਕਿ ਰਹਾਈਆ ॥੩॥
ਆਖਣ ਵਾਲਾ ਕਿਆ ਬੇਚਾਰਾ ॥ ਸਿਫਤੀ ਭਰੇ ਤੇਰੇ ਭੰਡਾਰਾ ॥ ਜਿਸੁ ਤੂੰ ਦੇਹਿ ਤਿਸੈ ਕਿਆ ਚਾਰਾ ॥ ਨਾਨਕ ਸਚੁ ਸਵਾਰਣਹਾਰਾ ॥੪॥੧॥
ਆਸਾ ਮਹਲਾ ੧ ॥
ਆਖਾ ਜੀਵਾ ਵਿਸਰੈ ਮਰਿ ਜਾਉ ॥ ਆਖਣਿ ਅਉਖਾ ਸਾਚਾ ਨਾਉ ॥ ਸਾਚੇ ਨਾਮ ਕੀ ਲਾਗੈ ਭੂਖ ॥ ਤਿਤੁ ਭੂਖੈ ਖਾਇ ਚਲੀਅਹਿ ਦੂਖ ॥੧॥
ਸੋ ਕਿਉ ਵਿਸਰੈ ਮੇਰੀ ਮਾਇ ॥ ਸਾਚਾ ਸਾਹਿਬੁ ਸਾਚੈ ਨਾਇ ॥੧॥ ਰਹਾਉ ॥
ਸਾਚੇ ਨਾਮ ਕੀ ਤਿਲੁ ਵਡਿਆਈ ॥ ਆਖਿ ਥਕੇ ਕੀਮਤਿ ਨਹੀ ਪਾਈ ॥ ਜੇ ਸਭਿ ਮਿਲਿ ਕੈ ਆਖਣ ਪਾਹਿ ॥ ਵਡਾ ਨ ਹੋਵੈ ਘਾਟਿ ਨ ਜਾਇ ॥੨॥
ਨਾ ਓਹੁ ਮਰੈ ਨ ਹੋਵੈ ਸੋਗੁ ॥ ਦੇਂਦਾ ਰਹੈ ਨ ਚੂਕੈ ਭੋਗੁ ॥ ਗੁਣੁ ਏਹੋ ਹੋਰੁ ਨਾਹੀ ਕੋਇ ॥ ਨਾ ਕੋ ਹੋਆ ਨਾ ਕੋ ਹੋਇ ॥੩॥
ਜੇਵਡੁ ਆਪਿ ਤੇਵਡ ਤੇਰੀ ਦਾਤਿ ॥ ਜਿਨਿ ਦਿਨੁ ਕਰਿ ਕੈ ਕੀਤੀ ਰਾਤਿ ॥ ਖਸਮੁ ਵਿਸਾਰਹਿ ਤੇ ਕਮਜਾਤਿ ॥ ਨਾਨਕ ਨਾਵੈ ਬਾਝੁ ਸਨਾਤਿ ॥੪॥੨॥
ਆਸਾ ਮਹਲਾ ੧ ॥
ਜੇ ਦਰਿ ਮਾਂਗਤੁ ਕੂਕ ਕਰੇ ਮਹਲੀ ਖਸਮੁ ਸੁਣੇ ॥ ਭਾਵੈ ਧੀਰਕ ਭਾਵੈ ਧਕੇ ਏਕ ਵਡਾਈ ਦੇਇ ॥੧॥
ਜਾਣਹੁ ਜੋਤਿ ਨ ਪੂਛਹੁ ਜਾਤੀ ਆਗੈ ਜਾਤਿ ਨ ਹੇ ॥੧॥ ਰਹਾਉ ॥
ਆਪਿ ਕਰਾਏ ਆਪਿ ਕਰੇਇ ॥ ਆਪਿ ਉਲਾਮ੍ਹ੍ਹੇ ਚਿਤਿ ਧਰੇਇ ॥ ਜਾ ਤੂੰ ਕਰਣਹਾਰੁ ਕਰਤਾਰੁ ॥ ਕਿਆ ਮੁਹਤਾਜੀ ਕਿਆ ਸੰਸਾਰੁ ॥੨॥
ਆਪਿ ਉਪਾਏ ਆਪੇ ਦੇਇ ॥ ਆਪੇ ਦੁਰਮਤਿ ਮਨਹਿ ਕਰੇਇ ॥ ਗੁਰ ਪਰਸਾਦਿ ਵਸੈ ਮਨਿ ਆਇ ॥ ਦੁਖੁ ਅਨੑੇਰਾ ਵਿਚਹੁ ਜਾਇ ॥੩॥
ਸਾਚੁ ਪਿਆਰਾ ਆਪਿ ਕਰੇਇ ॥ ਅਵਰੀ ਕਉ ਸਾਚੁ ਨ ਦੇਇ ॥ ਜੇ ਕਿਸੈ ਦੇਇ ਵਖਾਣੈ ਨਾਨਕੁ ਆਗੈ ਪੂਛ ਨ ਲੇਇ ॥੪॥੩॥
ਆਸਾ ਮਹਲਾ ੧ ॥
ਤਾਲ ਮਦੀਰੇ ਘਟ ਕੇ ਘਾਟ ॥ ਦੋਲਕ ਦੁਨੀਆ ਵਾਜਹਿ ਵਾਜ ॥ ਨਾਰਦੁ ਨਾਚੈ ਕਲਿ ਕਾ ਭਾਉ ॥ ਜਤੀ ਸਤੀ ਕਹ ਰਾਖਹਿ ਪਾਉ ॥੧॥
ਨਾਨਕ ਨਾਮ ਵਿਟਹੁ ਕੁਰਬਾਣੁ ॥ ਅੰਧੀ ਦੁਨੀਆ ਸਾਹਿਬੁ ਜਾਣੁ ॥੧॥ ਰਹਾਉ ॥
ਗੁਰੂ ਪਾਸਹੁ ਫਿਰਿ ਚੇਲਾ ਖਾਇ ॥ ਤਾਮਿ ਪਰੀਤਿ ਵਸੈ ਘਰਿ ਆਇ ॥

Ang 349

keemat pai na kahiaa jai ||
kahanai vaale tere rahe samai ||1||
vadde mere saahibaa gahir ga(n)bheeraa gunee gaheeraa ||
koiee na jaanai teraa ketaa kevadd cheeraa ||1|| rahaau ||
sabh suratee mil surat kamaiee ||
sabh keemat mil keemat paiee ||
giaanee dhiaanee gur gur haiee ||
kahan na jaiee teree til vaddiaaiee ||2||
sabh sat sabh tap sabh cha(n)giaaieeaa ||
sidhaa purakhaa keeaa vaddiaaieeaa(n) ||
tudh vin sidhee kinai na paieeaa ||
