Sri Guru Granth Sahib

ਅੰਗ ३੭

ਬਿਨੁ ਸਤਿਗੁਰ ਕਿਨੈ ਨ ਪਾਇਓ ਕਰਿ ਵੇਖਹੁ ਮਨਿ ਵੀਚਾਰਿ ॥ ਮਨਮੁਖ ਮੈਲੁ ਨ ਉਤਰੈ ਜਿਚਰੁ ਗੁਰ ਸਬਦਿ ਨ ਕਰੇ ਪਿਆਰੁ ॥੧॥
ਮਨ ਮੇਰੇ ਸਤਿਗੁਰ ਕੈ ਭਾਣੈ ਚਲੁ ॥ ਨਿਜ ਘਰਿ ਵਸਹਿ ਅੰਮ੍ਰਿਤੁ ਪੀਵਹਿ ਤਾ ਸੁਖ ਲਹਹਿ ਮਹਲੁ ॥੧॥ ਰਹਾਉ ॥
ਅਉਗੁਣਵੰਤੀ ਗੁਣੁ ਕੋ ਨਹੀ ਬਹਣਿ ਨ ਮਿਲੈ ਹਦੂਰਿ ॥ ਮਨਮੁਖਿ ਸਬਦੁ ਨ ਜਾਣਈ ਅਵਗਣਿ ਸੋ ਪ੍ਰਭੁ ਦੂਰਿ ॥ ਜਿਨੀ ਸਚੁ ਪਛਾਣਿਆ ਸਚਿ ਰਤੇ ਭਰਪੂਰਿ ॥ ਗੁਰ ਸਬਦੀ ਮਨੁ ਬੇਧਿਆ ਪ੍ਰਭੁ ਮਿਲਿਆ ਆਪਿ ਹਦੂਰਿ ॥੨॥
ਆਪੇ ਰੰਗਣਿ ਰੰਗਿਓਨੁ ਸਬਦੇ ਲਇਓਨੁ ਮਿਲਾਇ ॥ ਸਚਾ ਰੰਗੁ ਨ ਉਤਰੈ ਜੋ ਸਚਿ ਰਤੇ ਲਿਵ ਲਾਇ ॥ ਚਾਰੇ ਕੁੰਡਾ ਭਵਿ ਥਕੇ ਮਨਮੁਖ ਬੂਝ ਨ ਪਾਇ ॥ ਜਿਸੁ ਸਤਿਗੁਰੁ ਮੇਲੇ ਸੋ ਮਿਲੈ ਸਚੈ ਸਬਦਿ ਸਮਾਇ ॥੩॥
ਮਿਤ੍ਰ ਘਣੇਰੇ ਕਰਿ ਥਕੀ ਮੇਰਾ ਦੁਖੁ ਕਾਟੈ ਕੋਇ ॥ ਮਿਲਿ ਪ੍ਰੀਤਮ ਦੁਖੁ ਕਟਿਆ ਸਬਦਿ ਮਿਲਾਵਾ ਹੋਇ ॥ ਸਚੁ ਖਟਣਾ ਸਚੁ ਰਾਸਿ ਹੈ ਸਚੇ ਸਚੀ ਸੋਇ ॥ ਸਚਿ ਮਿਲੇ ਸੇ ਨ ਵਿਛੁੜਹਿ ਨਾਨਕ ਗੁਰਮੁਖਿ ਹੋਇ ॥੪॥੨੬॥੫੯॥
ਸਿਰੀਰਾਗੁ ਮਹਲਾ ੩ ॥
ਆਪੇ ਕਾਰਣੁ ਕਰਤਾ ਕਰੇ ਸ੍ਰਿਸਟਿ ਦੇਖੈ ਆਪਿ ਉਪਾਇ ॥ ਸਭ ਏਕੋ ਇਕੁ ਵਰਤਦਾ ਅਲਖੁ ਨ ਲਖਿਆ ਜਾਇ ॥ ਆਪੇ ਪ੍ਰਭੂ ਦਇਆਲੁ ਹੈ ਆਪੇ ਦੇਇ ਬੁਝਾਇ ॥ ਗੁਰਮਤੀ ਸਦ ਮਨਿ ਵਸਿਆ ਸਚਿ ਰਹੇ ਲਿਵ ਲਾਇ ॥੧॥
ਮਨ ਮੇਰੇ ਗੁਰ ਕੀ ਮੰਨਿ ਲੈ ਰਜਾਇ ॥ ਮਨੁ ਤਨੁ ਸੀਤਲੁ ਸਭੁ ਥੀਐ ਨਾਮੁ ਵਸੈ ਮਨਿ ਆਇ ॥੧॥ ਰਹਾਉ ॥
ਜਿਨਿ ਕਰਿ ਕਾਰਣੁ ਧਾਰਿਆ ਸੋਈ ਸਾਰ ਕਰੇਇ ॥ ਗੁਰ ਕੈ ਸਬਦਿ ਪਛਾਣੀਐ ਜਾ ਆਪੇ ਨਦਰਿ ਕਰੇਇ ॥ ਸੇ ਜਨ ਸਬਦੇ ਸੋਹਣੇ ਤਿਤੁ ਸਚੈ ਦਰਬਾਰਿ ॥ ਗੁਰਮੁਖਿ ਸਚੈ ਸਬਦਿ ਰਤੇ ਆਪਿ ਮੇਲੇ ਕਰਤਾਰਿ ॥੨॥
ਗੁਰਮਤੀ ਸਚੁ ਸਲਾਹਣਾ ਜਿਸ ਦਾ ਅੰਤੁ ਨ ਪਾਰਾਵਾਰੁ ॥ ਘਟਿ ਘਟਿ ਆਪੇ ਹੁਕਮਿ ਵਸੈ ਹੁਕਮੇ ਕਰੇ ਬੀਚਾਰੁ ॥ ਗੁਰ ਸਬਦੀ ਸਾਲਾਹੀਐ ਹਉਮੈ ਵਿਚਹੁ ਖੋਇ ॥ ਸਾ ਧਨ ਨਾਵੈ ਬਾਹਰੀ ਅਵਗਣਵੰਤੀ ਰੋਇ ॥੩॥
ਸਚੁ ਸਲਾਹੀ ਸਚਿ ਲਗਾ ਸਚੈ ਨਾਇ ਤ੍ਰਿਪਤਿ ਹੋਇ ॥ ਗੁਣ ਵੀਚਾਰੀ ਗੁਣ ਸੰਗ੍ਰਹਾ ਅਵਗੁਣ ਕਢਾ ਧੋਇ ॥ ਆਪੇ ਮੇਲਿ ਮਿਲਾਇਦਾ ਫਿਰਿ ਵੇਛੋੜਾ ਨ ਹੋਇ ॥ ਨਾਨਕ ਗੁਰੁ ਸਾਲਾਹੀ ਆਪਣਾ ਜਿਦੂ ਪਾਈ ਪ੍ਰਭੁ ਸੋਇ ॥੪॥੨੭॥੬੦॥
ਸਿਰੀਰਾਗੁ ਮਹਲਾ ੩ ॥
ਸੁਣਿ ਸੁਣਿ ਕਾਮ ਗਹੇਲੀਏ ਕਿਆ ਚਲਹਿ ਬਾਹ ਲੁਡਾਇ ॥ ਆਪਣਾ ਪਿਰੁ ਨ ਪਛਾਣਹੀ ਕਿਆ ਮੁਹੁ ਦੇਸਹਿ ਜਾਇ ॥ ਜਿਨੀ ਸਖੀਂ ਕੰਤੁ ਪਛਾਣਿਆ ਹਉ ਤਿਨ ਕੈ ਲਾਗਉ ਪਾਇ ॥ ਤਿਨ ਹੀ ਜੈਸੀ ਥੀ ਰਹਾ ਸਤਸੰਗਤਿ ਮੇਲਿ ਮਿਲਾਇ ॥੧॥

