ਏਹਾ ਭਗਤਿ ਜਨੁ ਜੀਵਤ ਮਰੈ ॥ ਗੁਰ ਪਰਸਾਦੀ ਭਵਜਲੁ ਤਰੈ ॥ ਗੁਰ ਕੈ ਬਚਨਿ ਭਗਤਿ ਥਾਇ ਪਾਇ ॥ ਹਰਿ ਜੀਉ ਆਪਿ ਵਸੈ ਮਨਿ ਆਇ ॥੪॥
ਹਰਿ ਕ੍ਰਿਪਾ ਕਰੇ ਸਤਿਗੁਰੂ ਮਿਲਾਏ ॥ ਨਿਹਚਲ ਭਗਤਿ ਹਰਿ ਸਿਉ ਚਿਤੁ ਲਾਏ ॥ ਭਗਤਿ ਰਤੇ ਤਿਨੑ ਸਚੀ ਸੋਇ ॥ ਨਾਨਕ ਨਾਮਿ ਰਤੇ ਸੁਖੁ ਹੋਇ ॥੫॥੧੨॥੫੧॥
ਆਸਾ ਘਰੁ ੮ ਕਾਫੀ ਮਹਲਾ ੩
ੴ ਸਤਿਗੁਰ ਪ੍ਰਸਾਦਿ ॥
ਹਰਿ ਕੈ ਭਾਣੈ ਸਤਿਗੁਰੁ ਮਿਲੈ ਸਚੁ ਸੋਝੀ ਹੋਈ ॥ ਗੁਰ ਪਰਸਾਦੀ ਮਨਿ ਵਸੈ ਹਰਿ ਬੂਝੈ ਸੋਈ ॥੧॥
ਮੈ ਸਹੁ ਦਾਤਾ ਏਕੁ ਹੈ ਅਵਰੁ ਨਾਹੀ ਕੋਈ ॥ ਗੁਰ ਕਿਰਪਾ ਤੇ ਮਨਿ ਵਸੈ ਤਾ ਸਦਾ ਸੁਖੁ ਹੋਈ ॥੧॥ ਰਹਾਉ ॥
ਇਸੁ ਜੁਗ ਮਹਿ ਨਿਰਭਉ ਹਰਿ ਨਾਮੁ ਹੈ ਪਾਈਐ ਗੁਰ ਵੀਚਾਰਿ ॥ ਬਿਨੁ ਨਾਵੈ ਜਮ ਕੈ ਵਸਿ ਹੈ ਮਨਮੁਖਿ ਅੰਧ ਗਵਾਰਿ ॥੨॥
ਹਰਿ ਕੈ ਭਾਣੈ ਜਨੁ ਸੇਵਾ ਕਰੈ ਬੂਝੈ ਸਚੁ ਸੋਈ ॥ ਹਰਿ ਕੈ ਭਾਣੈ ਸਾਲਾਹੀਐ ਭਾਣੈ ਮੰਨਿਐ ਸੁਖੁ ਹੋਈ ॥੩॥
ਹਰਿ ਕੈ ਭਾਣੈ ਜਨਮੁ ਪਦਾਰਥੁ ਪਾਇਆ ਮਤਿ ਊਤਮ ਹੋਈ ॥ ਨਾਨਕ ਨਾਮੁ ਸਲਾਹਿ ਤੂੰ ਗੁਰਮੁਖਿ ਗਤਿ ਹੋਈ ॥੪॥੩੯॥੧੩॥੫੨॥
ਆਸਾ ਮਹਲਾ ੪ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਤੂੰ ਕਰਤਾ ਸਚਿਆਰੁ ਮੈਡਾ ਸਾਂਈ ॥ ਜੋ ਤਉ ਭਾਵੈ ਸੋਈ ਥੀਸੀ ਜੋ ਤੂੰ ਦੇਹਿ ਸੋਈ ਹਉ ਪਾਈ ॥੧॥ ਰਹਾਉ ॥
ਸਭ ਤੇਰੀ ਤੂੰ ਸਭਨੀ ਧਿਆਇਆ ॥ ਜਿਸ ਨੋ ਕ੍ਰਿਪਾ ਕਰਹਿ ਤਿਨਿ ਨਾਮ ਰਤਨੁ ਪਾਇਆ ॥ ਗੁਰਮੁਖਿ ਲਾਧਾ ਮਨਮੁਖਿ ਗਵਾਇਆ ॥ ਤੁਧੁ ਆਪਿ ਵਿਛੋੜਿਆ ਆਪਿ ਮਿਲਾਇਆ ॥੧॥
ਤੂੰ ਦਰੀਆਉ ਸਭ ਤੁਝ ਹੀ ਮਾਹਿ ॥ ਤੁਝ ਬਿਨੁ ਦੂਜਾ ਕੋਈ ਨਾਹਿ ॥ ਜੀਅ ਜੰਤ ਸਭਿ ਤੇਰਾ ਖੇਲੁ ॥ ਵਿਜੋਗਿ ਮਿਲਿ ਵਿਛੁੜਿਆ ਸੰਜੋਗੀ ਮੇਲੁ ॥੨॥
ਜਿਸ ਨੋ ਤੂ ਜਾਣਾਇਹਿ ਸੋਈ ਜਨੁ ਜਾਣੈ ॥ ਹਰਿ ਗੁਣ ਸਦ ਹੀ ਆਖਿ ਵਖਾਣੈ ॥ ਜਿਨਿ ਹਰਿ ਸੇਵਿਆ ਤਿਨਿ ਸੁਖੁ ਪਾਇਆ ॥ ਸਹਜੇ ਹੀ ਹਰਿ ਨਾਮਿ ਸਮਾਇਆ ॥੩॥
ਤੂ ਆਪੇ ਕਰਤਾ ਤੇਰਾ ਕੀਆ ਸਭੁ ਹੋਇ ॥ ਤੁਧੁ ਬਿਨੁ ਦੂਜਾ ਅਵਰੁ ਨ ਕੋਇ ॥ ਤੂ ਕਰਿ ਕਰਿ ਵੇਖਹਿ ਜਾਣਹਿ ਸੋਇ ॥ ਜਨ ਨਾਨਕ ਗੁਰਮੁਖਿ ਪਰਗਟੁ ਹੋਇ ॥੪॥੧॥੫੩॥
ehaa bhagat jan jeevat marai ||
gur parasaadhee bhavajal tarai ||
gur kai bachan bhagat thai pai ||
har jeeau aap vasai man aai ||4||
har kirapaa kare satiguroo milaae ||
nihachal bhagat har siau chit laae ||
