ਸੋਈ ਅਜਾਣੁ ਕਹੈ ਮੈ ਜਾਨਾ ਜਾਨਣਹਾਰੁ ਨ ਛਾਨਾ ਰੇ ॥ ਕਹੁ ਨਾਨਕ ਗੁਰਿ ਅਮਿਉ ਪੀਆਇਆ ਰਸਕਿ ਰਸਕਿ ਬਿਗਸਾਨਾ ਰੇ ॥੪॥੫॥੪੪॥
ਆਸਾ ਮਹਲਾ ੫ ॥
ਬੰਧਨ ਕਾਟਿ ਬਿਸਾਰੇ ਅਉਗਨ ਅਪਨਾ ਬਿਰਦੁ ਸਮ੍ਹ੍ਹਾਰਿਆ ॥ ਹੋਏ ਕ੍ਰਿਪਾਲ ਮਾਤ ਪਿਤ ਨਿਆਈ ਬਾਰਿਕ ਜਿਉ ਪ੍ਰਤਿਪਾਰਿਆ ॥੧॥
ਗੁਰਸਿਖ ਰਾਖੇ ਗੁਰ ਗੋਪਾਲਿ ॥ ਕਾਢਿ ਲੀਏ ਮਹਾ ਭਵਜਲ ਤੇ ਅਪਨੀ ਨਦਰਿ ਨਿਹਾਲਿ ॥੧॥ ਰਹਾਉ ॥
ਜਾ ਕੈ ਸਿਮਰਣਿ ਜਮ ਤੇ ਛੁਟੀਐ ਹਲਤਿ ਪਲਤਿ ਸੁਖੁ ਪਾਈਐ ॥ ਸਾਸਿ ਗਿਰਾਸਿ ਜਪਹੁ ਜਪੁ ਰਸਨਾ ਨੀਤ ਨੀਤ ਗੁਣ ਗਾਈਐ ॥੨॥
ਭਗਤਿ ਪ੍ਰੇਮ ਪਰਮ ਪਦੁ ਪਾਇਆ ਸਾਧਸੰਗਿ ਦੁਖ ਨਾਠੇ ॥ ਛਿਜੈ ਨ ਜਾਇ ਕਿਛੁ ਭਉ ਨ ਬਿਆਪੇ ਹਰਿ ਧਨੁ ਨਿਰਮਲੁ ਗਾਠੇ ॥੩॥
ਅੰਤਿ ਕਾਲ ਪ੍ਰਭ ਭਏ ਸਹਾਈ ਇਤ ਉਤ ਰਾਖਨਹਾਰੇ ॥ ਪ੍ਰਾਨ ਮੀਤ ਹੀਤ ਧਨੁ ਮੇਰੈ ਨਾਨਕ ਸਦ ਬਲਿਹਾਰੇ ॥੪॥੬॥੪੫॥
ਆਸਾ ਮਹਲਾ ੫ ॥
ਜਾ ਤੂੰ ਸਾਹਿਬੁ ਤਾ ਭਉ ਕੇਹਾ ਹਉ ਤੁਧੁ ਬਿਨੁ ਕਿਸੁ ਸਾਲਾਹੀ ॥ ਏਕੁ ਤੂੰ ਤਾ ਸਭੁ ਕਿਛੁ ਹੈ ਮੈ ਤੁਧੁ ਬਿਨੁ ਦੂਜਾ ਨਾਹੀ ॥੧॥
ਬਾਬਾ ਬਿਖੁ ਦੇਖਿਆ ਸੰਸਾਰੁ ॥ ਰਖਿਆ ਕਰਹੁ ਗੁਸਾਈ ਮੇਰੇ ਮੈ ਨਾਮੁ ਤੇਰਾ ਆਧਾਰੁ ॥੧॥ ਰਹਾਉ ॥
ਜਾਣਹਿ ਬਿਰਥਾ ਸਭਾ ਮਨ ਕੀ ਹੋਰੁ ਕਿਸੁ ਪਹਿ ਆਖਿ ਸੁਣਾਈਐ ॥ ਵਿਣੁ ਨਾਵੈ ਸਭੁ ਜਗੁ ਬਉਰਾਇਆ ਨਾਮੁ ਮਿਲੈ ਸੁਖੁ ਪਾਈਐ ॥੨॥
ਕਿਆ ਕਹੀਐ ਕਿਸੁ ਆਖਿ ਸੁਣਾਈਐ ਜਿ ਕਹਣਾ ਸੁ ਪ੍ਰਭ ਜੀ ਪਾਸਿ ॥ ਸਭੁ ਕਿਛੁ ਕੀਤਾ ਤੇਰਾ ਵਰਤੈ ਸਦਾ ਸਦਾ ਤੇਰੀ ਆਸ ॥੩॥
ਜੇ ਦੇਹਿ ਵਡਿਆਈ ਤਾ ਤੇਰੀ ਵਡਿਆਈ ਇਤ ਉਤ ਤੁਝਹਿ ਧਿਆਉ ॥ ਨਾਨਕ ਕੇ ਪ੍ਰਭ ਸਦਾ ਸੁਖਦਾਤੇ ਮੈ ਤਾਣੁ ਤੇਰਾ ਇਕੁ ਨਾਉ ॥੪॥੭॥੪੬॥
ਆਸਾ ਮਹਲਾ ੫ ॥
ਅੰਮ੍ਰਿਤੁ ਨਾਮੁ ਤੁਮ੍ਹ੍ਹਾਰਾ ਠਾਕੁਰ ਏਹੁ ਮਹਾ ਰਸੁ ਜਨਹਿ ਪੀਓ ॥ ਜਨਮ ਜਨਮ ਚੂਕੇ ਭੈ ਭਾਰੇ ਦੁਰਤੁ ਬਿਨਾਸਿਓ ਭਰਮੁ ਬੀਓ ॥੧॥
ਦਰਸਨੁ ਪੇਖਤ ਮੈ ਜੀਓ ॥ ਸੁਨਿ ਕਰਿ ਬਚਨ ਤੁਮ੍ਹ੍ਹਾਰੇ ਸਤਿਗੁਰ ਮਨੁ ਤਨੁ ਮੇਰਾ ਠਾਰੁ ਥੀਓ ॥੧॥ ਰਹਾਉ ॥
ਤੁਮ੍ਹ੍ਹਰੀ ਕ੍ਰਿਪਾ ਤੇ ਭਇਓ ਸਾਧਸੰਗੁ ਏਹੁ ਕਾਜੁ ਤੁਮ੍ਹ੍ਹ ਆਪਿ ਕੀਓ ॥ ਦਿੜੁ ਕਰਿ ਚਰਣ ਗਹੇ ਪ੍ਰਭ ਤੁਮ੍ਹ੍ਹਰੇ ਸਹਜੇ ਬਿਖਿਆ ਭਈ ਖੀਓ ॥੨॥
ਸੁਖ ਨਿਧਾਨ ਨਾਮੁ ਪ੍ਰਭ ਤੁਮਰਾ ਏਹੁ ਅਬਿਨਾਸੀ ਮੰਤ੍ਰੁ ਲੀਓ ॥ ਕਰਿ ਕਿਰਪਾ ਮੋਹਿ ਸਤਿਗੁਰਿ ਦੀਨਾ ਤਾਪੁ ਸੰਤਾਪੁ ਮੇਰਾ ਬੈਰੁ ਗੀਓ ॥੩॥
ਧੰਨੁ ਸੁ ਮਾਣਸ ਦੇਹੀ ਪਾਈ ਜਿਤੁ ਪ੍ਰਭਿ ਅਪਨੈ ਮੇਲਿ ਲੀਓ ॥ ਧੰਨੁ ਸੁ ਕਲਿਜੁਗੁ ਸਾਧਸੰਗਿ ਕੀਰਤਨੁ ਗਾਈਐ ਨਾਨਕ ਨਾਮੁ ਅਧਾਰੁ ਹੀਓ ॥੪॥੮॥੪੭॥
soiee ajaan kahai mai jaanaa jaananahaar na chhaanaa re ||
kahu naanak gur amiau peeaaiaa rasak rasak bigasaanaa re ||4||5||44||
aasaa mahalaa panjavaa ||
ba(n)dhan kaaT bisaare aaugan apanaa biradh sam(h)aariaa ||
