ਆਸ ਪਿਆਸੀ ਸੇਜੈ ਆਵਾ ॥ ਆਗੈ ਸਹ ਭਾਵਾ ਕਿ ਨ ਭਾਵਾ ॥੨॥
ਕਿਆ ਜਾਨਾ ਕਿਆ ਹੋਇਗਾ ਰੀ ਮਾਈ ॥ ਹਰਿ ਦਰਸਨ ਬਿਨੁ ਰਹਨੁ ਨ ਜਾਈ ॥੧॥ ਰਹਾਉ ॥
ਪ੍ਰੇਮੁ ਨ ਚਾਖਿਆ ਮੇਰੀ ਤਿਸ ਨ ਬੁਝਾਨੀ ॥ ਗਇਆ ਸੁ ਜੋਬਨੁ ਧਨ ਪਛੁਤਾਨੀ ॥੩॥
ਅਜੈ ਸੁ ਜਾਗਉ ਆਸ ਪਿਆਸੀ ॥ ਭਈਲੇ ਉਦਾਸੀ ਰਹਉ ਨਿਰਾਸੀ ॥੧॥ ਰਹਾਉ ॥
ਹਉਮੈ ਖੋਇ ਕਰੇ ਸੀਗਾਰੁ ॥ ਤਉ ਕਾਮਣਿ ਸੇਜੈ ਰਵੈ ਭਤਾਰੁ ॥੪॥
ਤਉ ਨਾਨਕ ਕੰਤੈ ਮਨਿ ਭਾਵੈ ॥ ਛੋਡਿ ਵਡਾਈ ਅਪਣੇ ਖਸਮ ਸਮਾਵੈ ॥੧॥ ਰਹਾਉ ॥੨੬॥
ਆਸਾ ਮਹਲਾ ੧ ॥
ਪੇਵਕੜੈ ਧਨ ਖਰੀ ਇਆਣੀ ॥ ਤਿਸੁ ਸਹ ਕੀ ਮੈ ਸਾਰ ਨ ਜਾਣੀ ॥੧॥
ਸਹੁ ਮੇਰਾ ਏਕੁ ਦੂਜਾ ਨਹੀ ਕੋਈ ॥ ਨਦਰਿ ਕਰੇ ਮੇਲਾਵਾ ਹੋਈ ॥੧॥ ਰਹਾਉ ॥
ਸਾਹੁਰੜੈ ਧਨ ਸਾਚੁ ਪਛਾਣਿਆ ॥ ਸਹਜਿ ਸੁਭਾਇ ਅਪਣਾ ਪਿਰੁ ਜਾਣਿਆ ॥੨॥
ਗੁਰ ਪਰਸਾਦੀ ਐਸੀ ਮਤਿ ਆਵੈ ॥ ਤਾਂ ਕਾਮਣਿ ਕੰਤੈ ਮਨਿ ਭਾਵੈ ॥੩॥
ਕਹਤੁ ਨਾਨਕੁ ਭੈ ਭਾਵ ਕਾ ਕਰੇ ਸੀਗਾਰੁ ॥ ਸਦ ਹੀ ਸੇਜੈ ਰਵੈ ਭਤਾਰੁ ॥੪॥੨੭॥
ਆਸਾ ਮਹਲਾ ੧ ॥
ਨ ਕਿਸ ਕਾ ਪੂਤੁ ਨ ਕਿਸ ਕੀ ਮਾਈ ॥ ਝੂਠੈ ਮੋਹਿ ਭਰਮਿ ਭੁਲਾਈ ॥੧॥
ਮੇਰੇ ਸਾਹਿਬ ਹਉ ਕੀਤਾ ਤੇਰਾ ॥ ਜਾਂ ਤੂੰ ਦੇਹਿ ਜਪੀ ਨਾਉ ਤੇਰਾ ॥੧॥ ਰਹਾਉ ॥
ਬਹੁਤੇ ਅਉਗਣ ਕੂਕੈ ਕੋਈ ॥ ਜਾ ਤਿਸੁ ਭਾਵੈ ਬਖਸੇ ਸੋਈ ॥੨॥
ਗੁਰ ਪਰਸਾਦੀ ਦੁਰਮਤਿ ਖੋਈ ॥ ਜਹ ਦੇਖਾ ਤਹ ਏਕੋ ਸੋਈ ॥੩॥
ਕਹਤ ਨਾਨਕ ਐਸੀ ਮਤਿ ਆਵੈ ॥ ਤਾਂ ਕੋ ਸਚੇ ਸਚਿ ਸਮਾਵੈ ॥੪॥੨੮॥
ਆਸਾ ਮਹਲਾ ੧ ਦੁਪਦੇ ॥
ਤਿਤੁ ਸਰਵਰੜੈ ਭਈਲੇ ਨਿਵਾਸਾ ਪਾਣੀ ਪਾਵਕੁ ਤਿਨਹਿ ਕੀਆ ॥ ਪੰਕਜੁ ਮੋਹ ਪਗੁ ਨਹੀ ਚਾਲੈ ਹਮ ਦੇਖਾ ਤਹ ਡੂਬੀਅਲੇ ॥੧॥
ਮਨ ਏਕੁ ਨ ਚੇਤਸਿ ਮੂੜ ਮਨਾ ॥ ਹਰਿ ਬਿਸਰਤ ਤੇਰੇ ਗੁਣ ਗਲਿਆ ॥੧॥ ਰਹਾਉ ॥
ਨਾ ਹਉ ਜਤੀ ਸਤੀ ਨਹੀ ਪੜਿਆ ਮੂਰਖ ਮੁਗਧਾ ਜਨਮੁ ਭਇਆ ॥ ਪ੍ਰਣਵਤਿ ਨਾਨਕ ਤਿਨੑ ਕੀ ਸਰਣਾ ਜਿਨੑ ਤੂੰ ਨਾਹੀ ਵੀਸਰਿਆ ॥੨॥੨੯॥
ਆਸਾ ਮਹਲਾ ੧ ॥
ਛਿਅ ਘਰ ਛਿਅ ਗੁਰ ਛਿਅ ਉਪਦੇਸ ॥ ਗੁਰ ਗੁਰੁ ਏਕੋ ਵੇਸ ਅਨੇਕ ॥੧॥
ਜੈ ਘਰਿ ਕਰਤੇ ਕੀਰਤਿ ਹੋਇ ॥ ਸੋ ਘਰੁ ਰਾਖੁ ਵਡਾਈ ਤੋਹਿ ॥੧॥ ਰਹਾਉ ॥
ਵਿਸੁਏ ਚਸਿਆ ਘੜੀਆ ਪਹਰਾ ਥਿਤੀ ਵਾਰੀ ਮਾਹੁ ਭਇਆ ॥ ਸੂਰਜੁ ਏਕੋ ਰੁਤਿ ਅਨੇਕ ॥ ਨਾਨਕ ਕਰਤੇ ਕੇ ਕੇਤੇ ਵੇਸ ॥੨॥੩੦॥
aas piaasee sejai aavaa ||
aagai seh bhaavaa k na bhaavaa ||2||
kiaa jaanaa kiaa hoigaa ree maiee ||
har dharasan bin rahan na jaiee ||1|| rahaau ||
prem na chaakhiaa meree tis na bujhaanee ||
giaa su joban dhan pachhutaanee ||3||
ajai su jaagau aas piaasee ||
