ਸੰਚਤ ਸੰਚਤ ਥੈਲੀ ਕੀਨੑੀ ॥ ਪ੍ਰਭਿ ਉਸ ਤੇ ਡਾਰਿ ਅਵਰ ਕਉ ਦੀਨੑੀ ॥੧॥
ਕਾਚ ਗਗਰੀਆ ਅੰਭ ਮਝਰੀਆ ॥ ਗਰਬਿ ਗਰਬਿ ਉਆਹੂ ਮਹਿ ਪਰੀਆ ॥੧॥ ਰਹਾਉ ॥
ਨਿਰਭਉ ਹੋਇਓ ਭਇਆ ਨਿਹੰਗਾ ॥ ਚੀਤਿ ਨ ਆਇਓ ਕਰਤਾ ਸੰਗਾ ॥ ਲਸਕਰ ਜੋੜੇ ਕੀਆ ਸੰਬਾਹਾ ॥ ਨਿਕਸਿਆ ਫੂਕ ਤ ਹੋਇ ਗਇਓ ਸੁਆਹਾ ॥੨॥
ਊਚੇ ਮੰਦਰ ਮਹਲ ਅਰੁ ਰਾਨੀ ॥ ਹਸਤਿ ਘੋੜੇ ਜੋੜੇ ਮਨਿ ਭਾਨੀ ॥ ਵਡ ਪਰਵਾਰੁ ਪੂਤ ਅਰੁ ਧੀਆ ॥ ਮੋਹਿ ਪਚੇ ਪਚਿ ਅੰਧਾ ਮੂਆ ॥੩॥
ਜਿਨਹਿ ਉਪਾਹਾ ਤਿਨਹਿ ਬਿਨਾਹਾ ॥ ਰੰਗ ਰਸਾ ਜੈਸੇ ਸੁਪਨਾਹਾ ॥ ਸੋਈ ਮੁਕਤਾ ਤਿਸੁ ਰਾਜੁ ਮਾਲੁ ॥ ਨਾਨਕ ਦਾਸ ਜਿਸੁ ਖਸਮੁ ਦਇਆਲੁ ॥੪॥੩੫॥੮੬॥
ਆਸਾ ਮਹਲਾ ੫ ॥
ਇਨੑ ਸਿਉ ਪ੍ਰੀਤਿ ਕਰੀ ਘਨੇਰੀ ॥ ਜਉ ਮਿਲੀਐ ਤਉ ਵਧੈ ਵਧੇਰੀ ॥ ਗਲਿ ਚਮੜੀ ਜਉ ਛੋਡੈ ਨਾਹੀ ॥ ਲਾਗਿ ਛੁਟੋ ਸਤਿਗੁਰ ਕੀ ਪਾਈ ॥੧॥
ਜਗ ਮੋਹਨੀ ਹਮ ਤਿਆਗਿ ਗਵਾਈ ॥ ਨਿਰਗੁਨੁ ਮਿਲਿਓ ਵਜੀ ਵਧਾਈ ॥੧॥ ਰਹਾਉ ॥
ਐਸੀ ਸੁੰਦਰਿ ਮਨ ਕਉ ਮੋਹੈ ॥ ਬਾਟਿ ਘਾਟਿ ਗ੍ਰਿਹਿ ਬਨਿ ਬਨਿ ਜੋਹੈ ॥ ਮਨਿ ਤਨਿ ਲਾਗੈ ਹੋਇ ਕੈ ਮੀਠੀ ॥ ਗੁਰ ਪ੍ਰਸਾਦਿ ਮੈ ਖੋਟੀ ਡੀਠੀ ॥੨॥
ਅਗਰਕ ਉਸ ਕੇ ਵਡੇ ਠਗਾਊ ॥ ਛੋਡਹਿ ਨਾਹੀ ਬਾਪ ਨ ਮਾਊ ॥ ਮੇਲੀ ਅਪਨੇ ਉਨਿ ਲੇ ਬਾਂਧੇ ॥ ਗੁਰ ਕਿਰਪਾ ਤੇ ਮੈ ਸਗਲੇ ਸਾਧੇ ॥੩॥
ਅਬ ਮੋਰੈ ਮਨਿ ਭਇਆ ਅਨੰਦ ॥ ਭਉ ਚੂਕਾ ਟੂਟੇ ਸਭਿ ਫੰਦ ॥ ਕਹੁ ਨਾਨਕ ਜਾ ਸਤਿਗੁਰੁ ਪਾਇਆ ॥ ਘਰੁ ਸਗਲਾ ਮੈ ਸੁਖੀ ਬਸਾਇਆ ॥੪॥੩੬॥੮੭॥
ਆਸਾ ਮਹਲਾ ੫ ॥
ਆਠ ਪਹਰ ਨਿਕਟਿ ਕਰਿ ਜਾਨੈ ॥ ਪ੍ਰਭ ਕਾ ਕੀਆ ਮੀਠਾ ਮਾਨੈ ॥ ਏਕੁ ਨਾਮੁ ਸੰਤਨ ਆਧਾਰੁ ॥ ਹੋਇ ਰਹੇ ਸਭ ਕੀ ਪਗ ਛਾਰੁ ॥੧॥
ਸੰਤ ਰਹਤ ਸੁਨਹੁ ਮੇਰੇ ਭਾਈ ॥ ਉਆ ਕੀ ਮਹਿਮਾ ਕਥਨੁ ਨ ਜਾਈ ॥੧॥ ਰਹਾਉ ॥
ਵਰਤਣਿ ਜਾ ਕੈ ਕੇਵਲ ਨਾਮ ॥ ਅਨਦ ਰੂਪ ਕੀਰਤਨੁ ਬਿਸ੍ਰਾਮ ॥ ਮਿਤ੍ਰ ਸਤ੍ਰੁ ਜਾ ਕੈ ਏਕ ਸਮਾਨੈ ॥ ਪ੍ਰਭ ਅਪੁਨੇ ਬਿਨੁ ਅਵਰੁ ਨ ਜਾਨੈ ॥੨॥
ਕੋਟਿ ਕੋਟਿ ਅਘ ਕਾਟਨਹਾਰਾ ॥ ਦੁਖ ਦੂਰਿ ਕਰਨ ਜੀਅ ਕੇ ਦਾਤਾਰਾ ॥ ਸੂਰਬੀਰ ਬਚਨ ਕੇ ਬਲੀ ॥ ਕਉਲਾ ਬਪੁਰੀ ਸੰਤੀ ਛਲੀ ॥੩॥
ਤਾ ਕਾ ਸੰਗੁ ਬਾਛਹਿ ਸੁਰਦੇਵ ॥ ਅਮੋਘ ਦਰਸੁ ਸਫਲ ਜਾ ਕੀ ਸੇਵ ॥ ਕਰ ਜੋੜਿ ਨਾਨਕੁ ਕਰੇ ਅਰਦਾਸਿ ॥ ਮੋਹਿ ਸੰਤਹ ਟਹਲ ਦੀਜੈ ਗੁਣਤਾਸਿ ॥੪॥੩੭॥੮੮॥
ਆਸਾ ਮਹਲਾ ੫ ॥
ਸਗਲ ਸੂਖ ਜਪਿ ਏਕੈ ਨਾਮ ॥ ਸਗਲ ਧਰਮ ਹਰਿ ਕੇ ਗੁਣ ਗਾਮ ॥ ਮਹਾ ਪਵਿਤ੍ਰ ਸਾਧ ਕਾ ਸੰਗੁ ॥
sa(n)chat sa(n)chat thailee keen(h)ee ||
prabh us te ddaar avar kau dheen(h)ee ||1||
kaach gagareeaa a(n)bh majhareeaa ||
garab garab uaahoo meh pareeaa ||1|| rahaau ||
nirabhau hoio bhiaa niha(n)gaa ||
cheet na aaio karataa sa(n)gaa ||
lasakar joRe keeaa sa(n)baahaa ||