karam milai naahee Thaak rahaieeaa ||3||
aakhan vaalaa kiaa bechaaraa ||
sifatee bhare tere bha(n)ddaaraa ||
jis too(n) dheh tisai kiaa chaaraa ||
naanak sach savaaranahaaraa ||4||1||
aasaa mahalaa pehilaa ||
aakhaa jeevaa visarai mar jaau ||
aakhan aaukhaa saachaa naau ||
saache naam kee laagai bhookh ||
tit bhookhai khai chale’eeh dhookh ||1||
so kiau visarai meree mai ||
saachaa saahib saachai nai ||1|| rahaau ||
saache naam kee til vaddiaaiee || aakh thake keemat nahee paiee ||
je sabh mil kai aakhan paeh ||
vaddaa na hovai ghaaT na jai ||2||
naa oh marai na hovai sog ||
dhe(n)dhaa rahai na chookai bhog ||
gun eho hor naahee koi ||
naa ko hoaa naa ko hoi ||3||
jevadd aap tevadd teree dhaat ||
jin dhin kar kai keetee raat ||
khasam visaareh te kamajaat ||
naanak naavai baajh sanaat ||4||2||
aasaa mahalaa pehilaa ||
je dhar maa(n)gat kook kare mahalee khasam sune ||
bhaavai dheerak bhaavai dhake ek vaddaiee dhei ||1||
jaanahu jot na poochhahu jaatee aagai jaat na he ||1|| rahaau ||
aap karaae aap karei ||
aap ulaam(h)e chit dharei ||
jaa too(n) karanahaar karataar ||
kiaa muhataajee kiaa sa(n)saar ||2||
aap upaae aape dhei ||
aape dhuramat maneh karei ||
gur parasaadh vasai man aai ||
dhukh an(h)eraa vichahu jai ||3||
saach piaaraa aap karei ||
avaree kau saach na dhei ||
je kisai dhei vakhaanai naanak aagai poochh na lei ||4||3||
aasaa mahalaa pehilaa ||
taal madheere ghaT ke ghaaT ||
dholak dhuneeaa vaajeh vaaj ||
naaradh naachai kal kaa bhaau ||
jatee satee keh raakheh paau ||1||
naanak naam viTahu kurabaan ||
a(n)dhee dhuneeaa saahib jaan ||1|| rahaau ||
guroo paasahu fir chelaa khai ||
taam pareet vasai ghar aai ||