ੴ ਸਤਿਗੁਰ ਪ੍ਰਸਾਦਿ ॥
ਰਾਗੁ ਆਸਾ ਘਰੁ ੮ ਕੇ ਕਾਫੀ ਮਹਲਾ ੪ ॥
ਆਇਆ ਮਰਣੁ ਧੁਰਾਹੁ ਹਉਮੈ ਰੋਈਐ ॥ ਗੁਰਮੁਖਿ ਨਾਮੁ ਧਿਆਇ ਅਸਥਿਰੁ ਹੋਈਐ ॥੧॥
ਗੁਰ ਪੂਰੇ ਸਾਬਾਸਿ ਚਲਣੁ ਜਾਣਿਆ ॥ ਲਾਹਾ ਨਾਮੁ ਸੁ ਸਾਰੁ ਸਬਦਿ ਸਮਾਣਿਆ ॥੧॥ ਰਹਾਉ ॥
ਪੂਰਬਿ ਲਿਖੇ ਡੇਹ ਸਿ ਆਏ ਮਾਇਆ ॥ ਚਲਣੁ ਅਜੁ ਕਿ ਕਲ੍ਹ੍ਹਿ ਧੁਰਹੁ ਫੁਰਮਾਇਆ ॥੨॥
ਬਿਰਥਾ ਜਨਮੁ ਤਿਨਾ ਜਿਨੑੀ ਨਾਮੁ ਵਿਸਾਰਿਆ ॥ ਜੂਐ ਖੇਲਣੁ ਜਗਿ ਕਿ ਇਹੁ ਮਨੁ ਹਾਰਿਆ ॥੩॥
ਜੀਵਣਿ ਮਰਣਿ ਸੁਖੁ ਹੋਇ ਜਿਨੑਾ ਗੁਰੁ ਪਾਇਆ ॥ ਨਾਨਕ ਸਚੇ ਸਚਿ ਸਚਿ ਸਮਾਇਆ ॥੪॥੧੨॥੬੪॥
ਆਸਾ ਮਹਲਾ ੪ ॥
ਜਨਮੁ ਪਦਾਰਥੁ ਪਾਇ ਨਾਮੁ ਧਿਆਇਆ ॥ ਗੁਰ ਪਰਸਾਦੀ ਬੁਝਿ ਸਚਿ ਸਮਾਇਆ ॥੧॥
ਜਿਨੑ ਧੁਰਿ ਲਿਖਿਆ ਲੇਖੁ ਤਿਨੑੀ ਨਾਮੁ ਕਮਾਇਆ ॥ ਦਰਿ ਸਚੈ ਸਚਿਆਰ ਮਹਲਿ ਬੁਲਾਇਆ ॥੧॥ ਰਹਾਉ ॥
ਅੰਤਰਿ ਨਾਮੁ ਨਿਧਾਨੁ ਗੁਰਮੁਖਿ ਪਾਈਐ ॥ ਅਨਦਿਨੁ ਨਾਮੁ ਧਿਆਇ ਹਰਿ ਗੁਣ ਗਾਈਐ ॥੨॥
ਅੰਤਰਿ ਵਸਤੁ ਅਨੇਕ ਮਨਮੁਖਿ ਨਹੀ ਪਾਈਐ ॥ ਹਉਮੈ ਗਰਬੈ ਗਰਬੁ ਆਪਿ ਖੁਆਈਐ ॥੩॥
ਨਾਨਕ ਆਪੇ ਆਪਿ ਆਪਿ ਖੁਆਈਐ ॥ ਗੁਰਮਤਿ ਮਨਿ ਪਰਗਾਸੁ ਸਚਾ ਪਾਈਐ ॥੪॥੧੩॥੬੫॥
ਰਾਗੁ ਆਸਾਵਰੀ ਘਰੁ ੧੬ ਕੇ ੨ ਮਹਲਾ ੪ ਸੁਧੰਗ
ੴ ਸਤਿਗੁਰ ਪ੍ਰਸਾਦਿ ॥
ਹਉ ਅਨਦਿਨੁ ਹਰਿ ਨਾਮੁ ਕੀਰਤਨੁ ਕਰਉ ॥ ਸਤਿਗੁਰਿ ਮੋ ਕਉ ਹਰਿ ਨਾਮੁ ਬਤਾਇਆ ਹਉ ਹਰਿ ਬਿਨੁ ਖਿਨੁ ਪਲੁ ਰਹਿ ਨ ਸਕਉ ॥੧॥ ਰਹਾਉ ॥
ਹਮਰੈ ਸ੍ਰਵਣੁ ਸਿਮਰਨੁ ਹਰਿ ਕੀਰਤਨੁ ਹਉ ਹਰਿ ਬਿਨੁ ਰਹਿ ਨ ਸਕਉ ਹਉ ਇਕੁ ਖਿਨੁ ॥ ਜੈਸੇ ਹੰਸੁ ਸਰਵਰ ਬਿਨੁ ਰਹਿ ਨ ਸਕੈ ਤੈਸੇ ਹਰਿ ਜਨੁ ਕਿਉ ਰਹੈ ਹਰਿ ਸੇਵਾ ਬਿਨੁ ॥੧॥
ਕਿਨਹੂੰ ਪ੍ਰੀਤਿ ਲਾਈ ਦੂਜਾ ਭਾਉ ਰਿਦ ਧਾਰਿ ਕਿਨਹੂੰ ਪ੍ਰੀਤਿ ਲਾਈ ਮੋਹ ਅਪਮਾਨ ॥ ਹਰਿ ਜਨ ਪ੍ਰੀਤਿ ਲਾਈ ਹਰਿ ਨਿਰਬਾਣ ਪਦ ਨਾਨਕ ਸਿਮਰਤ ਹਰਿ ਹਰਿ ਭਗਵਾਨ ॥੨॥੧੪॥੬੬॥
ਆਸਾਵਰੀ ਮਹਲਾ ੪ ॥
ਮਾਈ ਮੋਰੋ ਪ੍ਰੀਤਮੁ ਰਾਮੁ ਬਤਾਵਹੁ ਰੀ ਮਾਈ ॥ ਹਉ ਹਰਿ ਬਿਨੁ ਖਿਨੁ ਪਲੁ ਰਹਿ ਨ ਸਕਉ ਜੈਸੇ ਕਰਹਲੁ ਬੇਲਿ ਰੀਝਾਈ ॥੧॥ ਰਹਾਉ ॥
ਹਮਰਾ ਮਨੁ ਬੈਰਾਗ ਬਿਰਕਤੁ ਭਇਓ ਹਰਿ ਦਰਸਨ ਮੀਤ ਕੈ ਤਾਈ ॥ ਜੈਸੇ ਅਲਿ ਕਮਲਾ ਬਿਨੁ ਰਹਿ ਨ ਸਕੈ ਤੈਸੇ ਮੋਹਿ ਹਰਿ ਬਿਨੁ ਰਹਨੁ ਨ ਜਾਈ ॥੧॥
ikOankaar satigur prasaadh ||
raag aasaa ghar atthvaa ke kaafee mahalaa chauthhaa ||
aaiaa maran dhuraahu haumai roieeaai ||
gurmukh naam dhiaai asathir hoieeaai ||1||
gur poore saabaas chalan jaaniaa ||