bhieele udhaasee rahau niraasee ||1|| rahaau ||
haumai khoi kare seegaar ||
tau kaaman sejai ravai bhataar ||4||
tau naanak ka(n)tai man bhaavai ||
chhodd vaddaiee apane khasam samaavai ||1|| rahaau ||26||
aasaa mahalaa pehilaa ||
pevakaRai dhan kharee iaanee ||
tis seh kee mai saar na jaanee ||1||
sahu meraa ek dhoojaa nahee koiee ||
nadhar kare melaavaa hoiee ||1|| rahaau ||
saahuraRai dhan saach pachhaaniaa ||
sahaj subhai apanaa pir jaaniaa ||2||
gur parasaadhee aaisee mat aavai ||
taa(n) kaaman ka(n)tai man bhaavai ||3||
kahat naanak bhai bhaav kaa kare seegaar ||
sadh hee sejai ravai bhataar ||4||27||
aasaa mahalaa pehilaa ||
n kis kaa poot na kis kee maiee ||
jhooThai moh bharam bhulaiee ||1||
mere saahib hau keetaa teraa ||
jaa(n) too(n) dheh japee naau teraa ||1|| rahaau ||
bahute aaugan kookai koiee ||
jaa tis bhaavai bakhase soiee ||2||
gur parasaadhee dhuramat khoiee ||
jeh dhekhaa teh eko soiee ||3||
kahat naanak aaisee mat aavai ||
taa(n) ko sache sach samaavai ||4||28||
aasaa mahalaa pehilaa dhupadhe ||
tit saravaraRai bhieele nivaasaa paanee paavak tineh keeaa ||
pa(n)kaj moh pag nahee chaalai ham dhekhaa teh ddoobeeale ||1||
man ek na chetas mooR manaa ||
har bisarat tere gun galiaa ||1|| rahaau ||
naa hau jatee satee nahee paRiaa moorakh mugadhaa janam bhiaa ||
pranavat naanak tin(h) kee saranaa jin(h) too(n) naahee veesariaa ||2||29||
aasaa mahalaa pehilaa ||
chhia ghar chhia gur chhia upadhes ||
gur gur eko ves anek ||1||
jai ghar karate keerat hoi ||
so ghar raakh vaddaiee toh ||1|| rahaau ||
visue chasiaa ghaReeaa paharaa thitee vaaree maahu bhiaa || sooraj eko rut anek ||
naanak karate ke kete ves ||2||30||