Sri Guru Granth Sahib

ਅੰਗ ੩੬੦

ਬਾਬਾ ਜੁਗਤਾ ਜੀਉ ਜੁਗਹ ਜੁਗ ਜੋਗੀ ਪਰਮ ਤੰਤ ਮਹਿ ਜੋਗੰ ॥ ਅੰਮ੍ਰਿਤੁ ਨਾਮੁ ਨਿਰੰਜਨ ਪਾਇਆ ਗਿਆਨ ਕਾਇਆ ਰਸ ਭੋਗੰ ॥੧॥ ਰਹਾਉ ॥
ਸਿਵ ਨਗਰੀ ਮਹਿ ਆਸਣਿ ਬੈਸਉ ਕਲਪ ਤਿਆਗੀ ਬਾਦੰ ॥ ਸਿੰਙੀ ਸਬਦੁ ਸਦਾ ਧੁਨਿ ਸੋਹੈ ਅਹਿਨਿਸਿ ਪੂਰੈ ਨਾਦੰ ॥੨॥
ਪਤੁ ਵੀਚਾਰੁ ਗਿਆਨ ਮਤਿ ਡੰਡਾ ਵਰਤਮਾਨ ਬਿਭੂਤੰ ॥ ਹਰਿ ਕੀਰਤਿ ਰਹਰਾਸਿ ਹਮਾਰੀ ਗੁਰਮੁਖਿ ਪੰਥੁ ਅਤੀਤੰ ॥੩॥
ਸਗਲੀ ਜੋਤਿ ਹਮਾਰੀ ਸੰਮਿਆ ਨਾਨਾ ਵਰਨ ਅਨੇਕੰ ॥ ਕਹੁ ਨਾਨਕ ਸੁਣਿ ਭਰਥਰਿ ਜੋਗੀ ਪਾਰਬ੍ਰਹਮ ਲਿਵ ਏਕੰ ॥੪॥੩॥੩੭॥
ਆਸਾ ਮਹਲਾ ੧ ॥
ਗੁੜੁ ਕਰਿ ਗਿਆਨੁ ਧਿਆਨੁ ਕਰਿ ਧਾਵੈ ਕਰਿ ਕਰਣੀ ਕਸੁ ਪਾਈਐ ॥ ਭਾਠੀ ਭਵਨੁ ਪ੍ਰੇਮ ਕਾ ਪੋਚਾ ਇਤੁ ਰਸਿ ਅਮਿਉ ਚੁਆਈਐ ॥੧॥
ਬਾਬਾ ਮਨੁ ਮਤਵਾਰੋ ਨਾਮ ਰਸੁ ਪੀਵੈ ਸਹਜ ਰੰਗ ਰਚਿ ਰਹਿਆ ॥ ਅਹਿਨਿਸਿ ਬਨੀ ਪ੍ਰੇਮ ਲਿਵ ਲਾਗੀ ਸਬਦੁ ਅਨਾਹਦ ਗਹਿਆ ॥੧॥ ਰਹਾਉ ॥
ਪੂਰਾ ਸਾਚੁ ਪਿਆਲਾ ਸਹਜੇ ਤਿਸਹਿ ਪੀਆਏ ਜਾ ਕਉ ਨਦਰਿ ਕਰੇ ॥ ਅੰਮ੍ਰਿਤ ਕਾ ਵਾਪਾਰੀ ਹੋਵੈ ਕਿਆ ਮਦਿ ਛੂਛੈ ਭਾਉ ਧਰੇ ॥੨॥
ਗੁਰ ਕੀ ਸਾਖੀ ਅੰਮ੍ਰਿਤ ਬਾਣੀ ਪੀਵਤ ਹੀ ਪਰਵਾਣੁ ਭਇਆ ॥ ਦਰ ਦਰਸਨ ਕਾ ਪ੍ਰੀਤਮੁ ਹੋਵੈ ਮੁਕਤਿ ਬੈਕੁੰਠੈ ਕਰੈ ਕਿਆ ॥੩॥
ਸਿਫਤੀ ਰਤਾ ਸਦ ਬੈਰਾਗੀ ਜੂਐ ਜਨਮੁ ਨ ਹਾਰੈ ॥ ਕਹੁ ਨਾਨਕ ਸੁਣਿ ਭਰਥਰਿ ਜੋਗੀ ਖੀਵਾ ਅੰਮ੍ਰਿਤ ਧਾਰੈ ॥੪॥੪॥੩੮॥
ਆਸਾ ਮਹਲਾ ੧ ॥
ਖੁਰਾਸਾਨ ਖਸਮਾਨਾ ਕੀਆ ਹਿੰਦੁਸਤਾਨੁ ਡਰਾਇਆ ॥ ਆਪੈ ਦੋਸੁ ਨ ਦੇਈ ਕਰਤਾ ਜਮੁ ਕਰਿ ਮੁਗਲੁ ਚੜਾਇਆ ॥ ਏਤੀ ਮਾਰ ਪਈ ਕਰਲਾਣੇ ਤੈਂ ਕੀ ਦਰਦੁ ਨ ਆਇਆ ॥੧॥
ਕਰਤਾ ਤੂੰ ਸਭਨਾ ਕਾ ਸੋਈ ॥ ਜੇ ਸਕਤਾ ਸਕਤੇ ਕਉ ਮਾਰੇ ਤਾ ਮਨਿ ਰੋਸੁ ਨ ਹੋਈ ॥੧॥ ਰਹਾਉ ॥
ਸਕਤਾ ਸੀਹੁ ਮਾਰੇ ਪੈ ਵਗੈ ਖਸਮੈ ਸਾ ਪੁਰਸਾਈ ॥ ਰਤਨ ਵਿਗਾੜਿ ਵਿਗੋਏ ਕੁਤੀਂ ਮੁਇਆ ਸਾਰ ਨ ਕਾਈ ॥ ਆਪੇ ਜੋੜਿ ਵਿਛੋੜੇ ਆਪੇ ਵੇਖੁ ਤੇਰੀ ਵਡਿਆਈ ॥੨॥
ਜੇ ਕੋ ਨਾਉ ਧਰਾਏ ਵਡਾ ਸਾਦ ਕਰੇ ਮਨਿ ਭਾਣੇ ॥ ਖਸਮੈ ਨਦਰੀ ਕੀੜਾ ਆਵੈ ਜੇਤੇ ਚੁਗੈ ਦਾਣੇ ॥ ਮਰਿ ਮਰਿ ਜੀਵੈ ਤਾ ਕਿਛੁ ਪਾਏ ਨਾਨਕ ਨਾਮੁ ਵਖਾਣੇ ॥੩॥੫॥੩੯॥
ਰਾਗੁ ਆਸਾ ਘਰੁ ੨ ਮਹਲਾ ੩
ੴ ਸਤਿਗੁਰ ਪ੍ਰਸਾਦਿ ॥
ਹਰਿ ਦਰਸਨੁ ਪਾਵੈ ਵਡਭਾਗਿ ॥ ਗੁਰ ਕੈ ਸਬਦਿ ਸਚੈ ਬੈਰਾਗਿ ॥ ਖਟੁ ਦਰਸਨੁ ਵਰਤੈ ਵਰਤਾਰਾ ॥