laahaa naamu su saar sabadh samaaniaa ||1|| rahaau ||
poorab likhe ddeh s aae maiaa ||
chalan aj k kali(h) dhurahu furamaiaa ||2||
birathaa janam tinaa jin(h)ee naam visaariaa ||
jooaai khelan jag k ih man haariaa ||3||
jeevan maran sukh hoi jin(h)aa gur paiaa ||
naanak sache sach sach samaiaa ||4||12||64||
aasaa mahalaa chauthhaa ||
janam padhaarath pai naam dhiaaiaa ||
gur parasaadhee bujh sach samaiaa ||1||
jin(h) dhur likhiaa lekh tin(h)ee naam kamaiaa ||
dhar sachai sachiaar mahal bulaiaa ||1|| rahaau ||
a(n)tar naam nidhaan gurmukh paieeaai ||
anadhin naam dhiaai har gun gaieeaai ||2||
a(n)tar vasat anek manmukh nahee paieeaai ||
haumai garabai garab aap khuaaieeaai ||3||
naanak aape aap aap khuaaieeaai ||
gurmat man paragaas sachaa paieeaai ||4||13||65||
raag aasaavaree ghar solavaa ke 2 mahalaa chauthhaa sudha(n)g
ikOankaar satigur prasaadh ||
hau anadhin har naam keeratan karau ||
satigur mo kau har naam bataiaa hau har bin khin pal reh na sakau ||1|| rahaau ||
hamarai sravan simaran har keeratan hau har bin reh na sakau hau ik khin ||
jaise ha(n)s saravar bin reh na sakai taise har jan kiau rahai har sevaa bin ||1||
kinahoo(n) preet laiee dhoojaa bhaau ridh dhaar kinahoo(n) preet laiee moh apamaan ||
har jan preet laiee har nirabaan padh naanak simarat har har bhagavaan ||2||14||66||
aasaavaree mahalaa chauthhaa ||
maiee moro preetam raam bataavahu ree maiee ||
hau har bin khin pal reh na sakau jaise karahal bel reejhaiee ||1|| rahaau ||
hamaraa man bairaag birakat bhio har dharasan meet kai taiee ||
jaise al kamalaa bin reh na sakai taise moh har bin rahan na jaiee ||1||