ਆਸਾ ਮਹਲਾ ੫ ॥
ਆਗੈ ਹੀ ਤੇ ਸਭੁ ਕਿਛੁ ਹੂਆ ਅਵਰੁ ਕਿ ਜਾਣੈ ਗਿਆਨਾ ॥ ਭੂਲ ਚੂਕ ਅਪਨਾ ਬਾਰਿਕੁ ਬਖਸਿਆ ਪਾਰਬ੍ਰਹਮ ਭਗਵਾਨਾ ॥੧॥
ਸਤਿਗੁਰੁ ਮੇਰਾ ਸਦਾ ਦਇਆਲਾ ਮੋਹਿ ਦੀਨ ਕਉ ਰਾਖਿ ਲੀਆ ॥ ਕਾਟਿਆ ਰੋਗੁ ਮਹਾ ਸੁਖੁ ਪਾਇਆ ਹਰਿ ਅੰਮ੍ਰਿਤੁ ਮੁਖਿ ਨਾਮੁ ਦੀਆ ॥੧॥ ਰਹਾਉ ॥
ਅਨਿਕ ਪਾਪ ਮੇਰੇ ਪਰਹਰਿਆ ਬੰਧਨ ਕਾਟੇ ਮੁਕਤ ਭਏ ॥ ਅੰਧ ਕੂਪ ਮਹਾ ਘੋਰ ਤੇ ਬਾਹ ਪਕਰਿ ਗੁਰਿ ਕਾਢਿ ਲੀਏ ॥੨॥
ਨਿਰਭਉ ਭਏ ਸਗਲ ਭਉ ਮਿਟਿਆ ਰਾਖੇ ਰਾਖਨਹਾਰੇ ॥ ਐਸੀ ਦਾਤਿ ਤੇਰੀ ਪ੍ਰਭ ਮੇਰੇ ਕਾਰਜ ਸਗਲ ਸਵਾਰੇ ॥੩॥
ਗੁਣ ਨਿਧਾਨ ਸਾਹਿਬ ਮਨਿ ਮੇਲਾ ॥ ਸਰਣਿ ਪਇਆ ਨਾਨਕ ਸੋੁਹੇਲਾ ॥੪॥੯॥੪੮॥
ਆਸਾ ਮਹਲਾ ੫ ॥
ਤੂੰ ਵਿਸਰਹਿ ਤਾਂ ਸਭੁ ਕੋ ਲਾਗੂ ਚੀਤਿ ਆਵਹਿ ਤਾਂ ਸੇਵਾ ॥ ਅਵਰੁ ਨ ਕੋਊ ਦੂਜਾ ਸੂਝੈ ਸਾਚੇ ਅਲਖ ਅਭੇਵਾ ॥੧॥
ਚੀਤਿ ਆਵੈ ਤਾਂ ਸਦਾ ਦਇਆਲਾ ਲੋਗਨ ਕਿਆ ਵੇਚਾਰੇ ॥ ਬੁਰਾ ਭਲਾ ਕਹੁ ਕਿਸ ਨੋ ਕਹੀਐ ਸਗਲੇ ਜੀਅ ਤੁਮ੍ਹ੍ਹਾਰੇ ॥੧॥ ਰਹਾਉ ॥
ਤੇਰੀ ਟੇਕ ਤੇਰਾ ਆਧਾਰਾ ਹਾਥ ਦੇਇ ਤੂੰ ਰਾਖਹਿ ॥ ਜਿਸੁ ਜਨ ਊਪਰਿ ਤੇਰੀ ਕਿਰਪਾ ਤਿਸ ਕਉ ਬਿਪੁ ਨ ਕੋਊ ਭਾਖੈ ॥੨॥
ਓਹੋ ਸੁਖੁ ਓਹਾ ਵਡਿਆਈ ਜੋ ਪ੍ਰਭ ਜੀ ਮਨਿ ਭਾਣੀ ॥ ਤੂੰ ਦਾਨਾ ਤੂੰ ਸਦ ਮਿਹਰਵਾਨਾ ਨਾਮੁ ਮਿਲੈ ਰੰਗੁ ਮਾਣੀ ॥੩॥
ਤੁਧੁ ਆਗੈ ਅਰਦਾਸਿ ਹਮਾਰੀ ਜੀਉ ਪਿੰਡੁ ਸਭੁ ਤੇਰਾ ॥ ਕਹੁ ਨਾਨਕ ਸਭ ਤੇਰੀ ਵਡਿਆਈ ਕੋਈ ਨਾਉ ਨ ਜਾਣੈ ਮੇਰਾ ॥੪॥੧੦॥੪੯॥
ਆਸਾ ਮਹਲਾ ੫ ॥
ਕਰਿ ਕਿਰਪਾ ਪ੍ਰਭ ਅੰਤਰਜਾਮੀ ਸਾਧਸੰਗਿ ਹਰਿ ਪਾਈਐ ॥ ਖੋਲਿ ਕਿਵਾਰ ਦਿਖਾਲੇ ਦਰਸਨੁ ਪੁਨਰਪਿ ਜਨਮਿ ਨ ਆਈਐ ॥੧॥
ਮਿਲਉ ਪਰੀਤਮ ਸੁਆਮੀ ਅਪੁਨੇ ਸਗਲੇ ਦੂਖ ਹਰਉ ਰੇ ॥ ਪਾਰਬ੍ਰਹਮੁ ਜਿਨੑਿ ਰਿਦੈ ਅਰਾਧਿਆ ਤਾ ਕੈ ਸੰਗਿ ਤਰਉ ਰੇ ॥੧॥ ਰਹਾਉ ॥
ਮਹਾ ਉਦਿਆਨ ਪਾਵਕ ਸਾਗਰ ਭਏ ਹਰਖ ਸੋਗ ਮਹਿ ਬਸਨਾ ॥ ਸਤਿਗੁਰੁ ਭੇਟਿ ਭਇਆ ਮਨੁ ਨਿਰਮਲੁ ਜਪਿ ਅੰਮ੍ਰਿਤੁ ਹਰਿ ਰਸਨਾ ॥੨॥
ਤਨੁ ਧਨੁ ਥਾਪਿ ਕੀਓ ਸਭੁ ਅਪਨਾ ਕੋਮਲ ਬੰਧਨ ਬਾਂਧਿਆ ॥ ਗੁਰ ਪਰਸਾਦਿ ਭਏ ਜਨ ਮੁਕਤੇ ਹਰਿ ਹਰਿ ਨਾਮੁ ਅਰਾਧਿਆ ॥੩॥
ਰਾਖਿ ਲੀਏ ਪ੍ਰਭਿ ਰਾਖਨਹਾਰੈ ਜੋ ਪ੍ਰਭ ਅਪੁਨੇ ਭਾਣੇ ॥ ਜੀਉ ਪਿੰਡੁ ਸਭੁ ਤੁਮ੍ਹ੍ਹਰਾ ਦਾਤੇ ਨਾਨਕ ਸਦ ਕੁਰਬਾਣੇ ॥੪॥੧੧॥੫੦॥
ਆਸਾ ਮਹਲਾ ੫ ॥
ਮੋਹ ਮਲਨ ਨੀਦ ਤੇ ਛੁਟਕੀ ਕਉਨੁ ਅਨੁਗ੍ਰਹੁ ਭਇਓ ਰੀ ॥ ਮਹਾ ਮੋਹਨੀ ਤੁਧੁ ਨ ਵਿਆਪੈ ਤੇਰਾ ਆਲਸੁ ਕਹਾ ਗਇਓ ਰੀ ॥੧॥ ਰਹਾਉ ॥
aasaa mahalaa panjavaa ||
aagai hee te sabh kichh hooaa avar k jaanai giaanaa ||
bhool chook apanaa baarik bakhasiaa paarabraham bhagavaanaa ||1||
satigur meraa sadhaa dhiaalaa moh dheen kau raakh leeaa ||
kaaTiaa rog mahaa sukh paiaa har a(n)mrit mukh naam dheeaa ||1|| rahaau ||
