Sri Guru Granth Sahib

ਅੰਗ ੩੭੬

ਕਹੁ ਨਾਨਕ ਗੁਣ ਗਾਈਅਹਿ ਨੀਤ ॥ ਮੁਖ ਊਜਲ ਹੋਇ ਨਿਰਮਲ ਚੀਤ ॥੪॥੧੯॥
ਆਸਾ ਮਹਲਾ ੫ ॥
ਨਉ ਨਿਧਿ ਤੇਰੈ ਸਗਲ ਨਿਧਾਨ ॥ ਇਛਾ ਪੂਰਕੁ ਰਖੈ ਨਿਦਾਨ ॥੧॥
ਤੂੰ ਮੇਰੋ ਪਿਆਰੋ ਤਾ ਕੈਸੀ ਭੂਖਾ ॥ ਤੂੰ ਮਨਿ ਵਸਿਆ ਲਗੈ ਨ ਦੂਖਾ ॥੧॥ ਰਹਾਉ ॥
ਜੋ ਤੂੰ ਕਰਹਿ ਸੋਈ ਪਰਵਾਣੁ ॥ ਸਾਚੇ ਸਾਹਿਬ ਤੇਰਾ ਸਚੁ ਫੁਰਮਾਣੁ ॥੨॥
ਜਾ ਤੁਧੁ ਭਾਵੈ ਤਾ ਹਰਿ ਗੁਣ ਗਾਉ ॥ ਤੇਰੈ ਘਰਿ ਸਦਾ ਸਦਾ ਹੈ ਨਿਆਉ ॥੩॥
ਸਾਚੇ ਸਾਹਿਬ ਅਲਖ ਅਭੇਵ ॥ ਨਾਨਕ ਲਾਇਆ ਲਾਗਾ ਸੇਵ ॥੪॥੨੦॥
ਆਸਾ ਮਹਲਾ ੫ ॥
ਨਿਕਟਿ ਜੀਅ ਕੈ ਸਦ ਹੀ ਸੰਗਾ ॥ ਕੁਦਰਤਿ ਵਰਤੈ ਰੂਪ ਅਰੁ ਰੰਗਾ ॥੧॥
ਕਰ੍ਹੈ ਨ ਝੁਰੈ ਨਾ ਮਨੁ ਰੋਵਨਹਾਰਾ ॥ ਅਵਿਨਾਸੀ ਅਵਿਗਤੁ ਅਗੋਚਰੁ ਸਦਾ ਸਲਾਮਤਿ ਖਸਮੁ ਹਮਾਰਾ ॥੧॥ ਰਹਾਉ ॥
ਤੇਰੇ ਦਾਸਰੇ ਕਉ ਕਿਸ ਕੀ ਕਾਣਿ ॥ ਜਿਸ ਕੀ ਮੀਰਾ ਰਾਖੈ ਆਣਿ ॥੨॥
ਜੋ ਲਉਡਾ ਪ੍ਰਭਿ ਕੀਆ ਅਜਾਤਿ ॥ ਤਿਸੁ ਲਉਡੇ ਕਉ ਕਿਸ ਕੀ ਤਾਤਿ ॥੩॥
ਵੇਮੁਹਤਾਜਾ ਵੇਪਰਵਾਹੁ ॥ ਨਾਨਕ ਦਾਸ ਕਹਹੁ ਗੁਰ ਵਾਹੁ ॥੪॥੨੧॥
ਆਸਾ ਮਹਲਾ ੫ ॥
ਹਰਿ ਰਸੁ ਛੋਡਿ ਹੋਛੈ ਰਸਿ ਮਾਤਾ ॥ ਘਰ ਮਹਿ ਵਸਤੁ ਬਾਹਰਿ ਉਠਿ ਜਾਤਾ ॥੧॥
ਸੁਨੀ ਨ ਜਾਈ ਸਚੁ ਅੰਮ੍ਰਿਤ ਕਾਥਾ ॥ ਰਾਰਿ ਕਰਤ ਝੂਠੀ ਲਗਿ ਗਾਥਾ ॥੧॥ ਰਹਾਉ ॥
ਵਜਹੁ ਸਾਹਿਬ ਕਾ ਸੇਵ ਬਿਰਾਨੀ ॥ ਐਸੇ ਗੁਨਹ ਅਛਾਦਿਓ ਪ੍ਰਾਨੀ ॥੨॥
ਤਿਸੁ ਸਿਉ ਲੂਕ ਜੋ ਸਦ ਹੀ ਸੰਗੀ ॥ ਕਾਮਿ ਨ ਆਵੈ ਸੋ ਫਿਰਿ ਫਿਰਿ ਮੰਗੀ ॥੩॥
ਕਹੁ ਨਾਨਕ ਪ੍ਰਭ ਦੀਨ ਦਇਆਲਾ ॥ ਜਿਉ ਭਾਵੈ ਤਿਉ ਕਰਿ ਪ੍ਰਤਿਪਾਲਾ ॥੪॥੨੨॥
ਆਸਾ ਮਹਲਾ ੫ ॥
ਜੀਅ ਪ੍ਰਾਨ ਧਨੁ ਹਰਿ ਕੋ ਨਾਮੁ ॥ ਈਹਾ ਊਹਾਂ ਉਨ ਸੰਗਿ ਕਾਮੁ ॥੧॥
ਬਿਨੁ ਹਰਿ ਨਾਮ ਅਵਰੁ ਸਭੁ ਥੋਰਾ ॥ ਤ੍ਰਿਪਤਿ ਅਘਾਵੈ ਹਰਿ ਦਰਸਨਿ ਮਨੁ ਮੋਰਾ ॥੧॥ ਰਹਾਉ ॥
ਭਗਤਿ ਭੰਡਾਰ ਗੁਰਬਾਣੀ ਲਾਲ ॥ ਗਾਵਤ ਸੁਨਤ ਕਮਾਵਤ ਨਿਹਾਲ ॥੨॥
ਚਰਣ ਕਮਲ ਸਿਉ ਲਾਗੋ ਮਾਨੁ ॥ ਸਤਿਗੁਰਿ ਤੂਠੈ ਕੀਨੋ ਦਾਨੁ ॥੩॥
ਨਾਨਕ ਕਉ ਗੁਰਿ ਦੀਖਿਆ ਦੀਨੑ ॥ ਪ੍ਰਭ ਅਬਿਨਾਸੀ ਘਟਿ ਘਟਿ ਚੀਨੑ ॥੪॥੨੩॥
ਆਸਾ ਮਹਲਾ ੫ ॥
ਅਨਦ ਬਿਨੋਦ ਭਰੇਪੁਰਿ ਧਾਰਿਆ ॥ ਅਪੁਨਾ ਕਾਰਜੁ ਆਪਿ ਸਵਾਰਿਆ ॥੧॥
ਪੂਰ ਸਮਗ੍ਰੀ ਪੂਰੇ ਠਾਕੁਰ ਕੀ ॥ ਭਰਿਪੁਰਿ ਧਾਰਿ ਰਹੀ ਸੋਭ ਜਾ ਕੀ ॥੧॥ ਰਹਾਉ ॥
ਨਾਮੁ ਨਿਧਾਨੁ ਜਾ ਕੀ ਨਿਰਮਲ ਸੋਇ ॥ ਆਪੇ ਕਰਤਾ ਅਵਰੁ ਨ ਕੋਇ ॥੨॥
ਜੀਅ ਜੰਤ ਸਭਿ ਤਾ ਕੈ ਹਾਥਿ ॥ ਰਵਿ ਰਹਿਆ ਪ੍ਰਭੁ ਸਭ ਕੈ ਸਾਥਿ ॥੩॥

