ਕਹੈ ਨਾਨਕੁ ਛਪੈ ਕਿਉ ਛਪਿਆ ਏਕੀ ਏਕੀ ਵੰਡਿ ਦੀਆ ॥੪॥੭॥
ਆਸਾ ਮਹਲਾ ੧ ॥
ਕਰਮ ਕਰਤੂਤਿ ਬੇਲਿ ਬਿਸਥਾਰੀ ਰਾਮ ਨਾਮੁ ਫਲੁ ਹੂਆ ॥ ਤਿਸੁ ਰੂਪੁ ਨ ਰੇਖ ਅਨਾਹਦੁ ਵਾਜੈ ਸਬਦੁ ਨਿਰੰਜਨਿ ਕੀਆ ॥੧॥
ਕਰੇ ਵਖਿਆਣੁ ਜਾਣੈ ਜੇ ਕੋਈ ॥ ਅੰਮ੍ਰਿਤੁ ਪੀਵੈ ਸੋਈ ॥੧॥ ਰਹਾਉ ॥
ਜਿਨੑ ਪੀਆ ਸੇ ਮਸਤ ਭਏ ਹੈ ਤੂਟੇ ਬੰਧਨ ਫਾਹੇ ॥ ਜੋਤੀ ਜੋਤਿ ਸਮਾਣੀ ਭੀਤਰਿ ਤਾ ਛੋਡੇ ਮਾਇਆ ਕੇ ਲਾਹੇ ॥੨॥
ਸਰਬ ਜੋਤਿ ਰੂਪੁ ਤੇਰਾ ਦੇਖਿਆ ਸਗਲ ਭਵਨ ਤੇਰੀ ਮਾਇਆ ॥ ਰਾਰੈ ਰੂਪਿ ਨਿਰਾਲਮੁ ਬੈਠਾ ਨਦਰਿ ਕਰੇ ਵਿਚਿ ਛਾਇਆ ॥੩॥
ਬੀਣਾ ਸਬਦੁ ਵਜਾਵੈ ਜੋਗੀ ਦਰਸਨਿ ਰੂਪਿ ਅਪਾਰਾ ॥ ਸਬਦਿ ਅਨਾਹਦਿ ਸੋ ਸਹੁ ਰਾਤਾ ਨਾਨਕੁ ਕਹੈ ਵਿਚਾਰਾ ॥੪॥੮॥
ਆਸਾ ਮਹਲਾ ੧ ॥
ਮੈ ਗੁਣ ਗਲਾ ਕੇ ਸਿਰਿ ਭਾਰ ॥ ਗਲੀ ਗਲਾ ਸਿਰਜਣਹਾਰ ॥ ਖਾਣਾ ਪੀਣਾ ਹਸਣਾ ਬਾਦਿ ॥ ਜਬ ਲਗੁ ਰਿਦੈ ਨ ਆਵਹਿ ਯਾਦਿ ॥੧॥
ਤਉ ਪਰਵਾਹ ਕੇਹੀ ਕਿਆ ਕੀਜੈ ॥ ਜਨਮਿ ਜਨਮਿ ਕਿਛੁ ਲੀਜੀ ਲੀਜੈ ॥੧॥ ਰਹਾਉ ॥
ਮਨ ਕੀ ਮਤਿ ਮਤਾਗਲੁ ਮਤਾ ॥ ਜੋ ਕਿਛੁ ਬੋਲੀਐ ਸਭੁ ਖਤੋ ਖਤਾ ॥ ਕਿਆ ਮੁਹੁ ਲੈ ਕੀਚੈ ਅਰਦਾਸਿ ॥ ਪਾਪੁ ਪੁੰਨੁ ਦੁਇ ਸਾਖੀ ਪਾਸਿ ॥੨॥
ਜੈਸਾ ਤੂੰ ਕਰਹਿ ਤੈਸਾ ਕੋ ਹੋਇ ॥ ਤੁਝ ਬਿਨੁ ਦੂਜਾ ਨਾਹੀ ਕੋਇ ॥ ਜੇਹੀ ਤੂੰ ਮਤਿ ਦੇਹਿ ਤੇਹੀ ਕੋ ਪਾਵੈ ॥ ਤੁਧੁ ਆਪੇ ਭਾਵੈ ਤਿਵੈ ਚਲਾਵੈ ॥੩॥
ਰਾਗ ਰਤਨ ਪਰੀਆ ਪਰਵਾਰ ॥ ਤਿਸੁ ਵਿਚਿ ਉਪਜੈ ਅੰਮ੍ਰਿਤੁ ਸਾਰ ॥ ਨਾਨਕ ਕਰਤੇ ਕਾ ਇਹੁ ਧਨੁ ਮਾਲੁ ॥ ਜੇ ਕੋ ਬੂਝੈ ਏਹੁ ਬੀਚਾਰੁ ॥੪॥੯॥
ਆਸਾ ਮਹਲਾ ੧ ॥
ਕਰਿ ਕਿਰਪਾ ਅਪਨੈ ਘਰਿ ਆਇਆ ਤਾ ਮਿਲਿ ਸਖੀਆ ਕਾਜੁ ਰਚਾਇਆ ॥ ਖੇਲੁ ਦੇਖਿ ਮਨਿ ਅਨਦੁ ਭਇਆ ਸਹੁ ਵੀਆਹਣ ਆਇਆ ॥੧॥
ਗਾਵਹੁ ਗਾਵਹੁ ਕਾਮਣੀ ਬਿਬੇਕ ਬੀਚਾਰੁ ॥ ਹਮਰੈ ਘਰਿ ਆਇਆ ਜਗਜੀਵਨੁ ਭਤਾਰੁ ॥੧॥ ਰਹਾਉ ॥
ਗੁਰੂ ਦੁਆਰੈ ਹਮਰਾ ਵੀਆਹੁ ਜਿ ਹੋਆ ਜਾਂ ਸਹੁ ਮਿਲਿਆ ਤਾਂ ਜਾਨਿਆ ॥ ਤਿਹੁ ਲੋਕਾ ਮਹਿ ਸਬਦੁ ਰਵਿਆ ਹੈ ਆਪੁ ਗਇਆ ਮਨੁ ਮਾਨਿਆ ॥੨॥
ਆਪਣਾ ਕਾਰਜੁ ਆਪਿ ਸਵਾਰੇ ਹੋਰਨਿ ਕਾਰਜੁ ਨ ਹੋਈ ॥ ਜਿਤੁ ਕਾਰਜਿ ਸਤੁ ਸੰਤੋਖੁ ਦਇਆ ਧਰਮੁ ਹੈ ਗੁਰਮੁਖਿ ਬੂਝੈ ਕੋਈ ॥੩॥
ਭਨਤਿ ਨਾਨਕੁ ਸਭਨਾ ਕਾ ਪਿਰੁ ਏਕੋ ਸੋਇ ॥ ਜਿਸ ਨੋ ਨਦਰਿ ਕਰੇ ਸਾ ਸੋਹਾਗਣਿ ਹੋਇ ॥੪॥੧੦॥
ਆਸਾ ਮਹਲਾ ੧ ॥
ਗ੍ਰਿਹੁ ਬਨੁ ਸਮਸਰਿ ਸਹਜਿ ਸੁਭਾਇ ॥ ਦੁਰਮਤਿ ਗਤੁ ਭਈ ਕੀਰਤਿ ਠਾਇ ॥ ਸਚ ਪਉੜੀ ਸਾਚਉ ਮੁਖਿ ਨਾਂਉ ॥
kahai naanak chhapai kiau chhapiaa ekee ekee va(n)dd dheeaa ||4||7||
aasaa mahalaa pehilaa ||
karam karatoot bel bisathaaree raam naam fal hooaa ||
tis roop na rekh anaahadh vaajai sabadh nira(n)jan keeaa ||1||
kare vakhiaan jaanai je koiee ||
