Sri Guru Granth Sahib

ਅੰਗ ३੯

ਤਿਨ ਕੀ ਸੇਵਾ ਧਰਮ ਰਾਇ ਕਰੈ ਧੰਨੁ ਸਵਾਰਣਹਾਰੁ ॥੨॥
ਮਨ ਕੇ ਬਿਕਾਰ ਮਨਹਿ ਤਜੈ ਮਨਿ ਚੂਕੈ ਮੋਹੁ ਅਭਿਮਾਨੁ ॥ ਆਤਮ ਰਾਮੁ ਪਛਾਣਿਆ ਸਹਜੇ ਨਾਮਿ ਸਮਾਨੁ ॥ ਬਿਨੁ ਸਤਿਗੁਰ ਮੁਕਤਿ ਨ ਪਾਈਐ ਮਨਮੁਖਿ ਫਿਰੈ ਦਿਵਾਨੁ ॥ ਸਬਦੁ ਨ ਚੀਨੈ ਕਥਨੀ ਬਦਨੀ ਕਰੇ ਬਿਖਿਆ ਮਾਹਿ ਸਮਾਨੁ ॥੩॥
ਸਭੁ ਕਿਛੁ ਆਪੇ ਆਪਿ ਹੈ ਦੂਜਾ ਅਵਰੁ ਨ ਕੋਇ ॥ ਜਿਉ ਬੋਲਾਏ ਤਿਉ ਬੋਲੀਐ ਜਾ ਆਪਿ ਬੁਲਾਏ ਸੋਇ ॥ ਗੁਰਮੁਖਿ ਬਾਣੀ ਬ੍ਰਹਮੁ ਹੈ ਸਬਦਿ ਮਿਲਾਵਾ ਹੋਇ ॥ ਨਾਨਕ ਨਾਮੁ ਸਮਾਲਿ ਤੂ ਜਿਤੁ ਸੇਵਿਐ ਸੁਖੁ ਹੋਇ ॥੪॥੩੦॥੬੩॥
ਸਿਰੀਰਾਗੁ ਮਹਲਾ ੩ ॥
ਜਗਿ ਹਉਮੈ ਮੈਲੁ ਦੁਖੁ ਪਾਇਆ ਮਲੁ ਲਾਗੀ ਦੂਜੈ ਭਾਇ ॥ ਮਲੁ ਹਉਮੈ ਧੋਤੀ ਕਿਵੈ ਨ ਉਤਰੈ ਜੇ ਸਉ ਤੀਰਥ ਨਾਇ ॥ ਬਹੁ ਬਿਧਿ ਕਰਮ ਕਮਾਵਦੇ ਦੂਣੀ ਮਲੁ ਲਾਗੀ ਆਇ ॥ ਪੜਿਐ ਮੈਲੁ ਨ ਉਤਰੈ ਪੂਛਹੁ ਗਿਆਨੀਆ ਜਾਇ ॥੧॥
ਮਨ ਮੇਰੇ ਗੁਰ ਸਰਣਿ ਆਵੈ ਤਾ ਨਿਰਮਲੁ ਹੋਇ ॥ ਮਨਮੁਖ ਹਰਿ ਹਰਿ ਕਰਿ ਥਕੇ ਮੈਲੁ ਨ ਸਕੀ ਧੋਇ ॥੧॥ ਰਹਾਉ ॥
ਮਨਿ ਮੈਲੈ ਭਗਤਿ ਨ ਹੋਵਈ ਨਾਮੁ ਨ ਪਾਇਆ ਜਾਇ ॥ ਮਨਮੁਖ ਮੈਲੇ ਮੈਲੇ ਮੁਏ ਜਾਸਨਿ ਪਤਿ ਗਵਾਇ ॥ ਗੁਰ ਪਰਸਾਦੀ ਮਨਿ ਵਸੈ ਮਲੁ ਹਉਮੈ ਜਾਇ ਸਮਾਇ ॥ ਜਿਉ ਅੰਧੇਰੈ ਦੀਪਕੁ ਬਾਲੀਐ ਤਿਉ ਗੁਰ ਗਿਆਨਿ ਅਗਿਆਨੁ ਤਜਾਇ ॥੨॥
ਹਮ ਕੀਆ ਹਮ ਕਰਹਗੇ ਹਮ ਮੂਰਖ ਗਾਵਾਰ ॥ ਕਰਣੈ ਵਾਲਾ ਵਿਸਰਿਆ ਦੂਜੈ ਭਾਇ ਪਿਆਰੁ ॥ ਮਾਇਆ ਜੇਵਡੁ ਦੁਖੁ ਨਹੀ ਸਭਿ ਭਵਿ ਥਕੇ ਸੰਸਾਰੁ ॥ ਗੁਰਮਤੀ ਸੁਖੁ ਪਾਈਐ ਸਚੁ ਨਾਮੁ ਉਰ ਧਾਰਿ ॥੩॥
ਜਿਸ ਨੋ ਮੇਲੇ ਸੋ ਮਿਲੈ ਹਉ ਤਿਸੁ ਬਲਿਹਾਰੈ ਜਾਉ ॥ ਏ ਮਨ ਭਗਤੀ ਰਤਿਆ ਸਚੁ ਬਾਣੀ ਨਿਜ ਥਾਉ ॥ ਮਨਿ ਰਤੇ ਜਿਹਵਾ ਰਤੀ ਹਰਿ ਗੁਣ ਸਚੇ ਗਾਉ ॥ ਨਾਨਕ ਨਾਮੁ ਨ ਵੀਸਰੈ ਸਚੇ ਮਾਹਿ ਸਮਾਉ ॥੪॥੩੧॥੬੪॥
ਸਿਰੀਰਾਗੁ ਮਹਲਾ ੪ ਘਰੁ ੧ ॥
ਮੈ ਮਨਿ ਤਨਿ ਬਿਰਹੁ ਅਤਿ ਅਗਲਾ ਕਿਉ ਪ੍ਰੀਤਮੁ ਮਿਲੈ ਘਰਿ ਆਇ ॥ ਜਾ ਦੇਖਾ ਪ੍ਰਭੁ ਆਪਣਾ ਪ੍ਰਭਿ ਦੇਖਿਐ ਦੁਖੁ ਜਾਇ ॥ ਜਾਇ ਪੁਛਾ ਤਿਨ ਸਜਣਾ ਪ੍ਰਭੁ ਕਿਤੁ ਬਿਧਿ ਮਿਲੈ ਮਿਲਾਇ ॥੧॥
ਮੇਰੇ ਸਤਿਗੁਰਾ ਮੈ ਤੁਝ ਬਿਨੁ ਅਵਰੁ ਨ ਕੋਇ ॥ ਹਮ ਮੂਰਖ ਮੁਗਧ ਸਰਣਾਗਤੀ ਕਰਿ ਕਿਰਪਾ ਮੇਲੇ ਹਰਿ ਸੋਇ ॥੧॥ ਰਹਾਉ ॥
ਸਤਿਗੁਰੁ ਦਾਤਾ ਹਰਿ ਨਾਮ ਕਾ ਪ੍ਰਭੁ ਆਪਿ ਮਿਲਾਵੈ ਸੋਇ ॥ ਸਤਿਗੁਰਿ ਹਰਿ ਪ੍ਰਭੁ ਬੁਝਿਆ ਗੁਰ ਜੇਵਡੁ ਅਵਰੁ ਨ ਕੋਇ ॥ ਹਉ ਗੁਰ ਸਰਣਾਈ ਢਹਿ ਪਵਾ ਕਰਿ ਦਇਆ ਮੇਲੇ ਪ੍ਰਭੁ ਸੋਇ ॥੨॥
ਮਨਹਠਿ ਕਿਨੈ ਨ ਪਾਇਆ ਕਰਿ ਉਪਾਵ ਥਕੇ ਸਭੁ ਕੋਇ ॥

