ੴ ਸਤਿਗੁਰ ਪ੍ਰਸਾਦਿ ॥
ਰਾਗੁ ਆਸਾ ਘਰੁ ੨ ਮਹਲਾ ੪ ॥
ਕਿਸ ਹੀ ਧੜਾ ਕੀਆ ਮਿਤ੍ਰ ਸੁਤ ਨਾਲਿ ਭਾਈ ॥ ਕਿਸ ਹੀ ਧੜਾ ਕੀਆ ਕੁੜਮ ਸਕੇ ਨਾਲਿ ਜਵਾਈ ॥ ਕਿਸ ਹੀ ਧੜਾ ਕੀਆ ਸਿਕਦਾਰ ਚਉਧਰੀ ਨਾਲਿ ਆਪਣੈ ਸੁਆਈ ॥ ਹਮਾਰਾ ਧੜਾ ਹਰਿ ਰਹਿਆ ਸਮਾਈ ॥੧॥
ਹਮ ਹਰਿ ਸਿਉ ਧੜਾ ਕੀਆ ਮੇਰੀ ਹਰਿ ਟੇਕ ॥ ਮੈ ਹਰਿ ਬਿਨੁ ਪਖੁ ਧੜਾ ਅਵਰੁ ਨ ਕੋਈ ਹਉ ਹਰਿ ਗੁਣ ਗਾਵਾ ਅਸੰਖ ਅਨੇਕ ॥੧॥ ਰਹਾਉ ॥
ਜਿਨੑ ਸਿਉ ਧੜੇ ਕਰਹਿ ਸੇ ਜਾਹਿ ॥ ਝੂਠੁ ਧੜੇ ਕਰਿ ਪਛੋਤਾਹਿ ॥ ਥਿਰੁ ਨ ਰਹਹਿ ਮਨਿ ਖੋਟੁ ਕਮਾਹਿ ॥ ਹਮ ਹਰਿ ਸਿਉ ਧੜਾ ਕੀਆ ਜਿਸ ਕਾ ਕੋਈ ਸਮਰਥੁ ਨਾਹਿ ॥੨॥
ਏਹ ਸਭਿ ਧੜੇ ਮਾਇਆ ਮੋਹ ਪਸਾਰੀ ॥ ਮਾਇਆ ਕਉ ਲੂਝਹਿ ਗਾਵਾਰੀ ॥ ਜਨਮਿ ਮਰਹਿ ਜੂਐ ਬਾਜੀ ਹਾਰੀ ॥ ਹਮਰੈ ਹਰਿ ਧੜਾ ਜਿ ਹਲਤੁ ਪਲਤੁ ਸਭੁ ਸਵਾਰੀ ॥੩॥
ਕਲਿਜੁਗ ਮਹਿ ਧੜੇ ਪੰਚ ਚੋਰ ਝਗੜਾਏ ॥ ਕਾਮੁ ਕ੍ਰੋਧੁ ਲੋਭੁ ਮੋਹੁ ਅਭਿਮਾਨੁ ਵਧਾਏ ॥ ਜਿਸ ਨੋ ਕ੍ਰਿਪਾ ਕਰੇ ਤਿਸੁ ਸਤਸੰਗਿ ਮਿਲਾਏ ॥ ਹਮਰਾ ਹਰਿ ਧੜਾ ਜਿਨਿ ਏਹ ਧੜੇ ਸਭਿ ਗਵਾਏ ॥੪॥
ਮਿਥਿਆ ਦੂਜਾ ਭਾਉ ਧੜੇ ਬਹਿ ਪਾਵੈ ॥ ਪਰਾਇਆ ਛਿਦ੍ਰੁ ਅਟਕਲੈ ਆਪਣਾ ਅਹੰਕਾਰੁ ਵਧਾਵੈ ॥ ਜੈਸਾ ਬੀਜੈ ਤੈਸਾ ਖਾਵੈ ॥ ਜਨ ਨਾਨਕ ਕਾ ਹਰਿ ਧੜਾ ਧਰਮੁ ਸਭ ਸ੍ਰਿਸਟਿ ਜਿਣਿ ਆਵੈ ॥੫॥੨॥੫੪॥
ਆਸਾ ਮਹਲਾ ੪ ॥
ਹਿਰਦੈ ਸੁਣਿ ਸੁਣਿ ਮਨਿ ਅੰਮ੍ਰਿਤੁ ਭਾਇਆ ॥ ਗੁਰਬਾਣੀ ਹਰਿ ਅਲਖੁ ਲਖਾਇਆ ॥੧॥
ਗੁਰਮੁਖਿ ਨਾਮੁ ਸੁਨਹੁ ਮੇਰੀ ਭੈਨਾ ॥ ਏਕੋ ਰਵਿ ਰਹਿਆ ਘਟ ਅੰਤਰਿ ਮੁਖਿ ਬੋਲਹੁ ਗੁਰ ਅੰਮ੍ਰਿਤ ਬੈਨਾ ॥੧॥ ਰਹਾਉ ॥
ਮੈ ਮਨਿ ਤਨਿ ਪ੍ਰੇਮੁ ਮਹਾ ਬੈਰਾਗੁ ॥ ਸਤਿਗੁਰੁ ਪੁਰਖੁ ਪਾਇਆ ਵਡਭਾਗੁ ॥੨॥
ਦੂਜੈ ਭਾਇ ਭਵਹਿ ਬਿਖੁ ਮਾਇਆ ॥ ਭਾਗਹੀਨ ਨਹੀ ਸਤਿਗੁਰੁ ਪਾਇਆ ॥੩॥
ਅੰਮ੍ਰਿਤੁ ਹਰਿ ਰਸੁ ਹਰਿ ਆਪਿ ਪੀਆਇਆ ॥ ਗੁਰਿ ਪੂਰੈ ਨਾਨਕ ਹਰਿ ਪਾਇਆ ॥੪॥੩॥੫੫॥
ਆਸਾ ਮਹਲਾ ੪ ॥
ਮੇਰੈ ਮਨਿ ਤਨਿ ਪ੍ਰੇਮੁ ਨਾਮੁ ਆਧਾਰੁ ॥ ਨਾਮੁ ਜਪੀ ਨਾਮੋ ਸੁਖ ਸਾਰੁ ॥੧॥
ਨਾਮੁ ਜਪਹੁ ਮੇਰੇ ਸਾਜਨ ਸੈਨਾ ॥ ਨਾਮ ਬਿਨਾ ਮੈ ਅਵਰੁ ਨ ਕੋਈ ਵਡੈ ਭਾਗਿ ਗੁਰਮੁਖਿ ਹਰਿ ਲੈਨਾ ॥੧॥ ਰਹਾਉ ॥
ਨਾਮ ਬਿਨਾ ਨਹੀ ਜੀਵਿਆ ਜਾਇ ॥ ਵਡੈ ਭਾਗਿ ਗੁਰਮੁਖਿ ਹਰਿ ਪਾਇ ॥੨॥
ਨਾਮਹੀਨ ਕਾਲਖ ਮੁਖਿ ਮਾਇਆ ॥ ਨਾਮ ਬਿਨਾ ਧ੍ਰਿਗੁ ਧ੍ਰਿਗੁ ਜੀਵਾਇਆ ॥੩॥
ikOankaar satigur prasaadh ||
raag aasaa ghar doojaa mahalaa chauthhaa ||
kis hee dhaRaa keeaa mitr sut naal bhaiee ||
kis hee dhaRaa keeaa kuRam sake naal javaiee ||
kis hee dhaRaa keeaa sikadhaar chaudharee naal aapanai suaaiee ||
