ਗੁਰ ਕਾ ਦਰਸਨੁ ਅਗਮ ਅਪਾਰਾ ॥੧॥
ਗੁਰ ਕੈ ਦਰਸਨਿ ਮੁਕਤਿ ਗਤਿ ਹੋਇ ॥ ਸਾਚਾ ਆਪਿ ਵਸੈ ਮਨਿ ਸੋਇ ॥੧॥ ਰਹਾਉ ॥
ਗੁਰ ਦਰਸਨਿ ਉਧਰੈ ਸੰਸਾਰਾ ॥ ਜੇ ਕੋ ਲਾਏ ਭਾਉ ਪਿਆਰਾ ॥ ਭਾਉ ਪਿਆਰਾ ਲਾਏ ਵਿਰਲਾ ਕੋਇ ॥ ਗੁਰ ਕੈ ਦਰਸਨਿ ਸਦਾ ਸੁਖੁ ਹੋਇ ॥੨॥
ਗੁਰ ਕੈ ਦਰਸਨਿ ਮੋਖ ਦੁਆਰੁ ॥ ਸਤਿਗੁਰੁ ਸੇਵੈ ਪਰਵਾਰ ਸਾਧਾਰੁ ॥ ਨਿਗੁਰੇ ਕਉ ਗਤਿ ਕਾਈ ਨਾਹੀ ॥ ਅਵਗਣਿ ਮੁਠੇ ਚੋਟਾ ਖਾਹੀ ॥੩॥
ਗੁਰ ਕੈ ਸਬਦਿ ਸੁਖੁ ਸਾਂਤਿ ਸਰੀਰ ॥ ਗੁਰਮੁਖਿ ਤਾ ਕਉ ਲਗੈ ਨ ਪੀਰ ॥ ਜਮਕਾਲੁ ਤਿਸੁ ਨੇੜਿ ਨ ਆਵੈ ॥ ਨਾਨਕ ਗੁਰਮੁਖਿ ਸਾਚਿ ਸਮਾਵੈ ॥੪॥੧॥੪੦॥
ਆਸਾ ਮਹਲਾ ੩ ॥
ਸਬਦਿ ਮੁਆ ਵਿਚਹੁ ਆਪੁ ਗਵਾਇ ॥ ਸਤਿਗੁਰੁ ਸੇਵੇ ਤਿਲੁ ਨ ਤਮਾਇ ॥ ਨਿਰਭਉ ਦਾਤਾ ਸਦਾ ਮਨਿ ਹੋਇ ॥ ਸਚੀ ਬਾਣੀ ਪਾਏ ਭਾਗਿ ਕੋਇ ॥੧॥
ਗੁਣ ਸੰਗ੍ਰਹੁ ਵਿਚਹੁ ਅਉਗੁਣ ਜਾਹਿ ॥ ਪੂਰੇ ਗੁਰ ਕੈ ਸਬਦਿ ਸਮਾਹਿ ॥੧॥ ਰਹਾਉ ॥
ਗੁਣਾ ਕਾ ਗਾਹਕੁ ਹੋਵੈ ਸੋ ਗੁਣ ਜਾਣੈ ॥ ਅੰਮ੍ਰਿਤ ਸਬਦਿ ਨਾਮੁ ਵਖਾਣੈ ॥ ਸਾਚੀ ਬਾਣੀ ਸੂਚਾ ਹੋਇ ॥ ਗੁਣ ਤੇ ਨਾਮੁ ਪਰਾਪਤਿ ਹੋਇ ॥੨॥
ਗੁਣ ਅਮੋਲਕ ਪਾਏ ਨ ਜਾਹਿ ॥ ਮਨਿ ਨਿਰਮਲ ਸਾਚੈ ਸਬਦਿ ਸਮਾਹਿ ॥ ਸੇ ਵਡਭਾਗੀ ਜਿਨੑ ਨਾਮੁ ਧਿਆਇਆ ॥ ਸਦਾ ਗੁਣਦਾਤਾ ਮੰਨਿ ਵਸਾਇਆ ॥੩॥
ਜੋ ਗੁਣ ਸੰਗ੍ਰਹੈ ਤਿਨੑ ਬਲਿਹਾਰੈ ਜਾਉ ॥ ਦਰਿ ਸਾਚੈ ਸਾਚੇ ਗੁਣ ਗਾਉ ॥ ਆਪੇ ਦੇਵੈ ਸਹਜਿ ਸੁਭਾਇ ॥ ਨਾਨਕ ਕੀਮਤਿ ਕਹਣੁ ਨ ਜਾਇ ॥੪॥੨॥੪੧॥
ਆਸਾ ਮਹਲਾ ੩ ॥
ਸਤਿਗੁਰ ਵਿਚਿ ਵਡੀ ਵਡਿਆਈ ॥ ਚਿਰੀ ਵਿਛੁੰਨੇ ਮੇਲਿ ਮਿਲਾਈ ॥ ਆਪੇ ਮੇਲੇ ਮੇਲਿ ਮਿਲਾਏ ॥ ਆਪਣੀ ਕੀਮਤਿ ਆਪੇ ਪਾਏ ॥੧॥
ਹਰਿ ਕੀ ਕੀਮਤਿ ਕਿਨ ਬਿਧਿ ਹੋਇ ॥ ਹਰਿ ਅਪਰੰਪਰੁ ਅਗਮ ਅਗੋਚਰੁ ਗੁਰ ਕੈ ਸਬਦਿ ਮਿਲੈ ਜਨੁ ਕੋਇ ॥੧॥ ਰਹਾਉ ॥
ਗੁਰਮੁਖਿ ਕੀਮਤਿ ਜਾਣੈ ਕੋਇ ॥ ਵਿਰਲੇ ਕਰਮਿ ਪਰਾਪਤਿ ਹੋਇ ॥ ਊਚੀ ਬਾਣੀ ਊਚਾ ਹੋਇ ॥ ਗੁਰਮੁਖਿ ਸਬਦਿ ਵਖਾਣੈ ਕੋਇ ॥੨॥
ਵਿਣੁ ਨਾਵੈ ਦੁਖੁ ਦਰਦੁ ਸਰੀਰਿ ॥ ਸਤਿਗੁਰੁ ਭੇਟੇ ਤਾ ਉਤਰੈ ਪੀਰ ॥ ਬਿਨੁ ਗੁਰ ਭੇਟੇ ਦੁਖੁ ਕਮਾਇ ॥ ਮਨਮੁਖਿ ਬਹੁਤੀ ਮਿਲੈ ਸਜਾਇ ॥੩॥
ਹਰਿ ਕਾ ਨਾਮੁ ਮੀਠਾ ਅਤਿ ਰਸੁ ਹੋਇ ॥ ਪੀਵਤ ਰਹੈ ਪੀਆਏ ਸੋਇ ॥ ਗੁਰ ਕਿਰਪਾ ਤੇ ਹਰਿ ਰਸੁ ਪਾਏ ॥ ਨਾਨਕ ਨਾਮਿ ਰਤੇ ਗਤਿ ਪਾਏ ॥੪॥੩॥੪੨॥
ਆਸਾ ਮਹਲਾ ੩ ॥
ਮੇਰਾ ਪ੍ਰਭੁ ਸਾਚਾ ਗਹਿਰ ਗੰਭੀਰ ॥ ਸੇਵਤ ਹੀ ਸੁਖੁ ਸਾਂਤਿ ਸਰੀਰ ॥ ਸਬਦਿ ਤਰੇ ਜਨ ਸਹਜਿ ਸੁਭਾਇ ॥ ਤਿਨ ਕੈ ਹਮ ਸਦ ਲਾਗਹ ਪਾਇ ॥੧॥
gur kaa dharasan agam apaaraa ||1||
gur kai dharasan mukat gat hoi ||
saachaa aap vasai man soi ||1|| rahaau ||
gur dharasan udharai sa(n)saaraa ||
je ko laae bhaau piaaraa ||
bhaau piaaraa laae viralaa koi ||