hoe kirapaal maat pit niaaiee baarik jiau pratipaariaa ||1||
gursikh raakhe gur gopaal ||
kaadd le’ee mahaa bhavajal te apanee nadhar nihaal ||1|| rahaau ||
jaa kai simaran jam te chhuTeeaai halat palat sukh paieeaai ||
saas giraas japahu jap rasanaa neet neet gun gaieeaai ||2||
bhagat prem param padh paiaa saadhasa(n)g dhukh naaThe ||
chhijai na jai kichh bhau na biaape har dhan niramal gaaThe ||3||
a(n)t kaal prabh bhe sahaiee it ut raakhanahaare ||
praan meet heet dhan merai naanak sadh balihaare ||4||6||45||
aasaa mahalaa panjavaa ||
jaa too(n) saahib taa bhau kehaa hau tudh bin kis saalaahee ||
ek too(n) taa sabh kichh hai mai tudh bin dhoojaa naahee ||1||
baabaa bikh dhekhiaa sa(n)saar ||
rakhiaa karahu gusaiee mere mai naam teraa aadhaar ||1|| rahaau ||
jaaneh birathaa sabhaa man kee hor kis peh aakh sunaieeaai ||
vin naavai sabh jag bauraiaa naam milai sukh paieeaai ||2||
kiaa kaheeaai kis aakh sunaieeaai j kahanaa su prabh jee paas ||
sabh kichh keetaa teraa varatai sadhaa sadhaa teree aas ||3||
je dheh vaddiaaiee taa teree vaddiaaiee it ut tujheh dhiaau ||
naanak ke prabh sadhaa sukhadhaate mai taan teraa ik naau ||4||7||46||
aasaa mahalaa panjavaa ||
a(n)mrit naam tum(h)aaraa Thaakur eh mahaa ras janeh peeo ||
janam janam chooke bhai bhaare dhurat binaasio bharam beeo ||1||
dharasan pekhat mai jeeo ||
sun kar bachan tum(h)aare satigur man tan meraa Thaar theeo ||1|| rahaau ||
tum(h)ree kirapaa te bhio saadhasa(n)g eh kaaj tum(h) aap keeo ||
dhiR kar charan gahe prabh tum(h)re sahaje bikhiaa bhiee kheeo ||2||
sukh nidhaan naam prabh tumaraa eh abinaasee ma(n)tr leeo ||
kar kirapaa moh satigur dheenaa taap sa(n)taap meraa bair geeo ||3||
dha(n)nu su maanas dhehee paiee jit prabh apanai mel leeo ||
dha(n)nu su kalijug saadhasa(n)g keeratan gaieeaai naanak naam adhaar heeo ||4||8||47||