Sri Guru Granth Sahib

ਅੰਗ ੩੮੯

ਆਸਾ ਮਹਲਾ ੫ ॥
ਤੂ ਮੇਰਾ ਤਰੰਗੁ ਹਮ ਮੀਨ ਤੁਮਾਰੇ ॥ ਤੂ ਮੇਰਾ ਠਾਕੁਰੁ ਹਮ ਤੇਰੈ ਦੁਆਰੇ ॥੧॥
ਤੂੰ ਮੇਰਾ ਕਰਤਾ ਹਉ ਸੇਵਕੁ ਤੇਰਾ ॥ ਸਰਣਿ ਗਹੀ ਪ੍ਰਭ ਗੁਨੀ ਗਹੇਰਾ ॥੧॥ ਰਹਾਉ ॥
ਤੂ ਮੇਰਾ ਜੀਵਨੁ ਤੂ ਆਧਾਰੁ ॥ ਤੁਝਹਿ ਪੇਖਿ ਬਿਗਸੈ ਕਉਲਾਰੁ ॥੨॥
ਤੂ ਮੇਰੀ ਗਤਿ ਪਤਿ ਤੂ ਪਰਵਾਨੁ ॥ ਤੂ ਸਮਰਥੁ ਮੈ ਤੇਰਾ ਤਾਣੁ ॥੩॥
ਅਨਦਿਨੁ ਜਪਉ ਨਾਮ ਗੁਣਤਾਸਿ ॥ ਨਾਨਕ ਕੀ ਪ੍ਰਭ ਪਹਿ ਅਰਦਾਸਿ ॥੪॥੨੩॥੭੪॥
ਆਸਾ ਮਹਲਾ ੫ ॥
ਰੋਵਨਹਾਰੈ ਝੂਠੁ ਕਮਾਨਾ ॥ ਹਸਿ ਹਸਿ ਸੋਗੁ ਕਰਤ ਬੇਗਾਨਾ ॥੧॥
ਕੋ ਮੂਆ ਕਾ ਕੈ ਘਰਿ ਗਾਵਨੁ ॥ ਕੋ ਰੋਵੈ ਕੋ ਹਸਿ ਹਸਿ ਪਾਵਨੁ ॥੧॥ ਰਹਾਉ ॥
ਬਾਲ ਬਿਵਸਥਾ ਤੇ ਬਿਰਧਾਨਾ ॥ ਪਹੁਚਿ ਨ ਮੂਕਾ ਫਿਰਿ ਪਛੁਤਾਨਾ ॥੨॥
ਤ੍ਰਿਹੁ ਗੁਣ ਮਹਿ ਵਰਤੈ ਸੰਸਾਰਾ ॥ ਨਰਕ ਸੁਰਗ ਫਿਰਿ ਫਿਰਿ ਅਉਤਾਰਾ ॥੩॥
ਕਹੁ ਨਾਨਕ ਜੋ ਲਾਇਆ ਨਾਮ ॥ ਸਫਲ ਜਨਮੁ ਤਾ ਕਾ ਪਰਵਾਨ ॥੪॥੨੪॥੭੫॥
ਆਸਾ ਮਹਲਾ ੫ ॥
ਸੋਇ ਰਹੀ ਪ੍ਰਭ ਖਬਰਿ ਨ ਜਾਨੀ ॥ ਭੋਰੁ ਭਇਆ ਬਹੁਰਿ ਪਛੁਤਾਨੀ ॥੧॥
ਪ੍ਰਿਅ ਪ੍ਰੇਮ ਸਹਜਿ ਮਨਿ ਅਨਦੁ ਧਰਉ ਰੀ ॥ ਪ੍ਰਭ ਮਿਲਬੇ ਕੀ ਲਾਲਸਾ ਤਾ ਤੇ ਆਲਸੁ ਕਹਾ ਕਰਉ ਰੀ ॥੧॥ ਰਹਾਉ ॥
ਕਰ ਮਹਿ ਅੰਮ੍ਰਿਤੁ ਆਣਿ ਨਿਸਾਰਿਓ ॥ ਖਿਸਰਿ ਗਇਓ ਭੂਮ ਪਰਿ ਡਾਰਿਓ ॥੨॥
ਸਾਦਿ ਮੋਹਿ ਲਾਦੀ ਅਹੰਕਾਰੇ ॥ ਦੋਸੁ ਨਾਹੀ ਪ੍ਰਭ ਕਰਣੈਹਾਰੇ ॥੩॥
ਸਾਧਸੰਗਿ ਮਿਟੇ ਭਰਮ ਅੰਧਾਰੇ ॥ ਨਾਨਕ ਮੇਲੀ ਸਿਰਜਣਹਾਰੇ ॥੪॥੨੫॥੭੬॥
ਆਸਾ ਮਹਲਾ ੫ ॥
ਚਰਨ ਕਮਲ ਕੀ ਆਸ ਪਿਆਰੇ ॥ ਜਮਕੰਕਰ ਨਸਿ ਗਏ ਵਿਚਾਰੇ ॥੧॥
ਤੂ ਚਿਤਿ ਆਵਹਿ ਤੇਰੀ ਮਇਆ ॥ ਸਿਮਰਤ ਨਾਮ ਸਗਲ ਰੋਗ ਖਇਆ ॥੧॥ ਰਹਾਉ ॥
ਅਨਿਕ ਦੂਖ ਦੇਵਹਿ ਅਵਰਾ ਕਉ ॥ ਪਹੁਚਿ ਨ ਸਾਕਹਿ ਜਨ ਤੇਰੇ ਕਉ ॥੨॥
ਦਰਸ ਤੇਰੇ ਕੀ ਪਿਆਸ ਮਨਿ ਲਾਗੀ ॥ ਸਹਜ ਅਨੰਦ ਬਸੈ ਬੈਰਾਗੀ ॥੩॥
ਨਾਨਕ ਕੀ ਅਰਦਾਸਿ ਸੁਣੀਜੈ ॥ ਕੇਵਲ ਨਾਮੁ ਰਿਦੇ ਮਹਿ ਦੀਜੈ ॥੪॥੨੬॥੭੭॥
ਆਸਾ ਮਹਲਾ ੫ ॥
ਮਨੁ ਤ੍ਰਿਪਤਾਨੋ ਮਿਟੇ ਜੰਜਾਲ ॥ ਪ੍ਰਭੁ ਅਪੁਨਾ ਹੋਇਆ ਕਿਰਪਾਲ ॥੧॥
ਸੰਤ ਪ੍ਰਸਾਦਿ ਭਲੀ ਬਨੀ ॥ ਜਾ ਕੈ ਗ੍ਰਿਹਿ ਸਭੁ ਕਿਛੁ ਹੈ ਪੂਰਨੁ ਸੋ ਭੇਟਿਆ ਨਿਰਭੈ ਧਨੀ ॥੧॥ ਰਹਾਉ ॥
ਨਾਮੁ ਦ੍ਰਿੜਾਇਆ ਸਾਧ ਕ੍ਰਿਪਾਲ ॥ ਮਿਟਿ ਗਈ ਭੂਖ ਮਹਾ ਬਿਕਰਾਲ ॥੨॥
ਠਾਕੁਰਿ ਅਪੁਨੈ ਕੀਨੀ ਦਾਤਿ ॥ ਜਲਨਿ ਬੁਝੀ ਮਨਿ ਹੋਈ ਸਾਂਤਿ ॥੩॥
ਮਿਟਿ ਗਈ ਭਾਲ ਮਨੁ ਸਹਜਿ ਸਮਾਨਾ ॥

