ਆਸਾ ਘਰੁ ੫ ਮਹਲਾ ੧
ੴ ਸਤਿਗੁਰ ਪ੍ਰਸਾਦਿ ॥
ਭੀਤਰਿ ਪੰਚ ਗੁਪਤ ਮਨਿ ਵਾਸੇ ॥ ਥਿਰੁ ਨ ਰਹਹਿ ਜੈਸੇ ਭਵਹਿ ਉਦਾਸੇ ॥੧॥
ਮਨੁ ਮੇਰਾ ਦਇਆਲ ਸੇਤੀ ਥਿਰੁ ਨ ਰਹੈ ॥ ਲੋਭੀ ਕਪਟੀ ਪਾਪੀ ਪਾਖੰਡੀ ਮਾਇਆ ਅਧਿਕ ਲਗੈ ॥੧॥ ਰਹਾਉ ॥
ਫੂਲ ਮਾਲਾ ਗਲਿ ਪਹਿਰਉਗੀ ਹਾਰੋ ॥ ਮਿਲੈਗਾ ਪ੍ਰੀਤਮੁ ਤਬ ਕਰਉਗੀ ਸੀਗਾਰੋ ॥੨॥
ਪੰਚ ਸਖੀ ਹਮ ਏਕੁ ਭਤਾਰੋ ॥ ਪੇਡਿ ਲਗੀ ਹੈ ਜੀਅੜਾ ਚਾਲਣਹਾਰੋ ॥੩॥
ਪੰਚ ਸਖੀ ਮਿਲਿ ਰੁਦਨੁ ਕਰੇਹਾ ॥ ਸਾਹੁ ਪਜੂਤਾ ਪ੍ਰਣਵਤਿ ਨਾਨਕ ਲੇਖਾ ਦੇਹਾ ॥੪॥੧॥੩੪॥
ੴ ਸਤਿਗੁਰ ਪ੍ਰਸਾਦਿ ॥
ਆਸਾ ਘਰੁ ੬ ਮਹਲਾ ੧ ॥
ਮਨੁ ਮੋਤੀ ਜੇ ਗਹਣਾ ਹੋਵੈ ਪਉਣੁ ਹੋਵੈ ਸੂਤ ਧਾਰੀ ॥ ਖਿਮਾ ਸੀਗਾਰੁ ਕਾਮਣਿ ਤਨਿ ਪਹਿਰੈ ਰਾਵੈ ਲਾਲ ਪਿਆਰੀ ॥੧॥
ਲਾਲ ਬਹੁ ਗੁਣਿ ਕਾਮਣਿ ਮੋਹੀ ॥ ਤੇਰੇ ਗੁਣ ਹੋਹਿ ਨ ਅਵਰੀ ॥੧॥ ਰਹਾਉ ॥
ਹਰਿ ਹਰਿ ਹਾਰੁ ਕੰਠਿ ਲੇ ਪਹਿਰੈ ਦਾਮੋਦਰੁ ਦੰਤੁ ਲੇਈ ॥ ਕਰ ਕਰਿ ਕਰਤਾ ਕੰਗਨ ਪਹਿਰੈ ਇਨ ਬਿਧਿ ਚਿਤੁ ਧਰੇਈ ॥੨॥
ਮਧੁਸੂਦਨੁ ਕਰ ਮੁੰਦਰੀ ਪਹਿਰੈ ਪਰਮੇਸਰੁ ਪਟੁ ਲੇਈ ॥ ਧੀਰਜੁ ਧੜੀ ਬੰਧਾਵੈ ਕਾਮਣਿ ਸ੍ਰੀਰੰਗੁ ਸੁਰਮਾ ਦੇਈ ॥੩॥
ਮਨ ਮੰਦਰਿ ਜੇ ਦੀਪਕੁ ਜਾਲੇ ਕਾਇਆ ਸੇਜ ਕਰੇਈ ॥ ਗਿਆਨ ਰਾਉ ਜਬ ਸੇਜੈ ਆਵੈ ਤ ਨਾਨਕ ਭੋਗੁ ਕਰੇਈ ॥੪॥੧॥੩੫॥
ਆਸਾ ਮਹਲਾ ੧ ॥
ਕੀਤਾ ਹੋਵੈ ਕਰੇ ਕਰਾਇਆ ਤਿਸੁ ਕਿਆ ਕਹੀਐ ਭਾਈ ॥ ਜੋ ਕਿਛੁ ਕਰਣਾ ਸੋ ਕਰਿ ਰਹਿਆ ਕੀਤੇ ਕਿਆ ਚਤੁਰਾਈ ॥੧॥
ਤੇਰਾ ਹੁਕਮੁ ਭਲਾ ਤੁਧੁ ਭਾਵੈ ॥ ਨਾਨਕ ਤਾ ਕਉ ਮਿਲੈ ਵਡਾਈ ਸਾਚੇ ਨਾਮਿ ਸਮਾਵੈ ॥੧॥ ਰਹਾਉ ॥
ਕਿਰਤੁ ਪਇਆ ਪਰਵਾਣਾ ਲਿਖਿਆ ਬਾਹੁੜਿ ਹੁਕਮੁ ਨ ਹੋਈ ॥ ਜੈਸਾ ਲਿਖਿਆ ਤੈਸਾ ਪੜਿਆ ਮੇਟਿ ਨ ਸਕੈ ਕੋਈ ॥੨॥
ਜੇ ਕੋ ਦਰਗਹ ਬਹੁਤਾ ਬੋਲੈ ਨਾਉ ਪਵੈ ਬਾਜਾਰੀ ॥ ਸਤਰੰਜ ਬਾਜੀ ਪਕੈ ਨਾਹੀ ਕਚੀ ਆਵੈ ਸਾਰੀ ॥੩॥
ਨਾ ਕੋ ਪੜਿਆ ਪੰਡਿਤੁ ਬੀਨਾ ਨਾ ਕੋ ਮੂਰਖੁ ਮੰਦਾ ॥ ਬੰਦੀ ਅੰਦਰਿ ਸਿਫਤਿ ਕਰਾਏ ਤਾ ਕਉ ਕਹੀਐ ਬੰਦਾ ॥੪॥੨॥੩੬॥
ਆਸਾ ਮਹਲਾ ੧ ॥
ਗੁਰ ਕਾ ਸਬਦੁ ਮਨੈ ਮਹਿ ਮੁੰਦ੍ਰਾ ਖਿੰਥਾ ਖਿਮਾ ਹਢਾਵਉ ॥ ਜੋ ਕਿਛੁ ਕਰੈ ਭਲਾ ਕਰਿ ਮਾਨਉ ਸਹਜ ਜੋਗ ਨਿਧਿ ਪਾਵਉ ॥੧॥
aasaa ghar panjavaa mahalaa pehilaa
ikOankaar satigur prasaadh ||
bheetar pa(n)ch gupat man vaase ||
thir na raheh jaise bhaveh udhaase ||1||
man meraa dhiaal setee thir na rahai ||
lobhee kapaTee paapee paakha(n)ddee maiaa adhik lagai ||1|| rahaau ||
