Sri Guru Granth Sahib

ਅੰਗ ੩੭੦

ਰਾਖੁ ਸਰਣਿ ਜਗਦੀਸੁਰ ਪਿਆਰੇ ਮੋਹਿ ਸਰਧਾ ਪੂਰਿ ਹਰਿ ਗੁਸਾਈ ॥ ਜਨ ਨਾਨਕ ਕੈ ਮਨਿ ਅਨਦੁ ਹੋਤ ਹੈ ਹਰਿ ਦਰਸਨੁ ਨਿਮਖ ਦਿਖਾਈ ॥੨॥੩੯॥੧੩॥੧੫॥੬੭॥
ਰਾਗੁ ਆਸਾ ਘਰੁ ੨ ਮਹਲਾ ੫
ੴ ਸਤਿਗੁਰ ਪ੍ਰਸਾਦਿ ॥
ਜਿਨਿ ਲਾਈ ਪ੍ਰੀਤਿ ਸੋਈ ਫਿਰਿ ਖਾਇਆ ॥ ਜਿਨਿ ਸੁਖਿ ਬੈਠਾਲੀ ਤਿਸੁ ਭਉ ਬਹੁਤੁ ਦਿਖਾਇਆ ॥ ਭਾਈ ਮੀਤ ਕੁਟੰਬ ਦੇਖਿ ਬਿਬਾਦੇ ॥ ਹਮ ਆਈ ਵਸਗਤਿ ਗੁਰ ਪਰਸਾਦੇ ॥੧॥
ਐਸਾ ਦੇਖਿ ਬਿਮੋਹਿਤ ਹੋਏ ॥ ਸਾਧਿਕ ਸਿਧ ਸੁਰਦੇਵ ਮਨੁਖਾ ਬਿਨੁ ਸਾਧੂ ਸਭਿ ਧ੍ਰੋਹਨਿ ਧ੍ਰੋਹੇ ॥੧॥ ਰਹਾਉ ॥
ਇਕਿ ਫਿਰਹਿ ਉਦਾਸੀ ਤਿਨੑ ਕਾਮਿ ਵਿਆਪੈ ॥ ਇਕਿ ਸੰਚਹਿ ਗਿਰਹੀ ਤਿਨੑ ਹੋਇ ਨ ਆਪੈ ॥ ਇਕਿ ਸਤੀ ਕਹਾਵਹਿ ਤਿਨੑ ਬਹੁਤੁ ਕਲਪਾਵੈ ॥ ਹਮ ਹਰਿ ਰਾਖੇ ਲਗਿ ਸਤਿਗੁਰ ਪਾਵੈ ॥੨॥
ਤਪੁ ਕਰਤੇ ਤਪਸੀ ਭੂਲਾਏ ॥ ਪੰਡਿਤ ਮੋਹੇ ਲੋਭਿ ਸਬਾਏ ॥ ਤ੍ਰੈ ਗੁਣ ਮੋਹੇ ਮੋਹਿਆ ਆਕਾਸੁ ॥ ਹਮ ਸਤਿਗੁਰ ਰਾਖੇ ਦੇ ਕਰਿ ਹਾਥੁ ॥੩॥
ਗਿਆਨੀ ਕੀ ਹੋਇ ਵਰਤੀ ਦਾਸਿ ॥ ਕਰ ਜੋੜੇ ਸੇਵਾ ਕਰੇ ਅਰਦਾਸਿ ॥ ਜੋ ਤੂੰ ਕਹਹਿ ਸੁ ਕਾਰ ਕਮਾਵਾ ॥ ਜਨ ਨਾਨਕ ਗੁਰਮੁਖ ਨੇੜਿ ਨ ਆਵਾ ॥੪॥੧॥
ਆਸਾ ਮਹਲਾ ੫ ॥
ਸਸੂ ਤੇ ਪਿਰਿ ਕੀਨੀ ਵਾਖਿ ॥ ਦੇਰ ਜਿਠਾਣੀ ਮੁਈ ਦੂਖਿ ਸੰਤਾਪਿ ॥ ਘਰ ਕੇ ਜਿਠੇਰੇ ਕੀ ਚੂਕੀ ਕਾਣਿ ॥ ਪਿਰਿ ਰਖਿਆ ਕੀਨੀ ਸੁਘੜ ਸੁਜਾਣਿ ॥੧॥
ਸੁਨਹੁ ਲੋਕਾ ਮੈ ਪ੍ਰੇਮ ਰਸੁ ਪਾਇਆ ॥ ਦੁਰਜਨ ਮਾਰੇ ਵੈਰੀ ਸੰਘਾਰੇ ਸਤਿਗੁਰਿ ਮੋ ਕਉ ਹਰਿ ਨਾਮੁ ਦਿਵਾਇਆ ॥੧॥ ਰਹਾਉ ॥
ਪ੍ਰਥਮੇ ਤਿਆਗੀ ਹਉਮੈ ਪ੍ਰੀਤਿ ॥ ਦੁਤੀਆ ਤਿਆਗੀ ਲੋਗਾ ਰੀਤਿ ॥ ਤ੍ਰੈ ਗੁਣ ਤਿਆਗਿ ਦੁਰਜਨ ਮੀਤ ਸਮਾਨੇ ॥ ਤੁਰੀਆ ਗੁਣੁ ਮਿਲਿ ਸਾਧ ਪਛਾਨੇ ॥੨॥
ਸਹਜ ਗੁਫਾ ਮਹਿ ਆਸਣੁ ਬਾਧਿਆ ॥ ਜੋਤਿ ਸਰੂਪ ਅਨਾਹਦੁ ਵਾਜਿਆ ॥ ਮਹਾ ਅਨੰਦੁ ਗੁਰ ਸਬਦੁ ਵੀਚਾਰਿ ॥ ਪ੍ਰਿਅ ਸਿਉ ਰਾਤੀ ਧਨ ਸੋਹਾਗਣਿ ਨਾਰਿ ॥੩॥
ਜਨ ਨਾਨਕੁ ਬੋਲੇ ਬ੍ਰਹਮ ਬੀਚਾਰੁ ॥ ਜੋ ਸੁਣੇ ਕਮਾਵੈ ਸੁ ਉਤਰੈ ਪਾਰਿ ॥ ਜਨਮਿ ਨ ਮਰੈ ਨ ਆਵੈ ਨ ਜਾਇ ॥ ਹਰਿ ਸੇਤੀ ਓਹੁ ਰਹੈ ਸਮਾਇ ॥੪॥੨॥
ਆਸਾ ਮਹਲਾ ੫ ॥
ਨਿਜ ਭਗਤੀ ਸੀਲਵੰਤੀ ਨਾਰਿ ॥ ਰੂਪਿ ਅਨੂਪ ਪੂਰੀ ਆਚਾਰਿ ॥ ਜਿਤੁ ਗ੍ਰਿਹਿ ਵਸੈ ਸੋ ਗ੍ਰਿਹੁ ਸੋਭਾਵੰਤਾ ॥ ਗੁਰਮੁਖਿ ਪਾਈ ਕਿਨੈ ਵਿਰਲੈ ਜੰਤਾ ॥੧॥
ਸੁਕਰਣੀ ਕਾਮਣਿ ਗੁਰ ਮਿਲਿ ਹਮ ਪਾਈ ॥