Ang 376

kahu naanak gun gaie’eeh neet ||
mukh uoojal hoi niramal cheet ||4||19||
aasaa mahalaa panjavaa ||
nau nidh terai sagal nidhaan ||
eichhaa poorak rakhai nidhaan ||1||
too(n) mero piaaro taa kaisee bhookhaa ||
too(n) man vasiaa lagai na dhookhaa ||1|| rahaau ||
jo too(n) kareh soiee paravaan ||
saache saahib teraa sach furamaan ||2||
jaa tudh bhaavai taa har gun gaau ||
terai ghar sadhaa sadhaa hai niaau ||3||
saache saahib alakh abhev ||
naanak laiaa laagaa sev ||4||20||
aasaa mahalaa panjavaa ||
nikaT jeea kai sadh hee sa(n)gaa ||
kudharat varatai roop ar ra(n)gaa ||1||
karhai na jhurai naa man rovanahaaraa ||
avinaasee avigat agochar sadhaa salaamat khasam hamaaraa ||1|| rahaau ||
tere dhaasare kau kis kee kaan ||
jis kee meeraa raakhai aan ||2||
jo lauddaa prabh keeaa ajaat ||
tis laudde kau kis kee taat ||3||
vemuhataajaa veparavaahu ||
naanak dhaas kahahu gur vaahu ||4||21||
aasaa mahalaa panjavaa ||
har ras chhodd hochhai ras maataa ||
ghar meh vasat baahar uTh jaataa ||1||
sunee na jaiee sach a(n)mirat kaathaa ||
raar karat jhooThee lag gaathaa ||1|| rahaau ||
vajahu saahib kaa sev biraanee ||
aaise guneh achhaadhio praanee ||2||
tis siau look jo sadh hee sa(n)gee ||
kaam na aavai so fir fir ma(n)gee ||3||
kahu naanak prabh dheen dhiaalaa ||
jiau bhaavai tiau kar pratipaalaa ||4||22||
aasaa mahalaa panjavaa ||
jeea praan dhan har ko naam ||
e’eehaa uoohaa(n) un sa(n)g kaam ||1||
bin har naam avar sabh thoraa ||
tirapat aghaavai har dharasan man moraa ||1|| rahaau ||
bhagat bha(n)ddaar gurbaanee laal ||
gaavat sunat kamaavat nihaal ||2||
charan kamal siau laago maan ||
satigur tooThai keeno dhaan ||3||
naanak kau gur dheekhiaa dheen(h) ||
prabh abinaasee ghaT ghaT cheen(h) ||4||23||
aasaa mahalaa panjavaa ||
anadh binodh bharepur dhaariaa ||
apunaa kaaraj aap savaariaa ||1||
poor samagree poore Thaakur kee ||
bharipur dhaar rahee sobh jaa kee ||1|| rahaau ||
naam nidhaan jaa kee niramal soi ||
aape karataa avar na koi ||2||
jeea ja(n)t sabh taa kai haath ||
rav rahiaa prabh sabh kai saath ||3||