gur kai dharasan sadhaa sukh hoi ||2||
gur kai dharasan mokh dhuaar ||
satigur sevai paravaar saadhaar ||
nigure kau gat kaiee naahee ||
avagan muThe choTaa khaahee ||3||
gur kai sabadh sukh saa(n)t sareer ||
gurmukh taa kau lagai na peer ||
jamakaal tis neR na aavai ||
naanak gurmukh saach samaavai ||4||1||40||
aasaa mahalaa teejaa ||
sabadh muaa vichahu aap gavai ||
satigur seve til na tamai ||
nirabhau dhaataa sadhaa man hoi ||
sachee baanee paae bhaag koi ||1||
gun sa(n)grahu vichahu aaugun jaeh ||
poore gur kai sabadh samaeh ||1|| rahaau ||
gunaa kaa gaahak hovai so gun jaanai ||
a(n)mirat sabadh naam vakhaanai ||
saachee baanee soochaa hoi ||
gun te naam paraapat hoi ||2||
gun amolak paae na jaeh ||
man niramal saachai sabadh samaeh ||
se vaddabhaagee jin(h) naam dhiaaiaa ||
sadhaa gunadhaataa ma(n)n vasaiaa ||3||
jo gun sa(n)grahai tin(h) balihaarai jaau ||
dhar saachai saache gun gaau ||
aape dhevai sahaj subhai ||
naanak keemat kahan na jai ||4||2||41||
aasaa mahalaa teejaa ||
satigur vich vaddee vaddiaaiee ||
chiree vichhu(n)ne mel milaiee ||
aape mele mel milaae ||
aapanee keemat aape paae ||1||
har kee keemat kin bidh hoi ||
har apara(n)par agam agochar gur kai sabadh milai jan koi ||1|| rahaau ||
gurmukh keemat jaanai koi ||
virale karam paraapat hoi ||
uoochee baanee uoochaa hoi ||
gurmukh sabadh vakhaanai koi ||2||
vin naavai dhukh dharadh sareer ||
satigur bheTe taa utarai peer ||
bin gur bheTe dhukh kamai ||
manmukh bahutee milai sajai ||3||
har kaa naam meeThaa at ras hoi ||
peevat rahai peeaae soi ||
gur kirapaa te har ras paae ||
naanak naam rate gat paae ||4||3||42||
aasaa mahalaa teejaa ||
meraa prabh saachaa gahir ga(n)bheer ||
sevat hee sukh saa(n)t sareer ||
sabadh tare jan sahaj subhai ||
tin kai ham sadh laageh pai ||1||