anik paap mere parahariaa ba(n)dhan kaaTe mukat bhe ||
a(n)dh koop mahaa ghor te baeh pakar gur kaadd le’ee ||2||
nirabhau bhe sagal bhau miTiaa raakhe raakhanahaare ||
aaisee dhaat teree prabh mere kaaraj sagal savaare ||3||
gun nidhaan saahib man melaa ||
saran piaa naanak suohelaa ||4||9||48||
aasaa mahalaa panjavaa ||
too(n) visareh taa(n) sabh ko laagoo cheet aaveh taa(n) sevaa ||
avar na kouoo dhoojaa soojhai saache alakh abhevaa ||1||
cheet aavai taa(n) sadhaa dhiaalaa logan kiaa vechaare ||
buraa bhalaa kahu kis no kaheeaai sagale jeea tum(h)aare ||1|| rahaau ||
teree Tek teraa aadhaaraa haath dhei too(n) raakheh ||
jis jan uoopar teree kirapaa tis kau bip na kouoo bhaakhai ||2||
oho sukh ohaa vaddiaaiee jo prabh jee man bhaanee ||
too(n) dhaanaa too(n) sadh miharavaanaa naam milai ra(n)g maanee ||3||
tudh aagai aradhaas hamaaree jeeau pi(n)dd sabh teraa ||
kahu naanak sabh teree vaddiaaiee koiee naau na jaanai meraa ||4||10||49||
aasaa mahalaa panjavaa ||
kar kirapaa prabh a(n)tarajaamee saadhasa(n)g har paieeaai ||
khol kivaar dhikhaale dharasan punarap janam na aaieeaai ||1||
milau pareetam suaamee apune sagale dhookh harau re ||
paarabraham jini(h) ridhai araadhiaa taa kai sa(n)g tarau re ||1|| rahaau ||
mahaa udhiaan paavak saagar bhe harakh sog meh basanaa ||
satigur bheT bhiaa man niramal jap a(n)mrit har rasanaa ||2||
tan dhan thaap keeo sabh apanaa komal ba(n)dhan baa(n)dhiaa ||
gur parasaadh bhe jan mukate har har naam araadhiaa ||3||
raakh le’ee prabh raakhanahaarai jo prabh apune bhaane ||
jeeau pi(n)dd sabh tum(h)raa dhaate naanak sadh kurabaane ||4||11||50||
aasaa mahalaa panjavaa ||
moh malan needh te chhuTakee kaun anugrahu bhio ree ||
mahaa mohanee tudh na viaapai teraa aalas kahaa gio ree ||1|| rahaau ||