ਗੁਰ ਪਰਸਾਦੀ ਹਰਿ ਰਸੁ ਪਾਇਆ ਨਾਮੁ ਪਦਾਰਥੁ ਨਉ ਨਿਧਿ ਪਾਈ ॥੧॥ ਰਹਾਉ ॥
ਕਰਮ ਧਰਮ ਸਚੁ ਸਾਚਾ ਨਾਉ ॥ ਤਾ ਕੈ ਸਦ ਬਲਿਹਾਰੈ ਜਾਉ ॥ ਜੋ ਹਰਿ ਰਾਤੇ ਸੇ ਜਨ ਪਰਵਾਣੁ ॥ ਤਿਨ ਕੀ ਸੰਗਤਿ ਪਰਮ ਨਿਧਾਨੁ ॥੨॥
ਹਰਿ ਵਰੁ ਜਿਨਿ ਪਾਇਆ ਧਨ ਨਾਰੀ ॥ ਹਰਿ ਸਿਉ ਰਾਤੀ ਸਬਦੁ ਵੀਚਾਰੀ ॥ ਆਪਿ ਤਰੈ ਸੰਗਤਿ ਕੁਲ ਤਾਰੈ ॥ ਸਤਿਗੁਰੁ ਸੇਵਿ ਤਤੁ ਵੀਚਾਰੈ ॥੩॥
ਹਮਰੀ ਜਾਤਿ ਪਤਿ ਸਚੁ ਨਾਉ ॥ ਕਰਮ ਧਰਮ ਸੰਜਮੁ ਸਤ ਭਾਉ ॥ ਨਾਨਕ ਬਖਸੇ ਪੂਛ ਨ ਹੋਇ ॥ ਦੂਜਾ ਮੇਟੇ ਏਕੋ ਸੋਇ ॥੪॥੧੪॥
ਆਸਾ ਮਹਲਾ ੧ ॥
ਇਕਿ ਆਵਹਿ ਇਕਿ ਜਾਵਹਿ ਆਈ ॥ ਇਕਿ ਹਰਿ ਰਾਤੇ ਰਹਹਿ ਸਮਾਈ ॥ ਇਕਿ ਧਰਨਿ ਗਗਨ ਮਹਿ ਠਉਰ ਨ ਪਾਵਹਿ ॥ ਸੇ ਕਰਮਹੀਣ ਹਰਿ ਨਾਮੁ ਨ ਧਿਆਵਹਿ ॥੧॥
ਗੁਰ ਪੂਰੇ ਤੇ ਗਤਿ ਮਿਤਿ ਪਾਈ ॥ ਇਹੁ ਸੰਸਾਰੁ ਬਿਖੁ ਵਤ ਅਤਿ ਭਉਜਲੁ ਗੁਰ ਸਬਦੀ ਹਰਿ ਪਾਰਿ ਲੰਘਾਈ ॥੧॥ ਰਹਾਉ ॥
ਜਿਨੑ ਕਉ ਆਪਿ ਲਏ ਪ੍ਰਭੁ ਮੇਲਿ ॥ ਤਿਨ ਕਉ ਕਾਲੁ ਨ ਸਾਕੈ ਪੇਲਿ ॥ ਗੁਰਮੁਖਿ ਨਿਰਮਲ ਰਹਹਿ ਪਿਆਰੇ ॥ ਜਿਉ ਜਲ ਅੰਭ ਊਪਰਿ ਕਮਲ ਨਿਰਾਰੇ ॥੨॥
ਬੁਰਾ ਭਲਾ ਕਹੁ ਕਿਸ ਨੋ ਕਹੀਐ ॥ ਦੀਸੈ ਬ੍ਰਹਮੁ ਗੁਰਮੁਖਿ ਸਚੁ ਲਹੀਐ ॥ ਅਕਥੁ ਕਥਉ ਗੁਰਮਤਿ ਵੀਚਾਰੁ ॥ ਮਿਲਿ ਗੁਰ ਸੰਗਤਿ ਪਾਵਉ ਪਾਰੁ ॥੩॥
ਸਾਸਤ ਬੇਦ ਸਿੰਮ੍ਰਿਤਿ ਬਹੁ ਭੇਦ ॥ ਅਠਸਠਿ ਮਜਨੁ ਹਰਿ ਰਸੁ ਰੇਦ ॥ ਗੁਰਮੁਖਿ ਨਿਰਮਲੁ ਮੈਲੁ ਨ ਲਾਗੈ ॥ ਨਾਨਕ ਹਿਰਦੈ ਨਾਮੁ ਵਡੇ ਧੁਰਿ ਭਾਗੈ ॥੪॥੧੫॥
ਆਸਾ ਮਹਲਾ ੧ ॥
ਨਿਵਿ ਨਿਵਿ ਪਾਇ ਲਗਉ ਗੁਰ ਅਪੁਨੇ ਆਤਮ ਰਾਮੁ ਨਿਹਾਰਿਆ ॥ ਕਰਤ ਬੀਚਾਰੁ ਹਿਰਦੈ ਹਰਿ ਰਵਿਆ ਹਿਰਦੈ ਦੇਖਿ ਬੀਚਾਰਿਆ ॥੧॥
ਬੋਲਹੁ ਰਾਮੁ ਕਰੇ ਨਿਸਤਾਰਾ ॥ ਗੁਰ ਪਰਸਾਦਿ ਰਤਨੁ ਹਰਿ ਲਾਭੈ ਮਿਟੈ ਅਗਿਆਨੁ ਹੋਇ ਉਜੀਆਰਾ ॥੧॥ ਰਹਾਉ ॥
ਰਵਨੀ ਰਵੈ ਬੰਧਨ ਨਹੀ ਤੂਟਹਿ ਵਿਚਿ ਹਉਮੈ ਭਰਮੁ ਨ ਜਾਈ ॥ ਸਤਿਗੁਰੁ ਮਿਲੈ ਤ ਹਉਮੈ ਤੂਟੈ ਤਾ ਕੋ ਲੇਖੈ ਪਾਈ ॥੨॥
ਹਰਿ ਹਰਿ ਨਾਮੁ ਭਗਤਿ ਪ੍ਰਿਅ ਪ੍ਰੀਤਮੁ ਸੁਖ ਸਾਗਰੁ ਉਰ ਧਾਰੇ ॥ ਭਗਤਿ ਵਛਲੁ ਜਗਜੀਵਨੁ ਦਾਤਾ ਮਤਿ ਗੁਰਮਤਿ ਹਰਿ ਨਿਸਤਾਰੇ ॥੩॥
ਮਨ ਸਿਉ ਜੂਝਿ ਮਰੈ ਪ੍ਰਭੁ ਪਾਏ ਮਨਸਾ ਮਨਹਿ ਸਮਾਏ ॥ ਨਾਨਕ ਕ੍ਰਿਪਾ ਕਰੇ ਜਗਜੀਵਨੁ ਸਹਜ ਭਾਇ ਲਿਵ ਲਾਏ ॥੪॥੧੬॥
ਆਸਾ ਮਹਲਾ ੧ ॥
ਕਿਸ ਕਉ ਕਹਹਿ ਸੁਣਾਵਹਿ ਕਿਸ ਕਉ ਕਿਸੁ ਸਮਝਾਵਹਿ ਸਮਝਿ ਰਹੇ ॥ ਕਿਸੈ ਪੜਾਵਹਿ ਪੜਿ ਗੁਣਿ ਬੂਝੇ ਸਤਿਗੁਰ ਸਬਦਿ ਸੰਤੋਖਿ ਰਹੇ ॥੧॥
gur parasaadhee har ras paiaa naam padhaarath nau nidh paiee ||1|| rahaau ||
karam dharam sach saachaa naau ||
taa kai sadh balihaarai jaau ||
jo har raate se jan paravaan ||
tin kee sa(n)gat param nidhaan ||2||
