ੴ ਸਤਿਗੁਰ ਪ੍ਰਸਾਦਿ ॥
ਆਸਾ ਘਰੁ ੩ ਮਹਲਾ ੧ ॥
ਲਖ ਲਸਕਰ ਲਖ ਵਾਜੇ ਨੇਜੇ ਲਖ ਉਠਿ ਕਰਹਿ ਸਲਾਮੁ ॥ ਲਖਾ ਉਪਰਿ ਫੁਰਮਾਇਸਿ ਤੇਰੀ ਲਖ ਉਠਿ ਰਾਖਹਿ ਮਾਨੁ ॥ ਜਾਂ ਪਤਿ ਲੇਖੈ ਨਾ ਪਵੈ ਤਾਂ ਸਭਿ ਨਿਰਾਫਲ ਕਾਮ ॥੧॥
ਹਰਿ ਕੇ ਨਾਮ ਬਿਨਾ ਜਗੁ ਧੰਧਾ ॥ ਜੇ ਬਹੁਤਾ ਸਮਝਾਈਐ ਭੋਲਾ ਭੀ ਸੋ ਅੰਧੋ ਅੰਧਾ ॥੧॥ ਰਹਾਉ ॥
ਲਖ ਖਟੀਅਹਿ ਲਖ ਸੰਜੀਅਹਿ ਖਾਜਹਿ ਲਖ ਆਵਹਿ ਲਖ ਜਾਹਿ ॥ ਜਾਂ ਪਤਿ ਲੇਖੈ ਨਾ ਪਵੈ ਤਾਂ ਜੀਅ ਕਿਥੈ ਫਿਰਿ ਪਾਹਿ ॥੨॥
ਲਖ ਸਾਸਤ ਸਮਝਾਵਣੀ ਲਖ ਪੰਡਿਤ ਪੜਹਿ ਪੁਰਾਣ ॥ ਜਾਂ ਪਤਿ ਲੇਖੈ ਨਾ ਪਵੈ ਤਾਂ ਸਭੇ ਕੁਪਰਵਾਣ ॥੩॥
ਸਚ ਨਾਮਿ ਪਤਿ ਊਪਜੈ ਕਰਮਿ ਨਾਮੁ ਕਰਤਾਰੁ ॥ ਅਹਿਨਿਸਿ ਹਿਰਦੈ ਜੇ ਵਸੈ ਨਾਨਕ ਨਦਰੀ ਪਾਰੁ ॥੪॥੧॥੩੧॥
ਆਸਾ ਮਹਲਾ ੧ ॥
ਦੀਵਾ ਮੇਰਾ ਏਕੁ ਨਾਮੁ ਦੁਖੁ ਵਿਚਿ ਪਾਇਆ ਤੇਲੁ ॥ ਉਨਿ ਚਾਨਣਿ ਓਹੁ ਸੋਖਿਆ ਚੂਕਾ ਜਮ ਸਿਉ ਮੇਲੁ ॥੧॥
ਲੋਕਾ ਮਤ ਕੋ ਫਕੜਿ ਪਾਇ ॥ ਲਖ ਮੜਿਆ ਕਰਿ ਏਕਠੇ ਏਕ ਰਤੀ ਲੇ ਭਾਹਿ ॥੧॥ ਰਹਾਉ ॥
ਪਿੰਡੁ ਪਤਲਿ ਮੇਰੀ ਕੇਸਉ ਕਿਰਿਆ ਸਚੁ ਨਾਮੁ ਕਰਤਾਰੁ ॥ ਐਥੈ ਓਥੈ ਆਗੈ ਪਾਛੈ ਏਹੁ ਮੇਰਾ ਆਧਾਰੁ ॥੨॥
ਗੰਗ ਬਨਾਰਸਿ ਸਿਫਤਿ ਤੁਮਾਰੀ ਨਾਵੈ ਆਤਮ ਰਾਉ ॥ ਸਚਾ ਨਾਵਣੁ ਤਾਂ ਥੀਐ ਜਾਂ ਅਹਿਨਿਸਿ ਲਾਗੈ ਭਾਉ ॥੩॥
ਇਕ ਲੋਕੀ ਹੋਰੁ ਛਮਿਛਰੀ ਬ੍ਰਾਹਮਣੁ ਵਟਿ ਪਿੰਡੁ ਖਾਇ ॥ ਨਾਨਕ ਪਿੰਡੁ ਬਖਸੀਸ ਕਾ ਕਬਹੂੰ ਨਿਖੂਟਸਿ ਨਾਹਿ ॥੪॥੨॥੩੨॥
ਆਸਾ ਘਰੁ ੪ ਮਹਲਾ ੧
ੴ ਸਤਿਗੁਰ ਪ੍ਰਸਾਦਿ ॥
ਦੇਵਤਿਆ ਦਰਸਨ ਕੈ ਤਾਈ ਦੂਖ ਭੂਖ ਤੀਰਥ ਕੀਏ ॥ ਜੋਗੀ ਜਤੀ ਜੁਗਤਿ ਮਹਿ ਰਹਤੇ ਕਰਿ ਕਰਿ ਭਗਵੇ ਭੇਖ ਭਏ ॥੧॥
ਤਉ ਕਾਰਣਿ ਸਾਹਿਬਾ ਰੰਗਿ ਰਤੇ ॥ ਤੇਰੇ ਨਾਮ ਅਨੇਕਾ ਰੂਪ ਅਨੰਤਾ ਕਹਣੁ ਨ ਜਾਹੀ ਤੇਰੇ ਗੁਣ ਕੇਤੇ ॥੧॥ ਰਹਾਉ ॥
ਦਰ ਘਰ ਮਹਲਾ ਹਸਤੀ ਘੋੜੇ ਛੋਡਿ ਵਿਲਾਇਤਿ ਦੇਸ ਗਏ ॥ ਪੀਰ ਪੇਕਾਂਬਰ ਸਾਲਿਕ ਸਾਦਿਕ ਛੋਡੀ ਦੁਨੀਆ ਥਾਇ ਪਏ ॥੨॥
ਸਾਦ ਸਹਜ ਸੁਖ ਰਸ ਕਸ ਤਜੀਅਲੇ ਕਾਪੜ ਛੋਡੇ ਚਮੜ ਲੀਏ ॥ ਦੁਖੀਏ ਦਰਦਵੰਦ ਦਰਿ ਤੇਰੈ ਨਾਮਿ ਰਤੇ ਦਰਵੇਸ ਭਏ ॥੩॥
ਖਲੜੀ ਖਪਰੀ ਲਕੜੀ ਚਮੜੀ ਸਿਖਾ ਸੂਤੁ ਧੋਤੀ ਕੀਨੑੀ ॥ ਤੂੰ ਸਾਹਿਬੁ ਹਉ ਸਾਂਗੀ ਤੇਰਾ ਪ੍ਰਣਵੈ ਨਾਨਕੁ ਜਾਤਿ ਕੈਸੀ ॥੪॥੧॥੩੩॥
ikOankaar satigur prasaadh ||
aasaa ghar teejaa mahalaa pehilaa ||
lakh lasakar lakh vaaje neje lakh uTh kareh salaam ||
lakhaa upar furamais teree lakh uTh raakheh maan ||
jaa(n) pat lekhai naa pavai taa(n) sabh niraafal kaam ||1||
har ke naam binaa jag dha(n)dhaa ||
