Sri Guru Granth Sahib

ਅੰਗ ੩੬੪

ਸੋ ਬੂਝੈ ਜਿਸੁ ਆਪਿ ਬੁਝਾਏ ॥ ਗੁਰ ਪਰਸਾਦੀ ਸੇਵ ਕਰਾਏ ॥੧॥
ਗਿਆਨ ਰਤਨਿ ਸਭ ਸੋਝੀ ਹੋਇ ॥ ਗੁਰ ਪਰਸਾਦਿ ਅਗਿਆਨੁ ਬਿਨਾਸੈ ਅਨਦਿਨੁ ਜਾਗੈ ਵੇਖੈ ਸਚੁ ਸੋਇ ॥੧॥ ਰਹਾਉ ॥
ਮੋਹੁ ਗੁਮਾਨੁ ਗੁਰ ਸਬਦਿ ਜਲਾਏ ॥ ਪੂਰੇ ਗੁਰ ਤੇ ਸੋਝੀ ਪਾਏ ॥ ਅੰਤਰਿ ਮਹਲੁ ਗੁਰ ਸਬਦਿ ਪਛਾਣੈ ॥ ਆਵਣ ਜਾਣੁ ਰਹੈ ਥਿਰੁ ਨਾਮਿ ਸਮਾਣੇ ॥੨॥
ਜੰਮਣੁ ਮਰਣਾ ਹੈ ਸੰਸਾਰੁ ॥ ਮਨਮੁਖੁ ਅਚੇਤੁ ਮਾਇਆ ਮੋਹੁ ਗੁਬਾਰੁ ॥ ਪਰ ਨਿੰਦਾ ਬਹੁ ਕੂੜੁ ਕਮਾਵੈ ॥ ਵਿਸਟਾ ਕਾ ਕੀੜਾ ਵਿਸਟਾ ਮਾਹਿ ਸਮਾਵੈ ॥੩॥
ਸਤਸੰਗਤਿ ਮਿਲਿ ਸਭ ਸੋਝੀ ਪਾਏ ॥ ਗੁਰ ਕਾ ਸਬਦੁ ਹਰਿ ਭਗਤਿ ਦ੍ਰਿੜਾਏ ॥ ਭਾਣਾ ਮੰਨੇ ਸਦਾ ਸੁਖੁ ਹੋਇ ॥ ਨਾਨਕ ਸਚਿ ਸਮਾਵੈ ਸੋਇ ॥੪॥੧੦॥੪੯॥
ਆਸਾ ਮਹਲਾ ੩ ਪੰਚਪਦੇ ॥
ਸਬਦਿ ਮਰੈ ਤਿਸੁ ਸਦਾ ਅਨੰਦ ॥ ਸਤਿਗੁਰ ਭੇਟੇ ਗੁਰ ਗੋਬਿੰਦ ॥ ਨਾ ਫਿਰਿ ਮਰੈ ਨ ਆਵੈ ਜਾਇ ॥ ਪੂਰੇ ਗੁਰ ਤੇ ਸਾਚਿ ਸਮਾਇ ॥੧॥
ਜਿਨੑ ਕਉ ਨਾਮੁ ਲਿਖਿਆ ਧੁਰਿ ਲੇਖੁ ॥ ਤੇ ਅਨਦਿਨੁ ਨਾਮੁ ਸਦਾ ਧਿਆਵਹਿ ਗੁਰ ਪੂਰੇ ਤੇ ਭਗਤਿ ਵਿਸੇਖੁ ॥੧॥ ਰਹਾਉ ॥
ਜਿਨੑ ਕਉ ਹਰਿ ਪ੍ਰਭੁ ਲਏ ਮਿਲਾਇ ॥ ਤਿਨੑ ਕੀ ਗਹਣ ਗਤਿ ਕਹੀ ਨ ਜਾਇ ॥ ਪੂਰੈ ਸਤਿਗੁਰ ਦਿਤੀ ਵਡਿਆਈ ॥ ਊਤਮ ਪਦਵੀ ਹਰਿ ਨਾਮਿ ਸਮਾਈ ॥੨॥
ਜੋ ਕਿਛੁ ਕਰੇ ਸੁ ਆਪੇ ਆਪਿ ॥ ਏਕ ਘੜੀ ਮਹਿ ਥਾਪਿ ਉਥਾਪਿ ॥ ਕਹਿ ਕਹਿ ਕਹਣਾ ਆਖਿ ਸੁਣਾਏ ॥ ਜੇ ਸਉ ਘਾਲੇ ਥਾਇ ਨ ਪਾਏ ॥੩॥
ਜਿਨੑ ਕੈ ਪੋਤੈ ਪੁੰਨੁ ਤਿਨੑਾ ਗੁਰੂ ਮਿਲਾਏ ॥ ਸਚੁ ਬਾਣੀ ਗੁਰੁ ਸਬਦੁ ਸੁਣਾਏ ॥ ਜਹਾਂ ਸਬਦੁ ਵਸੈ ਤਹਾਂ ਦੁਖੁ ਜਾਏ ॥ ਗਿਆਨਿ ਰਤਨਿ ਸਾਚੈ ਸਹਜਿ ਸਮਾਏ ॥੪॥
ਨਾਵੈ ਜੇਵਡੁ ਹੋਰੁ ਧਨੁ ਨਾਹੀ ਕੋਇ ॥ ਜਿਸ ਨੋ ਬਖਸੇ ਸਾਚਾ ਸੋਇ ॥ ਪੂਰੈ ਸਬਦਿ ਮੰਨਿ ਵਸਾਏ ॥ ਨਾਨਕ ਨਾਮਿ ਰਤੇ ਸੁਖੁ ਪਾਏ ॥੫॥੧੧॥੫੦॥
ਆਸਾ ਮਹਲਾ ੩ ॥
ਨਿਰਤਿ ਕਰੇ ਬਹੁ ਵਾਜੇ ਵਜਾਏ ॥ ਇਹੁ ਮਨੁ ਅੰਧਾ ਬੋਲਾ ਹੈ ਕਿਸੁ ਆਖਿ ਸੁਣਾਏ ॥ ਅੰਤਰਿ ਲੋਭੁ ਭਰਮੁ ਅਨਲ ਵਾਉ ॥ ਦੀਵਾ ਬਲੈ ਨ ਸੋਝੀ ਪਾਇ ॥੧॥
ਗੁਰਮੁਖਿ ਭਗਤਿ ਘਟਿ ਚਾਨਣੁ ਹੋਇ ॥ ਆਪੁ ਪਛਾਣਿ ਮਿਲੈ ਪ੍ਰਭੁ ਸੋਇ ॥੧॥ ਰਹਾਉ ॥
ਗੁਰਮੁਖਿ ਨਿਰਤਿ ਹਰਿ ਲਾਗੈ ਭਾਉ ॥ ਪੂਰੇ ਤਾਲ ਵਿਚਹੁ ਆਪੁ ਗਵਾਇ ॥ ਮੇਰਾ ਪ੍ਰਭੁ ਸਾਚਾ ਆਪੇ ਜਾਣੁ ॥ ਗੁਰ ਕੈ ਸਬਦਿ ਅੰਤਰਿ ਬ੍ਰਹਮੁ ਪਛਾਣੁ ॥੨॥
ਗੁਰਮੁਖਿ ਭਗਤਿ ਅੰਤਰਿ ਪ੍ਰੀਤਿ ਪਿਆਰੁ ॥ ਗੁਰ ਕਾ ਸਬਦੁ ਸਹਜਿ ਵੀਚਾਰੁ ॥ ਗੁਰਮੁਖਿ ਭਗਤਿ ਜੁਗਤਿ ਸਚੁ ਸੋਇ ॥ ਪਾਖੰਡਿ ਭਗਤਿ ਨਿਰਤਿ ਦੁਖੁ ਹੋਇ ॥੩॥