hamaaraa dhaRaa har rahiaa samaiee ||1||
ham har siau dhaRaa keeaa meree har Tek ||
mai har bin pakh dhaRaa avar na koiee hau har gun gaavaa asa(n)kh anek ||1|| rahaau ||
jin(h) siau dhaRe kareh se jaeh ||
jhooTh dhaRe kar pachhotaeh ||
thir na raheh man khoT kamaeh ||
ham har siau dhaRaa keeaa jis kaa koiee samarath naeh ||2||
eh sabh dhaRe maiaa moh pasaaree ||
maiaa kau loojheh gaavaaree ||
janam mareh jooaai baajee haaree ||
hamarai har dhaRaa j halat palat sabh savaaree ||3||
kalijug meh dhaRe pa(n)ch chor jhagaRaae ||
kaam karodh lobh moh abhimaan vadhaae ||
jis no kirapaa kare tis satasa(n)g milaae ||
hamaraa har dhaRaa jin eh dhaRe sabh gavaae ||4||
mithiaa dhoojaa bhaau dhaRe beh paavai ||
paraiaa chhidhr aTakalai aapanaa aha(n)kaar vadhaavai ||
jaisaa beejai taisaa khaavai ||
jan naanak kaa har dhaRaa dharam sabh sirasaT jin aavai ||5||2||54||
aasaa mahalaa chauthhaa ||
hiradhai sun sun man a(n)mrit bhaiaa ||
gurbaanee har alakh lakhaiaa ||1||
gurmukh naam sunahu meree bhainaa ||
eko rav rahiaa ghaT a(n)tar mukh bolahu gur a(n)mirat bainaa ||1|| rahaau ||
mai man tan prem mahaa bairaag ||
satigur purakh paiaa vaddabhaag ||2||
dhoojai bhai bhaveh bikh maiaa ||
bhaagaheen nahee satigur paiaa ||3||
a(n)mrit har ras har aap peeaaiaa ||
gur poorai naanak har paiaa ||4||3||55||
aasaa mahalaa chauthhaa ||
merai man tan prem naam aadhaar ||
naam japee naamo sukh saar ||1||
naam japahu mere saajan sainaa ||
naam binaa mai avar na koiee vaddai bhaag gurmukh har lainaa ||1|| rahaau ||
naam binaa nahee jeeviaa jai ||
vaddai bhaag gurmukh har pai ||2||
naamaheen kaalakh mukh maiaa ||
naam binaa dhirag dhirag jeevaiaa ||3||