Sri Guru Granth Sahib

ਅੰਗ ३੮

ਮੁੰਧੇ ਕੂੜਿ ਮੁਠੀ ਕੂੜਿਆਰਿ ॥ ਪਿਰੁ ਪ੍ਰਭੁ ਸਾਚਾ ਸੋਹਣਾ ਪਾਈਐ ਗੁਰ ਬੀਚਾਰਿ ॥੧॥ ਰਹਾਉ ॥
ਮਨਮੁਖਿ ਕੰਤੁ ਨ ਪਛਾਣਈ ਤਿਨ ਕਿਉ ਰੈਣਿ ਵਿਹਾਇ ॥ ਗਰਬਿ ਅਟੀਆ ਤ੍ਰਿਸਨਾ ਜਲਹਿ ਦੁਖੁ ਪਾਵਹਿ ਦੂਜੈ ਭਾਇ ॥ ਸਬਦਿ ਰਤੀਆ ਸੋਹਾਗਣੀ ਤਿਨ ਵਿਚਹੁ ਹਉਮੈ ਜਾਇ ॥ ਸਦਾ ਪਿਰੁ ਰਾਵਹਿ ਆਪਣਾ ਤਿਨਾ ਸੁਖੇ ਸੁਖਿ ਵਿਹਾਇ ॥੨॥
ਗਿਆਨ ਵਿਹੂਣੀ ਪਿਰ ਮੁਤੀਆ ਪਿਰਮੁ ਨ ਪਾਇਆ ਜਾਇ ॥ ਅਗਿਆਨ ਮਤੀ ਅੰਧੇਰੁ ਹੈ ਬਿਨੁ ਪਿਰ ਦੇਖੇ ਭੁਖ ਨ ਜਾਇ ॥ ਆਵਹੁ ਮਿਲਹੁ ਸਹੇਲੀਹੋ ਮੈ ਪਿਰੁ ਦੇਹੁ ਮਿਲਾਇ ॥ ਪੂਰੈ ਭਾਗਿ ਸਤਿਗੁਰੁ ਮਿਲੈ ਪਿਰੁ ਪਾਇਆ ਸਚਿ ਸਮਾਇ ॥੩॥
ਸੇ ਸਹੀਆ ਸੋਹਾਗਣੀ ਜਿਨ ਕਉ ਨਦਰਿ ਕਰੇਇ ॥ ਖਸਮੁ ਪਛਾਣਹਿ ਆਪਣਾ ਤਨੁ ਮਨੁ ਆਗੈ ਦੇਇ ॥ ਘਰਿ ਵਰੁ ਪਾਇਆ ਆਪਣਾ ਹਉਮੈ ਦੂਰਿ ਕਰੇਇ ॥ ਨਾਨਕ ਸੋਭਾਵੰਤੀਆ ਸੋਹਾਗਣੀ ਅਨਦਿਨੁ ਭਗਤਿ ਕਰੇਇ ॥੪॥੨੮॥੬੧॥
ਸਿਰੀਰਾਗੁ ਮਹਲਾ ੩ ॥
ਇਕਿ ਪਿਰੁ ਰਾਵਹਿ ਆਪਣਾ ਹਉ ਕੈ ਦਰਿ ਪੂਛਉ ਜਾਇ ॥ ਸਤਿਗੁਰੁ ਸੇਵੀ ਭਾਉ ਕਰਿ ਮੈ ਪਿਰੁ ਦੇਹੁ ਮਿਲਾਇ ॥ ਸਭੁ ਉਪਾਏ ਆਪੇ ਵੇਖੈ ਕਿਸੁ ਨੇੜੈ ਕਿਸੁ ਦੂਰਿ ॥ ਜਿਨਿ ਪਿਰੁ ਸੰਗੇ ਜਾਣਿਆ ਪਿਰੁ ਰਾਵੇ ਸਦਾ ਹਦੂਰਿ ॥੧॥
ਮੁੰਧੇ ਤੂ ਚਲੁ ਗੁਰ ਕੈ ਭਾਇ ॥ ਅਨਦਿਨੁ ਰਾਵਹਿ ਪਿਰੁ ਆਪਣਾ ਸਹਜੇ ਸਚਿ ਸਮਾਇ ॥੧॥ ਰਹਾਉ ॥
ਸਬਦਿ ਰਤੀਆ ਸੋਹਾਗਣੀ ਸਚੈ ਸਬਦਿ ਸੀਗਾਰਿ ॥ ਹਰਿ ਵਰੁ ਪਾਇਨਿ ਘਰਿ ਆਪਣੈ ਗੁਰ ਕੈ ਹੇਤਿ ਪਿਆਰਿ ॥ ਸੇਜ ਸੁਹਾਵੀ ਹਰਿ ਰੰਗਿ ਰਵੈ ਭਗਤਿ ਭਰੇ ਭੰਡਾਰ ॥ ਸੋ ਪ੍ਰਭੁ ਪ੍ਰੀਤਮੁ ਮਨਿ ਵਸੈ ਜਿ ਸਭਸੈ ਦੇਇ ਅਧਾਰੁ ॥੨॥
ਪਿਰੁ ਸਾਲਾਹਨਿ ਆਪਣਾ ਤਿਨ ਕੈ ਹਉ ਸਦ ਬਲਿਹਾਰੈ ਜਾਉ ॥ ਮਨੁ ਤਨੁ ਅਰਪੀ ਸਿਰੁ ਦੇਈ ਤਿਨ ਕੈ ਲਾਗਾ ਪਾਇ ॥ ਜਿਨੀ ਇਕੁ ਪਛਾਣਿਆ ਦੂਜਾ ਭਾਉ ਚੁਕਾਇ ॥ ਗੁਰਮੁਖਿ ਨਾਮੁ ਪਛਾਣੀਐ ਨਾਨਕ ਸਚਿ ਸਮਾਇ ॥੩॥੨੯॥੬੨॥
ਸਿਰੀਰਾਗੁ ਮਹਲਾ ੩ ॥
ਹਰਿ ਜੀ ਸਚਾ ਸਚੁ ਤੂ ਸਭੁ ਕਿਛੁ ਤੇਰੈ ਚੀਰੈ ॥ ਲਖ ਚਉਰਾਸੀਹ ਤਰਸਦੇ ਫਿਰੇ ਬਿਨੁ ਗੁਰ ਭੇਟੇ ਪੀਰੈ ॥ ਹਰਿ ਜੀਉ ਬਖਸੇ ਬਖਸਿ ਲਏ ਸੂਖ ਸਦਾ ਸਰੀਰੈ ॥ ਗੁਰ ਪਰਸਾਦੀ ਸੇਵ ਕਰੀ ਸਚੁ ਗਹਿਰ ਗੰਭੀਰੈ ॥੧॥
ਮਨ ਮੇਰੇ ਨਾਮਿ ਰਤੇ ਸੁਖੁ ਹੋਇ ॥ ਗੁਰਮਤੀ ਨਾਮੁ ਸਲਾਹੀਐ ਦੂਜਾ ਅਵਰੁ ਨ ਕੋਇ ॥੧॥ ਰਹਾਉ ॥
ਧਰਮ ਰਾਇ ਨੋ ਹੁਕਮੁ ਹੈ ਬਹਿ ਸਚਾ ਧਰਮੁ ਬੀਚਾਰਿ ॥ ਦੂਜੈ ਭਾਇ ਦੁਸਟੁ ਆਤਮਾ ਓਹੁ ਤੇਰੀ ਸਰਕਾਰ ॥ ਅਧਿਆਤਮੀ ਹਰਿ ਗੁਣ ਤਾਸੁ ਮਨਿ ਜਪਹਿ ਏਕੁ ਮੁਰਾਰਿ ॥