nikasiaa fook ta hoi gio suaahaa ||2||
uooche ma(n)dhar mahal ar raanee ||
hasat ghoRe joRe man bhaanee ||
vadd paravaar poot ar dheeaa ||
moh pache pach a(n)dhaa mooaa ||3||
jineh upaahaa tineh binaahaa ||
ra(n)g rasaa jaise supanaahaa ||
soiee mukataa tis raaj maal ||
naanak dhaas jis khasam dhiaal ||4||35||86||
aasaa mahalaa panjavaa ||
ein(h) siau preet karee ghaneree ||
jau mileeaai tau vadhai vadheree ||
gal chamaRee jau chhoddai naahee ||
laag chhuTo satigur kee paiee ||1||
jag mohanee ham tiaag gavaiee ||
niragun milio vajee vadhaiee ||1|| rahaau ||
aaisee su(n)dhar man kau mohai ||
baaT ghaaT gireh ban ban johai ||
man tan laagai hoi kai meeThee ||
gur prasaadh mai khoTee ddeeThee ||2||
agarak us ke vadde Thagaauoo ||
chhoddeh naahee baap na maauoo ||
melee apane un le baa(n)dhe ||
gur kirapaa te mai sagale saadhe ||3||
ab morai man bhiaa ana(n)dh ||
bhau chookaa TooTe sabh fa(n)dh ||
kahu naanak jaa satigur paiaa ||
ghar sagalaa mai sukhee basaiaa ||4||36||87||
aasaa mahalaa panjavaa ||
aaTh pahar nikaT kar jaanai ||
prabh kaa keeaa meeThaa maanai ||
ek naam sa(n)tan aadhaar ||
hoi rahe sabh kee pag chhaar ||1||
sa(n)t rahat sunahu mere bhaiee ||
auaa kee mahimaa kathan na jaiee ||1|| rahaau ||
varatan jaa kai keval naam ||
anadh roop keeratan bisraam ||
mitr satr jaa kai ek samaanai ||
prabh apune bin avar na jaanai ||2||
koT koT agh kaaTanahaaraa ||
dhukh dhoor karan jeea ke dhaataaraa ||
soorabeer bachan ke balee ||
kaulaa bapuree sa(n)tee chhalee ||3||
taa kaa sa(n)g baachheh suradhev ||
amogh dharas safal jaa kee sev ||
kar joR naanak kare aradhaas ||
moh sa(n)teh Tahal dheejai gunataas ||4||37||88||
aasaa mahalaa panjavaa ||
sagal sookh jap ekai naam ||
sagal dharam har ke gun gaam ||
mahaa pavitr saadh kaa sa(n)g ||