bhagat rate tin(h) sachee soi ||
naanak naam rate sukh hoi ||5||12||51||
aasaa ghar atthvaa kaafee mahalaa teejaa
ikOankaar satigur prasaadh ||
har kai bhaanai satigur milai sach sojhee hoiee ||
gur parasaadhee man vasai har boojhai soiee ||1||
mai sahu dhaataa ek hai avar naahee koiee ||
gur kirapaa te man vasai taa sadhaa sukh hoiee ||1|| rahaau ||
eis jug meh nirabhau har naam hai paieeaai gur veechaar ||
bin naavai jam kai vas hai manmukh a(n)dh gavaar ||2||
har kai bhaanai jan sevaa karai boojhai sach soiee ||
har kai bhaanai saalaaheeaai bhaanai ma(n)niaai sukh hoiee ||3||
har kai bhaanai janam padhaarath paiaa mat uootam hoiee ||
naanak naam salaeh too(n) gurmukh gat hoiee ||4||39||13||52||
aasaa mahalaa chauthhaa ghar doojaa
ikOankaar satigur prasaadh ||
too(n) karataa sachiaar maiddaa saa(n)iee ||
jo tau bhaavai soiee theesee jo too(n) dheh soiee hau paiee ||1|| rahaau ||
sabh teree too(n) sabhanee dhiaaiaa ||
jis no kirapaa kareh tin naam ratan paiaa ||
gurmukh laadhaa manmukh gavaiaa ||
tudh aap vichhoRiaa aap milaiaa ||1||
too(n) dhareeaau sabh tujh hee maeh ||
tujh bin dhoojaa koiee naeh ||
jeea ja(n)t sabh teraa khel ||
vijog mil vichhuRiaa sa(n)jogee mel ||2||
jis no too jaanaieh soiee jan jaanai ||
har gun sadh hee aakh vakhaanai ||
jin har seviaa tin sukh paiaa ||
sahaje hee har naam samaiaa ||3||
too aape karataa teraa keeaa sabh hoi ||
tudh bin dhoojaa avar na koi ||
too kar kar vekheh jaaneh soi ||
jan naanak gurmukh paragaT hoi ||4||1||53||