Sri Guru Granth Sahib

ਅੰਗ ੩੬੮

ੴ ਸਤਿਗੁਰ ਪ੍ਰਸਾਦਿ ॥
ਮਹਲਾ ੪ ਰਾਗੁ ਆਸਾ ਘਰੁ ੬ ਕੇ ੩ ॥
ਹਥਿ ਕਰਿ ਤੰਤੁ ਵਜਾਵੈ ਜੋਗੀ ਥੋਥਰ ਵਾਜੈ ਬੇਨ ॥ ਗੁਰਮਤਿ ਹਰਿ ਗੁਣ ਬੋਲਹੁ ਜੋਗੀ ਇਹੁ ਮਨੂਆ ਹਰਿ ਰੰਗਿ ਭੇਨ ॥੧॥
ਜੋਗੀ ਹਰਿ ਦੇਹੁ ਮਤੀ ਉਪਦੇਸੁ ॥ ਜੁਗੁ ਜੁਗੁ ਹਰਿ ਹਰਿ ਏਕੋ ਵਰਤੈ ਤਿਸੁ ਆਗੈ ਹਮ ਆਦੇਸੁ ॥੧॥ ਰਹਾਉ ॥
ਗਾਵਹਿ ਰਾਗ ਭਾਤਿ ਬਹੁ ਬੋਲਹਿ ਇਹੁ ਮਨੂਆ ਖੇਲੈ ਖੇਲ ॥ ਜੋਵਹਿ ਕੂਪ ਸਿੰਚਨ ਕਉ ਬਸੁਧਾ ਉਠਿ ਬੈਲ ਗਏ ਚਰਿ ਬੇਲ ॥੨॥
ਕਾਇਆ ਨਗਰ ਮਹਿ ਕਰਮ ਹਰਿ ਬੋਵਹੁ ਹਰਿ ਜਾਮੈ ਹਰਿਆ ਖੇਤੁ ॥ ਮਨੂਆ ਅਸਥਿਰੁ ਬੈਲੁ ਮਨੁ ਜੋਵਹੁ ਹਰਿ ਸਿੰਚਹੁ ਗੁਰਮਤਿ ਜੇਤੁ ॥੩॥
ਜੋਗੀ ਜੰਗਮ ਸ੍ਰਿਸਟਿ ਸਭ ਤੁਮਰੀ ਜੋ ਦੇਹੁ ਮਤੀ ਤਿਤੁ ਚੇਲ ॥ ਜਨ ਨਾਨਕ ਕੇ ਪ੍ਰਭ ਅੰਤਰਜਾਮੀ ਹਰਿ ਲਾਵਹੁ ਮਨੂਆ ਪੇਲ ॥੪॥੯॥੬੧॥
ਆਸਾ ਮਹਲਾ ੪ ॥
ਕਬ ਕੋ ਭਾਲੈ ਘੁੰਘਰੂ ਤਾਲਾ ਕਬ ਕੋ ਬਜਾਵੈ ਰਬਾਬੁ ॥ ਆਵਤ ਜਾਤ ਬਾਰ ਖਿਨੁ ਲਾਗੈ ਹਉ ਤਬ ਲਗੁ ਸਮਾਰਉ ਨਾਮੁ ॥੧॥
ਮੇਰੈ ਮਨਿ ਐਸੀ ਭਗਤਿ ਬਨਿ ਆਈ ॥ ਹਉ ਹਰਿ ਬਿਨੁ ਖਿਨੁ ਪਲੁ ਰਹਿ ਨ ਸਕਉ ਜੈਸੇ ਜਲ ਬਿਨੁ ਮੀਨੁ ਮਰਿ ਜਾਈ ॥੧॥ ਰਹਾਉ ॥
ਕਬ ਕੋਊ ਮੇਲੈ ਪੰਚ ਸਤ ਗਾਇਣ ਕਬ ਕੋ ਰਾਗ ਧੁਨਿ ਉਠਾਵੈ ॥ ਮੇਲਤ ਚੁਨਤ ਖਿਨੁ ਪਲੁ ਚਸਾ ਲਾਗੈ ਤਬ ਲਗੁ ਮੇਰਾ ਮਨੁ ਰਾਮ ਗੁਨ ਗਾਵੈ ॥੨॥
ਕਬ ਕੋ ਨਾਚੈ ਪਾਵ ਪਸਾਰੈ ਕਬ ਕੋ ਹਾਥ ਪਸਾਰੈ ॥ ਹਾਥ ਪਾਵ ਪਸਾਰਤ ਬਿਲਮੁ ਤਿਲੁ ਲਾਗੈ ਤਬ ਲਗੁ ਮੇਰਾ ਮਨੁ ਰਾਮ ਸਮ੍ਹ੍ਹਾਰੈ ॥੩॥
ਕਬ ਕੋਊ ਲੋਗਨ ਕਉ ਪਤੀਆਵੈ ਲੋਕਿ ਪਤੀਣੈ ਨਾ ਪਤਿ ਹੋਇ ॥ ਜਨ ਨਾਨਕ ਹਰਿ ਹਿਰਦੈ ਸਦ ਧਿਆਵਹੁ ਤਾ ਜੈ ਜੈ ਕਰੇ ਸਭੁ ਕੋਇ ॥੪॥੧੦॥੬੨॥
ਆਸਾ ਮਹਲਾ ੪ ॥
ਸਤਸੰਗਤਿ ਮਿਲੀਐ ਹਰਿ ਸਾਧੂ ਮਿਲਿ ਸੰਗਤਿ ਹਰਿ ਗੁਣ ਗਾਇ ॥ ਗਿਆਨ ਰਤਨੁ ਬਲਿਆ ਘਟਿ ਚਾਨਣੁ ਅਗਿਆਨੁ ਅੰਧੇਰਾ ਜਾਇ ॥੧॥
ਹਰਿ ਜਨ ਨਾਚਹੁ ਹਰਿ ਹਰਿ ਧਿਆਇ ॥ ਐਸੇ ਸੰਤ ਮਿਲਹਿ ਮੇਰੇ ਭਾਈ ਹਮ ਜਨ ਕੇ ਧੋਵਹ ਪਾਇ ॥੧॥ ਰਹਾਉ ॥
ਹਰਿ ਹਰਿ ਨਾਮੁ ਜਪਹੁ ਮਨ ਮੇਰੇ ਅਨਦਿਨੁ ਹਰਿ ਲਿਵ ਲਾਇ ॥ ਜੋ ਇਛਹੁ ਸੋਈ ਫਲੁ ਪਾਵਹੁ ਫਿਰਿ ਭੂਖ ਨ ਲਾਗੈ ਆਇ ॥੨॥
ਆਪੇ ਹਰਿ ਅਪਰੰਪਰੁ ਕਰਤਾ ਹਰਿ ਆਪੇ ਬੋਲਿ ਬੁਲਾਇ ॥ ਸੇਈ ਸੰਤ ਭਲੇ ਤੁਧੁ ਭਾਵਹਿ ਜਿਨੑ ਕੀ ਪਤਿ ਪਾਵਹਿ ਥਾਇ ॥੩॥
ਨਾਨਕੁ ਆਖਿ ਨ ਰਾਜੈ ਹਰਿ ਗੁਣ ਜਿਉ ਆਖੈ ਤਿਉ ਸੁਖੁ ਪਾਇ ॥ ਭਗਤਿ ਭੰਡਾਰ ਦੀਏ ਹਰਿ ਅਪੁਨੇ ਗੁਣ ਗਾਹਕੁ ਵਣਜਿ ਲੈ ਜਾਇ ॥੪॥੧੧॥੬੩॥

