Sri Guru Granth Sahib

ਅੰਗ ੩੭੪

ਪ੍ਰਥਮੇ ਤੇਰੀ ਨੀਕੀ ਜਾਤਿ ॥ ਦੁਤੀਆ ਤੇਰੀ ਮਨੀਐ ਪਾਂਤਿ ॥ ਤ੍ਰਿਤੀਆ ਤੇਰਾ ਸੁੰਦਰ ਥਾਨੁ ॥ ਬਿਗੜ ਰੂਪੁ ਮਨ ਮਹਿ ਅਭਿਮਾਨੁ ॥੧॥
ਸੋਹਨੀ ਸਰੂਪਿ ਸੁਜਾਣਿ ਬਿਚਖਨਿ ॥ ਅਤਿ ਗਰਬੈ ਮੋਹਿ ਫਾਕੀ ਤੂੰ ॥੧॥ ਰਹਾਉ ॥
ਅਤਿ ਸੂਚੀ ਤੇਰੀ ਪਾਕਸਾਲ ॥ ਕਰਿ ਇਸਨਾਨੁ ਪੂਜਾ ਤਿਲਕੁ ਲਾਲ ॥ ਗਲੀ ਗਰਬਹਿ ਮੁਖਿ ਗੋਵਹਿ ਗਿਆਨ ॥ ਸਭ ਬਿਧਿ ਖੋਈ ਲੋਭਿ ਸੁਆਨ ॥੨॥
ਕਾਪਰ ਪਹਿਰਹਿ ਭੋਗਹਿ ਭੋਗ ॥ ਆਚਾਰ ਕਰਹਿ ਸੋਭਾ ਮਹਿ ਲੋਗ ॥ ਚੋਆ ਚੰਦਨ ਸੁਗੰਧ ਬਿਸਥਾਰ ॥ ਸੰਗੀ ਖੋਟਾ ਕ੍ਰੋਧੁ ਚੰਡਾਲ ॥੩॥
ਅਵਰ ਜੋਨਿ ਤੇਰੀ ਪਨਿਹਾਰੀ ॥ ਇਸੁ ਧਰਤੀ ਮਹਿ ਤੇਰੀ ਸਿਕਦਾਰੀ ॥ ਸੁਇਨਾ ਰੂਪਾ ਤੁਝ ਪਹਿ ਦਾਮ ॥ ਸੀਲੁ ਬਿਗਾਰਿਓ ਤੇਰਾ ਕਾਮ ॥੪॥
ਜਾ ਕਉ ਦ੍ਰਿਸਟਿ ਮਇਆ ਹਰਿ ਰਾਇ ॥ ਸਾ ਬੰਦੀ ਤੇ ਲਈ ਛਡਾਇ ॥ ਸਾਧਸੰਗਿ ਮਿਲਿ ਹਰਿ ਰਸੁ ਪਾਇਆ ॥ ਕਹੁ ਨਾਨਕ ਸਫਲ ਓਹ ਕਾਇਆ ॥੫॥
ਸਭਿ ਰੂਪ ਸਭਿ ਸੁਖ ਬਨੇ ਸੁਹਾਗਨਿ ॥ ਅਤਿ ਸੁੰਦਰਿ ਬਿਚਖਨਿ ਤੂੰ ॥੧॥ ਰਹਾਉ ਦੂਜਾ ॥੧੨॥
ਆਸਾ ਮਹਲਾ ੫ ਇਕਤੁਕੇ ੨ ॥
ਜੀਵਤ ਦੀਸੈ ਤਿਸੁ ਸਰਪਰ ਮਰਣਾ ॥ ਮੁਆ ਹੋਵੈ ਤਿਸੁ ਨਿਹਚਲੁ ਰਹਣਾ ॥੧॥
ਜੀਵਤ ਮੁਏ ਮੁਏ ਸੇ ਜੀਵੇ ॥ ਹਰਿ ਹਰਿ ਨਾਮੁ ਅਵਖਧੁ ਮੁਖਿ ਪਾਇਆ ਗੁਰ ਸਬਦੀ ਰਸੁ ਅੰਮ੍ਰਿਤੁ ਪੀਵੇ ॥੧॥ ਰਹਾਉ ॥
ਕਾਚੀ ਮਟੁਕੀ ਬਿਨਸਿ ਬਿਨਾਸਾ ॥ ਜਿਸੁ ਛੂਟੈ ਤ੍ਰਿਕੁਟੀ ਤਿਸੁ ਨਿਜ ਘਰਿ ਵਾਸਾ ॥੨॥
ਊਚਾ ਚੜੈ ਸੁ ਪਵੈ ਪਇਆਲਾ ॥ ਧਰਨਿ ਪੜੈ ਤਿਸੁ ਲਗੈ ਨ ਕਾਲਾ ॥੩॥
ਭ੍ਰਮਤ ਫਿਰੇ ਤਿਨ ਕਿਛੂ ਨ ਪਾਇਆ ॥ ਸੇ ਅਸਥਿਰ ਜਿਨ ਗੁਰ ਸਬਦੁ ਕਮਾਇਆ ॥੪॥
ਜੀਉ ਪਿੰਡੁ ਸਭੁ ਹਰਿ ਕਾ ਮਾਲੁ ॥ ਨਾਨਕ ਗੁਰ ਮਿਲਿ ਭਏ ਨਿਹਾਲ ॥੫॥੧੩॥
ਆਸਾ ਮਹਲਾ ੫ ॥
ਪੁਤਰੀ ਤੇਰੀ ਬਿਧਿ ਕਰਿ ਥਾਟੀ ॥ ਜਾਨੁ ਸਤਿ ਕਰਿ ਹੋਇਗੀ ਮਾਟੀ ॥੧॥
ਮੂਲੁ ਸਮਾਲਹੁ ਅਚੇਤ ਗਵਾਰਾ ॥ ਇਤਨੇ ਕਉ ਤੁਮ੍ਹ੍ਹ ਕਿਆ ਗਰਬੇ ॥੧॥ ਰਹਾਉ ॥
ਤੀਨਿ ਸੇਰ ਕਾ ਦਿਹਾੜੀ ਮਿਹਮਾਨੁ ॥ ਅਵਰ ਵਸਤੁ ਤੁਝ ਪਾਹਿ ਅਮਾਨ ॥੨॥
ਬਿਸਟਾ ਅਸਤ ਰਕਤੁ ਪਰੇਟੇ ਚਾਮ ॥ ਇਸੁ ਊਪਰਿ ਲੇ ਰਾਖਿਓ ਗੁਮਾਨ ॥੩॥
ਏਕ ਵਸਤੁ ਬੂਝਹਿ ਤਾ ਹੋਵਹਿ ਪਾਕ ॥ ਬਿਨੁ ਬੂਝੇ ਤੂੰ ਸਦਾ ਨਾਪਾਕ ॥੪॥
ਕਹੁ ਨਾਨਕ ਗੁਰ ਕਉ ਕੁਰਬਾਨੁ ॥ ਜਿਸ ਤੇ ਪਾਈਐ ਹਰਿ ਪੁਰਖੁ ਸੁਜਾਨੁ ॥੫॥੧੪॥
ਆਸਾ ਮਹਲਾ ੫ ਇਕਤੁਕੇ ਚਉਪਦੇ ॥
ਇਕ ਘੜੀ ਦਿਨਸੁ ਮੋ ਕਉ ਬਹੁਤੁ ਦਿਹਾਰੇ ॥ ਮਨੁ ਨ ਰਹੈ ਕੈਸੇ ਮਿਲਉ ਪਿਆਰੇ ॥੧॥
ਇਕੁ ਪਲੁ ਦਿਨਸੁ ਮੋ ਕਉ ਕਬਹੁ ਨ ਬਿਹਾਵੈ ॥

