ਕਰਿ ਕਿਰਪਾ ਅਪੁਨੈ ਨਾਇ ਲਾਏ ਸਰਬ ਸੂਖ ਪ੍ਰਭ ਤੁਮਰੀ ਰਜਾਇ ॥ ਰਹਾਉ ॥
ਸੰਗਿ ਹੋਵਤ ਕਉ ਜਾਨਤ ਦੂਰਿ ॥ ਸੋ ਜਨੁ ਮਰਤਾ ਨਿਤ ਨਿਤ ਝੂਰਿ ॥੨॥
ਜਿਨਿ ਸਭੁ ਕਿਛੁ ਦੀਆ ਤਿਸੁ ਚਿਤਵਤ ਨਾਹਿ ॥ ਮਹਾ ਬਿਖਿਆ ਮਹਿ ਦਿਨੁ ਰੈਨਿ ਜਾਹਿ ॥੩॥
ਕਹੁ ਨਾਨਕ ਪ੍ਰਭੁ ਸਿਮਰਹੁ ਏਕ ॥ ਗਤਿ ਪਾਈਐ ਗੁਰ ਪੂਰੇ ਟੇਕ ॥੪॥੩॥੯੭॥
ਆਸਾ ਮਹਲਾ ੫ ॥
ਨਾਮੁ ਜਪਤ ਮਨੁ ਤਨੁ ਸਭੁ ਹਰਿਆ ॥ ਕਲਮਲ ਦੋਖ ਸਗਲ ਪਰਹਰਿਆ ॥੧॥
ਸੋਈ ਦਿਵਸੁ ਭਲਾ ਮੇਰੇ ਭਾਈ ॥ ਹਰਿ ਗੁਨ ਗਾਇ ਪਰਮ ਗਤਿ ਪਾਈ ॥ ਰਹਾਉ ॥
ਸਾਧ ਜਨਾ ਕੇ ਪੂਜੇ ਪੈਰ ॥ ਮਿਟੇ ਉਪਦ੍ਰਹ ਮਨ ਤੇ ਬੈਰ ॥੨॥
ਗੁਰ ਪੂਰੇ ਮਿਲਿ ਝਗਰੁ ਚੁਕਾਇਆ ॥ ਪੰਚ ਦੂਤ ਸਭਿ ਵਸਗਤਿ ਆਇਆ ॥੩॥
ਜਿਸੁ ਮਨਿ ਵਸਿਆ ਹਰਿ ਕਾ ਨਾਮੁ ॥ ਨਾਨਕ ਤਿਸੁ ਊਪਰਿ ਕੁਰਬਾਨ ॥੪॥੪॥੯੮॥
ਆਸਾ ਮਹਲਾ ੫ ॥
ਗਾਵਿ ਲੇਹਿ ਤੂ ਗਾਵਨਹਾਰੇ ॥ ਜੀਅ ਪਿੰਡ ਕੇ ਪ੍ਰਾਨ ਅਧਾਰੇ ॥ ਜਾ ਕੀ ਸੇਵਾ ਸਰਬ ਸੁਖ ਪਾਵਹਿ ॥ ਅਵਰ ਕਾਹੂ ਪਹਿ ਬਹੁੜਿ ਨ ਜਾਵਹਿ ॥੧॥
ਸਦਾ ਅਨੰਦ ਅਨੰਦੀ ਸਾਹਿਬੁ ਗੁਨ ਨਿਧਾਨ ਨਿਤ ਨਿਤ ਜਾਪੀਐ ॥ ਬਲਿਹਾਰੀ ਤਿਸੁ ਸੰਤ ਪਿਆਰੇ ਜਿਸੁ ਪ੍ਰਸਾਦਿ ਪ੍ਰਭੁ ਮਨਿ ਵਾਸੀਐ ॥ ਰਹਾਉ ॥
ਜਾ ਕਾ ਦਾਨੁ ਨਿਖੂਟੈ ਨਾਹੀ ॥ ਭਲੀ ਭਾਤਿ ਸਭ ਸਹਜਿ ਸਮਾਹੀ ॥ ਜਾ ਕੀ ਬਖਸ ਨ ਮੇਟੈ ਕੋਈ ॥ ਮਨਿ ਵਾਸਾਈਐ ਸਾਚਾ ਸੋਈ ॥੨॥
ਸਗਲ ਸਮਗ੍ਰੀ ਗ੍ਰਿਹ ਜਾ ਕੈ ਪੂਰਨ ॥ ਪ੍ਰਭ ਕੇ ਸੇਵਕ ਦੂਖ ਨ ਝੂਰਨ ॥ ਓਟਿ ਗਹੀ ਨਿਰਭਉ ਪਦੁ ਪਾਈਐ ॥ ਸਾਸਿ ਸਾਸਿ ਸੋ ਗੁਨ ਨਿਧਿ ਗਾਈਐ ॥੩॥
ਦੂਰਿ ਨ ਹੋਈ ਕਤਹੂ ਜਾਈਐ ॥ ਨਦਰਿ ਕਰੇ ਤਾ ਹਰਿ ਹਰਿ ਪਾਈਐ ॥ ਅਰਦਾਸਿ ਕਰੀ ਪੂਰੇ ਗੁਰ ਪਾਸਿ ॥ ਨਾਨਕੁ ਮੰਗੈ ਹਰਿ ਧਨੁ ਰਾਸਿ ॥੪॥੫॥੯੯॥
ਆਸਾ ਮਹਲਾ ੫ ॥
ਪ੍ਰਥਮੇ ਮਿਟਿਆ ਤਨ ਕਾ ਦੂਖ ॥ ਮਨ ਸਗਲ ਕਉ ਹੋਆ ਸੂਖੁ ॥ ਕਰਿ ਕਿਰਪਾ ਗੁਰ ਦੀਨੋ ਨਾਉ ॥ ਬਲਿ ਬਲਿ ਤਿਸੁ ਸਤਿਗੁਰ ਕਉ ਜਾਉ ॥੧॥
ਗੁਰੁ ਪੂਰਾ ਪਾਇਓ ਮੇਰੇ ਭਾਈ ॥ ਰੋਗ ਸੋਗ ਸਭ ਦੂਖ ਬਿਨਾਸੇ ਸਤਿਗੁਰ ਕੀ ਸਰਣਾਈ ॥ ਰਹਾਉ ॥
ਗੁਰ ਕੇ ਚਰਨ ਹਿਰਦੈ ਵਸਾਏ ॥ ਮਨ ਚਿੰਤਤ ਸਗਲੇ ਫਲ ਪਾਏ ॥ ਅਗਨਿ ਬੁਝੀ ਸਭ ਹੋਈ ਸਾਂਤਿ ॥ ਕਰਿ ਕਿਰਪਾ ਗੁਰਿ ਕੀਨੀ ਦਾਤਿ ॥੨॥
ਨਿਥਾਵੇ ਕਉ ਗੁਰਿ ਦੀਨੋ ਥਾਨੁ ॥ ਨਿਮਾਨੇ ਕਉ ਗੁਰਿ ਕੀਨੋ ਮਾਨੁ ॥ ਬੰਧਨ ਕਾਟਿ ਸੇਵਕ ਕਰਿ ਰਾਖੇ ॥ ਅੰਮ੍ਰਿਤ ਬਾਨੀ ਰਸਨਾ ਚਾਖੇ ॥੩॥
ਵਡੈ ਭਾਗਿ ਪੂਜ ਗੁਰ ਚਰਨਾ ॥ ਸਗਲ ਤਿਆਗਿ ਪਾਈ ਪ੍ਰਭ ਸਰਨਾ ॥
kar kirapaa apunai nai laae sarab sookh prabh tumaree rajai || rahaau ||
sa(n)g hovat kau jaanat dhoor || so jan marataa nit nit jhoor ||2||
jin sabh kichh dheeaa tis chitavat naeh ||
mahaa bikhiaa meh dhin rain jaeh ||3||
kahu naanak prabh simarahu ek ||