Ang 389

aasaa mahalaa panjavaa ||
too meraa tara(n)g ham meen tumaare ||
too meraa Thaakur ham terai dhuaare ||1||
too(n) meraa karataa hau sevak teraa ||
saran gahee prabh gunee gaheraa ||1|| rahaau ||
too meraa jeevan too aadhaar ||
tujheh pekh bigasai kaulaar ||2||
too meree gat pat too paravaan ||
too samarath mai teraa taan ||3||
anadhin japau naam gunataas ||
naanak kee prabh peh aradhaas ||4||23||74||
aasaa mahalaa panjavaa ||
rovanahaarai jhooTh kamaanaa ||
has has sog karat begaanaa ||1||
ko mooaa kaa kai ghar gaavan ||
ko rovai ko has has paavan ||1|| rahaau ||
baal bivasathaa te biradhaanaa ||
pahuch na mookaa fir pachhutaanaa ||2||
tirahu gun meh varatai sa(n)saaraa ||
narak surag fir fir aautaaraa ||3||
kahu naanak jo laiaa naam ||
safal janam taa kaa paravaan ||4||24||75||
aasaa mahalaa panjavaa ||
soi rahee prabh khabar na jaanee ||
bhor bhiaa bahur pachhutaanee ||1||
pria prem sahaj man anadh dharau ree ||
prabh milabe kee laalasaa taa te aalas kahaa karau ree ||1|| rahaau ||
kar meh a(n)mrit aan nisaario ||
khisar gio bhoom par ddaario ||2||
saadh moh laadhee aha(n)kaare ||
dhos naahee prabh karanaihaare ||3||
saadhasa(n)g miTe bharam a(n)dhaare ||
naanak melee sirajanahaare ||4||25||76||
aasaa mahalaa panjavaa ||
charan kamal kee aas piaare ||
jamaka(n)kar nas ge vichaare ||1||
too chit aaveh teree miaa ||
simarat naam sagal rog khiaa ||1|| rahaau ||
anik dhookh dheveh avaraa kau ||
pahuch na saakeh jan tere kau ||2||
dharas tere kee piaas man laagee ||
sahaj ana(n)dh basai bairaagee ||3||
naanak kee aradhaas suneejai ||
keval naam ridhe meh dheejai ||4||26||77||
aasaa mahalaa panjavaa ||
man tirapataano miTe ja(n)jaal ||
prabh apunaa hoiaa kirapaal ||1||
sa(n)t prasaadh bhalee banee ||
jaa kai gireh sabh kichh hai pooran so bheTiaa nirabhai dhanee ||1|| rahaau ||
naam dhiraRaiaa saadh kirapaal ||
miT giee bhookh mahaa bikaraal ||2||
Thaakur apunai keenee dhaat ||
jalan bujhee man hoiee saa(n)t ||3||
miT giee bhaal man sahaj samaanaa ||