Ang 364

so boojhai jis aap bujhaae ||
gur parasaadhee sev karaae ||1||
giaan ratan sabh sojhee hoi ||
gur parasaadh agiaan binaasai anadhin jaagai vekhai sach soi ||1|| rahaau ||
moh gumaan gur sabadh jalaae ||
poore gur te sojhee paae ||
a(n)tar mahal gur sabadh pachhaanai ||
aavan jaan rahai thir naam samaane ||2||
ja(n)man maranaa hai sa(n)saar ||
manmukh achet maiaa moh gubaar ||
par ni(n)dhaa bahu kooR kamaavai ||
visaTaa kaa keeRaa visaTaa maeh samaavai ||3||
satasa(n)gat mil sabh sojhee paae ||
gur kaa sabadh har bhagat dhiraRaae ||
bhaanaa ma(n)ne sadhaa sukh hoi ||
naanak sach samaavai soi ||4||10||49||
aasaa mahalaa teejaa pa(n)chapadhe ||
sabadh marai tis sadhaa ana(n)dh ||
satigur bheTe gur gobi(n)dh ||
naa fir marai na aavai jai ||
poore gur te saach samai ||1||
jin(h) kau naam likhiaa dhur lekh ||
te anadhin naam sadhaa dhiaaveh gur poore te bhagat visekh ||1|| rahaau ||
jin(h) kau har prabh le milai ||
tin(h) kee gahan gat kahee na jai ||
poorai satigur dhitee vaddiaaiee ||
uootam padhavee har naam samaiee ||2||
jo kichh kare su aape aap ||
ek ghaRee meh thaap uthaap ||
keh keh kahanaa aakh sunaae || je sau ghaale thai na paae ||3||
jin(h) kai potai pu(n)n tin(h)aa guroo milaae ||
sach baanee gur sabadh sunaae ||
jahaa(n) sabadh vasai tahaa(n) dhukh jaae ||
giaan ratan saachai sahaj samaae ||4||
naavai jevadd hor dhan naahee koi ||
jis no bakhase saachaa soi ||
poorai sabadh ma(n)n vasaae ||
naanak naam rate sukh paae ||5||11||50||
aasaa mahalaa teejaa ||
nirat kare bahu vaaje vajaae ||
eih man a(n)dhaa bolaa hai kis aakh sunaae ||
a(n)tar lobh bharam anal vaau ||
dheevaa balai na sojhee pai ||1||
gurmukh bhagat ghaT chaanan hoi ||
aap pachhaan milai prabh soi ||1|| rahaau ||
gurmukh nirat har laagai bhaau ||
poore taal vichahu aap gavai ||
meraa prabh saachaa aape jaan ||
gur kai sabadh a(n)tar braham pachhaan ||2||
gurmukh bhagat a(n)tar preet piaar ||
gur kaa sabadh sahaj veechaar ||
gurmukh bhagat jugat sach soi ||
paakha(n)dd bhagat nirat dhukh hoi ||3||