gat paieeaai gur poore Tek ||4||3||97||
aasaa mahalaa panjavaa ||
naam japat man tan sabh hariaa ||
kalamal dhokh sagal parahariaa ||1||
soiee dhivas bhalaa mere bhaiee ||
har gun gai param gat paiee || rahaau ||
saadh janaa ke pooje pair ||
miTe upadhreh man te bair ||2||
gur poore mil jhagar chukaiaa ||
pa(n)ch dhoot sabh vasagat aaiaa ||3||
jis man vasiaa har kaa naam ||
naanak tis uoopar kurabaan ||4||4||98||
aasaa mahalaa panjavaa ||
gaav leh too gaavanahaare ||
jeea pi(n)dd ke praan adhaare ||
jaa kee sevaa sarab sukh paaveh ||
avar kaahoo peh bahuR na jaaveh ||1||
sadhaa ana(n)dh ana(n)dhee saahib gun nidhaan nit nit jaapeeaai ||
balihaaree tis sa(n)t piaare jis prasaadh prabh man vaaseeaai || rahaau ||
jaa kaa dhaan nikhooTai naahee ||
bhalee bhaat sabh sahaj samaahee ||
jaa kee bakhas na meTai koiee ||
man vaasaieeaai saachaa soiee ||2||
sagal samagree gireh jaa kai pooran ||
prabh ke sevak dhookh na jhooran ||
oT gahee nirabhau padh paieeaai ||
saas saas so gun nidh gaieeaai ||3||
dhoor na hoiee katahoo jaieeaai ||
nadhar kare taa har har paieeaai ||
aradhaas karee poore gur paas ||
naanak ma(n)gai har dhan raas ||4||5||99||
aasaa mahalaa panjavaa ||
prathame miTiaa tan kaa dhookh ||
man sagal kau hoaa sookh ||
kar kirapaa gur dheeno naau ||
bal bal tis satigur kau jaau ||1||
gur pooraa paio mere bhaiee ||
rog sog sabh dhookh binaase satigur kee saranaiee || rahaau ||
gur ke charan hiradhai vasaae ||
man chi(n)tat sagale fal paae ||
agan bujhee sabh hoiee saa(n)t ||
kar kirapaa gur keenee dhaat ||2||
nithaave kau gur dheeno thaan ||
nimaane kau gur keeno maan ||
ba(n)dhan kaaT sevak kar raakhe ||
a(n)mirat baanee rasanaa chaakhe ||3||
vaddai bhaag pooj gur charanaa ||
sagal tiaag paiee prabh saranaa ||