fool maalaa gal pahiraugee haaro ||
milaigaa preetam tab karaugee seegaaro ||2||
pa(n)ch sakhee ham ek bhataaro ||
pedd lagee hai jeeaRaa chaalanahaaro ||3||
pa(n)ch sakhee mil rudhan karehaa ||
saahu pajootaa pranavat naanak lekhaa dhehaa ||4||1||34||
ikOankaar satigur prasaadh ||
aasaa ghar chhayvaa mahalaa pehilaa ||
man motee je gahanaa hovai paun hovai soot dhaaree ||
khimaa seegaar kaaman tan pahirai raavai laal piaaree ||1||
laal bahu gun kaaman mohee ||
tere gun hoh na avaree ||1|| rahaau ||
har har haar ka(n)Th le pahirai dhaamodhar dha(n)t leiee ||
kar kar karataa ka(n)gan pahirai in bidh chit dhareiee ||2||
madhusoodhan kar mu(n)dharee pahirai paramesar paT leiee ||
dheeraj dhaRee ba(n)dhaavai kaaman sreera(n)g suramaa dheiee ||3||
man ma(n)dhar je dheepak jaale kaiaa sej kareiee ||
giaan raau jab sejai aavai ta naanak bhog kareiee ||4||1||35||
aasaa mahalaa pehilaa ||
keetaa hovai kare karaiaa tis kiaa kaheeaai bhaiee ||
jo kichh karanaa so kar rahiaa keete kiaa chaturaiee ||1||
teraa hukam bhalaa tudh bhaavai ||
naanak taa kau milai vaddaiee saache naam samaavai ||1|| rahaau ||
kirat piaa paravaanaa likhiaa baahuR hukam na hoiee ||
jaisaa likhiaa taisaa paRiaa meT na sakai koiee ||2||
je ko dharageh bahutaa bolai naau pavai baajaaree ||
satara(n)j baajee pakai naahee kachee aavai saaree ||3||
naa ko paRiaa pa(n)ddit beenaa naa ko moorakh ma(n)dhaa ||
ba(n)dhee a(n)dhar sifat karaae taa kau kaheeaai ba(n)dhaa ||4||2||36||
aasaa mahalaa pehilaa ||
gur kaa sabadh manai meh mu(n)dhraa khi(n)thaa khimaa haddaavau ||
jo kichh karai bhalaa kar maanau sahaj jog nidh paavau ||1||