Sri Guru Granth Sahib

ਅੰਗ ੩੯੧

ਨਾ ਓਹੁ ਮਰਤਾ ਨਾ ਹਮ ਡਰਿਆ ॥ ਨਾ ਓਹੁ ਬਿਨਸੈ ਨਾ ਹਮ ਕੜਿਆ ॥ ਨਾ ਓਹੁ ਨਿਰਧਨੁ ਨਾ ਹਮ ਭੂਖੇ ॥ ਨਾ ਓਸੁ ਦੂਖੁ ਨ ਹਮ ਕਉ ਦੂਖੇ ॥੧॥
ਅਵਰੁ ਨ ਕੋਊ ਮਾਰਨਵਾਰਾ ॥ ਜੀਅਉ ਹਮਾਰਾ ਜੀਉ ਦੇਨਹਾਰਾ ॥੧॥ ਰਹਾਉ ॥
ਨਾ ਉਸੁ ਬੰਧਨ ਨਾ ਹਮ ਬਾਧੇ ॥ ਨਾ ਉਸੁ ਧੰਧਾ ਨਾ ਹਮ ਧਾਧੇ ॥ ਨਾ ਉਸੁ ਮੈਲੁ ਨ ਹਮ ਕਉ ਮੈਲਾ ॥ ਓਸੁ ਅਨੰਦੁ ਤ ਹਮ ਸਦ ਕੇਲਾ ॥੨॥
ਨਾ ਉਸੁ ਸੋਚੁ ਨ ਹਮ ਕਉ ਸੋਚਾ ॥ ਨਾ ਉਸੁ ਲੇਪੁ ਨ ਹਮ ਕਉ ਪੋਚਾ ॥ ਨਾ ਉਸੁ ਭੂਖ ਨ ਹਮ ਕਉ ਤ੍ਰਿਸਨਾ ॥ ਜਾ ਉਹੁ ਨਿਰਮਲੁ ਤਾਂ ਹਮ ਜਚਨਾ ॥੩॥
ਹਮ ਕਿਛੁ ਨਾਹੀ ਏਕੈ ਓਹੀ ॥ ਆਗੈ ਪਾਛੈ ਏਕੋ ਸੋਈ ॥ ਨਾਨਕ ਗੁਰਿ ਖੋਏ ਭ੍ਰਮ ਭੰਗਾ ॥ ਹਮ ਓਇ ਮਿਲਿ ਹੋਏ ਇਕ ਰੰਗਾ ॥੪॥੩੨॥੮੩॥
ਆਸਾ ਮਹਲਾ ੫ ॥
ਅਨਿਕ ਭਾਂਤਿ ਕਰਿ ਸੇਵਾ ਕਰੀਐ ॥ ਜੀਉ ਪ੍ਰਾਨ ਧਨੁ ਆਗੈ ਧਰੀਐ ॥ ਪਾਨੀ ਪਖਾ ਕਰਉ ਤਜਿ ਅਭਿਮਾਨੁ ॥ ਅਨਿਕ ਬਾਰ ਜਾਈਐ ਕੁਰਬਾਨੁ ॥੧॥
ਸਾਈ ਸੁਹਾਗਣਿ ਜੋ ਪ੍ਰਭ ਭਾਈ ॥ ਤਿਸ ਕੈ ਸੰਗਿ ਮਿਲਉ ਮੇਰੀ ਮਾਈ ॥੧॥ ਰਹਾਉ ॥
ਦਾਸਨਿ ਦਾਸੀ ਕੀ ਪਨਿਹਾਰਿ ॥ ਉਨੑ ਕੀ ਰੇਣੁ ਬਸੈ ਜੀਅ ਨਾਲਿ ॥ ਮਾਥੈ ਭਾਗੁ ਤ ਪਾਵਉ ਸੰਗੁ ॥ ਮਿਲੈ ਸੁਆਮੀ ਅਪੁਨੈ ਰੰਗਿ ॥੨॥
ਜਾਪ ਤਾਪ ਦੇਵਉ ਸਭ ਨੇਮਾ ॥ ਕਰਮ ਧਰਮ ਅਰਪਉ ਸਭ ਹੋਮਾ ॥ ਗਰਬੁ ਮੋਹੁ ਤਜਿ ਹੋਵਉ ਰੇਨ ॥ ਉਨੑ ਕੈ ਸੰਗਿ ਦੇਖਉ ਪ੍ਰਭੁ ਨੈਨ ॥੩॥
ਨਿਮਖ ਨਿਮਖ ਏਹੀ ਆਰਾਧਉ ॥ ਦਿਨਸੁ ਰੈਣਿ ਏਹ ਸੇਵਾ ਸਾਧਉ ॥ ਭਏ ਕ੍ਰਿਪਾਲ ਗੁਪਾਲ ਗੋਬਿੰਦ ॥ ਸਾਧਸੰਗਿ ਨਾਨਕ ਬਖਸਿੰਦ ॥੪॥੩੩॥੮੪॥
ਆਸਾ ਮਹਲਾ ੫ ॥
ਪ੍ਰਭ ਕੀ ਪ੍ਰੀਤਿ ਸਦਾ ਸੁਖੁ ਹੋਇ ॥ ਪ੍ਰਭ ਕੀ ਪ੍ਰੀਤਿ ਦੁਖੁ ਲਗੈ ਨ ਕੋਇ ॥ ਪ੍ਰਭ ਕੀ ਪ੍ਰੀਤਿ ਹਉਮੈ ਮਲੁ ਖੋਇ ॥ ਪ੍ਰਭ ਕੀ ਪ੍ਰੀਤਿ ਸਦ ਨਿਰਮਲ ਹੋਇ ॥੧॥
ਸੁਨਹੁ ਮੀਤ ਐਸਾ ਪ੍ਰੇਮ ਪਿਆਰੁ ॥ ਜੀਅ ਪ੍ਰਾਨ ਘਟ ਘਟ ਆਧਾਰੁ ॥੧॥ ਰਹਾਉ ॥
ਪ੍ਰਭ ਕੀ ਪ੍ਰੀਤਿ ਭਏ ਸਗਲ ਨਿਧਾਨ ॥ ਪ੍ਰਭ ਕੀ ਪ੍ਰੀਤਿ ਰਿਦੈ ਨਿਰਮਲ ਨਾਮ ॥ ਪ੍ਰਭ ਕੀ ਪ੍ਰੀਤਿ ਸਦ ਸੋਭਾਵੰਤ ॥ ਪ੍ਰਭ ਕੀ ਪ੍ਰੀਤਿ ਸਭ ਮਿਟੀ ਹੈ ਚਿੰਤ ॥੨॥
ਪ੍ਰਭ ਕੀ ਪ੍ਰੀਤਿ ਇਹੁ ਭਵਜਲੁ ਤਰੈ ॥ ਪ੍ਰਭ ਕੀ ਪ੍ਰੀਤਿ ਜਮ ਤੇ ਨਹੀ ਡਰੈ ॥ ਪ੍ਰਭ ਕੀ ਪ੍ਰੀਤਿ ਸਗਲ ਉਧਾਰੈ ॥ ਪ੍ਰਭ ਕੀ ਪ੍ਰੀਤਿ ਚਲੈ ਸੰਗਾਰੈ ॥੩॥
ਆਪਹੁ ਕੋਈ ਮਿਲੈ ਨ ਭੂਲੈ ॥ ਜਿਸੁ ਕ੍ਰਿਪਾਲੁ ਤਿਸੁ ਸਾਧਸੰਗਿ ਘੂਲੈ ॥ ਕਹੁ ਨਾਨਕ ਤੇਰੈ ਕੁਰਬਾਣੁ ॥ ਸੰਤ ਓਟ ਪ੍ਰਭ ਤੇਰਾ ਤਾਣੁ ॥੪॥੩੪॥੮੫॥
ਆਸਾ ਮਹਲਾ ੫ ॥
ਭੂਪਤਿ ਹੋਇ ਕੈ ਰਾਜੁ ਕਮਾਇਆ ॥ ਕਰਿ ਕਰਿ ਅਨਰਥ ਵਿਹਾਝੀ ਮਾਇਆ ॥

