ਐਸਾ ਗੁਰਮਤਿ ਰਮਤੁ ਸਰੀਰਾ ॥ ਹਰਿ ਭਜੁ ਮੇਰੇ ਮਨ ਗਹਿਰ ਗੰਭੀਰਾ ॥੧॥ ਰਹਾਉ ॥
ਅਨਤ ਤਰੰਗ ਭਗਤਿ ਹਰਿ ਰੰਗਾ ॥ ਅਨਦਿਨੁ ਸੂਚੇ ਹਰਿ ਗੁਣ ਸੰਗਾ ॥ ਮਿਥਿਆ ਜਨਮੁ ਸਾਕਤ ਸੰਸਾਰਾ ॥ ਰਾਮ ਭਗਤਿ ਜਨੁ ਰਹੈ ਨਿਰਾਰਾ ॥੨॥
ਸੂਚੀ ਕਾਇਆ ਹਰਿ ਗੁਣ ਗਾਇਆ ॥ ਆਤਮੁ ਚੀਨਿ ਰਹੈ ਲਿਵ ਲਾਇਆ ॥ ਆਦਿ ਅਪਾਰੁ ਅਪਰੰਪਰੁ ਹੀਰਾ ॥ ਲਾਲਿ ਰਤਾ ਮੇਰਾ ਮਨੁ ਧੀਰਾ ॥੩॥
ਕਥਨੀ ਕਹਹਿ ਕਹਹਿ ਸੇ ਮੂਏ ॥ ਸੋ ਪ੍ਰਭੁ ਦੂਰਿ ਨਾਹੀ ਪ੍ਰਭੁ ਤੂੰ ਹੈ ॥ ਸਭੁ ਜਗੁ ਦੇਖਿਆ ਮਾਇਆ ਛਾਇਆ ॥ ਨਾਨਕ ਗੁਰਮਤਿ ਨਾਮੁ ਧਿਆਇਆ ॥੪॥੧੭॥
ਆਸਾ ਮਹਲਾ ੧ ਤਿਤੁਕਾ ॥
ਕੋਈ ਭੀਖਕੁ ਭੀਖਿਆ ਖਾਇ ॥ ਕੋਈ ਰਾਜਾ ਰਹਿਆ ਸਮਾਇ ॥ ਕਿਸ ਹੀ ਮਾਨੁ ਕਿਸੈ ਅਪਮਾਨੁ ॥ ਢਾਹਿ ਉਸਾਰੇ ਧਰੇ ਧਿਆਨੁ ॥ ਤੁਝ ਤੇ ਵਡਾ ਨਾਹੀ ਕੋਇ ॥ ਕਿਸੁ ਵੇਖਾਲੀ ਚੰਗਾ ਹੋਇ ॥੧॥
ਮੈ ਤਾਂ ਨਾਮੁ ਤੇਰਾ ਆਧਾਰੁ ॥ ਤੂੰ ਦਾਤਾ ਕਰਣਹਾਰੁ ਕਰਤਾਰੁ ॥੧॥ ਰਹਾਉ ॥
ਵਾਟ ਨ ਪਾਵਉ ਵੀਗਾ ਜਾਉ ॥ ਦਰਗਹ ਬੈਸਣ ਨਾਹੀ ਥਾਉ ॥ ਮਨ ਕਾ ਅੰਧੁਲਾ ਮਾਇਆ ਕਾ ਬੰਧੁ ॥ ਖੀਨ ਖਰਾਬੁ ਹੋਵੈ ਨਿਤ ਕੰਧੁ ॥ ਖਾਣ ਜੀਵਣ ਕੀ ਬਹੁਤੀ ਆਸ ॥ ਲੇਖੈ ਤੇਰੈ ਸਾਸ ਗਿਰਾਸ ॥੨॥
ਅਹਿਨਿਸਿ ਅੰਧੁਲੇ ਦੀਪਕੁ ਦੇਇ ॥ ਭਉਜਲ ਡੂਬਤ ਚਿੰਤ ਕਰੇਇ ॥ ਕਹਹਿ ਸੁਣਹਿ ਜੋ ਮਾਨਹਿ ਨਾਉ ॥ ਹਉ ਬਲਿਹਾਰੈ ਤਾ ਕੈ ਜਾਉ ॥ ਨਾਨਕੁ ਏਕ ਕਹੈ ਅਰਦਾਸਿ ॥ ਜੀਉ ਪਿੰਡੁ ਸਭੁ ਤੇਰੈ ਪਾਸਿ ॥੩॥
ਜਾਂ ਤੂੰ ਦੇਹਿ ਜਪੀ ਤੇਰਾ ਨਾਉ ॥ ਦਰਗਹ ਬੈਸਣ ਹੋਵੈ ਥਾਉ ॥ ਜਾਂ ਤੁਧੁ ਭਾਵੈ ਤਾ ਦੁਰਮਤਿ ਜਾਇ ॥ ਗਿਆਨ ਰਤਨੁ ਮਨਿ ਵਸੈ ਆਇ ॥ ਨਦਰਿ ਕਰੇ ਤਾ ਸਤਿਗੁਰੁ ਮਿਲੈ ॥ ਪ੍ਰਣਵਤਿ ਨਾਨਕੁ ਭਵਜਲੁ ਤਰੈ ॥੪॥੧੮॥
ਆਸਾ ਮਹਲਾ ੧ ਪੰਚਪਦੇ ॥
ਦੁਧ ਬਿਨੁ ਧੇਨੁ ਪੰਖ ਬਿਨੁ ਪੰਖੀ ਜਲ ਬਿਨੁ ਉਤਭੁਜ ਕਾਮਿ ਨਾਹੀ ॥ ਕਿਆ ਸੁਲਤਾਨੁ ਸਲਾਮ ਵਿਹੂਣਾ ਅੰਧੀ ਕੋਠੀ ਤੇਰਾ ਨਾਮੁ ਨਾਹੀ ॥੧॥
ਕੀ ਵਿਸਰਹਿ ਦੁਖੁ ਬਹੁਤਾ ਲਾਗੈ ॥ ਦੁਖੁ ਲਾਗੈ ਤੂੰ ਵਿਸਰੁ ਨਾਹੀ ॥੧॥ ਰਹਾਉ ॥
ਅਖੀ ਅੰਧੁ ਜੀਭ ਰਸੁ ਨਾਹੀ ਕੰਨੀ ਪਵਣੁ ਨ ਵਾਜੈ ॥ ਚਰਣੀ ਚਲੈ ਪਜੂਤਾ ਆਗੈ ਵਿਣੁ ਸੇਵਾ ਫਲ ਲਾਗੇ ॥੨॥
ਅਖਰ ਬਿਰਖ ਬਾਗ ਭੁਇ ਚੋਖੀ ਸਿੰਚਿਤ ਭਾਉ ਕਰੇਹੀ ॥ ਸਭਨਾ ਫਲੁ ਲਾਗੈ ਨਾਮੁ ਏਕੋ ਬਿਨੁ ਕਰਮਾ ਕੈਸੇ ਲੇਹੀ ॥੩॥
ਜੇਤੇ ਜੀਅ ਤੇਤੇ ਸਭਿ ਤੇਰੇ ਵਿਣੁ ਸੇਵਾ ਫਲੁ ਕਿਸੈ ਨਾਹੀ ॥ ਦੁਖੁ ਸੁਖੁ ਭਾਣਾ ਤੇਰਾ ਹੋਵੈ ਵਿਣੁ ਨਾਵੈ ਜੀਉ ਰਹੈ ਨਾਹੀ ॥੪॥
ਮਤਿ ਵਿਚਿ ਮਰਣੁ ਜੀਵਣੁ ਹੋਰੁ ਕੈਸਾ ਜਾ ਜੀਵਾ ਤਾਂ ਜੁਗਤਿ ਨਾਹੀ ॥
aaisaa gurmat ramat sareeraa ||
har bhaj mere man gahir ga(n)bheeraa ||1|| rahaau ||
anat tara(n)g bhagat har ra(n)gaa ||
anadhin sooche har gun sa(n)gaa ||
mithiaa janam saakat sa(n)saaraa ||
raam bhagat jan rahai niraaraa ||2||
soochee kaiaa har gun gaiaa ||