Ang 37

bin satigur kinai na paio kar vekhahu man veechaar ||
manmukh mail na utarai jichar gur sabadh na kare piaar ||1||
man mere satigur kai bhaanai chal ||
nij ghar vaseh a(n)mrit peeveh taa sukh laheh mahal ||1|| rahaau ||
aaugunava(n)tee gun ko nahee bahan na milai hadhoor ||
manmukh sabadh na jaaniee avagan so prabh dhoor ||
jinee sach pachhaaniaa sach rate bharapoor ||
gur sabadhee man bedhiaa prabh miliaa aap hadhoor ||2||
aape ra(n)gan ra(n)gion sabadhe lion milai ||
sachaa ra(n)g na utarai jo sach rate liv lai ||
chaare ku(n)ddaa bhav thake manmukh boojh na pai ||
jis satigur mele so milai sachai sabadh samai ||3||
mitr ghanere kar thakee meraa dhukh kaaTai koi ||
mil preetam dhukh kaTiaa sabadh milaavaa hoi ||
sach khaTanaa sach raas hai sache sachee soi ||
sach mile se na vichhuReh naanak gurmukh hoi ||4||26||59||
sireeraag mahalaa teejaa ||
aape kaaran karataa kare sirasaT dhekhai aap upai ||
sabh eko ik varatadhaa alakh na lakhiaa jai ||
aape prabhoo dhiaal hai aape dhei bujhai ||
gurmatee sadh man vasiaa sach rahe liv lai ||1||
man mere gur kee ma(n)n lai rajai ||
man tan seetal sabh theeaai naam vasai man aai ||1|| rahaau ||
jin kar kaaran dhaariaa soiee saar karei ||
gur kai sabadh pachhaaneeaai jaa aape nadhar karei ||
se jan sabadhe sohane tit sachai dharabaar ||
gurmukh sachai sabadh rate aap mele karataar ||2||
gurmatee sach salaahanaa jis dhaa a(n)t na paaraavaar ||
ghaT ghaT aape hukam vasai hukame kare beechaar ||
gur sabadhee saalaaheeaai haumai vichahu khoi ||
saa dhan naavai baaharee avaganava(n)tee roi ||3||
sach salaahee sach lagaa sachai nai tirapat hoi ||
gun veechaaree gun sa(n)grahaa avagun kaddaa dhoi ||
aape mel milaidhaa fir vechhoRaa na hoi ||
naanak gur saalaahee aapanaa jidhoo paiee prabh soi ||4||27||60||
sireeraag mahalaa teejaa ||
sun sun kaam gahele’ee kiaa chaleh baeh luddai ||
aapanaa pir na pachhaanahee kiaa muh dheseh jai ||
jinee sakha(n)ee ka(n)t pachhaaniaa hau tin kai laagau pai ||
tin hee jaisee thee rahaa satasa(n)gat mel milai ||1||