ਪੀੜ ਗਈ ਫਿਰਿ ਨਹੀ ਦੁਹੇਲੀ ॥੧॥ ਰਹਾਉ ॥
ਕਰਿ ਕਿਰਪਾ ਚਰਨ ਸੰਗਿ ਮੇਲੀ ॥ ਸੂਖ ਸਹਜ ਆਨੰਦ ਸੁਹੇਲੀ ॥੧॥
ਸਾਧਸੰਗਿ ਗੁਣ ਗਾਇ ਅਤੋਲੀ ॥ ਹਰਿ ਸਿਮਰਤ ਨਾਨਕ ਭਈ ਅਮੋਲੀ ॥੨॥੩੫॥
ਆਸਾ ਮਹਲਾ ੫ ॥
ਕਾਮ ਕ੍ਰੋਧ ਮਾਇਆ ਮਦ ਮਤਸਰ ਏ ਖੇਲਤ ਸਭਿ ਜੂਐ ਹਾਰੇ ॥ ਸਤੁ ਸੰਤੋਖੁ ਦਇਆ ਧਰਮੁ ਸਚੁ ਇਹ ਅਪੁਨੈ ਗ੍ਰਿਹ ਭੀਤਰਿ ਵਾਰੇ ॥੧॥
ਜਨਮ ਮਰਨ ਚੂਕੇ ਸਭਿ ਭਾਰੇ ॥ ਮਿਲਤ ਸੰਗਿ ਭਇਓ ਮਨੁ ਨਿਰਮਲੁ ਗੁਰਿ ਪੂਰੈ ਲੈ ਖਿਨ ਮਹਿ ਤਾਰੇ ॥੧॥ ਰਹਾਉ ॥
ਸਭ ਕੀ ਰੇਨੁ ਹੋਇ ਰਹੈ ਮਨੂਆ ਸਗਲੇ ਦੀਸਹਿ ਮੀਤ ਪਿਆਰੇ ॥ ਸਭ ਮਧੇ ਰਵਿਆ ਮੇਰਾ ਠਾਕੁਰੁ ਦਾਨੁ ਦੇਤ ਸਭਿ ਜੀਅ ਸਮ੍ਹ੍ਹਾਰੇ ॥੨॥
ਏਕੋ ਏਕੁ ਆਪਿ ਇਕੁ ਏਕੈ ਏਕੈ ਹੈ ਸਗਲਾ ਪਾਸਾਰੇ ॥ ਜਪਿ ਜਪਿ ਹੋਏ ਸਗਲ ਸਾਧ ਜਨ ਏਕੁ ਨਾਮੁ ਧਿਆਇ ਬਹੁਤੁ ਉਧਾਰੇ ॥੩॥
ਗਹਿਰ ਗੰਭੀਰ ਬਿਅੰਤ ਗੁਸਾਈ ਅੰਤੁ ਨਹੀ ਕਿਛੁ ਪਾਰਾਵਾਰੇ ॥ ਤੁਮ੍ਹ੍ਹਰੀ ਕ੍ਰਿਪਾ ਤੇ ਗੁਨ ਗਾਵੈ ਨਾਨਕ ਧਿਆਇ ਧਿਆਇ ਪ੍ਰਭ ਕਉ ਨਮਸਕਾਰੇ ॥੪॥੩੬॥
ਆਸਾ ਮਹਲਾ ੫ ॥
ਤੂ ਬਿਅੰਤੁ ਅਵਿਗਤੁ ਅਗੋਚਰੁ ਇਹੁ ਸਭੁ ਤੇਰਾ ਆਕਾਰੁ ॥ ਕਿਆ ਹਮ ਜੰਤ ਕਰਹ ਚਤੁਰਾਈ ਜਾਂ ਸਭੁ ਕਿਛੁ ਤੁਝੈ ਮਝਾਰਿ ॥੧॥
ਮੇਰੇ ਸਤਿਗੁਰ ਅਪਨੇ ਬਾਲਿਕ ਰਾਖਹੁ ਲੀਲਾ ਧਾਰਿ ॥ ਦੇਹੁ ਸੁਮਤਿ ਸਦਾ ਗੁਣ ਗਾਵਾ ਮੇਰੇ ਠਾਕੁਰ ਅਗਮ ਅਪਾਰ ॥੧॥ ਰਹਾਉ ॥
ਜੈਸੇ ਜਨਨਿ ਜਠਰ ਮਹਿ ਪ੍ਰਾਨੀ ਓਹੁ ਰਹਤਾ ਨਾਮ ਅਧਾਰਿ ॥ ਅਨਦੁ ਕਰੈ ਸਾਸਿ ਸਾਸਿ ਸਮ੍ਹ੍ਹਾਰੈ ਨਾ ਪੋਹੈ ਅਗਨਾਰਿ ॥੨॥
ਪਰ ਧਨ ਪਰ ਦਾਰਾ ਪਰ ਨਿੰਦਾ ਇਨ ਸਿਉ ਪ੍ਰੀਤਿ ਨਿਵਾਰਿ ॥ ਚਰਨ ਕਮਲ ਸੇਵੀ ਰਿਦ ਅੰਤਰਿ ਗੁਰ ਪੂਰੇ ਕੈ ਆਧਾਰਿ ॥੩॥
ਗ੍ਰਿਹੁ ਮੰਦਰ ਮਹਲਾ ਜੋ ਦੀਸਹਿ ਨਾ ਕੋਈ ਸੰਗਾਰਿ ॥ ਜਬ ਲਗੁ ਜੀਵਹਿ ਕਲੀ ਕਾਲ ਮਹਿ ਜਨ ਨਾਨਕ ਨਾਮੁ ਸਮ੍ਹ੍ਹਾਰਿ ॥੪॥੩੭॥
ਆਸਾ ਘਰੁ ੩ ਮਹਲਾ ੫
ੴ ਸਤਿਗੁਰ ਪ੍ਰਸਾਦਿ ॥
ਰਾਜ ਮਿਲਕ ਜੋਬਨ ਗ੍ਰਿਹ ਸੋਭਾ ਰੂਪਵੰਤੁ ਜੋੁਆਨੀ ॥ ਬਹੁਤੁ ਦਰਬੁ ਹਸਤੀ ਅਰੁ ਘੋੜੇ ਲਾਲ ਲਾਖ ਬੈ ਆਨੀ ॥ ਆਗੈ ਦਰਗਹਿ ਕਾਮਿ ਨ ਆਵੈ ਛੋਡਿ ਚਲੈ ਅਭਿਮਾਨੀ ॥੧॥
ਕਾਹੇ ਏਕ ਬਿਨਾ ਚਿਤੁ ਲਾਈਐ ॥ ਊਠਤ ਬੈਠਤ ਸੋਵਤ ਜਾਗਤ ਸਦਾ ਸਦਾ ਹਰਿ ਧਿਆਈਐ ॥੧॥ ਰਹਾਉ ॥
ਮਹਾ ਬਚਿਤ੍ਰ ਸੁੰਦਰ ਆਖਾੜੇ ਰਣ ਮਹਿ ਜਿਤੇ ਪਵਾੜੇ ॥
peeR giee fir nahee dhuhelee ||1|| rahaau ||
kar kirapaa charan sa(n)g melee ||
sookh sahaj aana(n)dh suhelee ||1||
saadhasa(n)g gun gai atolee ||
har simarat naanak bhiee amolee ||2||35||
aasaa mahalaa panjavaa ||