aatam cheen rahai liv laiaa ||
aadh apaar apara(n)par heeraa ||
laal rataa meraa man dheeraa ||3||
kathanee kaheh kaheh se mooe ||
so prabh dhoor naahee prabh too(n) hai ||
sabh jag dhekhiaa maiaa chhaiaa ||
naanak gurmat naam dhiaaiaa ||4||17||
aasaa mahalaa pehilaa titukaa ||
koiee bheekhak bheekhiaa khai ||
koiee raajaa rahiaa samai ||
kis hee maan kisai apamaan ||
ddaeh usaare dhare dhiaan ||
tujh te vaddaa naahee koi ||
kis vekhaalee cha(n)gaa hoi ||1||
mai taa(n) naam teraa aadhaar ||
too(n) dhaataa karanahaar karataar ||1|| rahaau ||
vaaT na paavau veegaa jaau ||
dharageh baisan naahee thaau ||
man kaa a(n)dhulaa maiaa kaa ba(n)dh ||
kheen kharaab hovai nit ka(n)dh ||
khaan jeevan kee bahutee aas ||
lekhai terai saas giraas ||2||
ahinis a(n)dhule dheepak dhei ||
bhaujal ddoobat chi(n)t karei ||
kaheh suneh jo maaneh naau || hau balihaarai taa kai jaau ||
naanak ek kahai aradhaas ||
jeeau pi(n)dd sabh terai paas ||3||
jaa(n) too(n) dheh japee teraa naau ||
dharageh baisan hovai thaau ||
jaa(n) tudh bhaavai taa dhuramat jai ||
giaan ratan man vasai aai ||
nadhar kare taa satigur milai ||
pranavat naanak bhavajal tarai ||4||18||
aasaa mahalaa pehilaa pa(n)chapadhe ||
dhudh bin dhen pa(n)kh bin pa(n)khee jal bin utabhuj kaam naahee ||
kiaa sulataan salaam vihoonaa a(n)dhee koThee teraa naam naahee ||1||
kee visareh dhukh bahutaa laagai ||
dhukh laagai too(n) visar naahee ||1|| rahaau ||
akhee a(n)dh jeebh ras naahee ka(n)nee pavan na vaajai ||
charanee chalai pajootaa aagai vin sevaa fal laage ||2||
akhar birakh baag bhui chokhee si(n)chit bhaau karehee ||
sabhanaa fal laagai naam eko bin karamaa kaise lehee ||3||
jete jeea tete sabh tere vin sevaa fal kisai naahee ||
dhukh sukh bhaanaa teraa hovai vin naavai jeeau rahai naahee ||4||
mat vich maran jeevan hor kaisaa jaa jeevaa taa(n) jugat naahee ||