Sri Guru Granth Sahib

ਅੰਗ ३५

ਮਨਮੁਖ ਜਨਮੁ ਬਿਰਥਾ ਗਇਆ ਕਿਆ ਮੁਹੁ ਦੇਸੀ ਜਾਇ ॥੩॥
ਸਭ ਕਿਛੁ ਆਪੇ ਆਪਿ ਹੈ ਹਉਮੈ ਵਿਚਿ ਕਹਨੁ ਨ ਜਾਇ ॥ ਗੁਰ ਕੈ ਸਬਦਿ ਪਛਾਣੀਐ ਦੁਖੁ ਹਉਮੈ ਵਿਚਹੁ ਗਵਾਇ ॥ ਸਤਗੁਰੁ ਸੇਵਨਿ ਆਪਣਾ ਹਉ ਤਿਨ ਕੈ ਲਾਗਉ ਪਾਇ ॥ ਨਾਨਕ ਦਰਿ ਸਚੈ ਸਚਿਆਰ ਹਹਿ ਹਉ ਤਿਨ ਬਲਿਹਾਰੈ ਜਾਉ ॥੪॥੨੧॥੫੪॥
ਸਿਰੀਰਾਗੁ ਮਹਲਾ ੩ ॥
ਜੇ ਵੇਲਾ ਵਖਤੁ ਵੀਚਾਰੀਐ ਤਾ ਕਿਤੁ ਵੇਲਾ ਭਗਤਿ ਹੋਇ ॥ ਅਨਦਿਨੁ ਨਾਮੇ ਰਤਿਆ ਸਚੇ ਸਚੀ ਸੋਇ ॥ ਇਕੁ ਤਿਲੁ ਪਿਆਰਾ ਵਿਸਰੈ ਭਗਤਿ ਕਿਨੇਹੀ ਹੋਇ ॥ ਮਨੁ ਤਨੁ ਸੀਤਲੁ ਸਾਚ ਸਿਉ ਸਾਸੁ ਨ ਬਿਰਥਾ ਕੋਇ ॥੧॥
ਮੇਰੇ ਮਨ ਹਰਿ ਕਾ ਨਾਮੁ ਧਿਆਇ ॥ ਸਾਚੀ ਭਗਤਿ ਤਾ ਥੀਐ ਜਾ ਹਰਿ ਵਸੈ ਮਨਿ ਆਇ ॥੧॥ ਰਹਾਉ ॥
ਸਹਜੇ ਖੇਤੀ ਰਾਹੀਐ ਸਚੁ ਨਾਮੁ ਬੀਜੁ ਪਾਇ ॥ ਖੇਤੀ ਜੰਮੀ ਅਗਲੀ ਮਨੂਆ ਰਜਾ ਸਹਜਿ ਸੁਭਾਇ ॥ ਗੁਰ ਕਾ ਸਬਦੁ ਅੰਮ੍ਰਿਤੁ ਹੈ ਜਿਤੁ ਪੀਤੈ ਤਿਖ ਜਾਇ ॥ ਇਹੁ ਮਨੁ ਸਾਚਾ ਸਚਿ ਰਤਾ ਸਚੇ ਰਹਿਆ ਸਮਾਇ ॥੨॥
ਆਖਣੁ ਵੇਖਣੁ ਬੋਲਣਾ ਸਬਦੇ ਰਹਿਆ ਸਮਾਇ ॥ ਬਾਣੀ ਵਜੀ ਚਹੁ ਜੁਗੀ ਸਚੋ ਸਚੁ ਸੁਣਾਇ ॥ ਹਉਮੈ ਮੇਰਾ ਰਹਿ ਗਇਆ ਸਚੈ ਲਇਆ ਮਿਲਾਇ ॥ ਤਿਨ ਕਉ ਮਹਲੁ ਹਦੂਰਿ ਹੈ ਜੋ ਸਚਿ ਰਹੇ ਲਿਵ ਲਾਇ ॥੩॥
ਨਦਰੀ ਨਾਮੁ ਧਿਆਈਐ ਵਿਣੁ ਕਰਮਾ ਪਾਇਆ ਨ ਜਾਇ ॥ ਪੂਰੈ ਭਾਗਿ ਸਤਸੰਗਤਿ ਲਹੈ ਸਤਗੁਰੁ ਭੇਟੈ ਜਿਸੁ ਆਇ ॥ ਅਨਦਿਨੁ ਨਾਮੇ ਰਤਿਆ ਦੁਖੁ ਬਿਖਿਆ ਵਿਚਹੁ ਜਾਇ ॥ ਨਾਨਕ ਸਬਦਿ ਮਿਲਾਵੜਾ ਨਾਮੇ ਨਾਮਿ ਸਮਾਇ ॥੪॥੨੨॥੫੫॥
ਸਿਰੀਰਾਗੁ ਮਹਲਾ ੩ ॥
ਆਪਣਾ ਭਉ ਤਿਨ ਪਾਇਓਨੁ ਜਿਨ ਗੁਰ ਕਾ ਸਬਦੁ ਬੀਚਾਰਿ ॥ ਸਤਸੰਗਤੀ ਸਦਾ ਮਿਲਿ ਰਹੇ ਸਚੇ ਕੇ ਗੁਣ ਸਾਰਿ ॥ ਦੁਬਿਧਾ ਮੈਲੁ ਚੁਕਾਈਅਨੁ ਹਰਿ ਰਾਖਿਆ ਉਰ ਧਾਰਿ ॥ ਸਚੀ ਬਾਣੀ ਸਚੁ ਮਨਿ ਸਚੇ ਨਾਲਿ ਪਿਆਰੁ ॥੧॥
ਮਨ ਮੇਰੇ ਹਉਮੈ ਮੈਲੁ ਭਰ ਨਾਲਿ ॥ ਹਰਿ ਨਿਰਮਲੁ ਸਦਾ ਸੋਹਣਾ ਸਬਦਿ ਸਵਾਰਣਹਾਰੁ ॥੧॥ ਰਹਾਉ ॥
ਸਚੈ ਸਬਦਿ ਮਨੁ ਮੋਹਿਆ ਪ੍ਰਭਿ ਆਪੇ ਲਏ ਮਿਲਾਇ ॥ ਅਨਦਿਨੁ ਨਾਮੇ ਰਤਿਆ ਜੋਤੀ ਜੋਤਿ ਸਮਾਇ ॥ ਜੋਤੀ ਹੂ ਪ੍ਰਭੁ ਜਾਪਦਾ ਬਿਨੁ ਸਤਗੁਰ ਬੂਝ ਨ ਪਾਇ ॥ ਜਿਨ ਕਉ ਪੂਰਬਿ ਲਿਖਿਆ ਸਤਗੁਰੁ ਭੇਟਿਆ ਤਿਨ ਆਇ ॥੨॥
ਵਿਣੁ ਨਾਵੈ ਸਭ ਡੁਮਣੀ ਦੂਜੈ ਭਾਇ ਖੁਆਇ ॥ ਤਿਸੁ ਬਿਨੁ ਘੜੀ ਨ ਜੀਵਦੀ ਦੁਖੀ ਰੈਣਿ ਵਿਹਾਇ ॥ ਭਰਮਿ ਭੁਲਾਣਾ ਅੰਧੁਲਾ ਫਿਰਿ ਫਿਰਿ ਆਵੈ ਜਾਇ ॥ ਨਦਰਿ ਕਰੇ ਪ੍ਰਭੁ ਆਪਣੀ ਆਪੇ ਲਏ ਮਿਲਾਇ ॥੩॥