Ang 368

ikOankaar satigur prasaadh ||
mahalaa chauthhaa raag aasaa ghar chhayvaa ke 3 ||
hath kar ta(n)t vajaavai jogee thothar vaajai ben ||
gurmat har gun bolahu jogee ih manooaa har ra(n)g bhen ||1||
jogee har dheh matee upadhes ||
jug jug har har eko varatai tis aagai ham aadhes ||1|| rahaau ||
gaaveh raag bhaat bahu boleh ih manooaa khelai khel ||
joveh koop si(n)chan kau basudhaa uTh bail ge char bel ||2||
kaiaa nagar meh karam har bovahu har jaamai hariaa khet ||
manooaa asathir bail man jovahu har si(n)chahu gurmat jet ||3||
jogee ja(n)gam sirasaT sabh tumaree jo dheh matee tit chel ||
jan naanak ke prabh a(n)tarajaamee har laavahu manooaa pel ||4||9||61||
aasaa mahalaa chauthhaa ||
kab ko bhaalai ghu(n)gharoo taalaa kab ko bajaavai rabaab ||
aavat jaat baar khin laagai hau tab lag samaarau naam ||1||
merai man aaisee bhagat ban aaiee ||
hau har bin khin pal reh na sakau jaise jal bin meen mar jaiee ||1|| rahaau ||
kab kouoo melai pa(n)ch sat gain kab ko raag dhun uThaavai ||
melat chunat khin pal chasaa laagai tab lag meraa man raam gun gaavai ||2||
kab ko naachai paav pasaarai kab ko haath pasaarai ||
haath paav pasaarat bilam til laagai tab lag meraa man raam sam(h)aarai ||3||
kab kouoo logan kau pateeaavai lok pateenai naa pat hoi ||
jan naanak har hiradhai sadh dhiaavahu taa jai jai kare sabh koi ||4||10||62||
aasaa mahalaa chauthhaa ||
satasa(n)gat mileeaai har saadhoo mil sa(n)gat har gun gai ||
giaan ratan baliaa ghaT chaanan agiaan a(n)dheraa jai ||1||
har jan naachahu har har dhiaai ||
aaise sa(n)t mileh mere bhaiee ham jan ke dhoveh pai ||1|| rahaau ||
har har naam japahu man mere anadhin har liv lai ||
jo ichhahu soiee fal paavahu fir bhookh na laagai aai ||2||
aape har apara(n)par karataa har aape bol bulai ||
seiee sa(n)t bhale tudh bhaaveh jin(h) kee pat paaveh thai ||3||
naanak aakh na raajai har gun jiau aakhai tiau sukh pai ||
bhagat bha(n)ddaar dhe’ee har apune gun gaahak vanaj lai jai ||4||11||63||