har var jin paiaa dhan naaree ||
har siau raatee sabadh veechaaree ||
aap tarai sa(n)gat kul taarai ||
satigur sev tat veechaarai ||3||
hamaree jaat pat sach naau ||
karam dharam sa(n)jam sat bhaau ||
naanak bakhase poochh na hoi ||
dhoojaa meTe eko soi ||4||14||
aasaa mahalaa pehilaa ||
eik aaveh ik jaaveh aaiee ||
eik har raate raheh samaiee ||
eik dharan gagan meh Thaur na paaveh ||
se karamaheen har naam na dhiaaveh ||1||
gur poore te gat mit paiee ||
eih sa(n)saar bikh vat at bhaujal gur sabadhee har paar la(n)ghaiee ||1|| rahaau ||
jin(h) kau aap le prabh mel ||
tin kau kaal na saakai pel ||
gurmukh niramal raheh piaare ||
jiau jal a(n)bh uoopar kamal niraare ||2||
buraa bhalaa kahu kis no kaheeaai ||
dheesai braham gurmukh sach laheeaai ||
akath kathau gurmat veechaar ||
mil gur sa(n)gat paavau paar ||3||
saasat bedh si(n)mirat bahu bhedh ||
aThasaTh majan har ras redh ||
gurmukh niramal mail na laagai ||
naanak hiradhai naam vadde dhur bhaagai ||4||15||
aasaa mahalaa pehilaa ||
niv niv pai lagau gur apune aatam raam nihaariaa ||
karat beechaar hiradhai har raviaa hiradhai dhekh beechaariaa ||1||
bolahu raam kare nisataaraa ||
gur parasaadh ratan har laabhai miTai agiaan hoi ujeeaaraa ||1|| rahaau ||
ravanee ravai ba(n)dhan nahee tooTeh vich haumai bharam na jaiee ||
satigur milai ta haumai tooTai taa ko lekhai paiee ||2||
har har naam bhagat pria preetam sukh saagar ur dhaare ||
bhagat vachhal jagajeevan dhaataa mat gurmat har nisataare ||3||
man siau joojh marai prabh paae manasaa maneh samaae ||
naanak kirapaa kare jagajeevan sahaj bhai liv laae ||4||16||
aasaa mahalaa pehilaa ||
kis kau kaheh sunaaveh kis kau kis samajhaaveh samajh rahe ||
kisai paRaaveh paR gun boojhe satigur sabadh sa(n)tokh rahe ||1||