Ang 38

mu(n)dhe kooR muThee kooRiaar ||
pir prabh saachaa sohanaa paieeaai gur beechaar ||1|| rahaau ||
manmukh ka(n)t na pachhaaniee tin kiau rain vihai ||
garab aTeeaa tirasanaa jaleh dhukh paaveh dhoojai bhai ||
sabadh rateeaa sohaaganee tin vichahu haumai jai ||
sadhaa pir raaveh aapanaa tinaa sukhe sukh vihai ||2||
giaan vihoonee pir muteeaa piram na paiaa jai ||
agiaan matee a(n)dher hai bin pir dhekhe bhukh na jai ||
aavahu milahu saheleeho mai pir dheh milai ||
poorai bhaag satigur milai pir paiaa sach samai ||3||
se saheeaa sohaaganee jin kau nadhar karei ||
khasam pachhaaneh aapanaa tan man aagai dhei ||
ghar var paiaa aapanaa haumai dhoor karei ||
naanak sobhaava(n)teeaa sohaaganee anadhin bhagat karei ||4||28||61||
sireeraag mahalaa teejaa ||
eik pir raaveh aapanaa hau kai dhar poochhau jai ||
satigur sevee bhaau kar mai pir dheh milai ||
sabh upaae aape vekhai kis neRai kis dhoor ||
jin pir sa(n)ge jaaniaa pir raave sadhaa hadhoor ||1||
mu(n)dhe too chal gur kai bhai ||
anadhin raaveh pir aapanaa sahaje sach samai ||1|| rahaau ||
sabadh rateeaa sohaaganee sachai sabadh seegaar ||
har var pain ghar aapanai gur kai het piaar ||
sej suhaavee har ra(n)g ravai bhagat bhare bha(n)ddaar ||
so prabh preetam man vasai j sabhasai dhei adhaar ||2||
pir saalaahan aapanaa tin kai hau sadh balihaarai jaau ||
man tan arapee sir dheiee tin kai laagaa pai ||
jinee ik pachhaaniaa dhoojaa bhaau chukai ||
gurmukh naam pachhaaneeaai naanak sach samai ||3||29||62||
sireeraag mahalaa teejaa ||
har jee sachaa sach too sabh kichh terai cheerai ||
lakh chauraaseeh tarasadhe fire bin gur bheTe peerai ||
har jeeau bakhase bakhas le sookh sadhaa sareerai ||
gur parasaadhee sev karee sach gahir ga(n)bheerai ||1||
man mere naam rate sukh hoi ||
gurmatee naam salaaheeaai dhoojaa avar na koi ||1|| rahaau ||
dharam rai no hukam hai beh sachaa dharam beechaar ||
dhoojai bhai dhusaT aatamaa oh teree sarakaar ||
adhiaatamee har gun taas man japeh ek muraar ||