Ang 360

baabaa jugataa jeeau jugeh jug jogee param ta(n)t meh joga(n) ||
a(n)mrit naam nira(n)jan paiaa giaan kaiaa ras bhoga(n) ||1|| rahaau ||
siv nagaree meh aasan baisau kalap tiaagee baadha(n) ||
si(n)n(g)ee sabadh sadhaa dhun sohai ahinis poorai naadha(n) ||2||
pat veechaar giaan mat dda(n)ddaa varatamaan bibhoota(n) ||
har keerat raharaas hamaaree gurmukh pa(n)th ateeta(n) ||3||
sagalee jot hamaaree sa(n)miaa naanaa varan aneka(n) ||
kahu naanak sun bharathar jogee paarabraham liv eka(n) ||4||3||37||
aasaa mahalaa pehilaa ||
guR kar giaan dhiaan kar dhaavai kar karanee kas paieeaai ||
bhaaThee bhavan prem kaa pochaa it ras amiau chuaaieeaai ||1||
baabaa man matavaaro naam ras peevai sahaj ra(n)g rach rahiaa ||
ahinis banee prem liv laagee sabadh anaahadh gahiaa ||1|| rahaau ||
pooraa saach piaalaa sahaje tiseh peeaae jaa kau nadhar kare ||
a(n)mirat kaa vaapaaree hovai kiaa madh chhoochhai bhaau dhare ||2||
gur kee saakhee a(n)mirat baanee peevat hee paravaan bhiaa ||
dhar dharasan kaa preetam hovai mukat baiku(n)Thai karai kiaa ||3||
sifatee rataa sadh bairaagee jooaai janam na haarai ||
kahu naanak sun bharathar jogee kheevaa a(n)mirat dhaarai ||4||4||38||
aasaa mahalaa pehilaa ||
khuraasaan khasamaanaa keeaa hi(n)dhusataan ddaraiaa ||
aapai dhos na dheiee karataa jam kar mugal chaRaiaa ||
etee maar piee karalaane tai(n) kee dharadh na aaiaa ||1||
karataa too(n) sabhanaa kaa soiee ||
je sakataa sakate kau maare taa man ros na hoiee ||1|| rahaau ||
sakataa seeh maare pai vagai khasamai saa purasaiee ||
ratan vigaaR vigoe kuta(n)ee muiaa saar na kaiee ||
aape joR vichhoRe aape vekh teree vaddiaaiee ||2||
je ko naau dharaae vaddaa saadh kare man bhaane ||
khasamai nadharee keeRaa aavai jete chugai dhaane ||
mar mar jeevai taa kichh paae naanak naam vakhaane ||3||5||39||
raag aasaa ghar doojaa mahalaa teejaa
ikOankaar satigur prasaadh ||
har dharasan paavai vaddabhaag ||
gur kai sabadh sachai bairaag ||
khaT dharasan varatai varataaraa ||