Ang 370

raakh saran jagadheesur piaare moh saradhaa poor har gusaiee ||
jan naanak kai man anadh hot hai har dharasan nimakh dhikhaiee ||2||39||13||15||67||
raag aasaa ghar doojaa mahalaa panjavaa
ikOankaar satigur prasaadh ||
jin laiee preet soiee fir khaiaa ||
jin sukh baiThaalee tis bhau bahut dhikhaiaa ||
bhaiee meet kuTa(n)b dhekh bibaadhe ||
ham aaiee vasagat gur parasaadhe ||1||
aaisaa dhekh bimohit hoe ||
saadhik sidh suradhev manukhaa bin saadhoo sabh dhrohan dhrohe ||1|| rahaau ||
eik fireh udhaasee tin(h) kaam viaapai ||
eik sa(n)cheh girahee tin(h) hoi na aapai ||
eik satee kahaaveh tin(h) bahut kalapaavai ||
ham har raakhe lag satigur paavai ||2||
tap karate tapasee bhoolaae ||
pa(n)ddit mohe lobh sabaae ||
trai gun mohe mohiaa aakaas ||
ham satigur raakhe dhe kar haath ||3||
giaanee kee hoi varatee dhaas ||
kar joRe sevaa kare aradhaas ||
jo too(n) kaheh su kaar kamaavaa ||
jan naanak gurmukh neR na aavaa ||4||1||
aasaa mahalaa panjavaa ||
sasoo te pir keenee vaakh ||
dher jiThaanee muiee dhookh sa(n)taap ||
ghar ke jiThere kee chookee kaan ||
pir rakhiaa keenee sughaR sujaan ||1||
sunahu lokaa mai prem ras paiaa ||
dhurajan maare vairee sa(n)ghaare satigur mo kau har naam dhivaiaa ||1|| rahaau ||
prathame tiaagee haumai preet ||
dhuteeaa tiaagee logaa reet ||
trai gun tiaag dhurajan meet samaane ||
tureeaa gun mil saadh pachhaane ||2||
sahaj gufaa meh aasan baadhiaa ||
jot saroop anaahadh vaajiaa ||
mahaa ana(n)dh gur sabadh veechaar ||
pria siau raatee dhan sohaagan naar ||3||
jan naanak bole braham beechaar ||
jo sune kamaavai su utarai paar ||
janam na marai na aavai na jai ||
har setee oh rahai samai ||4||2||
aasaa mahalaa panjavaa ||
nij bhagatee seelava(n)tee naar ||
roop anoop pooree aachaar ||
jit gireh vasai so girahu sobhaava(n)taa ||
gurmukh paiee kinai viralai ja(n)taa ||1||
sukaranee kaaman gur mil ham paiee ||