Ang 391

naa oh marataa naa ham ddariaa ||
naa oh binasai naa ham kaRiaa ||
naa oh niradhan naa ham bhookhe ||
naa os dhookh na ham kau dhookhe ||1||
avar na kouoo maaranavaaraa ||
jeeaau hamaaraa jeeau dhenahaaraa ||1|| rahaau ||
naa us ba(n)dhan naa ham baadhe ||
naa us dha(n)dhaa naa ham dhaadhe ||
naa us mail na ham kau mailaa ||
os ana(n)dh ta ham sadh kelaa ||2||
naa us soch na ham kau sochaa ||
naa us lep na ham kau pochaa ||
naa us bhookh na ham kau tirasanaa ||
jaa uh niramal taa(n) ham jachanaa ||3||
ham kichh naahee ekai ohee ||
aagai paachhai eko soiee ||
naanak gur khoe bhram bha(n)gaa ||
ham oi mil hoe ik ra(n)gaa ||4||32||83||
aasaa mahalaa panjavaa ||
anik bhaa(n)t kar sevaa kareeaai ||
jeeau praan dhan aagai dhareeaai ||
paanee pakhaa karau taj abhimaan ||
anik baar jaieeaai kurabaan ||1||
saiee suhaagan jo prabh bhaiee ||
tis kai sa(n)g milau meree maiee ||1|| rahaau ||
dhaasan dhaasee kee panihaar ||
aun(h) kee ren basai jeea naal ||
maathai bhaag ta paavau sa(n)g ||
milai suaamee apunai ra(n)g ||2||
jaap taap dhevau sabh nemaa ||
karam dharam arapau sabh homaa ||
garab moh taj hovau ren ||
aun(h) kai sa(n)g dhekhau prabh nain ||3||
nimakh nimakh ehee aaraadhau ||
dhinas rain eh sevaa saadhau ||
bhe kirapaal gupaal gobi(n)dh ||
saadhasa(n)g naanak bakhasi(n)dh ||4||33||84||
aasaa mahalaa panjavaa ||
prabh kee preet sadhaa sukh hoi ||
prabh kee preet dhukh lagai na koi ||
prabh kee preet haumai mal khoi ||
prabh kee preet sadh niramal hoi ||1||
sunahu meet aaisaa prem piaar ||
jeea praan ghaT ghaT aadhaar ||1|| rahaau ||
prabh kee preet bhe sagal nidhaan ||
prabh kee preet ridhai niramal naam ||
prabh kee preet sadh sobhaava(n)t ||
prabh kee preet sabh miTee hai chi(n)t ||2||
prabh kee preet ih bhavajal tarai ||
prabh kee preet jam te nahee ddarai ||
prabh kee preet sagal udhaarai ||
prabh kee preet chalai sa(n)gaarai ||3||
aapahu koiee milai na bhoolai ||
jis kirapaal tis saadhasa(n)g ghoolai ||
kahu naanak terai kurabaan ||
sa(n)t oT prabh teraa taan ||4||34||85||
aasaa mahalaa panjavaa ||
bhoopat hoi kai raaj kamaiaa ||
kar kar anarath vihaajhee maiaa ||