ਕਹੈ ਨਾਨਕੁ ਜੀਵਾਲੇ ਜੀਆ ਜਹ ਭਾਵੈ ਤਹ ਰਾਖੁ ਤੁਹੀ ॥੫॥੧੯॥
ਆਸਾ ਮਹਲਾ ੧ ॥
ਕਾਇਆ ਬ੍ਰਹਮਾ ਮਨੁ ਹੈ ਧੋਤੀ ॥ ਗਿਆਨੁ ਜਨੇਊ ਧਿਆਨੁ ਕੁਸਪਾਤੀ ॥ ਹਰਿ ਨਾਮਾ ਜਸੁ ਜਾਚਉ ਨਾਉ ॥ ਗੁਰ ਪਰਸਾਦੀ ਬ੍ਰਹਮਿ ਸਮਾਉ ॥੧॥
ਪਾਂਡੇ ਐਸਾ ਬ੍ਰਹਮ ਬੀਚਾਰੁ ॥ ਨਾਮੇ ਸੁਚਿ ਨਾਮੋ ਪੜਉ ਨਾਮੇ ਚਜੁ ਆਚਾਰੁ ॥੧॥ ਰਹਾਉ ॥
ਬਾਹਰਿ ਜਨੇਊ ਜਿਚਰੁ ਜੋਤਿ ਹੈ ਨਾਲਿ ॥ ਧੋਤੀ ਟਿਕਾ ਨਾਮੁ ਸਮਾਲਿ ॥ ਐਥੈ ਓਥੈ ਨਿਬਹੀ ਨਾਲਿ ॥ ਵਿਣੁ ਨਾਵੈ ਹੋਰਿ ਕਰਮ ਨ ਭਾਲਿ ॥੨॥
ਪੂਜਾ ਪ੍ਰੇਮ ਮਾਇਆ ਪਰਜਾਲਿ ॥ ਏਕੋ ਵੇਖਹੁ ਅਵਰੁ ਨ ਭਾਲਿ ॥ ਚੀਨੑੈ ਤਤੁ ਗਗਨ ਦਸ ਦੁਆਰ ॥ ਹਰਿ ਮੁਖਿ ਪਾਠ ਪੜੈ ਬੀਚਾਰ ॥੩॥
ਭੋਜਨੁ ਭਾਉ ਭਰਮੁ ਭਉ ਭਾਗੈ ॥ ਪਾਹਰੂਅਰਾ ਛਬਿ ਚੋਰੁ ਨ ਲਾਗੈ ॥ ਤਿਲਕੁ ਲਿਲਾਟਿ ਜਾਣੈ ਪ੍ਰਭੁ ਏਕੁ ॥ ਬੂਝੈ ਬ੍ਰਹਮੁ ਅੰਤਰਿ ਬਿਬੇਕੁ ॥੪॥
ਆਚਾਰੀ ਨਹੀ ਜੀਤਿਆ ਜਾਇ ॥ ਪਾਠ ਪੜੈ ਨਹੀ ਕੀਮਤਿ ਪਾਇ ॥ ਅਸਟ ਦਸੀ ਚਹੁ ਭੇਦੁ ਨ ਪਾਇਆ ॥ ਨਾਨਕ ਸਤਿਗੁਰਿ ਬ੍ਰਹਮੁ ਦਿਖਾਇਆ ॥੫॥੨੦॥
ਆਸਾ ਮਹਲਾ ੧ ॥
ਸੇਵਕੁ ਦਾਸੁ ਭਗਤੁ ਜਨੁ ਸੋਈ ॥ ਠਾਕੁਰ ਕਾ ਦਾਸੁ ਗੁਰਮੁਖਿ ਹੋਈ ॥ ਜਿਨਿ ਸਿਰਿ ਸਾਜੀ ਤਿਨਿ ਫੁਨਿ ਗੋਈ ॥ ਤਿਸੁ ਬਿਨੁ ਦੂਜਾ ਅਵਰੁ ਨ ਕੋਈ ॥੧॥
ਸਾਚੁ ਨਾਮੁ ਗੁਰ ਸਬਦਿ ਵੀਚਾਰਿ ॥ ਗੁਰਮੁਖਿ ਸਾਚੇ ਸਾਚੈ ਦਰਬਾਰਿ ॥੧॥ ਰਹਾਉ ॥
ਸਚਾ ਅਰਜੁ ਸਚੀ ਅਰਦਾਸਿ ॥ ਮਹਲੀ ਖਸਮੁ ਸੁਣੇ ਸਾਬਾਸਿ ॥ ਸਚੈ ਤਖਤਿ ਬੁਲਾਵੈ ਸੋਇ ॥ ਦੇ ਵਡਿਆਈ ਕਰੇ ਸੁ ਹੋਇ ॥੨॥
ਤੇਰਾ ਤਾਣੁ ਤੂਹੈ ਦੀਬਾਣੁ ॥ ਗੁਰ ਕਾ ਸਬਦੁ ਸਚੁ ਨੀਸਾਣੁ ॥ ਮੰਨੇ ਹੁਕਮੁ ਸੁ ਪਰਗਟੁ ਜਾਇ ॥ ਸਚੁ ਨੀਸਾਣੈ ਠਾਕ ਨ ਪਾਇ ॥੩॥
ਪੰਡਿਤ ਪੜਹਿ ਵਖਾਣਹਿ ਵੇਦੁ ॥ ਅੰਤਰਿ ਵਸਤੁ ਨ ਜਾਣਹਿ ਭੇਦੁ ॥ ਗੁਰ ਬਿਨੁ ਸੋਝੀ ਬੂਝ ਨ ਹੋਇ ॥ ਸਾਚਾ ਰਵਿ ਰਹਿਆ ਪ੍ਰਭੁ ਸੋਇ ॥੪॥
ਕਿਆ ਹਉ ਆਖਾ ਆਖਿ ਵਖਾਣੀ ॥ ਤੂੰ ਆਪੇ ਜਾਣਹਿ ਸਰਬ ਵਿਡਾਣੀ ॥ ਨਾਨਕ ਏਕੋ ਦਰੁ ਦੀਬਾਣੁ ॥ ਗੁਰਮੁਖਿ ਸਾਚੁ ਤਹਾ ਗੁਦਰਾਣੁ ॥੫॥੨੧॥
ਆਸਾ ਮਹਲਾ ੧ ॥
ਕਾਚੀ ਗਾਗਰਿ ਦੇਹ ਦੁਹੇਲੀ ਉਪਜੈ ਬਿਨਸੈ ਦੁਖੁ ਪਾਈ ॥ ਇਹੁ ਜਗੁ ਸਾਗਰੁ ਦੁਤਰੁ ਕਿਉ ਤਰੀਐ ਬਿਨੁ ਹਰਿ ਗੁਰ ਪਾਰਿ ਨ ਪਾਈ ॥੧॥
ਤੁਝ ਬਿਨੁ ਅਵਰੁ ਨ ਕੋਈ ਮੇਰੇ ਪਿਆਰੇ ਤੁਝ ਬਿਨੁ ਅਵਰੁ ਨ ਕੋਇ ਹਰੇ ॥ ਸਰਬੀ ਰੰਗੀ ਰੂਪੀ ਤੂੰਹੈ ਤਿਸੁ ਬਖਸੇ ਜਿਸੁ ਨਦਰਿ ਕਰੇ ॥੧॥ ਰਹਾਉ ॥
ਸਾਸੁ ਬੁਰੀ ਘਰਿ ਵਾਸੁ ਨ ਦੇਵੈ ਪਿਰ ਸਿਉ ਮਿਲਣ ਨ ਦੇਇ ਬੁਰੀ ॥ ਸਖੀ ਸਾਜਨੀ ਕੇ ਹਉ ਚਰਨ ਸਰੇਵਉ ਹਰਿ ਗੁਰ ਕਿਰਪਾ ਤੇ ਨਦਰਿ ਧਰੀ ॥੨॥
kahai naanak jeevaale jeeaa jeh bhaavai teh raakh tuhee ||5||19||
aasaa mahalaa pehilaa ||
kaiaa brahamaa man hai dhotee ||
giaan janeuoo dhiaan kusapaatee ||
har naamaa jas jaachau naau ||
gur parasaadhee braham samaau ||1||