a(n)mrit peevai soiee ||1|| rahaau ||
jin(h) peeaa se masat bhe hai tooTe ba(n)dhan faahe ||
jotee jot samaanee bheetar taa chhodde maiaa ke laahe ||2||
sarab jot roop teraa dhekhiaa sagal bhavan teree maiaa ||
raarai roop niraalam baiThaa nadhar kare vich chhaiaa ||3||
beenaa sabadh vajaavai jogee dharasan roop apaaraa ||
sabadh anaahadh so sahu raataa naanak kahai vichaaraa ||4||8||
aasaa mahalaa pehilaa ||
mai gun galaa ke sir bhaar ||
galee galaa sirajanahaar ||
khaanaa peenaa hasanaa baadh ||
jab lag ridhai na aaveh yaadh ||1||
tau paravaeh kehee kiaa keejai ||
janam janam kichh leejee leejai ||1|| rahaau ||
man kee mat mataagal mataa ||
jo kichh boleeaai sabh khato khataa ||
kiaa muh lai keechai aradhaas ||
paap pu(n)n dhui saakhee paas ||2||
jaisaa too(n) kareh taisaa ko hoi ||
tujh bin dhoojaa naahee koi ||
jehee too(n) mat dheh tehee ko paavai ||
tudh aape bhaavai tivai chalaavai ||3||
raag ratan pareeaa paravaar ||
tis vich upajai a(n)mrit saar ||
naanak karate kaa ih dhan maal ||
je ko boojhai eh beechaar ||4||9||
aasaa mahalaa pehilaa ||
kar kirapaa apanai ghar aaiaa taa mil sakheeaa kaaj rachaiaa ||
khel dhekh man anadh bhiaa sahu veeaahan aaiaa ||1||
gaavahu gaavahu kaamanee bibek beechaar ||
hamarai ghar aaiaa jagajeevan bhataar ||1|| rahaau ||
guroo dhuaarai hamaraa veeaahu j hoaa jaa(n) sahu miliaa taa(n) jaaniaa ||
tih lokaa meh sabadh raviaa hai aap giaa man maaniaa ||2||
aapanaa kaaraj aap savaare horan kaaraj na hoiee ||
jit kaaraj sat sa(n)tokh dhiaa dharam hai gurmukh boojhai koiee ||3||
bhanat naanak sabhanaa kaa pir eko soi ||
jis no nadhar kare saa sohaagan hoi ||4||10||
aasaa mahalaa pehilaa ||
girahu ban samasar sahaj subhai ||
dhuramat gat bhiee keerat Thai ||
sach pauRee saachau mukh naa(n)au ||