je bahutaa samajhaieeaai bholaa bhee so a(n)dho a(n)dhaa ||1|| rahaau ||
lakh khaTe’eeh lakh sa(n)je’eeh khaajeh lakh aaveh lakh jaeh ||
jaa(n) pat lekhai naa pavai taa(n) jeea kithai fir paeh ||2||
lakh saasat samajhaavanee lakh pa(n)ddit paReh puraan ||
jaa(n) pat lekhai naa pavai taa(n) sabhe kuparavaan ||3||
sach naam pat uoopajai karam naam karataar ||
ahinis hiradhai je vasai naanak nadharee paar ||4||1||31||
aasaa mahalaa pehilaa ||
dheevaa meraa ek naam dhukh vich paiaa tel ||
aun chaanan oh sokhiaa chookaa jam siau mel ||1||
lokaa mat ko fakaR pai ||
lakh maRiaa kar ekaThe ek ratee le bhaeh ||1|| rahaau ||
pi(n)dd patal meree kesau kiriaa sach naam karataar ||
aaithai othai aagai paachhai eh meraa aadhaar ||2||
ga(n)g banaaras sifat tumaaree naavai aatam raau ||
sachaa naavan taa(n) theeaai jaa(n) ahinis laagai bhaau ||3||
eik lokee hor chhamichharee braahaman vaT pi(n)dd khai ||
naanak pi(n)dd bakhasees kaa kabahoo(n) nikhooTas naeh ||4||2||32||
aasaa ghar chauthhaa mahalaa pehilaa
ikOankaar satigur prasaadh ||
dhevatiaa dharasan kai taiee dhookh bhookh teerath ke’ee ||
jogee jatee jugat meh rahate kar kar bhagave bhekh bhe ||1||
tau kaaran saahibaa ra(n)g rate ||
tere naam anekaa roop ana(n)taa kahan na jaahee tere gun kete ||1|| rahaau ||
dhar ghar mahalaa hasatee ghoRe chhodd vilait dhes ge ||
peer pekaa(n)bar saalik saadhik chhoddee dhuneeaa thai pe ||2||
saadh sahaj sukh ras kas tajeeale kaapaR chhodde chamaR le’ee ||
dhukhe’ee dharadhava(n)dh dhar terai naam rate dharaves bhe ||3||
khalaRee khaparee lakaRee chamaRee sikhaa soot dhotee keen(h)ee ||
too(n) saahib hau saa(n)gee teraa pranavai naanak jaat kaisee ||4||1||33||