kaam karodh maiaa madh matasar e khelat sabh jooaai haare ||
sat sa(n)tokh dhiaa dharam sach ieh apunai gireh bheetar vaare ||1||
janam maran chooke sabh bhaare ||
milat sa(n)g bhio man niramal gur poorai lai khin meh taare ||1|| rahaau ||
sabh kee ren hoi rahai manooaa sagale dheeseh meet piaare ||
sabh madhe raviaa meraa Thaakur dhaan dhet sabh jeea sam(h)aare ||2||
eko ek aap ik ekai ekai hai sagalaa paasaare ||
jap jap hoe sagal saadh jan ek naam dhiaai bahut udhaare ||3||
gahir ga(n)bheer bia(n)t gusaiee a(n)t nahee kichh paaraavaare ||
tum(h)ree kirapaa te gun gaavai naanak dhiaai dhiaai prabh kau namasakaare ||4||36||
aasaa mahalaa panjavaa ||
too bia(n)t avigat agochar ih sabh teraa aakaar ||
kiaa ham ja(n)t kareh chaturaiee jaa(n) sabh kichh tujhai majhaar ||1||
mere satigur apane baalik raakhahu leelaa dhaar ||
dheh sumat sadhaa gun gaavaa mere Thaakur agam apaar ||1|| rahaau ||
jaise janan jaThar meh praanee oh rahataa naam adhaar ||
anadh karai saas saas sam(h)aarai naa pohai aganaar ||2||
par dhan par dhaaraa par ni(n)dhaa in siau preet nivaar ||
charan kamal sevee ridh a(n)tar gur poore kai aadhaar ||3||
girahu ma(n)dhar mahalaa jo dheeseh naa koiee sa(n)gaar ||
jab lag jeeveh kalee kaal meh jan naanak naam sam(h)aar ||4||37||
aasaa ghar teejaa mahalaa panjavaa
ikOankaar satigur prasaadh ||
raaj milak joban gireh sobhaa roopava(n)t juoaanee ||
bahut dharab hasatee ar ghoRe laal laakh bai aanee ||
aagai dharageh kaam na aavai chhodd chalai abhimaanee ||1||
kaahe ek binaa chit laieeaai ||
uooThat baiThat sovat jaagat sadhaa sadhaa har dhiaaieeaai ||1|| rahaau ||
mahaa bachitr su(n)dhar aakhaaRe ran meh jite pavaaRe ||