Ang 374

prathame teree neekee jaat ||
dhuteeaa teree maneeaai paa(n)t ||
tirateeaa teraa su(n)dhar thaan ||
bigaR roop man meh abhimaan ||1||
sohanee saroop sujaan bichakhan ||
at garabai moh faakee too(n) ||1|| rahaau ||
at soochee teree paakasaal ||
kar isanaan poojaa tilak laal ||
galee garabeh mukh goveh giaan ||
sabh bidh khoiee lobh suaan ||2||
kaapar pahireh bhogeh bhog ||
aachaar kareh sobhaa meh log ||
choaa cha(n)dhan suga(n)dh bisathaar ||
sa(n)gee khoTaa karodh cha(n)ddaal ||3||
avar jon teree panihaaree ||
eis dharatee meh teree sikadhaaree ||
suinaa roopaa tujh peh dhaam ||
seel bigaario teraa kaam ||4||
jaa kau dhirasaT miaa har rai ||
saa ba(n)dhee te liee chhaddai ||
saadhasa(n)g mil har ras paiaa ||
kahu naanak safal oh kaiaa ||5||
sabh roop sabh sukh bane suhaagan ||
at su(n)dhar bichakhan too(n) ||1|| rahaau dhoojaa ||12||
aasaa mahalaa panjavaa ikatuke 2 ||
jeevat dheesai tis sarapar maranaa ||
muaa hovai tis nihachal rahanaa ||1||
jeevat mue mue se jeeve ||
har har naam avakhadh mukh paiaa gur sabadhee ras a(n)mrit peeve ||1|| rahaau ||
kaachee maTukee binas binaasaa ||
jis chhooTai tirakuTee tis nij ghar vaasaa ||2||
uoochaa chaRai su pavai piaalaa ||
dharan paRai tis lagai na kaalaa ||3||
bhramat fire tin kichhoo na paiaa ||
se asathir jin gur sabadh kamaiaa ||4||
jeeau pi(n)dd sabh har kaa maal ||
naanak gur mil bhe nihaal ||5||13||
aasaa mahalaa panjavaa ||
putaree teree bidh kar thaaTee ||
jaan sat kar hoigee maaTee ||1||
mool samaalahu achet gavaaraa ||
eitane kau tum(h) kiaa garabe ||1|| rahaau ||
teen ser kaa dhihaaRee mihamaan ||
avar vasat tujh paeh amaan ||2||
bisaTaa asat rakat pareTe chaam ||
eis uoopar le raakhio gumaan ||3||
ek vasat boojheh taa hoveh paak ||
bin boojhe too(n) sadhaa naapaak ||4||
kahu naanak gur kau kurabaan ||
jis te paieeaai har purakh sujaan ||5||14||
aasaa mahalaa panjavaa ikatuke chaupadhe ||
eik ghaRee dhinas mo kau bahut dhihaare ||
man na rahai kaise milau piaare ||1||
eik pal dhinas mo kau kabahu na bihaavai ||