Ang 39

tin kee sevaa dharam rai karai dha(n)n savaaranahaar ||2||
man ke bikaar maneh tajai man chookai moh abhimaan ||
aatam raam pachhaaniaa sahaje naam samaan ||
bin satigur mukat na paieeaai manmukh firai dhivaan ||
sabadh na cheenai kathanee badhanee kare bikhiaa maeh samaan ||3||
sabh kichh aape aap hai dhoojaa avar na koi ||
jiau bolaae tiau boleeaai jaa aap bulaae soi ||
gurmukh baanee braham hai sabadh milaavaa hoi ||
naanak naam samaal too jit seviaai sukh hoi ||4||30||63||
sireeraag mahalaa teejaa ||
jag haumai mail dhukh paiaa mal laagee dhoojai bhai ||
mal haumai dhotee kivai na utarai je sau teerath nai ||
bahu bidh karam kamaavadhe dhoonee mal laagee aai ||
paRiaai mail na utarai poochhahu giaaneeaa jai ||1||
man mere gur saran aavai taa niramal hoi ||
manmukh har har kar thake mail na sakee dhoi ||1|| rahaau ||
man mailai bhagat na hoviee naam na paiaa jai ||
manmukh maile maile mue jaasan pat gavai ||
gur parasaadhee man vasai mal haumai jai samai ||
jiau a(n)dherai dheepak baaleeaai tiau gur giaan agiaan tajai ||2||
ham keeaa ham karahage ham moorakh gaavaar ||
karanai vaalaa visariaa dhoojai bhai piaar ||
maiaa jevadd dhukh nahee sabh bhav thake sa(n)saar ||
gurmatee sukh paieeaai sach naam ur dhaar ||3||
jis no mele so milai hau tis balihaarai jaau ||
e man bhagatee ratiaa sach baanee nij thaau ||
man rate jihavaa ratee har gun sache gaau ||
naanak naam na veesarai sache maeh samaau ||4||31||64||
sireeraag mahalaa chauthhaa ghar pehilaa ||
mai man tan birahu at agalaa kiau preetam milai ghar aai ||
jaa dhekhaa prabh aapanaa prabh dhekhiaai dhukh jai ||
jai puchhaa tin sajanaa prabh kit bidh milai milai ||1||
mere satiguraa mai tujh bin avar na koi ||
ham moorakh mugadh saranaagatee kar kirapaa mele har soi ||1|| rahaau ||
satigur dhaataa har naam kaa prabh aap milaavai soi ||
satigur har prabh bujhiaa gur jevadd avar na koi ||
hau gur saranaiee ddeh pavaa kar dhiaa mele prabh soi ||2||
manahaTh kinai na paiaa kar upaav thake sabh koi ||