paa(n)dde aaisaa braham beechaar ||
naame such naamo paRau naame chaj aachaar ||1|| rahaau ||
baahar janeuoo jichar jot hai naal ||
dhotee Tikaa naam samaal ||
aaithai othai nibahee naal ||
vin naavai hor karam na bhaal ||2||
poojaa prem maiaa parajaal ||
eko vekhahu avar na bhaal ||
cheen(h)ai tat gagan dhas dhuaar ||
har mukh paaTh paRai beechaar ||3||
bhojan bhaau bharam bhau bhaagai ||
paaharooaraa chhab chor na laagai ||
tilak lilaaT jaanai prabh ek ||
boojhai braham a(n)tar bibek ||4||
aachaaree nahee jeetiaa jai ||
paaTh paRai nahee keemat pai ||
asaT dhasee chahu bhedh na paiaa ||
naanak satigur braham dhikhaiaa ||5||20||
aasaa mahalaa pehilaa ||
sevak dhaas bhagat jan soiee ||
Thaakur kaa dhaas gurmukh hoiee ||
jin sir saajee tin fun goiee ||
tis bin dhoojaa avar na koiee ||1||
saach naam gur sabadh veechaar || gurmukh saache saachai dharabaar ||1|| rahaau ||
sachaa araj sachee aradhaas ||
mahalee khasam sune saabaas ||
sachai takhat bulaavai soi ||
dhe vaddiaaiee kare su hoi ||2||
teraa taan toohai dheebaan ||
gur kaa sabadh sach neesaan ||
ma(n)ne hukamu su paragaT jai ||
sach neesaanai Thaak na pai ||3||
pa(n)ddit paReh vakhaaneh vedh ||
a(n)tar vasat na jaaneh bhedh ||
gur bin sojhee boojh na hoi ||
saachaa rav rahiaa prabh soi ||4||
kiaa hau aakhaa aakh vakhaanee ||
too(n) aape jaaneh sarab viddaanee ||
naanak eko dhar dheebaan ||
gurmukh saach tahaa gudharaan ||5||21||
aasaa mahalaa pehilaa ||
kaachee gaagar dheh dhuhelee upajai binasai dhukh paiee ||
eih jag saagar dhutar kiau tareeaai bin har gur paar na paiee ||1||
tujh bin avar na koiee mere piaare tujh bin avar na koi hare ||
sarabee ra(n)gee roopee too(n)hai tis bakhase jis nadhar kare ||1|| rahaau ||
saas buree ghar vaas na dhevai pir siau milan na dhei buree ||
sakhee saajanee ke hau charan sarevau har gur kirapaa te nadhar dharee ||2||