Ang 35

manmukh janam birathaa giaa kiaa muh dhesee jai ||3||
sabh kichh aape aap hai haumai vich kahan na jai ||
gur kai sabadh pachhaaneeaai dhukh haumai vichahu gavai ||
satagur sevan aapanaa hau tin kai laagau pai ||
naanak dhar sachai sachiaar heh hau tin balihaarai jaau ||4||21||54||
sireeraag mahalaa teejaa ||
je velaa vakhat veechaareeaai taa kit velaa bhagat hoi ||
anadhin naame ratiaa sache sachee soi ||
eik til piaaraa visarai bhagat kinehee hoi ||
man tan seetal saach siau saas na birathaa koi ||1||
mere man har kaa naam dhiaai ||
saachee bhagat taa theeaai jaa har vasai man aai ||1|| rahaau ||
sahaje khetee raaheeaai sach naam beej pai ||
khetee ja(n)mee agalee manooaa rajaa sahaj subhai ||
gur kaa sabadh a(n)mrit hai jit peetai tikh jai ||
eih man saachaa sach rataa sache rahiaa samai ||2||
aakhan vekhan bolanaa sabadhe rahiaa samai ||
baanee vajee chahu jugee sacho sach sunai ||
haumai meraa reh giaa sachai liaa milai ||
tin kau mahal hadhoor hai jo sach rahe liv lai ||3||
nadharee naam dhiaaieeaai vin karamaa paiaa na jai ||
poorai bhaag satasa(n)gat lahai satagur bheTai jis aai ||
anadhin naame ratiaa dhukh bikhiaa vichahu jai ||
naanak sabadh milaavaRaa naame naam samai ||4||22||55||
sireeraag mahalaa teejaa ||
aapanaa bhau tin paion jin gur kaa sabadh beechaar ||
satasa(n)gatee sadhaa mil rahe sache ke gun saar ||
dhubidhaa mail chukaieean har raakhiaa ur dhaar ||
sachee baanee sach man sache naal piaar ||1||
man mere haumai mail bhar naal ||
har niramal sadhaa sohanaa sabadh savaaranahaar ||1|| rahaau ||
sachai sabadh man mohiaa prabh aape le milai ||
anadhin naame ratiaa jotee jot samai ||
jotee hoo prabh jaapadhaa bin satagur boojh na pai ||
jin kau poorab likhiaa satagur bheTiaa tin aai ||2||
vin naavai sabh ddumanee dhoojai bhai khuaai ||
tis bin ghaRee na jeevadhee dhukhee rain vihai ||
bharam bhulaanaa a(n)dhulaa fir fir aavai jai ||
nadhar kare prabh aapanee aape le milai ||3||